vītikāवीटिका
ਸੰ. ਸੰਗ੍ਯਾ- ਪਾਨਾਂ ਦੀ ਬੀੜੀ. ਚੂਨਾ ਕੱਥ ਆਦਿ ਲਾਕੇ ਬਣਾਈ ਹੋਈ ਪਾਨ ਦੀ ਪੁੜੀ.
सं. संग्या- पानां दी बीड़ी. चूना कॱथ आदि लाके बणाई होई पान दी पुड़ी.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਪਾਨਾਂ ਦੀ ਗਿਲੌਰੀ. ਵੀਟਿਕਾ. "ਮੁਖਿ ਬੀੜੀਆਂ ਲਾਈਆਂ." (ਤਿਲੰ ਮਃ ੪)...
ਦੇਖੋ, ਚੂਨ. "ਦੁਇ ਸੇਰ ਮਾਗਉ ਚੂਨਾ." (ਸੋਰ ਕਬੀਰ) ੨. ਫੂਕੇ ਹੋਏ ਕੰਕਰ ਅਥਵਾ ਪੱਥਰ ਦਾ ਚੂਰ੍ਣ। ੩. ਕ੍ਰਿ- ਚ੍ਯਵਨ. ਚੁਇਣਾ. ਟਪਕਣਾ....
ਸੰਗ੍ਯਾ- ਕਥਾ। ੨. ਖੈਰ ਬਿਰਛ ਦੀ ਲਕੜੀਆਂ ਦਾ ਕ੍ਵਾਥ (ਕਾੜ੍ਹਾ) ਬਣਾਕੇ ਗਾੜ੍ਹਾ ਕੀਤਾ ਇੱਕ ਪਦਾਰਥ, ਜੋ ਪਾਨਾਂ ਵਿੱਚ ਵਰਤੀਦਾ ਹੈ ਅਤੇ ਰੰਗਣ ਦੇ ਕੰਮ ਭੀ ਆਉਂਦਾ ਹੈ. ਅਨੇਕ ਦਵਾਈਆਂ ਵਿੱਚ ਭੀ ਇਸ ਨੂੰ ਵਰਤਦੇ ਹਨ. ਕੱਥਾ. Uncaria Gambier । ੩. ਸੰ. कत्थ ਸ਼ਲਾਘਾ. ਉਸਤਤਿ. "ਦਲ ਗਾਹਨ ਕੱਥੇ." (ਚੰਡੀ ੩) ਤਾਰੀਫ਼ ਲਾਇਕ ਯੋਧਾ ਦਲ ਗਾਹਨ। ੪. ਵਿ- ਕਥ੍ਯ. ਕਥਨ ਯੋਗ੍ਯ. ਬਿਆਨ ਕਰਨ ਲਾਇਕ। ੫. ਦੇਖੋ, ਕੱਥੰ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਸੰਗ੍ਯਾ- ਪਾਣ. ਆਬ. ਚਮਕ. ਭੜਕ। ੨. ਆਗ੍ਯਾ. "ਦੀਜੈ ਪਾਨੰ." (ਰਾਮਾਵ) ੩. ਪਾਣਿ. ਹੱਥ. "ਖਾਨ ਪਾਨ ਕਰ ਪਾਨ ਪਖਾਰੇ." (ਗੁਪ੍ਰਸੂ) ੪. ਪਾਯਨ. ਪੈਰੀਂ."ਸਬੈ ਪਾਨ ਲਾਗੇ ਤਜ੍ਯੋ ਗਰਬ ਭਾਰੀ." (ਦੱਤਾਵ) ੫. ਪਰਾਯਣ. ਤਤਪਰ. "ਇਕ ਪਾਨ ਜਾਨ ਉਦਾਸ." (ਦੱਤਾਵ) ਇੱਕ ਪਰਾਯਣ ਹੋਇਆ। ੬. ਪ੍ਰਾਣ. ਸ੍ਵਾਸ. "ਪਾਨ ਤਜੇ ਤੁਮ ਤਾਹਿਤ ਪ੍ਰੀਤਮ, ਪਾਨ ਤਜੇ ਤੁਮਰੇ ਹਿਤ ਪ੍ਯਾਰੀ." (ਚਰਿਤ੍ਰ ੩੬੭) ੭. ਪਰ੍ਣ. ਪੱਤਾ. ਪਤ੍ਰ. "ਪੌਨ ਬਹੈ ਦ੍ਰਮ ਪਾਨ ਨਿਹਾਰੇ." (ਕਲਕੀ) ੮. ਨਾਗਰਬੇਲਿ ਦਾ ਪੱਤਾ. ਤਾਂਬੂਲ. ਫ਼ਾ. [پان] "ਪਾਨ ਸੁਪਾਰੀ ਖਾਤੀਆ." (ਤਿਲੰ ਮਃ ੪) ੯. ਸੰ. ਪੀਣ ਦੀ ਕ੍ਰਿਯਾ. ਪੀਣਾ. "ਹਰਿ ਅੰਮ੍ਰਿਤ ਪਾਨ ਕਰਹੁ ਸਾਧਸੰਗਿ." (ਗਉ ਥਿਤੀ ਮਃ ੫) ੧੦. ਜਲ. "ਮਿਥਿਆ ਭੋਜਨ ਪਾਨ." (ਸਾਰ ਮਃ ੫) "ਨ ਪਾਨ ਫੇਰ ਜਾਚਤੇ ਨ ਪ੍ਰਾਨ ਦੇਹ ਧਾਰਤੇ." (ਗੁਪ੍ਰਸੂ) ੧੧. ਸ਼ਰਾਬ. "ਪਾਨ ਡਰਾਇ ਕਸੁੰਭੜੋ ਰੂਰੋ." (ਚਰਿਤ੍ਰ ੧੧੧) ਦੇਖੋ, ਕਸੁੰਭੜਾ। ੧੨. ਅੰਮ੍ਰਿਤ. "ਹਰੋਂ ਆਜ ਪਾਨੰ." (ਰਾਮਾਵ) ਅੱਜ ਇੰਦ੍ਰ ਤੋਂ ਅਮ੍ਰਿਤ ਖੋਹ ਸਕਦਾ ਹਾਂ। ੧੩. ਪੀਣ ਦਾ ਪਾਤ੍ਰ। ੧੪. ਕੂਲ੍ਹ. ਨਹਰ। ੧੫. ਰਕ੍ਸ਼ਾ. ਰਖ੍ਯਾ। ੧੬. ਪੌ. ਪ੍ਰਪਾ. ਜਿਸ ਥਾਂ ਪਾਣੀ ਪਿਆਇਆ ਜਾਵੇ। ੧੭. ਜਯ. ਫ਼ਤੇ. ਜਿੱਤ।...
ਸੰਗ੍ਯਾ- ਪੁਟਿਕਾ. ਛੋਟਾ ਪੁੜਾ. ਦੇਖੋ, ਪੁੜਾ ੧....