vāpīवापी
ਸੰ. ਸੰਗ੍ਯਾ- ਬਾਉਲੀ. ਵਾਪਿ, ਵਾਪਿਕਾ ਅਤੇ ਵਾਪੀ ਤਿੰਨੇ ਸ਼ਬਦ ਇੱਕੋ ਅਰਥ ਰਖਦੇ ਹਨ। ੨. ਦੇਖੋ, ਅਨਾਦ ੫.
सं. संग्या- बाउली. वापि, वापिका अते वापी तिंने शबद इॱको अरथ रखदे हन। २. देखो, अनाद ५.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਬਾਵਲੀ। ੨. ਤੁ. [بائولی] ਬਾਓਲੀ. ਸ਼ਿਕਾਰੀ ਪੰਛੀ ਨੂੰ ਸ਼ਿਕਾਰ ਕਰਨਾ ਸਿਖਾਉਣ ਲਈ ਰੱਸੀ ਨਾਲ ਬੱਧੇ ਹੋਏ ਪੰਛੀ ਤੇ ਝਪਟ ਕਰਨ ਲਈ ਛੱਡਣਾ, ਜਿਸ ਤੋਂ ਉਹ ਦਿਲੇਰ ਹੋ ਜਾਵੇ, "ਬੰਦਾ ਲੀਨੋ ਬਾਉਲੀ ਲਾਇ." (ਪ੍ਰਾਪੰਪ੍ਰ) ਪ੍ਰਭੁਤਾ ਦਾ ਲਾਲਚ ਦੇ ਕੇ ਬਹਾਦੁਰ ਬੰਦੇ ਨੂੰ ਆਪਣੇ ਹੱਥ ਚਾੜ੍ਹਲਿਆ....
ਦੇਖੋ, ਵਾਪੀ। ੨. ਕ੍ਰਿ. ਵਿ- ਬੀਜਕੇ....
ਸੰ. ਸੰਗ੍ਯਾ- ਪੌੜੀਦਾਰ ਖੂਹ. "ਭਈ ਵਾਪਿਕਾ ਪੂਰਨ ਅਬੈ." (ਗੁਪ੍ਰਸੂ) ੨. ਪੌੜੀਦਾਰ ਤਾਲ. ਪੱਕਾ ਤਲਾਉ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਸੰਗ੍ਯਾ- ਬਾਉਲੀ. ਵਾਪਿ, ਵਾਪਿਕਾ ਅਤੇ ਵਾਪੀ ਤਿੰਨੇ ਸ਼ਬਦ ਇੱਕੋ ਅਰਥ ਰਖਦੇ ਹਨ। ੨. ਦੇਖੋ, ਅਨਾਦ ੫....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਦੇਖੋ, ਇਕਉ....
ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ....
ਸੰ. अन्नाद- ਅੱਨਾਦ. ਸੰਗ੍ਯਾ- ਕਰਤਾਰ, ਜੋ ਸਭ ਨੂੰ ਗ੍ਰਹਿਣ ਕਰਦਾ ਹੈ। ੨. ਵਿ- ਅੰਨ ਖਾਣ ਵਾਲਾ. ਭੋਜਨ ਕਰਤਾ। ੩. ਅੰਨ ਆਦਿ। ੪. ਆਦਿ ਰਹਿਤ. ਅਨਾਦਿ. ਜਿਸ ਦਾ ਮੁੱਢ ਨਹੀਂ। ੫. ਸੰਗ੍ਯਾ- ਇੱਕ ਵਰਣਿਕ ਛੰਦ. ਇਸ ਦਾ ਨਾਉਂ "ਵਾਪੀ" ਭੀ ਹੈ. ਲੱਛਣ- ਚਾਰ ਚਰਣ. ਪ੍ਰਤਿ ਚਰਣ ਮ, ਯ, ਗ, ਲ, , , , . ਚਾਰ ਚਾਰ ਅੱਖਰਾਂ ਤੇ ਦੋ ਵਿਸ਼੍ਰਾਮ.#ਉਦਾਹਰਣ-#ਚੱਲੇ ਬਾਣ, ਰੁੱਕੇ ਗੈਣ। ਮੱਤੇ ਸੂਰ, ਰੱਤੇ ਨੈਣ।#ਢੱਕੇ ਢੋਲ, ਢੂਕੀ ਢਾਲ। ਛੁੱਟੈਂ ਬਾਣ, ਉੱਠੇ ਜ੍ਵਾਲ॥#(ਰਾਮਾਵ)#੬. ਸੰ. ਵਿ- ਨਾਦ (ਧੁਨੀ) ਬਿਨਾ। ੭. ਅ਼. [عناد] ਇ਼ਨਾਦ. ਦੁਸ਼ਮਨੀ. ਵੈਰ....