vilāsaविलास
ਦੇਖੋ. ਬਿਲਾਸ. ੨. ਕਾਵ੍ਯ ਅਨੁਸਾਰ ਇੱਕ ਹਾਵ. "ਜੋ ਤਿਯ ਪਿਯਹਿ" ਰਿਝਾਵਈ ਪ੍ਰਗਟ ਕਰੈ ਬਹੁ ਭਾਵ। ਸੁਕਵਿ ਵਿਚਾਰ ਬਖਾਨਹੀਂ ਸੋ ਵਿਲਾਸ ਨਿਧਿ ਹਾਵ." (ਜਗਦਵਿਨੋਦ)
देखो. बिलास. २. काव्य अनुसार इॱक हाव. "जो तिय पियहि" रिझावई प्रगट करै बहु भाव। सुकवि विचार बखानहीं सो विलास निधि हाव." (जगदविनोद)
ਸੰ. ਵਿਲਾਸ. ਸੰਗ੍ਯਾ- ਬਹੁਤ ਲਸ (ਖੇਡਣਾ). ਖੇਲ. ਕ੍ਰੀੜਾ। ੨. ਆਨੰਦ ਭੋਗ. "ਅਨਿਕ ਬਿਲਾਸ ਕਰਤ ਮਨਮੋਹਨ." (ਗਉ ਮਃ ੫) ੩. ਦੇਖੋ, ਵਿਲਾਸ ੨....
ਸੰਗ੍ਯਾ- ਕਵਿ ਦਾ ਕਰਮ। ੨. ਕਵਿਤਾ ਜੋ ਰਸਭਰੀ ਹੋਵੇ. ਰਸਾਤਮਕ ਵਾਕ੍ਯ.¹ ਵਿਦ੍ਵਾਨਾਂ ਨੇ ਕਾਵ੍ਯ ਦੇ ਦੋ ਭੇਦ ਮੰਨੇ ਹਨ, ਗਦ੍ਯ ਅਤੇ ਪਦ੍ਯ, ਅਰਥਾਤ ਵਾਰਤਿਕ ਅਤੇ ਛੰਦ, ਅਥਵਾ ਨਸ਼ਰ ਅਤੇ ਨਜਮ. ਪਰੰਤੂ ਇਹ ਬਾਤ ਨਿਸ਼ਚੇ ਕਰਨੀ ਚਾਹੀਏ ਕਿ ਜੇ ਵਾਰਤਿਕ ਅਤੇ ਛੰਦਰਚਨਾ ਰਸਾਤਮਕ ਨਹੀਂ, ਅਰ ਜਿਸ ਵਿੱਚ ਕੋਈ ਚਮਤਕਾਰ ਨਹੀਂ, ਤਦ ਉਹ 'ਕਾਵ੍ਯ' ਨਹੀਂ, ਗਦ੍ਯ ਅਤੇ ਪਦ੍ਯ ਦੇ ਗੁਣੀਆਂ ਨੇ ਦੋ ਭੇਦ ਹੋਰ ਥਾਪੇ ਹਨ, ਸ਼੍ਰਵ੍ਯ ਅਤੇ ਦ੍ਰਿਸ਼੍ਯ. ਜੋ ਸੁਣਨ ਤੋਂ ਆਨੰਦਦਾਇਕ ਹੋਵੇ ਉਹ ਸ਼੍ਰਵ੍ਯ, ਅਰ ਜੋ ਦੇਖਣ ਤੋਂ ਆਨੰਦ ਦਾ ਕਾਰਣ ਹੋਵੇ ਉਹ ਦ੍ਰਿਸ਼੍ਯ, ਜੈਸੇ ਨਾਟਕ ਆਦਿ। ੩. ਸ਼ੁਕ੍ਰ, ਜੋ ਕਵਿਕਰਮ ਵਿੱਚ ਨਿਪੁਣ ਹੈ। ੪. ਦੇਖੋ, ਰੋਲਾ....
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਸੰ. ਸੰਗ੍ਯਾ- ਆਹ੍ਵਾਨ. ਬੁਲਾਉਣ ਦੀ ਕ੍ਰਿਯਾ। ੨. ਕਾਵ੍ਯ ਅਨੁਸਾਰ ਮਨ ਦੇ ਭਾਵ ਕਰਕੇ ਅੰਗਾਂ ਵਿੱਚ ਪੈਦਾ ਹੋਈ ਚੇਸ੍ਟਾ, ਜਿਸ ਤੋਂ ਚਿੱਤ ਦੇ ਖਿਆਲਾਤ ਪ੍ਰਗਟ ਹੋਣ. "ਹਾਵ ਪਰਸਪਰ ਦੁਹੂੰਅਨ ਭਯੋ." (ਚਰਿਤ੍ਰ (੩੬੭) ਦੇਖੋ, ਰਸ....
ਸੰਗ੍ਯਾ- ਸ੍ਤ੍ਰੀ. ਔ਼ਰਤ. ਨਾਰੀ। ੨. ਭਾਰਯਾ. ਜੋਰੂ. ਵਹੁਟੀ....
ਦੇਖੋ, ਪ੍ਰਕਟ "ਪ੍ਰਗਟ ਕੀਨੇ ਪ੍ਰਭ ਕਰਣੇਹਾਰੇ." (ਧਨਾ ਮਃ ੫)...
ਸੰ. ਵਿ- ਬਹੁਤ. ਅਨੇਕ. "ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢੰਢੋਲਿ." (ਸੁਖਮਨੀ)...
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਦੇਖੋ, ਬਿਚਾਰ....
ਦੇਖੋ. ਬਿਲਾਸ. ੨. ਕਾਵ੍ਯ ਅਨੁਸਾਰ ਇੱਕ ਹਾਵ. "ਜੋ ਤਿਯ ਪਿਯਹਿ" ਰਿਝਾਵਈ ਪ੍ਰਗਟ ਕਰੈ ਬਹੁ ਭਾਵ। ਸੁਕਵਿ ਵਿਚਾਰ ਬਖਾਨਹੀਂ ਸੋ ਵਿਲਾਸ ਨਿਧਿ ਹਾਵ." (ਜਗਦਵਿਨੋਦ)...
ਸੰ. ਸੰਗ੍ਯਾ- ਖ਼ਜ਼ਾਨਾ. ਕੋਸ਼. "ਨਿਧਿ ਨਾਮੁ ਨਾਨਕ ਮੋਰੈ." (ਆਸਾ ਪੜਤਾਲ ਮਃ ੫) ੨. ਦੱਬਿਆ- ਹੋਇਆ ਧਨ। ੩. ਕੁਬੇਰ ਦੇ ਨੌ ਰਤਨ. ਨੌ ਖ਼ਜ਼ਾਨੇ. ਦੇਖੋ, ਨਉ ਨਿਧਿ। ੪. ਨੌਂ ਗਿਣਤੀ ਦਾ ਬੋਧਕ, ਕ੍ਯੋਂ ਕਿ ਨਿਧਿ ਨੌ ਹਨ। ੫. ਸਮੁੰਦਰ। ੬. ਘਰ. ਨਿਵਾਸਸ੍ਥਾਨ. "ਗੁਣਨਿਧਿ ਗਾਇਆ." (ਆਸਾ ਛੰਤ ਮਃ ੫)...