vētagāवेतगा
ਤਾਗਾ (ਜਨੇਊ) ਰਹਿਤ. ਯਗ੍ਯੋਪਵੀਤ ਬਿਨਾ. "ਵੇਤਗਾ ਆਪੇ ਵਤੈ." (ਵਾਰ ਆਸਾ) ੨. ਤਗ੍ਯਤਾ ਬਿਨਾ. ਤਤ੍ਵਗ੍ਯਾਨ ਰਹਿਤ. ਦੇਖੋ, ਤਗ੍ਯ.
तागा (जनेऊ) रहित. यग्योपवीत बिना. "वेतगा आपे वतै." (वार आसा) २. तग्यता बिना. तत्वग्यान रहित. देखो, तग्य.
ਸੰਗ੍ਯਾ- ਡੋਰਾ. ਤੰਤੁ. ਧਾਗਾ. "ਖਿੰਥਾ ਜਲਿ ਕੋਇਲਾ ਭਈ ਤਾਗੇ ਆਂਚ ਨ ਲਾਗ." (ਸ. ਕਬੀਰ) ਇਸ ਥਾਂ ਖਿੰਥਾ ਦੇਹ ਹੈ. ਚੇਤਨਸੱਤਾ ਤਾਗਾ ਹੈ. ੨. ਸੰ. तज्ञ- ਤਗ੍ਯ. ਵਿ- ਤਤ੍ਵਗ੍ਯ. ਤਤ੍ਵ ਦੇ ਜਾਣਨ ਵਾਲਾ "ਜਿਸਹਿ ਧਿਆਇਆ ਪਾਰਬ੍ਰਹਮ ਸੋ ਕਲਿ ਮਹਿ ਤਾਗਾ." (ਵਾਰ ਰਾਮ ੨. ਮਃ ੫) ੩. ਗ੍ਯਾਨੀ. ਗ੍ਯਾਤਾ "ਸਗਲ ਘਟਾ ਮਹਿ ਤਾਗਾ." (ਧਨਾ ਮਃ ੫) ਇਸ ਥਾਂ ਗ੍ਯਾਤਾ ਤੋਂ ਭਾਵ ਅੰਤਰਯਾਮੀ ਕਰਤਾਰ ਹੈ। ੪. ਤੁਗਣਾ ਦਾ ਭੂਤਕਾਲ. ਤੁਗਿਆ ਨਿਭਿਆ....
ਸੰਗ੍ਯਾ- ਯਗ੍ਯੋਪਵੀਤ. ਜੰਞੂ. ਬ੍ਰਹ੍ਮਸੂਤ੍ਰ. "ਸਤ ਵਿਣ ਸੰਜਮ, ਜਤ ਵਿਣ ਕਾਹੇ ਜਨੇਊ?" (ਰਾਮ ਅਃ ਮਃ ੧) ਹਿੰਦੂਮਤ ਦੇ ਸ਼ਾਸਤ੍ਰਾਂ ਵਿੱਚ ਜਨੇਊ ਬਣਾਉਣ ਦੀ ਵਿਧਿ ਇਉਂ ਹੈ:-#ਵੇਦਮੰਤ੍ਰ ਪੜ੍ਹਕੇ ਖੇਤ ਵਿੱਚੋਂ ਕਪਾਹ ਲੈਣੀ, ਉਸ ਦੀ ਰੂੰ ਹੱਥਾਂ ਨਾਲ ਕੱਢਕੇ ਖੂਹ ਦੀ ਮਣ ਉੱਤੇ ਬੈਠਕੇ ਲਾਟੂ ਫੇਰਕੇ ਸੂਤ ਕੱਤਣਾ, ਖੂਹ ਵਿੱਚ ਲਟਕਾਇਆ ਹੋਇਆ ਲਾਟੂ ਆਪਣੇ ਚਕ੍ਰ ਨਾਲ ਤਾਗੇ ਨੂੰ ਵੱਟ ਦਿੰਦਾ ਹੋਇਆ ਜਦ ਇਤਨਾ ਲੰਮਾ ਸੂਤ ਬਣਾ ਦੇਵੇ ਕਿ ਜਿਸ ਨਾਲ ਜਨੇਊ ਦਾ ਪ੍ਰਮਾਣ ਪੂਰਾ ਹੋ ਜਾਵੇ, ਤਦ ਉਸ ਤਾਗੇ ਨੂੰ ਤਿਹਰਾ ਕਰਕੇ ਇੱਕ ਡੋਰ ਵੱਟਣੀ. ਇਨ੍ਹਾਂ ਤਿਹਰੀ ਤਿੰਨ ਡੋਰਾਂ ਦਾ ਇੱਕ ਅਗ੍ਰ ਹੁੰਦਾ ਹੈ. ਦੋ ਅਗ੍ਰਾਂ ਦਾ ਇਕ ਜਨੇਊ ਬਣਦਾ ਹੈ, ਜੋ ਦ੍ਵਿਜਾਂ ਦੇ ਪਹਿਰਣ ਯੋਗ੍ਯ ਹੁੰਦਾ ਹੈ. ਇਹ ਖੱਬੇ ਮੋਢੇ ਤੇ ਪਹਿਨਕੇ ਸੱਜੀ ਵੱਖੀ ਵੱਲ ਲਟਕਾਇਆ ਜਾਂਦਾ ਹੈ. ਪਿਤ੍ਰਿਕਰਮ ਕਰਨ ਵੇਲੇ ਸੱਜੇ ਮੋਢੇ ਤੇ ਪਹਿਰੀਦਾ ਹੈ.#ਮਨੁ ਦੇ ਮਤ ਅਨੁਸਾਰ ਬ੍ਰਾਹਮਣ ਦਾ ਜਨੇਊ ਕਪਾਸ ਦਾ, ਕ੍ਸ਼੍ਤ੍ਰੀ ਦਾ ਸਣ ਦਾ ਅਤੇ ਵੈਸ਼੍ਯ ਦਾ ਮੀਢੇ ਦੀ ਉਂਨ ਦਾ ਹੋਣਾ ਚਾਹੀਏ. ਜਨੇਊਸੰਸਕਾਰ ਸਮੇਂ ਬ੍ਰਾਹਮਣ ਨੂੰ ਕਾਲੇ ਹਰਿਣ ਦੀ, ਕ੍ਸ਼੍ਤ੍ਰੀ ਨੂੰ ਲਾਲ ਮ੍ਰਿਗ ਦੀ ਅਤੇ ਵੈਸ਼੍ਯ ਨੂੰ ਬੱਕਰੇ ਦੀ ਖੱਲ ਪਹਿਰਨੀ ਚਾਹੀਏ, ਅਰ ਬ੍ਰਾਹਮਣ ਨੂੰ ਬਿੱਲ ਜਾਂ ਪਲਾਹ ਦਾ, ਕ੍ਸ਼੍ਤ੍ਰੀ ਨੂੰ ਵਟ (ਬੋਹੜ) ਦਾ ਅਤੇ ਵੈਸ਼੍ਯ ਨੂੰ ਪੀਲੂ ਵ੍ਰਿਕ੍ਸ਼੍ (ਮਾਲ) ਦਾ ਡੰਡਾ ਧਾਰਨ ਕਰਨਾ ਚਾਹੀਏ.#ਗਰਭ ਤੋਂ ਲੈ ਕੇ ਬ੍ਰਾਹਮਣ ਦਾ ਅੱਠਵੇਂ, ਕ੍ਸ਼੍ਤ੍ਰੀ ਦਾ ਗ੍ਯਾਰਵੇਂ ਅਤੇ ਵੈਸ਼੍ਯ ਦਾ ਬਾਰ੍ਹਵੇਂ ਵਰ੍ਹੇ ਜਨੇਊਸੰਸਕਾਰ ਹੋਣਾ ਚਾਹੀਏ.#ਨਾਰਦ ਦੇ ਮਤ ਅਨੁਸਾਰ ਬ੍ਰਾਹਮਣ ਦਾ ਬਸੰਤ ਰੁੱਤ ਵਿੱਚ, ਕ੍ਸ਼੍ਤ੍ਰੀ ਦਾ ਗ੍ਰੀਖਮ ਵਿੱਚ ਅਤੇ ਵੈਸ਼੍ਯ ਦਾ ਸ਼ਰਦ ਰੁੱਤ ਵਿੱਚ ਜਨੇਊਸੰਸਕਾਰ ਹੋਣਾ ਯੋਗ੍ਯ ਹੈ....
ਸੰਗ੍ਯਾ- ਰਹਤ. ਰਹਣੀ. ਧਾਰਨਾ। ੨. ਸਿੱਖ ਨਿਯਮਾਂ ਦੀ ਪਾਬੰਦੀ. ਸਿੱਖ ਧਰਮ ਦੇ ਨਿਯਮ ਅਨੁਸਾਰ ਰਹਿਣ ਦੀ ਕ੍ਰਿਯਾ। ੩. ਸੰ. ਵਿ- ਬਿਨਾ. "ਰਹਿਤ ਬਿਕਾਰ ਅਲਿਪ ਮਾਇਆ ਤੇ." (ਸਾਰ ਮਃ ੫) ਵਿਕਾਰ ਰਹਿਤ, ਮਾਇਆ ਤੋਂ ਨਿਰਲੇਪ। ੪. ਤਿਆਗਿਆ ਹੋਇਆ. ਛੱਡਿਆ। ੫. ਦੇਖੋ, ਤੱਤਾਂ ਦੀ ਰਹਿਤ....
ਸੰ. यज्ञोपवीत. ਸੰਗ੍ਯਾ- ਯਗ੍ਯ ਕਰੇ ਸੰਸਕਾਰ ਕੀਤਾ ਗਿਆ ਸੂਤ੍ਰ, ਜੰਞੂ. ਜਨੇਊ. ਉਪਨਯਨ ਸੰਸਕਾਰ ਨਾਲ ਪਵਿਤ੍ਰ ਕੀਤਾ ਤਿਹਰਾ ਸੂਤ, ਜੋ ਸੱਜੇ ਕੰਨ੍ਹੇ ਤੋਂ ਖੱਬੀ ਕੁਖ ਪੁਰ ਲਟਕਾਇਆ ਜਾਂਦਾ ਹੈ. ਦੇਖੋ, ਜਨੇਊ....
ਸੰ. ਵਿਨਾ. ਵ੍ਯ- ਬਗੈਰ. ਰਹਿਤ. "ਬਿਨਾ ਸੰਤੋਖ ਨਹੀ ਕੋਊ ਰਾਜੈ." (ਸੁਖਮਨੀ) ੨. ਅ਼. [بِنا] ਸੰਗ੍ਯਾ- ਨਿਉਂ. ਬੁਨਿਆਦ। ੩. ਜੜ. ਮੂਲ....
ਤਾਗਾ (ਜਨੇਊ) ਰਹਿਤ. ਯਗ੍ਯੋਪਵੀਤ ਬਿਨਾ. "ਵੇਤਗਾ ਆਪੇ ਵਤੈ." (ਵਾਰ ਆਸਾ) ੨. ਤਗ੍ਯਤਾ ਬਿਨਾ. ਤਤ੍ਵਗ੍ਯਾਨ ਰਹਿਤ. ਦੇਖੋ, ਤਗ੍ਯ....
ਫਿਰਦਾ ਹੈ. ਦੇਖੋ, ਵਤਣੁ. "ਵੇਤਗਾ ਆਪੇ ਵਤੈ." (ਵਾਰ ਆਸਾ) ੨. ਵਤ੍ਰ ਪੁਰ. ਦੇਖੋ, ਵਤ ੩. "ਹੁਣਿ ਵਤੈ ਹਰਿ ਨਾਮੁ ਨ ਬੀਜਿਓ." (ਆਸਾ ਛੰਤ ਮਃ ੪)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਦੇਖੋ, ਤਤੁਗਿਆਨ....
ਤਤ੍ਵਗ੍ਯਾਤਾ. ਦੇਖੋ, ਤਗ ੩। ੨. ਉਸ ਦੇ ਜਾਣਨ ਵਾਲਾ. ਤਤ੍- ਗ੍ਯ....