visanupadhaविसनुपद
ਵਿਸਮਪਦ. ਜਿਸ ਦੇ ਚਰਣ ਇੱਕੋ ਜੇਹੇ ਨਹੀਂ. ਦੇਖੋ, ਬਿਸਨੁਪਦ। ੨. ਵਿਸ੍ਨੁਪਦ (विष्णुपद) ਨਾਮ ਦੀ ਇੱਕ ਪਹਾੜੀ, ਜੋ ਦਿੱਲੀ ਦੇ ਪਾਸ. ਹੈ. ਇਸ ਪੁਰ ਰਾਜਾ ਚੰਦ੍ਰਵਰਮਾ ਨੇ ਈਸਵੀ ਚੌਥੀ ਸਦੀ ਵਿੱਚ ਵਿਸਨੁ ਦੀ ਧੁਜਾ, ਜੋ ਧਾਤੂ ਦੀ ਹੈ, (ਜਗਤ ਪ੍ਰਸਿੱਧ ਲੋਹੇ ਦੀ ਕਿੱਲੀ) ਅਸਥਾਪਨ ਕੀਤੀ, ਜੋ ਹੁਣ ਕੁਤਬਮੀਨਾਰ ਦੇ ਪਾਸ ਹੈ, ਉਸ ਉੱਪਰ ਜੋ ਸੰਸਕ੍ਰਿਤ ਸ਼ੋਲਕ ਹਨ ਉਨ੍ਹਾਂ ਦਾ ਅਨੁਵਾਦ, ਨਾਗਰੀ ਉਰਦੂ ਅਤੇ ਅੰਗ੍ਰੇਜ਼ੀ ਵਿੱਚ ਸੰਗ ਮਰਮਰ ਦੀ ਸਿਲਾ ਪੁਰ ਖੁਦਵਾਕੇ ਸਰਕਾਰ ਅੰਗ੍ਰੇਜ਼ੀ ਨੇ ਨਾਲ ਦੇ ਮਕਾਨ ਵਿੱਚ ਲਗਵਾ ਦਿੱਤਾ ਹੈ। ੩. ਕਮਲ। ੪. ਆਕਾਸ਼.
विसमपद. जिस दे चरण इॱको जेहे नहीं. देखो, बिसनुपद। २. विस्नुपद (विष्णुपद) नाम दी इॱक पहाड़ी, जो दिॱली दे पास. है. इस पुर राजा चंद्रवरमा ने ईसवी चौथी सदी विॱच विसनु दी धुजा, जो धातू दी है, (जगत प्रसिॱध लोहे दी किॱली) असथापन कीती, जो हुण कुतबमीनार दे पास है, उस उॱपर जो संसक्रित शोलक हन उन्हां दा अनुवाद, नागरी उरदू अते अंग्रेज़ी विॱच संग मरमर दी सिला पुर खुदवाके सरकारअंग्रेज़ी ने नाल दे मकान विॱच लगवा दिॱता है। ३. कमल। ४. आकाश.
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਧਾ- ਜਾਣਾ, ਫਿਰਨਾ, ਵਿਚਰਨਾ। ੨. ਸੰਗ੍ਯਾ- ਪੈਰ. ਪਾਦ. "ਚਰਣ ਠਾਕੁਰ ਕੇ ਰਿਦੈ ਸਮਾਣੇ." (ਮਾਝ ਮਃ ੫) ੩. ਛੰਦ ਦੀ ਤੁਕ. "ਤਿਥਿ ਹੋਂਇ ਕਲਾ ਪ੍ਰਥਮੇ ਚਰਣ." (ਰੂਪਦੀਪ) ੪. ਭੱਛਨ ਕਰਨਾ. ਖਾਣਾ। ੫. ਆਚਰਣ. ਸੁਭਾਵ. ਆਚਾਰ. "ਜਿਨ ਸਾਧੂ ਚਰਣ ਸਾਧਪਗ ਸੇਵੇ." (ਜੈਤ ਮਃ ੪)...
ਦੇਖੋ, ਇਕਉ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਸੰ. विष्णुपद. ਇਸ ਛੰਦ ਦੇ ਅਨੰਤ ਰੂਪ ਹਨ. ਸੂਰਦਾਸ, ਮੀਰਾਂਬਾਈ ਆਦਿਕ ਦੇ "ਪਦ" ਸਭ ਵਿਸਨੁਪਦ ਸਦਾਉਂਦੇ ਹਨ. ਕੋਈ ਮੁੱਖ ਮੁੱਖ ਭੇਦ ਇੱਥੇ ਲਿਖੇ ਜਾਂਦੇ ਹਨ.#(੧) ਚਾਰ ਚਰਣ, ਪ੍ਰਤਿ ਚਰਣ ੨੬ ਮਾਤ੍ਰਾ, ੧੬- ੧੦ ਪੁਰ ਵਿਸ਼੍ਰਾਮ, ਅੰਤ ਗੁਰੁ.#ਉਦਾਹਰਣ-#ਦੇਗ ਤੇਗ ਕੋ ਧਨੀ ਖਾਲਸਾ, ਨਿਤ ਉਪਕਾਰ ਕਰੈ,#ਸ਼ਰਣਾਗਤ ਕੀ ਬਾਂਹ ਗਹੈ ਦ੍ਰਿੜ੍ਹ, ਦਾਰਿਦ ਦੁੱਖ ਹਰੈ,#ਧੀਰ ਵੀਰ ਗੰਭੀਰ ਸਰਵਪ੍ਰਿਯ, ਕਾਹੂੰ ਤੇ ਨ ਡਰੈ,#ਹਰਿਵ੍ਰਿਜੇਸ਼ ਅਸ ਸਤਗੁਰੁਸੁਤ ਕੀ, ਰਜ ਲੇ ਸੀਸ ਧਰੈ.#(੨) ਅੱਠ ਚਰਣ. ਪ੍ਰਤਿ ਚਰਣ ੨੮ ਮਾਤ੍ਰਾ, ੧੬- ੧੨ ਪੁਰ ਵਿਸ਼੍ਰਾਮ, ਅੰਤ ਦੋ ਗੁਰੁ.#ਉਦਾਹਰਣ-#ਸ੍ਰੀ ਹਰਿ ਰਿਸ ਭਰ ਬਲ ਕਰ ਅਰਿ ਪਰ,#ਜਬ ਧਨੁ ਧਰਕਰ ਧਾਯੋ,#ਤਬ ਨ੍ਰਿਪ ਮਨ ਮਹਿ ਕੋਪ ਬਢਾਯੋ,#ਸ਼੍ਰੀਪਤਿ ਕੋ ਗੁਨ ਗਾਯੋ,#ਜਾਂਕੋ ਪ੍ਰਗਟ ਪ੍ਰਤਾਪ ਤਿਹੂੰ ਪੁਰ,#ਸ਼ੇਸ ਅੰਤ ਨਹਿ ਪਾਯੋ,#ਬੇਦ ਭੇਦ ਜਾਂਕੋ ਨਹਿ ਜਾਨਤ,#ਸੋ ਨਁਦਨੰਦ ਕਹਾਯੋ,#ਕਾਲਰੂਪ ਨਾਥ੍ਯੋ ਜਿਂਹ ਕਾਲੀ,#ਕੰਸ ਕੇਸ ਗਹਿ ਘਾਯੋ,#ਸੋ ਮੈ ਰਨ ਮਹਿ ਓਰ ਆਪਨੀ,#ਕੋਪ ਹਕਾਰ ਬੁਲਾਯੋ,#ਜਾਂਕੋ ਧ੍ਯਾਨ ਰਾਮ ਨਿਤ ਮੁਨਿ ਜਨ,#ਧਰਤ ਹ੍ਰਿਦੈ ਨਹਿ ਆਯੋ,#ਧੰਨ ਭਾਗ ਮੇਰੇ ਤਿਂਹ ਹਰਿ ਸੋਂ,#ਅਤਿ ਹੀ ਜੁੱਧ ਮਚਾਯੋ.#(ਕ੍ਰਿਸਨਾਵ)#(੩) ਛੀ ਚਰਣ. ਪਹਿਲਾ ਚਰਣ ੧੫. ਮਾਤ੍ਰਾ ਦਾ, ਪੰਜ ਚਰਣ ਸਤਾਈ ਸਤਾਈ ਮਾਤ੍ਰਾ ਦੇ, ੧੬- ੧੧ ਪੁਰ ਵਿਸ਼੍ਰਾਮ. ਅੰਤ ਸਭ ਦੇ ਦੋ ਗੁਰੁ.#ਉਦਾਹਰਣ-#ਜਦੁਪਤਿ ਮੋਹਿ ਸਨਾਥ ਕੀਓ,#ਦਰਸਨ ਦੇਤ ਨ ਦਰਸਨ ਹੂੰ ਕੋ, ਮੋਕੇ ਦਰਸ ਦੀਓ, ਜਾਨਤ ਹੋਂ ਜਗ ਮੇ ਸਮ ਮੋਸੋ, ਔਰ ਨ ਬੀਰ ਬੀਓ. (ਕ੍ਰਿਸਨਾਵ)#(੪) ਚਾਰ ਚਰਣ. ਪਹਿਲਾ ਚਰਣ ੧੫. ਮਾਤ੍ਰਾ ਦਾ, ਤਿੰਨ ਚਰਣ ਸਤਾਈ ਸਤਾਈ ਮਾਤ੍ਰਾ ਦੇ, ੧੬- ੧੧ ਪੁਰ ਵਿਸ਼੍ਰਾਮ, ਅੰਤ ਗੁਰੁ ਲਘੁ.#ਉਦਾਹਰਣ-#ਜਿਹਂ ਮ੍ਰਿਗ ਰਾਖੇ ਨੈਨ ਬਨਾਇ,#ਅੰਜਨ ਰੇਖ ਸ਼੍ਯਾਮ ਪਰ ਅਟਕਤ,#ਸੁੰਦਰ ਫਾਂਧ ਚੜ੍ਹਾਇ." ××× (ਕ੍ਰਿਸਨਾਵ)#(੫) ਚਾਰ ਚਰਣ. ਪਹਿਲਾ ੧੪. ਮਾਤ੍ਰਾ ਦਾ, ਤਿੰਨ ਚਰਣ ਛੱਬੀ ਮਾਤ੍ਰਾ ਦੇ, ੧੬- ੧੦ ਪੁਰ ਵਿਸ਼੍ਰਾਮ, ਅੰਤ ਲਘੁ ਗੁਰੁ.#ਉਦਾਹਰਣ-#ਹਰਿ ਕੇ ਨੈਨਾ ਜਲਜ ਠਏ,#ਦਿਪਤ ਜੋਤਿ ਦਿਨਮਣਿ ਦੁਤਿ ਮੁਖ ਤੇ,#ਕਬਹੁਁ ਨ ਮੁਁਦਤ ਭਏ (ਕ੍ਰਿਸਨਾਵ)#(੬) ਛੀ ਚਰਣ. ਪ੍ਰਤਿ ਚਰਣ ੨੭ ਮਾਤ੍ਰਾ, ੧੬- ੧੧ ਪੁਰ ਵਿਸ਼੍ਰਾਮ, ਅੰਤ ਗੁਰੁ ਲਘੁ.#ਉਦਾਹਰਣ-#ਸੁਨਪਾਈ ਬ੍ਰਿਜਬਾਲਾ ਮੋਹਨ, ਆਏ ਹੈਂ ਕੁਰੁਖੇਤ,#ਦਰਸਨ ਦੇਖ ਸਭੈ ਦੁਖ ਬਿਸਰੇ, ਬੇਦ ਕਹਿਤ ਜਿਹ ਨੇਤ. (ਕ੍ਰਿਸਨਾਵ)#(੭) ਚਾਰ ਚਰਣ, ਪਹਿਲਾ ਚਰਣ ੧੮. ਮਾਤ੍ਰਾ ਦਾ, ਤਿੰਨ ਚਰਣ ਅਠਾਈ ਅਠਾਈ ਮਾਤ੍ਰਾ ਦੇ, ੧੬- ੧੨ ਪੁਰ ਵਿਸ਼੍ਰਾਮ, ਅੰਤ ਦੋ ਗੁਰੁ.#ਉਦਾਹਰਣ-#ਕੈਸੇਕੈ ਪਾਂਇਨ ਪ੍ਰਭਾ ਉਚਾਰੋਂ?#ਜਾਨਕ ਨਿਪਟ ਅਘਟ ਅੰਮ੍ਰਿਤਸਮ,#ਸੰਪੁਟ ਸੁਭਟ ਉਚਾਰੋਂ. ××× (ਪਾਰਸਾਵ)#(੮) ਚਾਰ ਚਰਣ. ਪਹਿਲਾ ਚਰਣ ੧੬. ਮਾਤ੍ਰਾ ਦਾ, ਤਿੰਨ ਅਠਾਈ ਅਠਾਈ ਮਾਤ੍ਰਾ ਦੇ, ੧੬- ੧੨ ਪੁਰ ਵਿਸ਼੍ਰਾਮ, ਅੰਤ ਸਭ ਦੇ ਯਗਣ, .#ਉਦਾਹਰਣ-#ਸੋਭਤ ਬਾਮਹਿ ਪਾਣਿ ਕ੍ਰਿਪਾਨੀ,#ਜਾਤਰ ਜੱਛ ਕਿਨਰ ਅਸੁਰਨ ਕੀ,#ਸਭ ਕੀ ਕ੍ਰਿਯਾ ਹਿਰਾਨੀ, ××× (ਪਾਰਸਾਵ)#(੯) ਦੇਖੋ, "ਸ਼ਬਦ" ਅਤੇ "ਪਦ"...
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਸੰਗ੍ਯਾ- ਛੋਟਾ ਪਰਵਤ। ੨. ਪਹਾੜ ਦੇ ਲੋਕਾਂ ਦੀ ਇੱਕ ਪਿਆਰੀ ਰਾਗਿਣੀ ਜੋ ਸੰਪੂਰਣ ਜਾਤਿ ਦੀ ਹੈ. ਇਸ ਵਿੱਚ ਨਿਸਾਦ ਕੋਮਲ ਅਤੇ ਸ਼ੁੱਧ ਦੋਵੇਂ ਹਨ. ਬਾਕੀ ਸਾਰੇ ਸੁਰ ਸ਼ੁੱਧ ਹਨ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ. ਇਸ ਨੂੰ ਲੋਕ ਝੰਝੋਟੀ ਭੀ ਆਖਦੇ ਹਨ. ਇਸ ਦੇ ਗਾਉਣ ਦਾ ਕੋਈ ਖਾਸ ਵੇਲਾ ਨਹੀਂ.#ਆਰੋਹੀ- ਧ ਸ ਰ ਮ ਗ ਮ ਪ ਧ ਨ ਸ.#ਅਵਰੋਹੀ- ਸ ਨਾ ਧ ਪ ਮ ਗ ਰ ਸ।#੩. ਪਹਾੜ ਦੀ ਭਾਸਾ (ਬੋੱਲੀ). ੪. ਪਹਾੜ ਦੇ ਵਸਨੀਕ। ੫. ਵਿ- ਪਹਾੜ ਨਾਲ ਸੰਬੰਧ ਰੱਖਣ ਵਾਲਾ. ਪਹਾੜ ਦਾ....
ਜਮੁਨਾ ਨਦੀ ਦੇ ਕਿਨਾਰੇ ਇੱਕ ਪੁਰਾਣੀ ਪ੍ਰਸਿੱਧ ਨਗਰੀ, ਜੋ ਕਈ ਥਾਈਂ ਵਸ ਚੁੱਕੀ ਹੈ.¹ ਪਾਂਡਵਾਂ ਵੇਲੇ ਇਸ ਦਾ ਨਾਮ ਇੰਦ੍ਰਪਸ੍ਥ² ਅਤੇ ਪਾਂਡਵਨਗਰ ਸੀ. ਫੇਰ ਇਸ ਦਾ ਨਾਮ ਯੋਗਿਨੀਪੁਰ ਹੋਇਆ. ਤੋਮਰਵੰਸ਼ ਦੇ ਰਾਜਾ ਰਾਇਸੇਨ ਨੇ ਸਨ ੯੧੯- ੨੦ ਵਿੱਚ ਸੁੰਦਰ ਮਕਾਨ ਬਣਵਾਕੇ ਰਾਜਧਾਨੀ ਕ਼ਾਯਮ ਕੀਤੀ.#ਮਯੂਰਵੰਸ਼ ਦੇ ਰਾਜਾ ਦਿਲੂ ਨੇ ਇਸ ਨੂੰ ਦਿੱਲੀ ਨਾਉਂ ਦਿੱਤਾ.³ ਸਨ ੧੧੫੧ ਵਿੱਚ ਚੌਹਾਨ ਰਾਜਪੂਤ ਵਿਸ਼ਾਲਦੇਵ ਨੇ ਇਸਨੂੰ ਰਾਜਧਾਨੀ ਬਣਾਇਆ. ਇਸ ਦੇ ਪੋਤੇ ਪ੍ਰਿਥੀ (ਪ੍ਰਿਥਿਵੀ) ਰਾਜ ਨੂੰ ਸਨ ੧੧੯੨ ਵਿੱਚ ਜਿੱਤਕੇ ਸ਼ਹਾਬੁੱਦੀਨ ਮੁਹ਼ੰਮਦ ਗੌਰੀ ਨੇ ਮੁਸਲਿਮ ਰਾਜ ਕ਼ਾਯਮ ਕੀਤਾ.#ਇਸ ਵੇਲੇ ਜਮੁਨਾ ਦੇ ਕਿਨਾਰੇ ਜੋ ਪੱਕੀ ਚਾਰ ਦੀਵਾਰੀ ਅੰਦਰ ਬਸਤੀ ਦੇਖੀ ਜਾਂਦੀ ਹੈ ਇਹ ਬਾਦਸ਼ਾਹ ਸ਼ਾਹਜਹਾਂ ਦੀ ਰਚਨਾ ਹੈ. ਉਸ ਨੇ ਇਸ ਦੇ ਲਾਲ ਕਿਲੇ ਅਤੇ ਸ਼ਹਿਰ ਦੀ ਬੁਨਿਆਦ ੧੬. ਏਪ੍ਰਿਲ ਸਨ ੧੬੩੯ ਨੂੰ ਰੱਖੀ ਅਤੇ ਚਤੁਰ ਅਹਿਲਕਾਰ ਗ਼ੈਰਤਖ਼ਾਨ ਦੀ ਨਿਗਰਾਨੀ ਵਿੱਚ ਇਮਾਰਤ ਬਣੀ. ਬਾਦਸ਼ਾਹ ਨੇ ਇਸ ਦਾ ਨਾਮ "ਸ਼ਾਹਜਹਾਨਾਬਾਦ" ਰੱਖਿਆ ਸੀ, ਪਰ ਜਗਤ ਪ੍ਰਸਿੱਧ ਦਿੱਲੀ ਹੀ ਰਿਹਾ.#ਸਨ ੧੮੦੩ ਵਿੱਚ ਦਿੱਲੀ ਅੰਗ੍ਰੇਜ਼ਾਂ ਦੇ ਅਧਿਕਾਰ ਵਿੱਚ ਆਈ, ਭਾਵੇਂ ਨਾਮਮਾਤ੍ਰ ਮੁਗਲ ਰਾਜਧਾਨੀ ਰਹੀ. ਸਨ ੧੮੫੭ ਦੇ ਗ਼ਦਰ ਪਿੱਛੋਂ ਦਿੱਲੀ ਅੰਗ੍ਰੇਜ਼ੀ ਰਾਜ ਨਾਲ ਮਿਲੀ, ਅਰ ੧੨. ਦਿਸੰਬਰ ਸਨ ੧੯੧੧ ਨੂੰ ਸ਼ਹਨਸ਼ਾਹ ਜਾਰਜਪੰਜਮ (George V) ਨੇ ਇਸ ਨੂੰ ਭਾਰਤ ਦੀ ਰਾਜਧਾਨੀ ਹੋਣ ਦਾ ਮੁੜ ਮਾਨ ਦਿੱਤਾ. ੧. ਅਕਤੂਬਰ ਸਨ ੧੯੧੨ ਨੂੰ ਦਿੱਲੀ ਨੂੰ ਪੰਜਾਬ ਤੋਂ ਅਲਗ ਕਰਕੇ ਚੀਫ਼ਕਮਿਸ਼ਨਰ ਦੇ ਅਧੀਨ ਕੀਤਾ ਗਿਆ.#ਦਿੱਲੀ ਤੋਂ ਲਹੌਰ ੨੯੭, ਕਲਕੱਤਾ ੯੫੬, ਬੰਬਈ ੯੮੨ ਅਤੇ ਕਰਾਚੀ ੯੦੭ ਮੀਲ ਹੈ.#ਸਨ ੧੯੨੧ ਦੀ ਮਰਦਮਸ਼ੂਮਾਰੀ ਅਨੁਸਾਰ ਦਿੱਲੀ ਦੀ ਆਬਾਦੀ ੩੦੪੪੨੦ ਹੈ. ਜਿਸ ਵਿੱਚੋਂ ਹਿੰਦੂ ੧੭੪੩੦੩, ਮੁਸਲਮਾਨ ੧੧੪੭੦੪, ਈਸਾਈ ੮੭੯੧, ਜੈਨੀ ੩੮੬੨, ਸਿੱਖ ੨੬੬੯, ਅਤੇ ਬਾਕੀ ਬੋੱਧ ਪਾਰਸੀ ਯਹੂਦੀ ੯੧ ਹਨ#ਜਾਰਜਪੰਜਮ ਨੇ ਜਿਸ ਨਵੀਂ ਬਸਤੀ ਦੀ ਨਿਉਂ ਰੱਖੀ ਹੈ, ਉਸ ਦਾ ਨਾਉਂ ਨ੍ਯੂ (New) ਦਿੱਲੀ ਹੈ, ਜੋ ਪਹਾੜੀਗੰਜ ਅਤੇ ਸਫਦਰਜੰਗ ਦੇ ਵਿਚਕਾਰ ਵਸੀ ਹੈ.#ਦਿੱਲੀ ਵਿੱਚ ਇਹ ਗੁਰਦ੍ਵਾਰੇ ਹਨ:-⁴#(੧) ਸੀਸਗੰਜ. ਇਹ ਚਾਂਦਨੀ ਚੌਕ ਵਿੱਚ ਹੈ. ਇੱਥੇ ੧੨. ਮੱਘਰ ਸੰਮਤ ੧੭੩੨ ਨੂੰ ਗੁਰੂ ਤੇਗਬਹਾਦੁਰ ਸਾਹਿਬ ਨੇ ਦੇਸ਼ ਅਤੇ ਧਰਮ ਦੀ ਖਾਤਿਰ ਸੀਸ ਕੁਰਬਾਨ ਕੀਤਾ. ਇਹ ਗੁਰਦ੍ਵਾਰਾ ਪਹਿਲਾਂ ਸਰਦਾਰ ਬਘੇਲਸਿੰਘ ਜੀ ਨੇ ਬਣਵਾਇਆ ਸੀ. ਫੇਰ ਮੁਸਲਮਾਨਾਂ ਨੇ ਗੁਰਦ੍ਵਾਰਾ ਢਾਹਕੇ ਪਾਸ ਮਸੀਤ ਉਸਾਰਦਿੱਤੀ. ਸਨ ੧੮੫੭ ਦੇ ਗਦਰ ਦੇ ਅੰਤ ਰਾਜਾ ਸਰੂਪਸਿੰਘ ਸਾਹਿਬ ਜੀਂਦਪਤਿ ਨੇ ਸੀਸਗੰਜ ਗੁਰਦ੍ਵਾਰੇ ਦੀ ਇਮਾਰਤ ਬਣਵਾਈ ਅਰ ਹੁਣ ਪ੍ਰੇਮੀ ਗੁਰਸਿੱਖਾਂ ਦੇ ਉੱਦਮ ਨਾਲ ਪੱਥਰ ਦੀ ਆਲੀਸ਼ਾਨ ਇਮਾਰਤ ਬਣ ਰਹੀ ਹੈ.#ਨਿੱਤ ਦੀ ਚੜ੍ਹਤ (ਭੇਟਾ ਪੂਜਾ) ਤੋਂ ਛੁੱਟ, (ਜਿਸ ਦਾ ਅੰਦਾਜ਼ਾ ਤਿੰਨ ਹਜਾਰ ਰੁਪਯਾ ਸਾਲ ਹੈ), ਇਸ ਗੁਰਦ੍ਵਾਰੇ ਨੂੰ ਹੇਠ ਲਿਖੀ ਸਾਲਾਨਾ ਪੱਕੀ ਆਮਦਨ ਹੈ:-#ਮਹਾਰਾਜਾ ਰਣਜੀਤ ਸਿੰਘ ਜੀ ਦਾ ਦਿੱਲੀ ਦੇ ਗੁਰਦ੍ਵਾਰਿਆਂ ਨੂੰ ਦਿੱਤਾ ਪਿੰਡ "ਦੋਸਾਂਝ" (ਤਸੀਲ ਨਵਾਂ ਸ਼ਹਿਰ, ਜਿਲਾ ਜਲੰਧਰ ਵਿੱਚ) ਹੈ, ਉਸ ਦਾ ਹਿੱਸਾ ੨੦੦, ਰਿਆਸਤ ਜੀਂਦ ਤੋਂ ੬੨), ਰਿਆਸਤ ਨਾਭੇ ਤੋਂ ੨੧੫), ਰਿਆਸਤ ਪਟਿਆਲੇ ਤੋਂ ੩੮੦)- ਜ਼ੀਨਤਮਹਿਲ ਦੇ ਕਿਰਾਏ ਵਿੱਚੋਂ ਦੋ ਸੌ ਚਾਲੀ, ਅਤੇ ਪੂਜਾ ਦੇ ਇੱਕ ਸੌ ਚਾਲੀ ਸਾਲਾਨਾ ਮਿਲਦੇ ਹਨ.#ਰਾਇਸੀਨਾ ਪਿੰਡ, ਜੋ ਰਿਆਸਤ ਜੀਂਦ ਨੇ ਖ਼ਰੀਦ ਕੇ ਗੁਰਦ੍ਵਾਰਾ ਸੀਸਗੰਜ ਅਤੇ ਰਕਾਬਗੰਜ ਨੂੰ ਭੇਟਾ ਕੀਤਾ ਸੀ, ਉਹ ਨਵੀਂ ਦਿੱਲੀ ਵਿੱਚ ਆ ਗਿਆ. ਗਵਰਨਮੇਂਟ ਨੇ ਉਸ ਦੀ ਕੀਮਤ ਜੋ ਦਿੱਤੀ ਉਸ ਦੇ ਪ੍ਰਾਮਿਸਰੀ (Promissory) ਨੋਟ ਖਰੀਦੇ ਗਏ. ਗੁਰਦ੍ਵਾਰਾ ਸੀਸਗੰਜ ਦੀ ਰਕਮ ਬੱਤੀ ਹਜਾਰ ਦਾ ਸੂਦ ਸਾਲਾਨਾ ੧੧੫੨) ਹੈ. ਇਸ ਤੋਂ ਛੁੱਟ ੧੫. ਮੁਰੱਬੇ ਜ਼ਮੀਨ ਗਵਰਨਮੇਂਟ ਨੇ ਦਿੱਤੀ, ਜਿਸ ਦੇ ਠੇਕੇ ਦੀ ਮਾਕੂਲ ਆਮਦਨ ਹੈ. ਗੁਰਦ੍ਵਾਰੇ ਦੇ ਸੇਵਾਦਾਰ ਮਹੰਤ ਭਾਈ ਹਰੀਸਿੰਘ ਜੀ ਬੀ. ਏ. ਅਤੇ ਭਾਈ ਰਣਜੋਧ ਸਿੰਘ ਜੀ ਹਨ.#(੨) ਰਕਾਬਗੰਜ. ਇੱਥੇ ਗੁਰੂ ਸਾਹਿਬ ਦੇ ਧੜ ਦਾ ਸਸਕਾਰ ਹੋਇਆ ਹੈ. ਇਹ ਅਸਥਾਨ ਗੁਰਦ੍ਵਾਰਾ ਰੋਡ ਤੇ ਹੈ, ਜੋ ਚਾਂਦਨੀ ਚੌਕ ਤੋਂ ਤਿੰਨ ਮੀਲ ਹੈ. ਇਸ ਗੁਰਧਾਮ ਨੂੰ ਸਾਲਾਨਾ ਆਮਦਨ ਦੋਸਾਂਝ ਪਿੰਡ ਦੇ ਹਿੱਸੇ ਵਿੱਚੋਂ ੩੩੨), ਰਿਆਸਤ ਪਟਿਆਲੇ ਤੋਂ ਆਲਾਸਿੰਘ ਦੀ ਵਡਾਲੀ ਅਤੇ ਹਿੰਦੂਪੁਰ ਦੋ ਪਿੰਡ ਜਾਗੀਰ, ਜਿਨ੍ਹਾਂ ਦੀ ਸਾਲਾਨਾ ਰਕਮ ੧੩੯੦) ਹੈ, ਰਾਇਸੀਨਾ ਪਿੰਡ ਦੀ ਰਕਮ ਦੇ ਖਰੀਦੇ ਪ੍ਰਾਮਿਸਰੀ ਨੋਟਾਂ ਦਾ ਸੂਦ ੧੩੯੮), ਮਹਾਰਾਜਾ ਪਟਿਆਲਾ ਵੱਲੋਂ ਪੂਜਾ ੧੪੦), ਕਿਰਾਇਆ ਕੋਠੜੀਆਂ ੨੫੦), ਅੱਠ ਏਕੜ ਦਾ ਗੁਰਦ੍ਵਾਰੇ ਨਾਲ ਬਾਗ਼. ਜਿਸ ਦੀ ਸਾਲਾਨਾ ਆਮਦਨ ੨੫੦) ਹੈ, ਪੰਦਰਾਂ ਮੁਰੱਬੇ ਜ਼ਮੀਨ ਗਵਰਨਮੇਂਟ ਵੱਲੋਂ, ਜੋ ਠੇਕੇ ਪੁਰ ਚੜ੍ਹਾਈ ਜਾਂਦੀ ਹੈ. ਗੁਰਦ੍ਵਾਰੇ ਦੀ ਸੇਵਾ ਕਰਨ ਵਾਲੇ ਭਾਈ ਗੁਰਬਖਸ਼ਸਿੰਘ ਜੀ ਅਤੇ ਜੀਵਨਸਿੰਘ ਜੀ ਹਨ.#(੩) ਬੰਗਲਾਸਾਹਿਬ. ਜਯਸਿੰਘਪੁਰੇ ਵਿੱਚ ਗੁਰੂ ਹਰਿਕ੍ਰਿਸ਼ਨ ਸਾਹਿਬ ਸੰਮਤ ੧੭੨੦ ਵਿੱਚ ਵਿਰਾਜੇ ਸਨ. ਉਸ ਸਮੇਂ ਗੁਰੂਸਾਹਿਬ ਦੇ ਨਿਵਾਸ ਲਈ ਅੰਬਰਪਤਿ⁵ ਮਿਰਜ਼ਾ ਜਯਸਿੰਘ ਨੇ ਬੰਗਲਾ ਬਣਵਾਇਆ ਸੀ. ਇਹ ਗੁਰਦ੍ਵਾਰਾ ਜਯਸਿੰਘ ਰੋਡ ਅਤੇ ਕੈਂਟਨਮੈਂਟ ਰੋਡ (Cantonement Road) ਦੇ ਮੱਧ ਹੈ. ਇਸ ਗੁਰਦ੍ਵਾਰੇ ਨੂੰ ਪਿੰਡ ਦੋਸਾਂਝ ਦਾ ਹਿੱਸਾ ੧੬੯), ਨਾਭੇ ਤੋਂ ੪॥), ਜੀਂਦ ਤੋਂ ੬੨), ਪਟਿਆਲੇ ਤੋਂ ੧੪੦), ਗੁਰਦ੍ਵਾਰੇ ਦੀ ਕੁਝ ਜ਼ਮੀਨ ਜੋ ਸਰਕਾਰ ਨੇ ਨਵੀਂ ਆਬਾਦੀ ਲਈ ਲਈ ਹੈ, ਉਸ ਦੀ ਰਕਮ ਦਾ ਸਾਲਾਨਾ ਸੂਦ ੨੨੦) ਹੈ. ਪੁਜਾਰੀ ਭਾਈ ਹਾਕਮਸਿੰਘ ਜੀ ਹਨ.#(੪) ਬਾਲਾਸਾਹਿਬ. ਬਾਲਗੁਰੂ ਹਰਿਕ੍ਰਿਸਨ ਜੀ ਦੇ ਸ਼ਰੀਰ ਦਾ ਸਸਕਾਰ ਇਸ ਥਾਂ ਸੰਮਤ ੧੭੨੧ ਵਿੱਚ ਹੋਇਆ ਹੈ. ਮਾਤਾ ਸਾਹਿਬ ਕੌਰ ਅਤੇ ਮਾਤਾ ਸੁੰਦਰੀ ਜੀ ਦਾ ਸਸਕਾਰ ਭੀ ਇਸੇ ਥਾਂ ਹੋਇਆ ਹੈ. ਦਿੱਲੀ ਦਰਵਾਜ਼ੇ ਤੋਂ ਬਾਹਰ ਬਾਰਾਂਪੁਲਾ ਲੰਘਕੇ ਨਾਲੇ ਤੋਂ ਪਾਰ ਇਹ ਅਸਥਾਨ ਹੈ, ਜੋ ਚਾਂਦਨੀ ਚੌਕ ਤੋਂ ਚਾਰ ਮੀਲ ਹੈ. ਗੁਰਦ੍ਵਾਰੇ ਦੀ ਸਾਲਾਨਾ ਆਮਦਨ- ਦੋਸਾਂਝ ਵਿੱਚੋਂ ਹਿੱਸਾ ੭੦੨), ਜੀਂਦ ਤੋਂ ੬੨), ਪਟਿਆਲੇ ਤੋਂ ਬੰਧਾਨ ੧੨੫) ਅਤੇ ਪੂਜਾ ੩੦੬), ਨਾਭੇ ਤੋਂ ੧੦੯॥), ਗੁਰਦ੍ਵਾਰੇ ਨਾਲ ਲਗਦੀ ਜ਼ਮੀਨ ਦੀ ਆਮਦਨ ੪੦) ਹੈ. ਸੇਵਾਦਾਰ ਭਾਈ ਤਾਰਾਸਿੰਘ ਜੀ ਅਤੇ ਬੀਰਸਿੰਘ ਜੀ ਹਨ.#(੫) ਮੋਤੀਬਾਗ. ਇਸ ਥਾਂ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਨੇ ਸੰਮਤ ੧੭੬੪ ਵਿੱਚ ਚਰਣ ਪਾਏ ਹਨ. ਇਹ ਗੁਰਦ੍ਵਾਰਾ ਅਜਮੇਰੀ ਦਰਵਾਜ਼ੇ ਤੋਂ ਬਾਹਰ, ਚਾਂਦਨੀ ਚੌਕ ਤੋਂ ਪੰਜ ਮੀਲ ਹੈ. ਇਸ ਅਸਥਾਨ ਨੂੰ ਕੇਵਲ ਪਟਿਆਲੇ ਤੋਂ ਸਾਲਾਨਾ ੨੫) ਬੰਧਾਨ ਅਤੇ ਪੂਜਾ ੧੪੦) ਹੈ. ਪੁਜਾਰੀ ਭਾਈ ਦੇਵਾਸਿੰਘ ਜੀ ਹਨ.#(੬) ਦਮਦਮਾ ਸਾਹਿਬ. ਇਸ ਥਾਂ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਨੇ ਹਾਥੀ ਨਾਲ ਝੋਟੇ ਦੀ ਲੜਾਈ ਕਰਵਾਈ ਸੀ. ਗੁਰਦ੍ਵਾਰਾ ਹੁਮਾਯੂੰ ਦੇ ਮਕਬਰੇ ਪਾਸ ਹੈ. ਚਾਂਦਨੀ ਚੌਕ ਤੋਂ ਤਿੰਨ ਮੀਲ ਹੈ. ਇਸ ਗਰੁਦ੍ਵਾਰੇ ਨੂੰ ਮਹਾਰਾਜਾ ਪਟਿਆਲਾ ਵੱਲੋਂ ੧੪੦) ਅਤੇ ਇੱਕ ਪ੍ਰੇਮੀ ਸਿੱਖ ਦੀ ਚੜ੍ਹਾਈ ਹੋਈ ੩੮ ਵਿੱਘੇ ਜ਼ਮੀਨ ਜੋਗਾਬਾਈ ਪਿੰਡ ਵਿੱਚ ਹੈ, ਜਿਸ ਦੀ ਆਮਦਨ ੬੪) ਸਾਲਾਨਾ ਹੈ. ਸੇਵਾਦਾਰ ਭਾਈ ਰਘੁਬੀਰਸਿੰਘ ਜੀ ਹਨ.#(੭) ਮਾਤਾ ਸੁੰਦਰੀ ਜੀ ਦੀ ਹਵੇਲੀ, ਜੋ ਤੁਰਕਮਾਨ ਦਰਵਾਜੇ ਤੋਂ ਬਾਹਰ ਚਾਂਦਨੀ ਚੌਕ ਤੋਂ ਡੇਢ ਮੀਲ ਹੈ. ਇੱਥੇ ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬਕੌਰ ਜੀ ਦੇਹਾਂਤ ਤੀਕ ਨਿਵਾਸ ਕਰਦੇ ਰਹੇ. ਇਹ ਅਸਥਾਨ ਨੂੰ ਪਟਿਆਲੇ ਤੋਂ ੨੫) ਬੰਧਾਨ, ਅਤੇ ਪੂਜਾ ੫੧) ਹੈ. ਜੀਂਦ ਤੋਂ ੬੨) ਸਾਲਾਨਾ ਮਿਲਦੇ ਹਨ. ਗਵਰਨਮੇਂਟ ਨੇ ਜੋ ਗੁਰਦ੍ਵਾਰੇ ਦੀ ਜ਼ਮੀਨ ਨਵੀਂ ਆਬਾਦੀ ਲਈ ਖਰੀਦੀ, ਉਸ ਦੀ ਰਕਮ ਦਾ ਸਾਲਾਨਾ ਸੂਦ ੪੮) ਹੈ. ਸੇਵਾਦਾਰ ਭਾਈ ਕਾਹਨਸਿੰਘ ਜੀ ਅਤੇ ਬਾਬਾ ਦਿਆਲ ਸਿੰਘ ਜੀ ਹਨ.#(੮) ਮਜਨੂੰ ਦਾ ਟਿੱਲਾ. ਇੱਥੇ ਜਗਤਗੁਰੂ ਨਾਨਕ ਦੇਵ ਜੀ ਅਤੇ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਿਰਾਜੇ ਹਨ, ਅਰ ਬਾਦਸ਼ਾਹ ਔਰੰਗਜ਼ੇਬ ਦੇ ਦਰਬਾਰ ਵਿੱਚ ਰਹਿਣ ਸਮੇਂ ਬਾਬਾ ਰਾਮਰਾਇ ਜੀ ਦਾ ਨਿਵਾਸ ਭੀ ਇੱਥੇ ਹੀ ਰਿਹਾ ਹੈ. ਇਹ ਗੁਰਦ੍ਵਾਰਾ ਜਮੁਨਾ ਕਿਨਾਰੇ ਚੰਦ੍ਰਾਵਲ ਪਿੰਡ ਪਾਸ ਹੈ. ਕਸ਼ਮੀਰੀ ਦਰਵਾਜ਼ੇ ਤੋਂ ਬਾਹਰ, ਚਾਂਦਨੀ ਚੌਕ ਤੋਂ ੩. ਮੀਲ ਹੈ. ਇਸ ਗੁਰਦ੍ਵਾਰੇ ਨੂੰ ਕੋਈ ਜਾਗੀਰ ਨਹੀਂ. ਸੇਵਾਦਾਰ ਮਹੰਤ ਬਿਸਨਦਾਸ ਜੀ ਹਨ.#(੯) ਕੂਚਾ ਦਿਲਵਾਲੀਸਿੰਘ. ਇਹ ਅਜਮੇਰੀ ਦਰਵਾਜ਼ੇ ਤੋਂ ਅੰਦਰ ਸੀਸਗੰਜ ਗੁਰਦ੍ਵਾਰੇ ਤੋਂ ਅੱਧ ਮੀਲ ਹੈ. ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬਕੌਰ ਜੀ ਦਸ਼ਮੇਸ਼ ਦੀ ਆਗ੍ਯਾ ਅਨੁਸਾਰ ਭਾਈ ਮਨੀਸਿੰਘ ਜੀ ਨਾਲ ਜਦ ਦਿੱਲੀ ਪੁੱਜੇ, ਤਦ ਪਹਿਲਾਂ ਕੁਝ ਕਾਲ ਇੱਥੇ ਰਹੇ. ਇੱਥੇ ਰਹਿਣ ਸਮੇਂ ਮਾਤਾ ਸੁੰਦਰੀ ਜੀ ਨੇ ਅਜੀਤਸਿੰਘ ਪਾਲਿਤਪੁਤ੍ਰ ਬਣਾਇਆ ਸੀ. ਸਿੱਖਾਂ ਨੇ ਅਨਗਹਿਲੀ ਕਰਕੇ ਇੱਥੇ ਗੁਰਦ੍ਵਾਰਾ ਨਹੀਂ ਬਣਾਇਆ. ਹਿੰਦੂ ਅਰੋੜੇ ਇਸ ਥਾਂ ਵਸਦੇ ਹਨ.#(੧੦) ਮਟੀਆ ਬਾਜ਼ਾਰ ਦੇ ਚਿਤਲੀਕਬਰ ਮਹਲੇ ਵਿੱਚ ਮਾਤਾ ਸੁੰਦਰੀ ਜੀ ਦੇ ਸੇਵਕ ਜੀਵਨਸਿੰਘ ਪਾਸ ਉਹ ਸ਼ਸਤ੍ਰ ਸਨ, ਜੋ ਸ਼੍ਰੀ ਦਸ਼ਮੇਸ਼ ਜੀ ਨੇ ਮਾਤਾ ਸਾਹਿਬਕੌਰ ਜੀ ਨੂੰ ਬਖ਼ਸ਼ੇ ਸਨ. ਜੀਵਨਸਿੰਘ ਦੀ ਔਲਾਦ ਇਨ੍ਹਾਂ ਸ਼ਸਤ੍ਰਾਂ ਦਾ ਦਰਸ਼ਨ ਗੁਰਸਿੱਖਾਂ ਨੂੰ ਕਰਾਉਂਦੀ ਅਤੇ ਧੂਪ ਦੀਪ ਦੀ ਸੇਵਾ ਕਰਦੀ ਰਹੀ ਹੈ. ਹੁਣ ਇਹ ਸ਼ਸਤ੍ਰ ਗੁਰਦ੍ਵਾਰਾ ਰਕਾਬਗੰਜ ਵਿੱਚ ਅਸਥਾਪਨ ਕੀਤੇ ਗਏ ਹਨ. ਸ਼ਸਤ੍ਰਾਂ ਦੀ ਸੇਵਾ ਲਈ ਪਟਿਆਲੇ ਤੋਂ ਸਾਲਾਨਾ ੧੦੧/- ) ਅਤੇ ਪੂਜਾ ੭੪) ਹੈ, ਰਿਆਸਤ ਨਾਭੇ ਤੋਂ ੨੦) ਅਤੇ ਦੋਸਾਂਝ ਦੀ ਜਾਗੀਰ ਵਿੱਚੋਂ ਹਿੱਸਾ ੭੦) ਮਿਲਦੇ ਹਨ.#(੧੧) ਨਾਨਕਪਿਆਉ. ਸਤਿਗੁਰੂ ਨਾਨਕਦੇਵ ਜੀ ਨੇ ਇਹ ਖੂਸ ਤੋਂ ਜਲ ਕੱਢਕੇ ਤ੍ਰਿਖਾਤੁਰ ਰਾਹੀਆਂ ਨੂੰ ਪਿਆਇਆ ਸੀ. ਇਹ ਅਸਥਾਨ ਕਰਨਾਲ ਰੋਡ ਦੇ ਕਿਨਾਰੇ ਸੀਸਗੰਜ ਤੋਂ ਉੱਤਰ ਪੱਛਮ ਚਾਰ ਮੀਲ ਹੈ. ਇਸ ਨੂੰ "ਪਉ ਸਾਹਿਬ" ਭੀ ਆਖਦੇ ਹਨ. ਇਸ ਗੁਰਦ੍ਵਾਰੇ ਨੂੰ ਕੋਈ ਜਾਗੀਰ ਨਹੀਂ. ਸੇਵਾਦਾਰ ਮਹੰਤ ਨਿਰੰਜਨਦਾਸ ਜੀ ਹਨ.#ਦੇਖੋ, ਦਿੱਲੀ ਦਾ ਨਕਸ਼ਾ.#ਭਾਈ ਸੰਤੋਖ ਸਿੰਘ ਜੀ ਲਿਖਦੇ ਹਨ ਕਿ ਜਦ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗਵਾਲੀਯਰ ਦੇ ਕਿਲੇ ਰਹੇ, ਤਦ ਬਾਬਾ ਬੁੱਢਾ ਜੀ ਦਿੱਲੀ ਤੋਂ ਪੰਜ ਕੋਹ ਤੇ ਗੁਰੂ ਸਾਹਿਬ ਦੇ ਘੋੜਿਆਂ ਨੂੰ ਲੈਕੇ ਜਮੁਨਾ ਕਿਨਾਰੇ ਰਹੇ ਹਨ, ਪਰ ਸਾਨੂੰ ਇਸ ਥਾਂ ਦਾ ਕੁਝ ਪਤਾ ਨਹੀਂ ਮਿਲਿਆ.#"ਚਲੇ ਆਗਰੇ ਤੇ ਸਭ ਆਏ,#ਦਿੱਲੀ ਨਗਰ ਪਿਖ੍ਯੋ ਸਮੁਦਾਏ,#ਸੁਨ੍ਯੋ ਘਾਸ ਜਹਿਂ ਖਰੋ ਉਦਾਰੇ,#ਪੰਚ ਕੋਸ ਪੁਰ ਤਯਾਗ ਪਧਾਰੇ,#ਹਰਿਤ ਤਿਰਣ ਦੇਖਤ ਹਰਖਾਏ,#ਕਰ੍ਯੋ ਸਿਵਿਰ ਉਤਰੇ ਸਮੁਦਾਏ,#ਅਬ ਲੌ ਤਿਸ ਥਲ ਚਿੰਨ੍ਹ ਲਖੰਤੇ,#ਜਗਾ ਬ੍ਰਿੱਧ ਕੀ ਲੋਕ ਕਹੰਤੇ." (ਗੁਪ੍ਰਸੂ ਰਾਸਿ ੪, ਅਃ ੬੧)...
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਵਿ- ਰੱਜਿਆ. ਤ੍ਰਿਪਤ. ਸੰਤੁਸ੍ਟ। ੨. ਸੰ. राजन्. ਸੰਗ੍ਯਾ- ਆਪਣੀ ਨੀਤਿ ਅਤੇ ਸ਼ੁਭਗੁਣਾਂ ਨਾਲ ਪ੍ਰਜਾ ਨੂੰ ਰੰਜਨ (ਪ੍ਰਸੰਨ) ਕਰਨ ਵਾਲਾ.¹#ਗੁਰਵਾਕ ਹੈ- "ਰਾਜੇ ਚੁਲੀ ਨਿਆਵ ਕੀ." (ਮਃ ੧. ਵਾਰ ਸਾਰ) ਰਾਜੇ ਨੂੰ ਨਿਆਂ ਕਰਨ ਦੀ ਪ੍ਰਤਿਗ੍ਯਾ ਕਰਨੀ ਚਾਹੀਏ. "ਰਾਜਾ ਤਖਤਿ ਟਿਕੈ ਗੁਣੀ, ਭੈ ਪੰਚਾਇਣੁ. ਰਤੁ." (ਮਾਰੂ ਮਃ ੧) ਗੁਣੀ ਅਤੇ ਪ੍ਰਧਾਨਪੁਰਖਾਂ ਦੇ ਸਮਾਜ ਦਾ ਭੈ ਮੰਨਣ ਵਾਲਾ ਰਾਜਾ ਹੀ ਤਖਤ ਤੇ ਰਹਿ ਸਕਦਾ ਹੈ. ਭਾਈ ਗੁਰਦਾਸ ਜੀ ਲਿਖਦੇ ਹਨ-#"ਜੈਸੇ ਰਾਜਨੀਤਿ ਰੀਤਿ ਚਕ੍ਰਵੈ ਚੈਤੰਨਰੂਪ#ਤਾਂਤੇ ਨਿਹਚਿੰਤ ਨ੍ਰਿਭੈ ਬਸਤ ਹੈਂ ਲੋਗ ਜੀ. ×××#ਜੈਸੇ ਰਾਜਾ ਧਰਮਸਰੂਪ ਰਾਜਨੀਤਿ ਬਿਖੈ.#ਤਾਂਕੇ ਦੇਸ ਪਰਜਾ ਬਸਤ ਸੁਖ ਪਾਇਕੈ." ×××#(ਕਬਿੱਤ)#ਪ੍ਰੇਮਸੁਮਾਰਗ ਵਿੱਚ ਕਲਗੀਧਰ ਦਾ ਉਪਦੇਸ਼ ਹੈ-#"ਰਾਜੇ ਕੋ ਚਾਹੀਐ ਜੋ ਨਿਆਉਂ ਸਮਝ ਕਰ ਭੈ ਸਾਥ ਕਰੈ, ਕੋਈ ਇਸ ਕੇ ਰਾਜ ਮੈ ਦੁਖਿਤ ਨ ਹੋਇ. ਰਾਜੇ ਕੋ ਚਾਹੀਐ ਜੋ ਅਪਨੇ ਉੱਪਰ ਭੀ ਨਿਆਉਂ ਕਰੇ." ਅਰਥਾਤ ਜਿਨ੍ਹਾਂ ਕੁਕਰਮਾਂ ਤੋਂ ਲੋਕਾਂ ਨੂੰ ਦੰਡ ਦਿੰਦਾ ਹੈ, ਉਨ੍ਹਾਂ ਤੋਂ ਆਪ ਭੀ ਬਚੇ.#ਭਾਈ ਬਾਲੇ ਦੀ ਸਾਖੀ ਵਿੱਚ ਲਿਖਿਆ ਹੈ ਕਿ- "ਮੀਰ ਬਾਬਰ ਨੇ ਕਹਿਆ, ਹੇ ਫਕੀਰ ਜੀ! ਮੁਝ ਕੋ ਤੁਸੀਂ ਕੁਛ ਉਪਦੇਸ਼ ਕਰੋ." ਤਾਂ ਸ਼੍ਰੀ ਗੁਰੂ ਜੀ ਕਹਿਆ, "ਹੇ ਪਾਤਸ਼ਾਹ! ਤੁਸਾਂ ਧਰਮ ਦਾ ਨਿਆਉਂ ਕਰਨਾ ਤੇ ਪਰਉਪਕਾਰ ਕਰਨਾ."#ਚਾਣਕ੍ਯ ਨੇ ਰਾਜਾ ਦਾ ਲੱਛਣ ਕੀਤਾ ਹੈ-#''नीतिशास्त्रानुगो राजा. '' (ਸੂਤ੍ਰ ੪੮) ਉਸ ਨੇ ਰਾਜ੍ਯ ਦਾ ਮੂਲ ਇੰਦ੍ਰੀਆਂ ਨੂੰ ਜਿੱਤਣਾ ਲਿਖਿਆ ਹੈ-#''राज्यमृलमिन्दि्रय जयः '' (ਸੂਤ੍ਰ ੪) ਸਾਥ ਹੀ ਇਹ ਭੀ ਦੱਸਿਆ ਹੈ ਕਿ ਇੰਦ੍ਰੀਆਂ ਤੇ ਕਾਬੂ ਆਇਆ ਰਾਜਾ ਚਤੁਰੰਗਿਨੀ ਫੌਜ ਰਖਦਾ ਹੋਇਆ ਭੀ ਨਸ੍ਟ ਹੋਜਾਂਦਾ ਹੈ. - ''इन्दि्रय वशवर्ती चतुरङ्गवानपि विनश्यति. '' (ਸੂਤ੍ਰ ੭੦)#ਨੀਤਿਵੇੱਤਾ ਚਾਣਕ੍ਯ ਨੇ ਇਹ ਭੀ ਲਿਖਿਆ ਹੈ ਕਿ ਜੋ ਰਾਜੇ ਪ੍ਰਜਾ ਨਾਲ ਮੇਲ ਜੋਲ ਰਖਦੇ ਅਤੇ ਹਰੇਕ ਨੂੰ ਮੁਲਾਕਾਤ ਦਾ ਮੌਕਾ ਦਿੰਦੇ ਹਨ, ਉਹ ਪ੍ਰਜਾ ਨੂੰ ਪ੍ਰਸੰਨ ਕਰਦੇ ਹਨ, ਅਰ ਜਿਨ੍ਹਾਂ ਦਾ ਦਰਸ਼ਨ ਮਿਲਣਾ ਹੀ ਔਖਾ ਹੈ, ਉਹ ਪ੍ਰਜਾ ਨੂੰ ਨਸ੍ਟ ਕਰ ਦਿੰਦੇ ਹਨ-#''दुर्दर्शना हि राजानः प्रजा नाशयन्ति।'' (ਸੂਤ੍ਰ ੫੫੭)#''सुदर्शना हि राजानः प्रजा रञ्जयन्ति. '' (ਸੂਤ੍ਰ ੫੫੮)²#ਲਾਲ, ਦੇਵੀਦਾਸ ਅਤੇ ਰਘੁਨਾਥ ਆਦਿ ਕਵੀਆਂ ਨੇ ਰਾਜਾ ਦੇ ਸੰਬੰਧ ਵਿੱਚ ਲਿਖਿਆ ਹੈ-#ਕਬਿੱਤ#"ਸੁੰਦਰ ਸਲੱਜ ਸੁਧੀ ਸਾਹਸੀ ਸੁਹ੍ਰਿਦ ਸਾਚੋ#ਸੂਰੋ ਸ਼ੁਚਿ ਸਾਵਧਾਨ ਸ਼ਾਸਤ੍ਰਗ੍ਯ ਜਾਨੀਏ,#ਉੱਦਮੀ ਉਦਾਰ ਗੁਨਗ੍ਰਾਹੀ ਔ ਗੰਭੀਰ "ਲਾਲ"#ਸ਼ੁੱਧਮਾਨ ਧਰਮੀ ਛਮੀ ਸੁ ਤਤ੍ਵਗ੍ਯਾਨੀਏ,#ਇੰਦ੍ਰਯਜਿਤ ਸਤ੍ਯਵ੍ਰਤ ਸੁਕ੍ਰਿਤੀ ਧ੍ਰਿਤੀ ਵਿਨੀਤ#ਤੇਜਸੀ ਦਯਾਲੁ ਪ੍ਰੀਤਿ ਹਰਿ ਸੋਂ ਪ੍ਰਮਾਨੀਏ,#ਲੋਭ ਛੋਭ ਹਿੰਸਾ ਕਾਮ ਕਪਟ ਗਰੂਰਤਾ ਨ#ਲੰਛਨ ਬਤੀਸ ਏ ਛਿਤੀਸ ਕੇ ਬਖਾਨੀਏ.#ਛੋਟੇ ਛੋਟੇ ਗੁਲਨ ਕੋ ਸੂਰਨ ਕੀ ਬਾਰ ਕਰੈ#ਪਾਤਰੇ ਸੇ ਪੌਧਾ ਪਾਨੀ ਪੋਖ ਕਰ ਪਾਰਬੋ,#ਫੂਲੀ ਫੁਲਵਾਰਨ ਕੇ ਫੂਲ ਮੋਹ ਲੇਵੈ ਪੁਨ#ਖਾਰੇ ਘਨੇ ਰੂਖ ਏਕ ਠੌਰ ਤੈਂ ਉਪਾਰਬੋ,#ਨੀਚੇ ਪਰੇ ਪਾਯਨ ਤੈਂ ਟੇਕ ਦੈ ਦੈ ਊਚੇ ਕਰੈ#ਊਚੇ ਬਢਗਏ ਤੇ ਜਰੂਰ ਕਾਟਡਾਰਬੋ,#ਰਾਜਨ ਕੋ ਮਾਲਿਨ ਕੋ ਦਿਨਪ੍ਰਤਿ ਦੇਵੀਦਾਸ#ਚਾਰ ਘਰੀ ਰਾਤ ਰਹੇ ਇਤਨੋ ਬਿਚਾਰਬੋ.#ਸੁਥਰੀ ਸਿਲਾਹ ਰਾਖੇ ਵਾਯੁਬੇਗੀ ਬਾਹ ਰਾਖੇ#ਰਸਦ ਕੀ ਰਾਹ ਰਾਖੇ, ਰਾਖੇ ਰਹੈ ਬਨ ਕੋ,#ਚਤੁਰ ਸਮਾਜ ਰਾਖੇ ਔਰ ਦ੍ਰਿਗਬਾਜ਼ ਰਾਖੇ#ਖਬਰ ਕੇ ਕਾਜ ਬਹੁਰੂਪਿਨ ਕੇ ਗਨ ਕੋ,#ਆਗਮਭਖੈਯਾ ਰਾਖੇ ਹਿੰਮਤਰਖੈਯਾ ਰਾਖੇ#ਭਨੇ ਰਘੁਨਾਥ ਔ ਬੀਚਾਰ ਬੀਚ ਮਨ ਕੋ,#ਬਾਜੀ ਹਾਰੇ ਕੌਨਹੂੰ ਨ ਔਸਰ ਕੇ ਪਰੇ ਭੂਪ#ਰਾਜੀ ਰਾਖੇ ਪ੍ਰਜਨ ਕੋ ਤਾਜੀ ਸੁਭਟਨ ਕੋ.#ਛੱਪਯ#ਪ੍ਰਥਮ ਬੁੱਧ ਧਨ ਧੀਰ ਧਰਨ ਧਰਨੀ ਪ੍ਰਜਾਹ ਸੁਖ,#ਸੁਚਿ ਸੁਸੀਲ ਸੁਭ ਨਿਯਤ ਨੀਤਬੇਤਾ ਪ੍ਰਸੰਨਮੁਖ,#ਨਿਰਬਿਕਾਰ ਨਿਰਲੋਭ ਨਿਰਬਿਖੀ ਨਿਰਗਰੂਰ ਮਨ,#ਹਾਨਿ ਲਾਭ ਕਰ ਨਿਪੁਣ ਕਦਰਦਾਨੀ ਬਿਬੇਕ ਸਨ,#ਤੇਗ ਤ੍ਯਾਗ ਸਾਚੋ ਸੁਕ੍ਰਿਤਿ ਹਰਿਸੇਵਕ ਹਿੰਮਤ ਅਮਿਤ,#ਸਦ ਸਭਾ ਦਾਸ ਮੰਤ੍ਰੀ ਸੁਧੀ ਬਢਤ ਰਾਜ ਸਸਿਕਲਾ ਵਤ.#੩. ਸਭ ਨੂੰ ਪ੍ਰਸੰਨ ਕਰਨ ਅਤੇ ਪ੍ਰਕਾਸ਼ਣ ਵਾਲਾ ਜਗਤ ਨਾਥ ਕਰਤਾਰ. "ਕੋਊ ਹਰਿ ਸਮਾਨਿ ਨਹੀ ਰਾਜਾ." (ਬਿਲਾ ਕਬੀਰ) "ਰਾਜਾ ਰਾਮੁ ਮਉਲਿਆ ਅਨਤਭਾਇ। ਜਹ ਦੇਖਉ ਤਹ ਰਹਿਆ ਸਮਾਇ." (ਬਸੰ ਕਬੀਰ) "ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ, ਐਸੋ ਰਾਜਾ ਛੋਡਿ ਔਰ ਦੂਜਾ ਕੌਨ ਧ੍ਯਾਇਯੇ?" (ਗ੍ਯਾਨ) ੪. ਕ੍ਸ਼੍ਤ੍ਰਿਯ. ਛਤ੍ਰੀ। ੫. ਭਾਵ- ਮਨ. "ਰਾਜਾ ਬਾਲਕ ਨਗਰੀ ਕਾਚੀ." (ਬਸੰ ਮਃ ੧) ਕੱਚੀ ਨਗਰੀ (ਵਿਨਾਸ਼ ਹੋਣ ਵਾਲੀ) ਦੇਹ ਹੈ। ੬. ਚੰਦ੍ਰਮਾ। ੭. ਨਾਪਿਤ (ਨਾਈ) ਨੂੰ ਭੀ ਪ੍ਰਸੰਨ ਕਰਨ ਲਈ ਲੋਕ ਰਾਜਾ ਆਖਦੇ ਹਨ। ੮. ਵਿ- ਰਾਜ੍ਯ ਦਾ. "ਨਾਮੁ ਧਨੁ, ਨਾਮੁ ਸੁਖ ਰਾਜਾ, ਨਾਮੁ ਕੁਟੰਬ, ਸਹਾਈ." (ਗੂਜ ਮਃ ੫)...
ਦੇਖੋ, ਵਿਸਨੁਪਦ ੨....
ਅ਼. [عیِسوی] ਵਿ- ਈ਼ਸਾ ਨਾਲ ਸੰਬੰਧਿਤ. ਈ਼ਸਾ ਦਾ. ਜਿਵੇਂ- ਈਸਵੀ ਸਨ....
ਫ਼ਾ. [صدی] ਸਦੀ. ਸੰ शताब्द. ਸੰਗ੍ਯਾ- ਸ਼ਤ- ਅਬ੍ਦ. ਸੌ ਵਰ੍ਹੇ ਦਾ ਸਮਾ। ੨. ਸੈਂਕੜਾ. ਜਿਵੇਂ- ਦੋ ਫ਼ੀ ਸਦੀ ਅਤੇ ਵੀਹਵੀਂ ਸਦੀ....
ਦੇਖੋ, ਧੁਜ ਅਤੇ ਧ੍ਵਜ....
ਦੇਖੋ, ਧਾਤੁ ੫. "ਵਿਚਿ ਦੇਹੀ ਦੋਖ ਅਸਾਧ ਪੰਚ ਧਾਤੁ, ਹਰਿ ਕੀਏ ਖਿਨਿ ਪਰਲੇ." (ਨਟ ਮਃ ੪)...
ਸੰ. जगत् ਸੰਗ੍ਯਾ- ਪਵਨ. ਵਾਯੁ. ਹਵਾ। ੨. ਮੁਲਕ. ਦੇਸ਼. "ਸਤਯੁਗ ਕਾ ਅਨੁ੍ਯਾਯ ਸੁਣ, ਇਕ ਫੇੜੇ ਸਭ ਜਗਤ ਮਰਾਵੈ." (ਭਾਗੁ) ੩. ਜੰਗਮ. ਫਿਰਨ ਤੁਰਨ ਵਾਲੇ ਜੀਵ। ੪. ਸੰਸਾਰ. ਵਿਸ਼੍ਵ. ਦੁਨੀਆਂ."ਇਹ ਜਗਤ ਮੈ ਕਿਨਿ ਜਪਿਓ ਗੁਰਮੰਤੁ." (ਸਃ ਮਃ ੯) ੫. ਨਿਘੰਟੁ ਵਿੱਚ ਜਗਤ ਦਾ ਅਰਥ ਮਨੁੱਖ (ਆਦਮੀ) ਹੈ। ੬. ਕ੍ਰਿ. ਵਿ- ਜਾਗਦੇ. ਜਾਗਦੇ ਹੋਏ. "ਮਹਾਰੁਦ੍ਰ ਕੇ ਭਵਨ ਜਗਤ ਰਜਨੀ ਗਈ." (ਚਰਿਤ੍ਰ ੧੪੬) ੭. ਦੇਖੋ, ਜਗਤਸੇਠ....
ਸੰ. प्रसिद्घ. ਵਿ- ਵਿਖ੍ਯਾਤ. ਮਸ਼ਹੂਰ। ੨. ਭੂਸਿਤ. ਸ਼੍ਰਿੰਗਾਰਿਆ ਹੋਇਆ। ੩. ਦੇਖੋ, ਕੁਲਕ ਦਾ ਰੂਪ (ੲ)....
ਛੋਟਾ ਕਿੱਲਾ. ਕੀਲੀ....
ਸੰਗ੍ਯਾ- ਸ੍ਥਾਪਨ. ਠਹਿਰਾਉਣ ਦਾ ਭਾਵ....
ਕ੍ਰਿ. ਵਿ- ਅਬ. ਇਸ ਵੇਲੇ. "ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ." (ਮਾਝ ਮਃ ੫) ਇਸ ਦਾ ਮੂਲ ਸੰਸਕ੍ਰਿਤ अहनि ਅਹਨਿ ਹੈ, ਜਿਸ ਦਾ ਅਰਥ ਹੈ ਦਿਨ ਮੇ. ਭਾਵ- ਅੱਜ ਦੇ ਦਿਨ....
ਦੇਖੋ, ਕ਼ੁਤ਼ਬੁੱਦੀਨ ਐਬਕ....
ਵਿ- ਜਿਸ ਦਾ ਸੰਸਕਾਰ ਕੀਤਾ ਗਿਆ ਹੈ। ੨. ਸ਼ੁੱਧ ਕੀਤਾ। ੩. ਸੁਧਾਰਿਆ। ੪. ਵ੍ਯਾਕਰਣ ਦੀ ਰੀਤਿ ਅਨੁਸਾਰ ਸੁਧਾਰੀ ਹੋਈ ਬੋਲੀ। ੫. ਸੰਗ੍ਯਾ- ਦੇਵਭਾਸਾ. ਸੰਸਕ੍ਰਿਤ. (संस्कृत)...
ਸੰ. ਸੰਗ੍ਯਾ- ਉਲਥਾ. ਤਰਜੁਮਾ। ੨. ਦੁਹਰਾਉਣ ਦੀ ਕ੍ਰਿਯਾ. ਕਿਸੇ ਵਾਕ ਨੂੰ ਫੇਰ ਆਖਣਾ. ਪੁਨਰੁਕ੍ਤਿ। ੩. ਬਦਗੋਈ. ਨਿੰਦਾ....
ਸੰ. ਵਿ- ਸ਼ਹਰ ਦੀ. ਨਗਰ ਨਾਲ ਹੈ ਜਿਸ ਦਾ ਸੰਬੰਧ। ੨. ਸੰਗ੍ਯਾ- ਚਤੁਰ ਇਸਤ੍ਰੀ. "ਚੰਚਲ ਮਨੋ ਨਾਗਰੀ ਨੈਨ." (ਗੁਪ੍ਰਸੂ) ੩. ਨਾਗਰ (ਸ਼ਹਰੀ) ਲੋਕਾਂ ਦੀ ਬੋਲੀ ਅਤੇ ਲਿਖਤ ਦੇਖੋ, ਦੇਵਨਾਗਰੀ....
ਤੁ [اُردوُ] ਸੰਗ੍ਯਾ- ਸੈਨਾ. ਫ਼ੌਜ। ੨. ਛਾਵਣੀ. ਫ਼ੌਜ ਦਾ ਨਿਵਾਸਅਸਥਾਨ. ਕੈਂਪ। ੩. ਫ਼ੌਜ ਦਾ ਬਾਜ਼ਾਰ। ੪. ਲਸ਼ਕਰੀ ਲੋਕਾਂ ਦੀ ਮਿਲੀ ਜੁਲੀ ਬੋਲੀ. ਇਸ ਦਾ ਅਰੰਭ ਖਿਲਜੀਆਂ ਦੇ ਰਾਜ ਵੇਲੇ ਸ਼ਾਹੀ ਫੌਜ ਦੇ ਬਜਾਰਾਂ ਵਿੱਚ ਹਿੰਦੂਆਂ ਅਤੇ ਮੁਸਲਮਾਨਾਂ ਦੀਆਂ ਬੋਲੀਆਂ ਦੇ ਮੇਲ ਜੋਲ ਤੋਂ ਹੋਇਆ, ਇਸ ਲਈ ਇਸ ਨੂੰ 'ਉਰਦੂ' ਜਾਂ ਲਸ਼ਕਰੀ ਬੋਲੀ ਆਖਣ ਲਗ ਪਏ. ਮੁਗਲਾਂ ਦੇ ਰਾਜ ਸਮੇਂ, ਖ਼ਾਸ ਕਰਕੇ ਸ਼ਾਹ ਜਹਾਨ ਦੇ ਵੇਲੇ ਆਕੇ ਇਹ ਬੋਲੀ ਆਮ ਪ੍ਰਚਲਿਤ ਹੋ ਗਈ. ਇਸ ਦਾ ਢਾਂਚਾ ਹਿੰਦੀ ਹੈ, ਪਰ ਇਸ ਵਿਚ ਅਰਬੀ ਤੁਰਕੀ ਅਤੇ ਫਾਰਸੀ ਸ਼ਬਦ ਭੀ ਪਾਏ ਜਾਂਦੇ ਹਨ, ਲਿਖਣ ਲਈ ਫਾਰਸੀ ਅੱਖਰ ਵਰਤੀਦੇ ਹਨ. ਭਾਵੇਂ ਇਹ ਸਾਰੇ ਉੱਤਰੀ ਹਿੰਦ ਵਿੱਚ ਸਮਝੀ ਜਾਂਦੀ ਹੈ, ਪਰ ਸੰਮਿਲਤ ਪ੍ਰਾਂਤ ਇਸ ਦਾ ਖਾਸ ਘਰ ਹੈ. ਭਾਵੇਂ ਮਿਲੀ ਜੁਲੀ ਕੋਈ ਬੋਲੀ ਹੋਵੇ, ਉਸ ਨੂੰ ਅਸੀਂ ਉਰਦੂ ਆਖ ਸਕਦੇ ਹਾਂ, ਪਰ ਫਾਰਸੀ ਸ਼ਬਦਾਂ ਨਾਲ ਮਿਲੀ ਭਾਰਤ ਦੀ ਬੋਲੀ ਖ਼ਾਸ ਕਰਕੇ ਉਰਦੂ ਪ੍ਰਸਿੱਧ ਹੈ. ਇਸ ਦੇ ਲਿਖਣ ਲਈ ਭੀ ਫਾਰਸੀ ਅੱਖਰ ਵਰਤੇ ਜਾਂਦੇ ਹਨ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਦੇਖੋ, ਇੰਗ੍ਰੇਜ ਅਤੇ ਇੰਗ੍ਰੇਜੀ....
ਵ੍ਯ- ਸਾਥ. ਨਾਲ. "ਜਿਸ ਕੇ ਸੰਗ ਨ ਕਛੂ ਅਲਾਈ." (ਨਾਪ੍ਰ) ੨. ਸੰਗ੍ਯਾ- ਮਿਲਾਪ. ਸੰਬੰਧ. "ਹਰਿ ਇਕ ਸੈ ਨਾਲਿ ਮੈ ਸੰਗ." (ਵਾਰ ਰਾਮ ੨. ਮਃ ੫) ੩. ਸਾਥੀਆਂ ਦਾ ਗਰੋਹ. ਮੰਡਲੀ. ਟੋਲਾ. "ਸੰਗ ਚਲਤ ਹੈ ਹਮ ਭੀ ਚਲਨਾ." (ਸੂਹੀ ਰਵਿਦਾਸ) "ਘਰ ਤੇ ਚਲ੍ਯੋ ਸੰਗ ਕੇ ਸੰਗ" (ਗੁਪ੍ਰਸੂ) ੪. ਸ਼ੰਕਾ. ਲੱਜਾ. ਸੰਕੋਚ. "ਮਨ ਪਾਪ ਕਰਤ ਤੂੰ ਸਦਾ ਸੰਗ." (ਬਸੰ ਮਃ ੫) ੫. ਸੰਸਾ. ਸ਼ੱਕ. "ਸਾਧੁ ਸੰਗਿ ਬਿਨਸੈ ਸਭ ਸੰਗ." (ਸੁਖਮਨੀ) ੬. ਫ਼ਾ. [سنگ] ਪੱਥਰ. "ਹਮ ਪਾਪੀ ਸੰਗ ਤਰਾਹ." (ਵਾਰ ਕਾਨ ਮਃ ੪) ੭. ਫ਼ਾ. [شنگ] ਸ਼ੰਗ. ਡਾਕੂ. ਫੰਧਕ. "ਜਮ ਸੰਗ ਨ ਫਾਸਹਿ." (ਮਾਰੂ ਸੋਲਹੇ ਮਃ ੫) ਜਮ ਫੰਧਕ ਫਸਾਊਗਾ ਨਹੀਂ....
ਫ਼ਾ. [مرمر] ਸੰਗ੍ਯਾ- ਚਿੱਟਾ ਅਤੇ ਨਰਮ ਪੱਥਰ ਸੰਗਮਰਮਰ Marble। ੨. ਬੇਦਾਨਾ ਅਨਾਰ। ੩. ਸੰ. मर्मर.¹ ਮੜ ਮੜ ਸ਼ਬਦ. ਸੁੱਕੇ ਪੱਤੇ ਆਦਿ ਦਾ ਖੜਕਾ। ੪. ਹਲਦੀ....
ਸੰ. शिल ਖੇਤ ਵਿੱਚ ਡਿਗੇ ਹੋਏ ਦਾਣੇ. ਦੇਖੋ, ਸਿਲ। ੨. ਸ਼ਿਲਾ. ਸੰਗ੍ਯਾ- ਪੱਥਰ. ਵੱਟਾ. "ਪੂਜਿ ਸਿਲਾ ਤੀਰਥ ਬਨਵਾਸਾ." (ਧਨਾ ਅਃ ਮਃ ੧) ੩. ਸ਼ਸਤ੍ਰ. ਦੇਖੋ, ਸਿਲਹ. "ਇੱਕ ਸਵਾਰਨ ਸਿਲਾ ਸੰਜੋਆ." (ਭਾਗੁ) "ਸਬੈ ਸੂਰ ਲੈ ਕੈ ਸਿਲਾ ਸਾਜ ਸਜ੍ਯੋ." (ਵਿਚਿਤ੍ਰ) ੪. ਅ਼. [صِلہ] ਸਿਲਹ. ਇਨਾਮ. ਬਖਸ਼ਿਸ਼। ੫. ਮਿਲਾਪ. ਜੋੜ....
ਫ਼ਾ [سرکار] ਸੰਗ੍ਯਾ- ਹੁਕੂਮਤ। ੨. ਸ਼ਾਹੀ ਕਚਹਿਰੀ। ੩. ਹਾਕਿਮ। ੪. ਭਾਵ- ਪ੍ਰਜਾ. "ਦੂਜੈਭਾਇ ਦੁਸੁਟ ਆਤਮਾ ਓਹੁ ਤੇਰੀ ਸਰਕਾਰ." (ਸ੍ਰੀ ਮਃ ੩) ੫. ਮੁਗਲ ਬਾਦਸ਼ਾਹਾਂ ਵੇਲੇ ਪਰਗਨੇ ਦੀ ਸਰਦਾਰੀ ਅਤੇ ਹਾਕਿਮ ਦਾ ਸਦਰਮੁਕਾਮ ਸਰਕਾਰ ਸੱਦੀਦਾ ਸੀ। ੬. ਸੰ. ਸ਼ਰਕਾਰ. ਤੀਰਸਾਜ਼. ਵਾਣ ਬਣਾਉਣ ਵਾਲਾ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰ. ਸੰਗ੍ਯਾ- ਕੌਲ ਫੁੱਲ. ਜਲਜ. "ਹਰਿ ਚਰਣਕਮਲ ਮਕਰੰਦ ਲੋਭਿਤ ਮਨੋ." (ਧਨਾ ਮਃ ੧) ੨. ਜਲ। ੩. ਅੱਖ ਦਾ ਡੇਲਾ। ੨. ਇੱਕ ਛੰਦ. ਲੱਛਣ- ਚਾਰ ਚਰਣ, ਪ੍ਰਤਿ ਚਰਣ ਇੱਕ ਨਗਣ- .#ਉਦਾਹਰਣ-#ਭਜਨ। ਕਰਨ। ਦੁਖਨ। ਦਰਨ ॥#(ਅ) ਛੱਪਯ ਦਾ ਇੱਕ ਭੇਦ. ਦੇਖੋ, ਗੁਰੁਛੰਦ ਦਿਵਾਕਰ। ੫. ਕਮਲਾ ਦਾ ਸੰਖੇਪ. ਲਕ੍ਸ਼੍ਮੀ (ਲੱਛਮੀ). "ਸਕਲ ਅਨੂਪ ਰੂਪ ਕਮਲ ਬਿਖੈ ਸਮਾਤ." (ਭਾਗੁ ਕ)...
ਦੇਖੋ, ਅਕਾਸ। ੨. ਭਾਵ- ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ। ੩. ਖਗੋਲ. ਆਕਾਸ਼ ਮੰਡਲ. ਭਾਵ- ਸੁਰਗਾਦਿ ਲੋਕ. "ਤ੍ਰੈ ਗੁਣ ਮੋਹੇ ਮੋਹਿਆ ਆਕਾਸ." (ਆਸਾ ਮਃ ੫) ੪. ਸੂਰਜ ਚੰਦ੍ਰਮਾ ਆਦਿ ਗ੍ਰਹ, ਜੋ ਕਾਸ਼ (ਚਮਕ) ਰੱਖਦੇ ਹਨ. ਦੇਖੋ, ਗਗਨ ਆਕਾਸ਼। ੫. ਹੌਮੈ. ਅਭਿਮਾਨ. "ਊਪਰਿ ਚਰਣ ਤਲੈ ਆਕਾਸ." (ਰਾਮ ਮਃ ੫) ਸੇਵਕਭਾਵ (ਨੰਮ੍ਰਤਾ) ਉੱਪਰ ਅਤੇ ਅਭਿਮਾਨ ਹੇਠਾਂ ਹੋ ਗਿਆ ਹੈ....