vākuवाकु
ਸੰ. ਵਾਕ੍ਯ. ਸੰਗ੍ਯਾ- ਪਦਾਂ ਦਾ ਸਮੂਹ. ਪੂਰੇ ਅਰਥ ਨੂੰ ਪ੍ਰਗਟ ਕਰਨ ਵਾਲਾ ਫਿਕਰਾ। ੨. ਬਚਨ. "ਜਨ ਕਾ ਕੀਨੋ ਪੂਰਨ ਵਾਕੁ." (ਬਿਲਾ ਮਃ ੫)
सं. वाक्य. संग्या- पदां दा समूह. पूरे अरथ नूं प्रगट करन वाला फिकरा। २. बचन. "जन का कीनो पूरन वाकु." (बिला मः ५)
ਦੇਖੋ, ਵਾਕੁ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸਮ੍-ਊਹ. ਸੰਗ੍ਯਾ- ਸਮੁਦਾਯ. ਗਰੋਹ। ੨. ਕ੍ਰਿ. ਵਿ- ਬਿਲਕੁਲ. ਪੂਰਣ ਰੀਤਿ ਨਾਲ. "ਮਾਈ ਰੀ, ਮਾਤੀ ਚਰਣ ਸਮੂਹ." (ਸਾਰ ਮਃ ੫) ਦੇਖੋ, ਸਬੂਹ ੨। ੩. ਉੱਤਮ ਕਲਪਨਾ....
ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ....
ਦੇਖੋ, ਪ੍ਰਕਟ "ਪ੍ਰਗਟ ਕੀਨੇ ਪ੍ਰਭ ਕਰਣੇਹਾਰੇ." (ਧਨਾ ਮਃ ੫)...
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਅ਼. [فِقرہ] ਸੰਗ੍ਯਾ- ਪਦ. ਕਈ ਸ਼ਬਦਾਂ ਦਾ ਇਕੱਠ, ਜੋ ਪੂਰਾ ਅਰਥ ਪ੍ਰਗਟ ਕਰੇ. ਵਾਕ। ੨. ਕੰਗਰੋੜ ਦੀ ਹੱਡੀ....
ਸੰ. ਵਚਨ. ਸੰਗ੍ਯਾ- ਵਾਣੀ. ਵਕ. "ਉਤਮ ਸਲੋਕ ਸਾਧ ਕੇ ਬਚਨ." (ਸੁਖਮਨੀ) ੨. ਦੇਖੋ, ਵਚਨ....
ਦੇਖੋ, ਪੂਰਣ. "ਪੂਰਨ ਆਸ ਕਰੀ ਖਿਨ ਭੀਤਰਿ." (ਮਾਝ ਮਃ ੫) ੨. ਸੰਗ੍ਯਾ- ਸ਼ਾਲਿਵਾਹਨਕੋਟ (ਸਿਆਲਕੋਟ) ਦੇ ਪ੍ਰਤਾਪੀ ਰਾਜੇ ਸ਼ਾਲਿਵਾਹਨ ਦਾ ਪੁਤ੍ਰ ਅਤੇ ਰਸਾਲੂ ਦਾ ਭਾਈ, ਜੋ ਰਾਜ ਦੀ ਇੱਛਾ ਤਿਆਗ ਕੇ ਯੋਗੀ ਹੋ ਗਿਆ ਸੀ. ਸਿਆਲਕੋਟ ਤੋਂ ਚਾਰ ਮੀਲ ਉੱਤਰ ਪੂਰਨ ਦਾ ਖੂਹ ਹੈ, ਜਿਸ ਵਿੱਚ ਮਤੇਈ ਦੀ ਚਲਾਕੀ ਨਾਲ ਪੂਰਨ ਸੁੱਟਿਆ ਗਿਆ ਸੀ ਅਰ ਉਸ ਵਿੱਚੋਂ ਗੋਰਖਨਾਥ ਨੇ ਆਕੇ ਕੱਢਿਆ ਸੀ. ਗੋਰਖਨਾਥ ਦੇ ਬੈਠਣ ਦਾ ਟਿੱਬਾ ਭੀ ਖੂਹ ਦੇ ਪਾਸ ਹੀ ਹੈ. ਸੰਤਾਨ ਦੀ ਇੱਛਾ ਵਾਲੀਆਂ ਅਨੇਕ ਜਾਤੀ ਦੀਆਂ ਇਸਤ੍ਰੀਆਂ ਪੂਰਨ ਦੇ ਖੂਹ ਤੇ ਆਕੇ ਇਸਨਾਨ ਕਰਦੀਆਂ ਹਨ. ਏਥੋਂ ਦੇ ਪੁਜਾਰੀ ਜੋਗੀ ਹਨ. ਸ਼ਹਿਰ ਸਿਆਲਕੋਟ ਵਿੱਚ ਪੂਰਨ ਦਾ ਭੋਰਾ ਭੀ ਹੈ, ਜਿਸ ਵਿੱਚ ਜੋਤਿਸੀਆਂ ਦੇ ਆਖੇ ਉਹ ਬਾਲ ਅਵਸਥਾ ਵਿੱਚ ਰੱਖਿਆ ਗਿਆ ਸੀ....
ਸੰ. ਵਾਕ੍ਯ. ਸੰਗ੍ਯਾ- ਪਦਾਂ ਦਾ ਸਮੂਹ. ਪੂਰੇ ਅਰਥ ਨੂੰ ਪ੍ਰਗਟ ਕਰਨ ਵਾਲਾ ਫਿਕਰਾ। ੨. ਬਚਨ. "ਜਨ ਕਾ ਕੀਨੋ ਪੂਰਨ ਵਾਕੁ." (ਬਿਲਾ ਮਃ ੫)...
ਸੰਗ੍ਯਾ- ਖੁੱਡ. ਦਰਾਰ. ਦੇਖੋ, ਬਿਲ. "ਅੰਧ ਬਿਲਾ ਤੇ ਕਾਢਹੁ ਕਰਤੇ." (ਦੇਵ ਮਃ ੫) ੨. ਅ਼. [بِلا] ਵ੍ਯ- ਬਿਨਾ. ਬਗੈਰ. ਰਹਿਤ। ੩. ਦੇਖੋ, ਬਿੱਲਾ....