vāchaवाच
ਸੰ. वाच्. ਸੰਗ੍ਯਾ- ਬਾਣੀ। ੨. ਕਥਨ।੩ ਭਾਸਾ. ਬੋਲੀ। ੪. ਸਰਸ੍ਵਤੀ। ੫. ਬੋਲਣ ਦੀ ਇੰਦ੍ਰੀ। ੬. ਦੇਖੋ, ਵਾਚ੍ਯ. "ਵਾਚ ਉਪਾਸਕ ਲਖਿਯਤ ਸੋਇ." (ਗੁਪ੍ਰਸੂ) ੭. ਪੰਜਾਬੀ ਵਿੱਚ ਵਾਚਕ ਦੀ ਥਾਂ ਭੀ ਵਾਚ ਸ਼ਬਦ ਵਰਤੀਦਾ ਹੈ.
सं. वाच्. संग्या- बाणी। २. कथन।३ भासा. बोली। ४. सरस्वती। ५. बोलण दी इंद्री। ६. देखो, वाच्य. "वाच उपासक लखियत सोइ." (गुप्रसू) ७. पंजाबी विॱच वाचक दी थां भी वाच शबद वरतीदा है.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਬਣੀ ਹੋਈ ਰਚਿਤ. "ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ ਨਾਮ ਕੇ ਦਾਸਾ." (ਪ੍ਰਭਾ ਮਃ ੧) ਅਗਨਿ, ਬਿੰਬ (ਜਲ) ਅਤੇ ਪਵਣ ਦੀ ਰਚਨਾ ਜਗਤ ਹੈ ਅਤੇ ਤਿੰਨ ਨਾਮ- ਤਾਮਸ, ਸਾਤ੍ਵਕ ਅਤੇ ਰਾਜਸ ਦੇ ਜੀਵ ਹਨ। ੨. ਸੰਗ੍ਯਾ- ਰਚਨਾ. ਬਨਾਵਟ. "ਬਰ ਖਸਿ ਬਾਣੀ ਬੁਦਬੁਦਾ ਹੇਰ." (ਬਸੰ ਅਃ ਮਃ ੧) ਵਰਖਾ ਵਿੱਚ ਜਿਵੇਂ ਬੁਲਬੁਲੇ ਦੀ ਰਚਨਾ। ੩. ਬਾਣਾ ਕਰਕੇ. ਤੀਰਾਂ ਨਾਲ. "ਹਰਿ ਪ੍ਰੇਮ ਬਾਣੀ ਮਨ ਮਾਰਿਆ ਅਣੀਆਲੇ ਅਣੀਆ." (ਆਸਾ ਛੰਤ ਮਃ ੪) ੪. ਸੰਗ੍ਯਾ- ਵੰਨੀ. ਵਰ੍ਣ. ਰੰਗ. "ਰੂੜੀ ਬਾਣੀ ਜੇ ਰਪੈ, ਨਾ ਇਹੁ ਰੰਗ ਲਹੈ ਨ ਜਾਇ." (ਆਸਾ ਅਃ ਮਃ ੩) ਇੱਥੇ ਬਾਣੀ ਸ਼ਬਦ, ਗੁਰਬਾਣੀ ਅਤੇ ਰੰਗ ਦੋ ਅਰਥ ਰਖਦਾ ਹੈ। ੫. ਸੰ. ਵਾਣੀ. ਕਥਨ. ਵ੍ਯਾਖ੍ਯਾ. "ਗੁਰਬਾਣੀ ਇਸੁ ਜਗ ਮਹਿ ਚਾਨਣੁ." (ਸ੍ਰੀ ਅਃ ਮਃ ੩) ੬. ਸਰਸ੍ਵਤੀ। ੭. ਪਦਰਚਨਾ. ਤਸਨੀਫ. "ਬਾਣੀ ਤੇ ਗਾਵਹੁ ਗੁਰੂ ਕੇਰੀ, ਬਾਣੀਆ. ਸਿਰਿ ਬਾਣੀ." (ਅਨੰਦੁ) ੮. ਮਰਾ. ਬਾਣੀਆ ਵਣਿਕ। ੯. ਕਮੀ. ਘਾਟਾ। ੧੦. ਕ੍ਸ਼ੋਭ. ਚਟਪਟੀ. "ਅੰਤਰਿ. ਸਹਸਾ ਬਾਹਰਿ ਮਾਇਆ, ਨੈਣੀ ਲਾਗਸਿ ਬਾਣੀ." (ਰਾਮ ਮਃ ੧)...
ਸੰ. ਸੰਗ੍ਯਾ- ਕਹਿਣਾ. ਬਿਆਨ. "ਕਥਨ ਸੁਨਾਵਨ ਗੀਤ ਨੀਕੇ ਗਾਵਨ." (ਦੇਵ ਮਃ ੫)...
ਬੋਲਾ ਦਾ ਇਸਤ੍ਰੀ ਲਿੰਗ. ਬਹਿਰੀ. ਜਿਸ ਨੂੰ ਕੰਨਾਂ ਤੋਂ ਸੁਣਾਈ ਨਹੀਂ ਦਿੰਦਾ. ਡੋਰੀ। ੨. ਸੰਗ੍ਯਾ- ਵਾਣੀ। ੩. ਭਾਸਾ। ੪. ਤਾਨਾ. ਤ਼ਨਜ. ਜਿਵੇਂ- ਉਸ ਨੇ ਬੋਲੀ ਮਾਰੀ....
ਸੰ. ਸੰਗ੍ਯਾ- ਜਲ ਵਾਲੀ ਤਰ ਜਮੀਨ। ੨. ਵੇਦਾਂ ਵਿੱਚ ਸਰਸ੍ਵਤੀ ਇੱਕ ਨਦੀ ਦਾ ਨਾਉਂ ਹੈ ਜੋ ਬ੍ਰਹਮਾਵਰਤ ਦੀ ਹੱਦ ਸੀ, ਜਿਸ ਵਿੱਚ ਆਰਯ ਲੋਕ ਪਹਿਲਾਂ ਵਸਦੇ ਸਨ ਅਤੇ ਇਸ ਨੂੰ ਇਸੇ ਤਰਾਂ ਪਵਿਤ੍ਰ ਜਾਣਦੇ ਸਨ, ਜਿਸ ਤਰਾਂ ਹੁਣ ਉਨ੍ਹਾਂ ਦੀ ਵੰਸ਼ ਗੰਗਾ ਨਦੀ ਨੂੰ ਜਾਣਦੀ ਹੈ. ਹੁਣ ਇਹ ਸਰਮੌਰ ਦੇ ਇਲਾਕੇ ਤੋਂ ਨਿਕਲਕੇ ਕਈ ਥਾਈਂ ਰੇਤੇ ਵਿੱਚ ਲੋਪ ਪ੍ਰਗਟ ਹੁੰਦੀ ਹੋਈ ਪਟਿਆਲੇ ਦੇ ਇਲਾਕੇ ਘੱਗਰ ਵਿੱਚ ਜਾ ਮਿਲਦੀ ਹੈ. ੩. ਪੁਰਾਣਾਂ ਅਨੁਸਾਰ ਬ੍ਰਹਮਾ ਦੀ ਇਸਤ੍ਰੀ. ਵਿਦ੍ਯਾ ਅਤੇ ਬਾਣੀ ਦੀ ਦੇਵੀ. ਇਸ ਦਾ ਰੂਪ ਐਸਾ ਦੱਸਿਆ ਹੈ- "ਚਿੱਟਾ ਰੰਗ, ਅੰਗ ਸਜੀਲੇ, ਮਸਤਕ ਤੇ ਚੰਦ੍ਰਮਾ, ਹੱਥ ਵਿੱਚ ਵੀਣਾ, ਕਮਲ ਫੁੱਲ ਵਿੱਚ ਵਿਰਾਜਮਾਨ."#ਬੰਗਾਲ ਦੇ ਵੈਸਨਵ ਮੰਨਦੇ ਹਨ ਕਿ ਇਹ ਲੱਛਮੀ ਅਤੇ ਗੰਗਾ ਸਮਾਨ ਵਿਸਨੁ ਦੀ ਇਸਤ੍ਰੀ ਸੀ. ਇੱਕ ਵੇਰ ਤਿੰਨੇ ਆਪਸ ਵਿੱਚ ਲੜ ਪਈਆਂ, ਤਾਂ ਸਰਸ੍ਵਤੀ ਨੂੰ ਲੜਾਕੀ ਜਾਣਕੇ ਅਤੇ ਇਹ ਭੀ ਸਮਝਕੇ ਕਿ ਮੈ ਇੱਕ ਤੋਂ ਵੱਧ ਇਸਤ੍ਰੀਆਂ ਸੰਭਾਲ ਨਹੀਂ ਸਕਦਾ, ਵਿਸਨੁ ਨੇ ਸਰਸ੍ਵਤੀ ਬ੍ਰਹਮਾ ਨੂੰ ਅਤੇ ਗੰਗਾ ਸ਼ਿਵ ਨੂੰ ਦੇ ਦਿੱਤੀ ਅਤੇ ਆਪਣੇ ਪਾਸ ਕੇਵਲ ਲੱਛਮੀ ਰੱਖ ਲਈ। ੪. ਬ੍ਰਾਹਮੀ ਬੂਟੀ। ੫. ਮਾਲਕੰਗਨੀ। ੬. ਗਊ. ੭. ਵਿ- ਗ੍ਯਾਨ ਵਾਲੀ....
ਸੰ. इन्दि्रय. ਸੰਗ੍ਯਾ- ਸ਼ਬਦ ਸਪਰਸ਼ ਆਦਿਕ ਵਿਸਿਆਂ ਦੇ ਗ੍ਰਹਣ ਕਰਨ ਵਾਲੇ ਅਤੇ ਸ਼ਰੀਰ ਦੇ ਅੰਦਰ ਬਾਹਰਲੇ ਕਾਰਜ ਸਿੱਧ ਕਰਨ ਵਾਲੇ ਸੂਖਮ ਅਤੇ ਅਸਥੂਲ ਅੰਗ। ੨. ਉਹ ਸ਼ਕਤਿ ਜਿਸ ਨਾਲ ਬਾਹਰਲੇ ਵਿਸਿਆਂ ਦਾ ਗ੍ਯਾਨ ਪ੍ਰਾਪਤ ਹੁੰਦਾ ਹੈ. ਵਿਦ੍ਵਾਨਾਂ ਨੇ ਇੰਦ੍ਰੀਆਂ ਦੇ ਦੋ ਭਾਗ ਕੀਤੇ ਹਨ. ਪੰਜ ਗ੍ਯਾਨੇਂਦ੍ਰਿਯ, ਅਤੇ ਪੰਜ ਕਰਮੇਂਦ੍ਰਿਯ. ਕਿਤਨਿਆਂ ਨੇ ਇਨ੍ਹਾਂ ਨਾਲ ਅੰਤਹਕਰਣ ਮਿਲਾਕੇ ਗਿਆਰਾਂ ਇੰਦ੍ਰੀਆਂ ਲਿਖੀਆਂ ਹਨ. "ਇੰਦ੍ਰੀ ਏਕਾਦਸ਼ ਪਰਕਾਰਾ." (ਨਾਪ੍ਰ) "ਦਸ ਇੰਦ੍ਰੀ ਕਰਿ ਰਾਖੈ ਵਾਸਿ." (ਗਉ ਅਃ ਮਃ ੫) ਦੇਖੋ, ਗ੍ਯਾਨ ਇੰਦ੍ਰਿਯ ਅਤੇ ਕਰਮ ਇੰਦ੍ਰਿਯ। ੨. ਲਿੰਗ. ਜਨਨੇਂਦ੍ਰਿਯ ਉਪਸ੍ਥ। ੪. ਤੁਚਾ. ਸਪਰਸ਼ ਦੀ ਇੰਦ੍ਰੀ. "ਨੈਨੂ ਨਕਟੂ ਸ੍ਰਵਨੂ ਰਸਪਤਿ ਇੰਦ੍ਰੀ ਕਹਿਆ ਨ ਮਾਨਾ." (ਮਾਰੂ ਕਬੀਰ) ਨੇਤ੍ਰ ਨੱਕ ਕੰਨ ਜੀਭ ਅਤੇ ਤੁਚਾ ਨੇ ਕਿਹਾ ਨਾ ਮੰਨਿਆਂ....
ਸੰ. ਸੰਗ੍ਯਾ- ਸੰਕੇਤ ਰੂਪ ਕਰਕੇ ਕਿਸੇ ਸ਼ਬਦ ਦਾ ਠਹਿਰਾਇਆ ਅਰਥ. ਜੈਸੇ- ਘੋੜਾ ਸ਼ਬਦ ਇੱਕ ਪ੍ਰਕਾਰ ਦੇ ਚੁਪਾਏ ਪਸ਼ੂ ਦਾ ਬੋਧ ਕਰਾਉਂਦਾ ਹੈ। ੨. ਬਾਣੀ ਕਰਕੇ ਜਿਸ ਨੂੰ ਪ੍ਰਤਿਪਾਦਨ ਕਰੀਏ. "ਈਸ਼੍ਵਰ ਵਾਚ੍ਯ ਅਹੈ ਸਰਵਗ੍ਯ." (ਗੁਪ੍ਰਸੂ) ੩. ਪ੍ਰਤਿਪਾਦਨ. ਵਰਣਨ ਕਰਨਾ। ੪. ਦੂਸਣ। ੫. ਵਿ- ਬਯਾਨ ਕਰਨ ਲਾਇਕ। ੬. ਦੋਸ ਯੋਗ੍ਯ. ਨਿੰਦਣ ਲਾਇਕ....
ਸੰ. वाच्. ਸੰਗ੍ਯਾ- ਬਾਣੀ। ੨. ਕਥਨ।੩ ਭਾਸਾ. ਬੋਲੀ। ੪. ਸਰਸ੍ਵਤੀ। ੫. ਬੋਲਣ ਦੀ ਇੰਦ੍ਰੀ। ੬. ਦੇਖੋ, ਵਾਚ੍ਯ. "ਵਾਚ ਉਪਾਸਕ ਲਖਿਯਤ ਸੋਇ." (ਗੁਪ੍ਰਸੂ) ੭. ਪੰਜਾਬੀ ਵਿੱਚ ਵਾਚਕ ਦੀ ਥਾਂ ਭੀ ਵਾਚ ਸ਼ਬਦ ਵਰਤੀਦਾ ਹੈ....
ਸੰ. उपासक. ਵਿ- ਪਾਸ ਬੈਠਣ ਵਾਲਾ. ਸੇਵਕ। ੨. ਪੂਜਾ ਕਰਨਵਾਲਾ। ੩. ਭਗਤ....
ਸਰਵ- ਉਹੀ. ਵਹ. ਓਹ. "ਚਤੁਰ ਸਿਆਣਾ ਸੁਘੜ ਸੋਇ." (ਗਉ ਥਿਤੀ ਮਃ ੫) ੨. ਸੰਗ੍ਯਾ- ਸ਼ੁਹਰਤ. ਚਰਚਾ. "ਕੀ ਨ ਸੁਣੇਹੀ ਗੋਰੀਏ ਆਪਣ ਕੰਨੀ ਸੋਇ." (ਸ੍ਰੀ ਮਃ ੧) "ਤਿਨ ਕੀ ਨਿਰਮਲ ਸੋਇ." (ਬਾਰਹਮਾਹਾ ਮਾਝ) ੩. ਸੁਗੰਧ. ਖੁਸ਼ਬੂ. ਸ਼ੁਰਭਿ. "ਇਸ ਮਨ ਕੋ ਬਸੰਤ ਕੀ ਲਗੈ ਨ ਸੋਇ." (ਬਸੰ ਮਃ ੩) ੪. ਸ਼ੋਭਾ. ਕੀਰਤਿ. "ਤਿਸ ਕੀ ਸੋਇ ਸੁਣੀ ਮਨੁ ਹਰਿਆ." (ਆਸਾ ਮਃ ੫) ੫. ਦੇਖੋ, ਸਉਣਾ. "ਬਾਵਰ ਸੋਇ ਰਹੇ." (ਆਸਾ ਮਃ ੫) ੬. ਕ੍ਰਿ. ਵਿ- ਸੌਂਦਾ. "ਸੋਇ ਅਚਿੰਤਾ ਜਾਗਿ ਅਚਿੰਤਾ." (ਭੈਰ ਮਃ ੫)...
ਪੰਜਾਬ ਦਾ ਵਸਨੀਕ। ੨. ਪੰਜਾਬ ਦੀ ਭਾਸਾ, ਜਿਸ ਨੂੰ ਪੰਜਾਬ ਦੇ ਵਸਨੀਕ ਬੋਲਦੇ ਹਨ। ੩. ਪੰਜਾਬ ਨਾਲ ਸੰਬੰਧਿਤ. ਪੰਜਾਬ ਦਾ, ਦੀ। ੪. ਗੁਰਮੁਖੀ ਲਿਪੀ (ਲਿਖਤ) ਜਿਸ ਵਿੱਚ ਪੰਜਾਬ ਦੀ ਬੋਲੀ ਉੱਤਮ ਲਿਖੀ ਜਾਂਦੀ ਹੈ....
ਵਿ- ਕਥਕ. ਕਹਣ ਵਾਲਾ। ੨. ਪੜ੍ਹਨ ਵਾਲਾ ਵਾਚਣ ਵਾਲਾ. "ਸੁਤ ਵਾਚਕ ਭਯੋ ਬੁਲੰਦੇ." (ਗੁਪ੍ਰਸੂ) ੩. ਸੰਗ੍ਯਾ- ਸ਼ਬਦ ਦਾ ਅਸਲੀ ਅਰਥ। ੪. ਦੇਖੋ, ਉਪਮਾ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....