vidharabhaविदरभ
ਸੰ. ਵਿਦਰ੍ਭ. ਉਹ ਥਾਂ ਜਿੱਥੇ ਦੱਭ ਨਾ ਹੋਵੇ। ੨. ਨਾਗਪੁਰ ਅਤੇ ਉਸ ਦਾ ਆਸ ਪਾਸ ਦਾ ਦੇਸ਼. ਬੈਰਾਰ। ੩. ਵਿਦਰ੍ਭ ਦੇਸ਼ ਦੇ ਲੋਕ.
सं. विदर्भ. उह थां जिॱथे दॱभ ना होवे। २. नागपुर अते उस दा आस पास दा देश. बैरार। ३. विदर्भ देश दे लोक.
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਦੇਖੋ, ਦਭੁ ੨....
ਦੇਖੋ, ਹਸ੍ਤਿਨਾਪੁਰ। ੨. ਮੱਧਭਾਰਤ (C. P. ) ਦਾ ਪ੍ਰਧਾਨ ਨਗਰ ਜੋ ਗਵਰਨਰ ਦੀ ਰਾਜਧਾਨੀ ਹੈ. ਇਹ ਬੰਬਈ ਤੋਂ ਰੇਲ ਦੇ ਰਸਤੇ ੫੨੦, ਅਤੇ ਕਲਕੱਤੇ ਤੋਂ ੭੦੧ ਮੀਲ ਹੈ. ਨਾਗ ਨਦੀ ਤੇ ਵਸਣ ਕਾਰਣ ਇਸ ਦਾ ਨਾਉਂ ਨਾਗਪੁਰ ਹੋਇਆ ਹੈ. ਇਹ ਨਗਰ ਈਸਵੀ ਅਠਾਰਵੀਂ ਸਦੀ ਵਿੱਚ ਗੋਂਡ ਰਾਜਾ ਬਖ਼ਤਬਲੰਦ ਨੇ ਆਬਾਦ ਕੀਤਾ ਹੈ. ਨਾਗਪੁਰ ਦੇ ਸੰਗਤਰੇ ਭਾਰਤ ਵਿੱਚ ਬਹੁਤ ਮਿੱਠੇ ਸਮਝੇ ਗਏ ਹਨ.#ਗੁਰੂ ਗੋਬਿੰਦ ਸਿੰਘ ਸਾਹਿਬ ਨੰਦੇੜ ਨੂੰ ਜਾਂਦੇ ਇੱਥੇ ਵਿਰਾਜੇ ਹਨ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਸੰ. ਦੇਸ਼. ਸੰਗ੍ਯਾ- ਮੁਲਕ. ਪ੍ਰਿਥਿਵੀ ਦਾ ਵਡਾ ਖੰਡ, ਜਿਸ ਵਿਚ ਕਈ ਇਲਾਕੇ ਹੋਣ. "ਦੇਸ ਛੋਡਿ ਪਰਦੇਸਹਿ ਧਾਇਆ." (ਪ੍ਰਭਾ ਅਃ ਮਃ ੫) ੨. ਦੇਹ ਦਾ ਅੰਗ. "ਦੇਸ ਵੇਸ ਸੁਵਰਨ ਰੂਪਾ ਸਗਲ ਉਣੇ ਕਾਮਾ." (ਬਿਹਾ ਛੰਤ ਮਃ ੫) ਅੰਗਾਂ ਦਾ ਲਿਬਾਸ ਅਤੇ ਭੁਸਣ....
ਦੇਖੋ, ਬੈਰਾੜ ਅਤੇ ਵਿਦਰਭ....
ਸੰ. लोक्. ਧਾ- ਦੇਖਣਾ, ਬੋਲਣਾ, ਚਮਕਣਾ, ਪ੍ਰਕਾਸ਼ਿਤ ਹੋਣਾ। ੨. ਸੰਗ੍ਯਾ- ਭੁਵਨ. ਬ੍ਰਹਮਾਂਡ ਦਾ ਹਿੱਸਾ. ਤ਼ਬਕ. ਦੇਖੋ, ਸਾਤ ਆਕਾਸ ਅਤੇ ਸਾਤ ਪਾਤਾਲ। ੩. ਬ੍ਰਹਮਾਦਿ ਦੇਵਤਿਆਂ ਦੇ ਰਹਿਣ ਦੀਆਂ ਪੁਰੀਆਂ "ਇੰਦ੍ਰਲੋਕ ਸਿਵਲੋਕਹਿ ਜੈਬੋ." (ਧਨਾ ਕਬੀਰ) ੪. ਲੋਗ. ਜਨ. "ਲੋਕ ਅਵਗਣਾ ਕੀ ਬੰਨੈ ਗੰਠੜੀ." (ਮਃ ੧. ਵਾਰ ਮਾਰੂ ੧) ੫. ਖੁਲ੍ਹੀ ਥਾਂ। ੬. ਦਰਸ਼ਨ. ਦੀਦਾਰ। ੭. ਜਨ ਸਮੁਦਾਯ (ਗਰੋਹ) ਵਾਸਤੇ ਭੀ ਲੋਕ ਸ਼ਬਦ ਵਰਤੀਦਾ ਹੈ, ਜੈਸੇ- ਸਿੱਖ ਲੋਕ, ਹਿੰਦੂ ਲੋਕ, ਅੰਗ੍ਰੇਜ਼ ਲੋਕ ਆਦਿ....