vahēlīवहेली
ਬਹੁ- ਹੇਲਾ ਕਰਨ ਵਾਲੀ. ਦੇਖੋ, ਹੇਲਾ. ਭਾਵ- ਬਹੁਤਿਆਂ ਨਾਲ ਪ੍ਰੀਤਿ ਕਰਨ ਵਾਲੀ. ਵਿਭਚਾਰਿਣੀ। ੨. ਦੁਰਾਚਾਰਿਣੀ. "ਆਈ ਪਾਪਣਿ ਪੂਤਨਾ ਦੁਹੀ ਥਣੀ ਵਿਹੁ ਲਾਇ ਵਹੇਲੀ." (ਭਾਗੁ) ਦੇਖੋ, ਪੂਤਨਾ.
बहु- हेला करन वाली. देखो, हेला. भाव- बहुतिआं नाल प्रीति करन वाली. विभचारिणी। २. दुराचारिणी. "आई पापणि पूतना दुही थणी विहु लाइ वहेली." (भागु) देखो, पूतना.
ਸੰ. ਵਿ- ਬਹੁਤ. ਅਨੇਕ. "ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢੰਢੋਲਿ." (ਸੁਖਮਨੀ)...
ਸੰਗ੍ਯਾ- ਹੱਲਾ. ਹਮਲਾ. "ਹੇਲ ਪੁਕਾਰਤ ਗੋਰਿਨ ਮਾਰਤ." (ਗੁਪ੍ਰਸੂ) "ਹੇਲਾ ਕਰਹੁ ਪਰਹੁ ਇਕ ਬੇਰਾ." (ਨਾਪ੍ਰ) ੨. ਮਾਂਸ ਅਹਾਰੀ ਇੱਕ ਜੀਵ, ਜੋ ਬਘਿਆੜ ਜਾਤਿ ਵਿੱਚੋਂ ਹੈ. ਤਰਕ੍ਸ਼ੁ. Hyena. ਦੇਖੋ, ਤਰਕ। ੩. ਸੰ. हेला ਅਵਗ੍ਯਾ. ਅਪਮਾਨ। ੪. ਖੇਲ. ਵਿਲਾਸ. "ਸਿਧ ਬੁਧ ਗਣ ਗੰਧਰਬ ਬਾਨਵੈ ਹੇਲਾ." (ਮਲਾ ਨਾਮਦੇਵ) ਬਾਨਵੈ (ਬਣਾਉਂਦੇ) ਹਨ. ਥੀਏਟਰ ਵਿੱਚ ਤਮਾਸ਼ੇ ਕਰਦੇ। ੫. ਕਾਵ੍ਯ ਅਨੁਸਾਰ ਹਾਵ ਤੋਂ ਉਤਪੰਨ ਹੋਈ ਚੇਸ੍ਟਾ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰਗ੍ਯਾ- ਪ੍ਯਾਰ. ਪ੍ਰੇਮ. ਮੁਹੱਬਤ. "ਜਗਤ ਮੈ ਝੂਠੀ ਦੇਖੀ ਪ੍ਰੀਤਿ." (ਦੇਵ ਮਃ ੯) ੨. ਤ੍ਰਿਪਤਿ। ੩. ਪ੍ਰਸੰਨਤਾ. ਖ਼ੁਸ਼ੀ. "ਮੀਨੇ ਪ੍ਰੀਤਿ ਭਈ ਜਲਿ ਨਾਇ." (ਗਉ ਮਃ ੪) ੪. ਕਾਮ ਦੀ ਇਸਤ੍ਰੀ, ਜੋ ਰਤਿ ਦੀ ਸੌਕਣ ਹੈ....
ਵਿ- ਪਾਪ ਕਰਨ ਵਾਲੀ. "ਆਈ ਪਾਪਣਿ ਪੂਤਨਾ." (ਭਾਗੁ)...
ਸੰ. ਸੰਗ੍ਯਾ- ਮੇਦੇ ਨੂੰ ਪੂਤ (ਪਵਿਤ੍ਰ) ਕਰਨ ਵਾਲੀ ਹਰੜ. ਹਰੀਤਕੀ। ੨. ਬਲਿ ਦੀ ਪੁਤ੍ਰੀ, ਵਕਾਸੁਰ ਅਤੇ ਅਘਾਸੁਰ ਦੀ ਭੈਣ, ਜੋ ਕੰਸ ਦੀ ਪ੍ਰੇਰੀ ਹੋਈ ਦਾਈ ਬਣਕੇ ਨੰਦ ਦੇ ਘਰ ਕ੍ਰਿਸਨ ਜੀ ਨੂੰ ਮਾਰਨ ਗਈ ਸੀ. ਇਸ ਨੇ ਮੰਮਿਆਂ ਪੁਰ ਵਿਹੁ ਲਾਕੇ ਕ੍ਰਿਸਨ ਜੀ ਨੂੰ ਦੁੱਧ ਚੁੰਘਾਕੇ ਮਾਰਨ ਦੀ ਵਿਓਂਤ ਗੁੰਦੀ ਸੀ, ਪਰ ਕ੍ਰਿਸਨ ਦੇਵ ਨੇ ਇਸ ਦਾ ਲਹੂ ਚੂਸਕੇ ਪ੍ਰਾਣ ਕੱਢ ਦਿੱਤੇ. ਦੇਖੋ, ਭਾਗਵਤ ਸਕੰਧ ੧੦. ਅਃ ੬. "ਆਈ ਪਾਪਣਿ ਪੂਤਨਾ ਦੁਹੀਂ ਥਣੀ ਵਿਹੁ ਲਾਇ ਵਹੇਲੀ." (ਭਾਗੁ) "ਜਾਂਕੋ ਮਨ ਪੂਤ ਨਾ ਲਖ੍ਯੋ ਗੁਰੂ ਸੁਪੂਤ ਨਾ ਜਿਸੀ ਕੋ ਪੀਰ ਪੂਤ ਨਾ ਸੰਘਾਰੀ ਸਮ ਪੂਤਨਾ." (ਗੁਪ੍ਰਸੂ) ਜਿਸ ਦਾ ਮਨ ਪੂਤ (ਪਵਿਤ੍ਰ) ਨਹੀਂ, ਜਿਸ ਨੇ ਗੁਰੂ ਸਾਹਿਬ ਦੇ ਸੁਪੁਤ੍ਰ ਨੂੰ ਨਾ ਜਾਣਿਆ ਅਰ ਜਿਸ ਨੂੰ ਪੁੱਤ ਦੀ ਪੀੜ ਨਹੀਂ, ਉਸ ਨੂੰ ਪੁਤਨਾ ਵਾਂਙ ਗੁਰੂ ਹਰਿਗੋਬਿੰਦ ਜੀ ਨੇ ਮਾਰਿਆ। ੩. ਦੇਖੋ, ਪੂਦਨਾ....
ਵਿ- ਦੋਨੋ. ਦੋਵੇਂ "ਦੁਹੀ ਸਰਾਈ ਖੁਨਾਮੀ ਕਹਾਏ." (ਸੂਹੀ ਮਃ ੫)...
ਸ੍ਤਨਾਂ ਕਰਕੇ. ਥਣੋਂ ਸੇ. "ਮੁੰਧ ਨ ਗਰਬੁ ਬਣੀ." (ਸਵਾ ਮਃ ੧) ਦੇਖੋ, ਥਣ। ੨. ਥਣਾਂ ਵਿੱਚ ਸ੍ਤਨੋਂ ਮੇਂ "ਦੁਧਾ ਥਣੀ ਨ ਆਵਈ." (ਸੂਹੀ ਫਰੀਦ)...
ਸੰਗ੍ਯਾ- ਵਿਸ. ਜਹਰ....
ਕ੍ਰਿ. ਵਿ- ਲਗਾਕੇ. "ਲਾਇ ਅੰਚਲਿ ਨਾਨਕ ਤਾਰਿਅਨੁ." (ਮਾਝ ਅਃ ਮਃ ੫)...
ਬਹੁ- ਹੇਲਾ ਕਰਨ ਵਾਲੀ. ਦੇਖੋ, ਹੇਲਾ. ਭਾਵ- ਬਹੁਤਿਆਂ ਨਾਲ ਪ੍ਰੀਤਿ ਕਰਨ ਵਾਲੀ. ਵਿਭਚਾਰਿਣੀ। ੨. ਦੁਰਾਚਾਰਿਣੀ. "ਆਈ ਪਾਪਣਿ ਪੂਤਨਾ ਦੁਹੀ ਥਣੀ ਵਿਹੁ ਲਾਇ ਵਹੇਲੀ." (ਭਾਗੁ) ਦੇਖੋ, ਪੂਤਨਾ....
ਦੇਖੋ, ਭਾਗ. "ਭਾਗੁ ਪੂਰਾ ਤਿਨ ਜਾਗਿਆ." (ਮਃ ੫. ਵਾਰ ਸਾਰ)...