vāpārīवापारी
ਸੰ. ਵ੍ਯਾਪਾਰੀ. ਵਪਾਰ (ਵਣਜ) ਕਰਨ ਵਾਲਾ. "ਧਨੁ ਵਾਪਾਰੀ ਨਾਨਕਾ ਭਾਈ, ਮੇਲਿ ਕਰੇ ਵਾਪਾਰੁ." (ਸੋਰ ਅਃ ਮਃ ੧)
सं. व्यापारी. वपार (वणज) करन वाला. "धनु वापारी नानका भाई, मेलि करे वापारु." (सोर अः मः १)
ਵਪਾਰੀ. ਵਣਜ ਕਰਨ ਵਾਲਾ....
ਦੇਖੋ, ਵ੍ਯਾਪਾਰ....
ਦੇਖੋ, ਬਣਜ ਅਤੇ ਵਣਜੁ। ੨. ਦੇਖੋ, ਵਣਿਜ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਵਿ- ਧਨ੍ਯ. ਪੁਨ੍ਯਵਾਨ। ੨. ਸਲਾਹੁਣ ਲਾਇਕ਼. ਪ੍ਰਸ਼ੰਸਾ ਯੋਗ੍ਯ. "ਧਨੁ ਵਾਪਾਰੀ ਨਾਨਕਾ ਜਿਨਾ ਨਾਮਧਨ ਖਟਿਆ." (ਵਾਰ ਗੂਜ ੧. ਮਃ ੩) "ਧਨੁ ਗੁਰਮੁਖਿ ਸੋ ਪਰਵਾਣ ਹੈ." (ਸ੍ਰੀ ਮਃ ੩) ੩. ਸੰ. ਧਨ. ਸੰਗ੍ਯਾ- ਦੌਲਤ. "ਧਨੁ ਸੰਚਿ ਹਰਿ ਹਰਿ ਨਾਮੁ ਵਖਰੁ." (ਤੁਖਾ ਛੰਤ ਮਃ ੧) ੪. ਸੰ. ਕਮਾਣ. ਧਨੁਖ. ਚਾਪ. "ਧਰ ਧਨੁ ਕਰ ਮਹਿ ਸਰ ਬਰਖਾਏ." (ਨਾਪ੍ਰ) ੫. ਜ੍ਯੋਤਿਸ ਅਨੁਸਾਰ ਨੌਮੀ ਰਾਸ਼ੀ। ੬. ਦੇਖੋ, ਧਨ....
ਸੰ. ਵ੍ਯਾਪਾਰੀ. ਵਪਾਰ (ਵਣਜ) ਕਰਨ ਵਾਲਾ. "ਧਨੁ ਵਾਪਾਰੀ ਨਾਨਕਾ ਭਾਈ, ਮੇਲਿ ਕਰੇ ਵਾਪਾਰੁ." (ਸੋਰ ਅਃ ਮਃ ੧)...
ਪਸੰਦ ਆਈ. ਦੇਖੋ, ਭਾਉਣਾ. "ਸਾਈ ਸੋਹਾਗਣਿ, ਜੋ ਪ੍ਰਭੁ ਭਾਈ." (ਆਸਾ ਮਃ ੫) "ਸਤਿਗੁਰ ਕੀ ਸੇਵਾ ਭਾਈ." (ਮਾਰੂ ਸੋਲਹੇ ਮਃ ੪) ੨. ਭ੍ਰਾਤਾ. "ਹਰਿਰਸ ਪੀਵਹੁ ਛਾਈ." (ਸੋਰ ਮਃ ੫) ੩. ਸਿੱਖਾਂ ਵਿੱਚ ਇੱਕ ਉੱਚ ਪਦਵੀ, ਜੋ ਭ੍ਰਾਤ੍ਰਿਭਾਵ ਪ੍ਰਗਟ ਕਰਦੀ ਹੈ. ਗੁਰੂ ਨਾਨਕਦੇਵ ਨੇ ਸਭ ਤੋਂ ਪਹਿਲਾਂ ਇਹ ਪਦਵੀ ਭਾਈ ਮਰਦਾਨੇ ਅਤੇ ਬਾਲੇ ਨੂੰ ਦਿੱਤੀ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਤਕ ਜੋ ਮੁਖੀਏ ਸਿੱਖ ਹੋਏ ਸਭ ਨੂੰ ਭਾਈ ਪਦਵੀ ਮਿਲਦੀ ਰਹੀ, ਜੈਸੇ- ਭਾਈ ਬੁੱਢਾ, ਭਾਈ ਗੁਰਦਾਸ, ਭਾਈ ਰੂਪਚੰਦ, ਭਾਈ ਨੰਦਲਾਲ ਆਦਿ. ਕਲਗੀਧਰ ਨੇ ਜੋ ਹੁਕਮਨਾਮਾ ਬਾਬਾ ਫੂਲ ਦੇ ਸੁਪੁਤ੍ਰਾਂ ਨੂੰ ਲਿਖਿਆ ਹੈ, ਉਸ ਵਿੱਚ ਭੀ ਭਾਈ ਤਿਲੋਕਾ, ਭਾਈ ਰਾਮਾ ਕਰਕੇ ਸੰਬੋਧਨ ਕੀਤਾ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੀ ਕਥਾ ਅਕੇ ਪਾਠ ਕਰਨ ਵਾਲਾ ਮੰਦਿਰ ਦਾ ਸੇਵਕ, ਅਥਵਾ ਧਰਮਸਾਲੀਆ। ੫. ਸੰ. ਭਵ੍ਯ. ਪਿਆਰਾ. "ਰਾਖਿਲੈਹੁ ਭਾਈ ਮੇਰੇ ਕਉ." (ਸੋਰ ਮਃ ੫) ਪਿਆਰੇ ਹਰਿਗੋਬਿੰਦ ਜੀ ਦੀ ਰਖ੍ਯਾ ਕਰੋ....
ਮੇਲਕੇ. ਮਿਲਾਕਰ। ੨. ਮੇਲ ਮੇਂ. ਸਾਧੁ ਸਮਾਗਮ ਵਿੱਚ. "ਆਪੇ ਮੇਲਿ ਮਿਲਾਇਦਾ." (ਮਃ ੩. ਵਾਰ ਰਾਮ ੧)...
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....