vikana, vikanā, vikanuविकण, विकणा, विकणु
ਵੇਚਿਆ ਜਾਣਾ। ੨. ਸੰ. ਵਿਕ੍ਰਯਣ. ਵੇਚਣਾ. ਮੁੱਲ ਲੈਕੇ ਕਿਸੇ ਵਸ੍ਤੁ ਦਾ ਦੇਣਾ. "ਗੁਣ ਸੰਗ੍ਰਹਿ, ਅਵਗਣ ਵਿਕਣਹਿ." (ਵਡ ਛੰਤ ਮਃ ੩) "ਗੁਣ ਵਿਹਾਝਹਿ, ਅਉਗਣ ਵਿਕਣਹਿ." (ਆਸਾ ਅਃ ਮਃ ੩)
वेचिआ जाणा। २. सं. विक्रयण. वेचणा. मुॱल लैके किसे वस्तु दा देणा. "गुण संग्रहि, अवगण विकणहि." (वड छंतमः ३) "गुण विहाझहि, अउगण विकणहि." (आसा अः मः ३)
ਵਿ- ਜਾਣਨ ਵਾਲਾ. ਗ੍ਯਾਨੀ. ਦਾਨਾ. "ਭਗਤ ਕੋਈ ਵਿਰਲਾ ਜਾਣਾ." (ਸ੍ਰੀ ਮਃ ੫) ੨. ਕ੍ਰਿ- ਗਮਨ ਕਰਨਾ। ੩. ਜਾਣਦਾ. "ਕਰਮ ਧਰਮ ਨਹੀ ਜਾਣਾ." (ਸੂਹੀ ਮਃ ੫)...
ਸੰ. ਵੇਚਣਾ. ਵੇਚਣ ਦੀ ਕ੍ਰਿਯਾ. ਵਪਾਰ. ਦੇਖੋ, ਕ੍ਰਯ....
ਕ੍ਰਿ- ਵਿਕ੍ਰਯ ਕਰਨਾ. ਫ਼ਰੋਖ਼ਤ ਕਰਨਾ. "ਇਹੁ ਤਨੁ ਵੇਚੀ ਸੰਤ ਪਹਿ, ਪਿਆਰੇ!" (ਆਸਾ ਬਿਰਹੜੇ ਮਃ ੫)...
ਦੇਖੋ, ਵਸਤੁ....
ਕ੍ਰਿ- ਦਾਨ ਕਰਨਾ. ਬਖਸ਼ਣਾ....
ਸੰ. गुण ਸੰਗ੍ਯਾ- ਵਿਸ਼ੇਸਣ. ਸਿਫ਼ਤ. "ਗੁਣ ਏਹੋ ਹੋਰੁ ਨਾਹੀ ਕੋਇ." (ਆਸਾ ਮਃ ੧) ਕਰਤਾਰ ਦੀ ਇਹੀ ਸਿਫ਼ਤ ਹੈ ਕਿ ਉਸ ਤੁੱਲ ਹੋਰ ਨਹੀਂ। ੨. ਸ਼ੀਲ. ਸਦਵ੍ਰਿੱਤਿ ਨੇਕ. ਐ਼ਮਾਲ. "ਵਿਣੁ ਗੁਣ ਕੀਤੇ ਭਗਤਿ ਨ ਹੋਇ." (ਜਪੁ) "ਬਿਨੁ ਗੁਣ ਜਨਮੁ ਵਿਣਾਸੁ." (ਸ੍ਰੀ ਅਃ ਮਃ ੧)#੩. ਮਾਇਆ ਦੇ ਸਤ ਰਜ ਤਮ ਗੁਣ. "ਰਜ ਗੁਣ ਤਮ ਗੁਣ ਸਤ ਗੁਣ ਕਹੀਐ ਏਹ ਤੇਰੀ ਸਭ ਮਾਇਆ." (ਕੇਦਾ ਕਬੀਰ) ੪. ਸੁਭਾਉ. ਪ੍ਰਕ੍ਰਿਤਿ. "ਐਸੋ ਗੁਣ ਮੇਰੋ ਪ੍ਰਭੁ ਜੀ ਕੀਨ." (ਟੋਡੀ ਮਃ ੫) ੫. ਰੱਸੀ. ਤਾਗਾ. ਡੋਰਾ. "ਗੁਣ ਕੈ ਹਾਰ ੫. ਪਰੋਵੈ. (ਤੁਖਾ ਛੰਤ ਮਃ ੧) ਗੁਣਰੂਪ ਗੁਣ (ਤਾਗੇ) ਨਾਲ ਹਾਰ ਪਰੋਵੈ. "ਕਵਣੁ ਸੁ ਅਖਰੁ ਕਵਣ ਗੁਣ?" (ਸ. ਫਰੀਦ) ੬. ਕਮਾਣ ਦਾ ਚਿੱਲਾ. "ਕੋਟਿ ਦੋਇ ਧਾਰੀ ਧਨੁਖ ਗੁਣ ਬਿਨ ਗਹਿਤ ਨ ਕੋਇ." (ਵ੍ਰਿੰਦ) ੭. ਦੀਵੇ ਦੀ ਬੱਤੀ। ੮. ਨੀਤਿ ਦੇ ਛੀ ਅੰਗ. ਦੇਖੋ, ਖਟ ਅੰਗ। ੯. ਨ੍ਯਾਯਮਤ ਦੇ ਚੌਬੀਸ ਗੁਣ. ਦੇਖੋ, ਖਟਸ਼ਾਸਤ੍ਰ। ੧੦. ਕਾਵ੍ਯ ਦੇ- ਓਜ, ਪ੍ਰਤਾਪ, ਮਾਧੁਰਯ, ਤਿੰਨ ਗੁਣ। ੧੧. ਵਿਦ੍ਯਾ. ਹੁਨਰ ਆਦਿ ਔਸਾਫ਼. "ਤੇ ਨਰ ਅਸਲਿ ਖਰ, ਜਿ ਬਿਨੁ ਗੁਣ ਗਰਬੁ ਕਰੰਤਿ." (ਵਾਰ ਸਾਰ ਮਃ ੧) ੧੨. ਤਾਸੀਰ. ਅਸਰ। ੧੩. ਇੰਦ੍ਰੀਆਂ ਦੇ ਵਿਸੇਸ਼ਬਦ, ਸਪਰਸ਼, ਰੂਪ, ਰਸ, ਗੰਧ। ੧੪. ਰਤਨ. "ਸਰੀਰਿ ਸਰੋਵਰਿ ਗੁਣ ਪਰਗਟਿ ਕੀਏ." (ਆਸਾ ਮਃ ੪) ੧੫. ਫਲ. ਲਾਭ. "ਜਿਨੀ ਕੰਮੀ ਨਾਹ ਗੁਣ, ਤੇ ਕੰਮੜੇ ਵਿਸਾਰ." (ਸ. ਫਰੀਦ) ੧੬. ਤਿੰਨ ਸੰਖ੍ਯਾ ਬੋਧਕ, ਕਿਉਂਕਿ ਮਾਇਆ ਦੇ ਗੁਣ ਤਿੰਨ ਹਨ। ੧੭. ਕਰਮ. ਕ੍ਰਿਯਾ। ੧੮. ਇਨਸਾਫ਼. ਨਿਆਉਂ. ਨ੍ਯਾਯ. "ਅਦਲੁ ਕਰੇ ਗੁਣਕਾਰੀ." (ਰਾਮ ਅਃ ਮਃ ੧) ਦੇਖੋ, ਗੁਨ। ੧੯. ਦੇਖੋ, ਗੁਣਨ. "ਉਨ ਤੇ ਦੁਗੁਣ ਦਿੜੀ ਉਨ ਮਾਏ." (ਗਉ ਮਃ ੫) ੨੦. ਫੁੱਲ. ਪੁਸ੍ਪ. "ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ." (ਕਲਿ ਅਃ ਮਃ ੪) ਬ੍ਰਹਮ੍ਬਿਰਛ ਦੀ ਸ਼ਾਖਾ ਨਾਮ ਹੈ, ਸ਼ੁਭਗੁਣ ਗੁਣ (ਫੁੱਲ) ਹਨ, ਉਨ੍ਹਾਂ ਨੂੰ ਚੁਣਕੇ ਪੂਜਾ ਕਰੋ। ੨੧. ਵ੍ਯਾਕਰਣ ਤਿੰਨ ਅਨੁਸਾਰ ਗੁਣ- ਅ, ਏ, ਓ....
ਦੇਖੋ, ਅਵਗੁਣ. "ਗੁਣਹ ਵਸਿ ਅਵਗਣ ਨਸੈ." (ਆਸਾ ਛੰਤ ਮਃ ੧) ੨. ਸੰ. ਅਪਮਾਨ (ਅਨਾਦਰ) ਕਰਨਾ....
ਸੰਗ੍ਯਾ- ਛਾਤ. ਛਾਯਾ. ਸਕ਼ਫ਼ ਇਸ ਦਾ ਮੂਲ ਛਾਦਿਤ ਹੈ। ੨. ਛਤ੍ਰ. ਆਤਪਤ੍ਰ। ੩. ਦੇਖੋ, ਛੱਤ ਬਨੂੜ....
ਸੰ. ਅਵਗੁਣ. ਸੰਗ੍ਯਾ- ਗੁਣ ਦੇ ਵਿਰੁੱਧ. ਦੋਸ. ਐਬ. "ਅਉਗਣ ਕਟਿ ਮੁਖੁ ਉਜਲਾ." (ਵਾਰ ਰਾਮ ੨. ਮਃ ੫) ੨. ਅਪਰਾਧ. ਗੁਨਾਹ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...