vaisākhaवैसाख
ਸੰ. ਵੈਸ਼ਾਖ. ਵਿਸ਼ਾਖਾ ਨਛਤ੍ਰ ਵਾਲੀ ਜਿਸ ਮਹੀਨੇ ਦੀ ਪੂਰਣਮਾਸੀ ਹੈ. "ਵੈਸਾਖ ਸੁਹਾਵਾ ਤਾ ਲਗੈ ਜਾ ਸੰਤੁ ਭੇਟੈ." (ਮਾਝ ਬਾਰਹਮਾਹਾ) ੨. ਮਧਾਣੀ ਦਾ ਡੰਡਾ.
सं. वैशाख. विशाखा नछत्र वाली जिस महीने दी पूरणमासी है. "वैसाख सुहावा ता लगै जा संतु भेटै."(माझ बारहमाहा) २. मधाणी दा डंडा.
ਸੰ. ਵੈਸ਼ਾਖ. ਵਿਸ਼ਾਖਾ ਨਛਤ੍ਰ ਵਾਲੀ ਜਿਸ ਮਹੀਨੇ ਦੀ ਪੂਰਣਮਾਸੀ ਹੈ. "ਵੈਸਾਖ ਸੁਹਾਵਾ ਤਾ ਲਗੈ ਜਾ ਸੰਤੁ ਭੇਟੈ." (ਮਾਝ ਬਾਰਹਮਾਹਾ) ੨. ਮਧਾਣੀ ਦਾ ਡੰਡਾ....
ਸਤਾਈ ਨਛਤ੍ਰਾਂ ਵਿੱਚੋਂ ਸੋਲਵਾਂ ਨਛਤ੍ਰ....
ਦੇਖੋ, ਨਕ੍ਸ਼੍ਤ੍ਰ....
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਵੈਸ਼ਾਖ. ਵਿਸ਼ਾਖਾ ਨਛਤ੍ਰ ਵਾਲੀ ਜਿਸ ਮਹੀਨੇ ਦੀ ਪੂਰਣਮਾਸੀ ਹੈ. "ਵੈਸਾਖ ਸੁਹਾਵਾ ਤਾ ਲਗੈ ਜਾ ਸੰਤੁ ਭੇਟੈ." (ਮਾਝ ਬਾਰਹਮਾਹਾ) ੨. ਮਧਾਣੀ ਦਾ ਡੰਡਾ....
ਵਿ- ਸ਼ੋਭਨ. ਸੁੰਦਰ ਸ਼ੋਭਾਵਾਨ. ਸ਼ੋਭਾ ਵਾਲੀ। ੨. ਸੁਖਦਾਈ. "ਸੋਈ ਦਿਨਸ ਸੁਹਾਵੜਾ." (ਵਾਰ ਗਉ ੨. ਮਃ ੫) "ਧੰਨੁ ਸੁਹਾਵਾ ਮੁਖ." (ਆਸਾ ਮਃ ੫) "ਰੈਣਿ ਸੁਹਾਵਣੀ ਦਿਨਸੁ ਸੁਹੇਲਾ." (ਮਾਝ ਮਃ ੫) "ਸੁਹਾਵੀ ਕਉਣੁ ਸੁ ਵੇਲਾ?" (ਵਡ ਮਃ ੫)...
ਸੰ. शान्त ਸ਼ਾਂਤ. ਵਿ- ਮਨ ਇੰਦ੍ਰੀਆਂ ਨੂੰ ਜਿਸ ਨੇ ਟਿਕਾਇਆ ਹੈ ਸ਼ਾਂਤਾਤਮਾ. "ਸੰਤ ਕੈ ਊਪਰਿ ਦੇਇ ਪ੍ਰਭੁ ਹਾਥ." (ਗੌਂਡ ਮਃ ੫) ਦੇਖੋ, ਅੰ. Saint.#ਗੁਰਬਾਣੀ ਵਿੱਚ ਸੰਤ ਦਾ ਲੱਛਣ ਅਤੇ ਮਹਿਮਾ ਇਸ ਤਰਾਂ ਹੈ-#ਜਿਨਾ ਸਾਸਿ ਗਿਰਾਸਿ ਨ ਵਿਸਰੈ ਹਰਿਨਾਮਾਂ ਮਨਿ ਮੰਤ, ਧੰਨੁ ਸਿ ਸੇਈ ਨਾਨਕਾ, ਪੂਰਨੁ ਸੋਈ ਸੰਤੁ.#(ਮਃ ੫. ਵਾਰ ਗਉ ੨)#ਆਠ ਪਹਰ ਨਿਕਟਿ ਕਰਿ ਜਾਨੈ,#ਪ੍ਰਭ ਕਾ ਕੀਆ ਮੀਠਾ ਮਾਨੈ.#ਏਕੁ ਨਾਮੁ ਸੰਤਨ ਆਧਾਰੁ,#ਹੋਇ ਰਹੇ ਸਭ ਕੀ ਪਗਛਾਰੁ.#ਸੰਤ ਰਹਤ ਸੁਨਹੁ ਮੇਰੇ ਭਾਈ,#ਉਆ ਕੀ ਮਹਿਮਾ ਕਥਨੁ ਨ ਜਾਈ.#ਵਰਤਣਿ ਜਾਕੈ ਕੇਵਲ ਨਾਮ,#ਅਨਦ ਰੂਪ ਕੀਰਤਨੁ ਬਿਸਰਾਮ.#ਮਿਤ੍ਰ ਸਤ੍ਰੁ ਜਾਕੈ ਏਕ ਸਮਾਨੈ,#ਪ੍ਰਭ ਅਪੁਨੇ ਬਿਨ ਅਵਰੁ ਨ ਜਾਨੈ,#ਕੋਟਿ ਕੋਟਿ ਅਘ ਕਾਟਨਹਾਰਾ,#ਦੁਖ ਦੂਰਿ ਕਰਨ ਜੀਅ ਕੇ ਦਾਤਾਰਾ.#ਸੂਰਬੀਰ ਬਚਨ ਕੇ ਬਲੀ,#ਕਉਲਾ ਬਪੁਰੀ ਸੰਤੀ ਛਲੀ.#ਤਾਕਾ ਸੰਗੁ ਬਾਛਹਿ ਸੁਰਦੇਵ,#ਅਮੋਘ ਦਰਸੁ ਕਰੇ ਅਰਦਾਸਿ,#ਕਰਜੋੜਿ ਨਾਨਕੁ ਸਫਲ ਜਾਕੀ ਸੇਵ.#ਮੋਹਿ ਸੰਤਟਹਲ ਦੀਜੈ ਗੁਣਤਾਸਿ.#(ਆਸਾ ਮਃ ੫)#੨. ਸੰ. सन्त ਵਿਦ੍ਵਾਨ. ਪੰਡਿਤ। ੩. ਉੱਤਮ. ਸ਼੍ਰੇਸ੍ਠ. "ਅਮ੍ਰਿਤ ਦ੍ਰਿਸਟਿ ਪੇਖੈ ਹੁਇ ਸੰਤ." (ਸੁਖਮਨੀ) ੪. ਸੰਗ੍ਯਾ- ਗੁਰੂ ਨਾਨਕ ਦੇਵ ਦਾ ਸਿੱਖ. "ਸੰਤ ਸੰਗਿ ਹਰਿ ਮਨਿ ਵਸੈ." (ਗਉ ਮਃ ੫) ੫. ਸਨਤਕੁਮਾਰ ਦਾ ਸੰਖੇਪ ਭੀ ਸੰਤ ਸ਼ਬਦ ਆਇਆ ਹੈ. ਦੇਖੋ, ਪੁਰਾਰੀ....
ਮਿਲਦਾ ਹੈ. "ਭੇਟੈ ਤਾਸੁ ਪਰਮਗੁਰਦੇਉ." (ਰਾਮ ਬੇਣੀ) ੨. ਉਪਹਾਰ. "ਭੇਟੈ ਸਿਉ ਜਾਵਹੁ ਸਚਿ ਸਮਾਵਹੁ." (ਵਡ ਅਲਾਹਣੀ ਮਃ ੧)...
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....
ਵਿ- ਬਾਰਾਂ ਮਹੀਨਿਆਂ ਵਿੱਚ ਹੋਣ ਵਾਲਾ। ੨. ਸੰਗ੍ਯਾ- ਓਹ ਕਾਵ੍ਯ, ਜਿਸ ਵਿੱਚ ਬਾਰਾਂ ਮਹੀਨਿਆਂ ਦਾ ਵਰਣਨ ਹੋਵੇ. ਮਾਝ ਰਾਗ ਵਿੱਚ ਗੁਰੂ ਅਰਜਨ ਦੇਵ ਜੀ ਦੀ ਰਚਨਾ, ਤੁਖਾਰੀ ਵਿਚ ਜਗਤਗੁਰੂ ਨਾਨਕ ਸ੍ਵਾਮੀ ਦਾ ਮਨੋਹਰ ਕਾਵ੍ਯ, ਅਤੇ ਦਸਮਗ੍ਰੰਥ ਦੇ ਕ੍ਰਿਸ਼ਨਾਵਤਾਰ ਵਿੱਚ ਬਾਰਹਮਾਹੇ ਦੇਖੇ ਜਾਂਦੇ ਹਨ. ਸੰਮਤ ੧੮੭੭ ਵਿੱਚ ਪ੍ਰੇਮੀ ਵੀਰਸਿੰਘ ਨੇ ਅਰਿੱਲ ਅਤੇ ਰੂਪਚੌਪਾਈ ਛੰਦ ਵਿਚੋਂ ਇੱਕ ਬਾਰਹਮਾਹਾ ਰਚਿਆ ਹੈ, ਜਿਸ ਦੀ ਰਹਾਉ (ਟੇਕ) ਦੀ ਤੁਕ ੯. ਮਾਤ੍ਰਾ ਦੀ ਹੈ ਅਤੇ ਮਹੀਨੇ ਦੇ ਅੰਤ ਦਾ ਚਰਣ ੪੦ ਮਾਤ੍ਰਾ ਦਾ ਹੈ, ਜਿਸ ਦੇ ਬਿਸ਼੍ਰਾਮ ੧੩- ੧੬- ੧੧ ਮਾਤ੍ਰਾ ਪੁਰ ਹਨ.#ਉਦਾਹਰਣ-#ਚੜ੍ਹੇ ਵਿਸਾਖ ਵਰਮ ਨਹਿ ਜਾਂਦਾ,#ਦਹ ਦਿਸ ਵੇਖਾਂ ਪੰਥ ਗੁਰਾਂ ਦਾ,#ਕੂੰਜਾਂ ਵਾਂਝ ਫਿਰਾਂ ਕੁਰਲਾਂਦਾ,#ਮੇਲੀਂ ਮਹਿਰਮਕਾਰ ਦਿਲਾਂ ਦਾ,#ਪਲ ਪਲ ਬੀਤੇ ਸੈ ਵਰ੍ਹਿਆਂ ਦਾ,#ਗੁਰੁ ਤੇ ਵੀਰ ਸਿੰਘ ਬਲਿਹਾਰੀ,#ਗੁਰੁ ਗੋਬਿੰਦ ਸਿੰਘ ਹਰਿ ਔਤਾਰੀ,#ਸਤਗੁਰੁ ਮਾਨ ਮੁਕੰਦ ਮੁਰਾਰੀ,#ਸਾਨੂੰ ਦਰਸਨ ਦੇ ਇਕ ਵਾਰੀ,#ਜੁਗ ਜੁਗ ਜੀਵਨ ਕੇਸਾਧਾਰੀ,#ਮੇਰੇ ਬਖਸ਼ੀਂ ਔਗੁਣ ਭਾਰੀ, ਤਾਣ ਰਖੀਂਵਦਾ,#ਫੁਨ ਹਰੀ ਸੁ ਹਰਿ ਦੀ ਸਰਣ,#ਗੁਬਿੰਦ ਸਿੰਘ ਕ੍ਰੋੜ ਬ੍ਰਿੰਦ ਅਘਹਰਣ,#ਜੁਗੋਜੁਗ ਜਾਣੀਏ....
ਸੰਗ੍ਯਾ- ਮਥਨ ਕਰਨ ਦਾ ਯੰਤ੍ਰ. ਦਹੀਂ ਰਿੜਕਣ ਦਾ ਸੰਦ. ਮੰਥਾਨ, ਮਥਨੀ....
ਸੰਗ੍ਯਾ- ਦੰਡ. ਸੋਟਾ. "ਜਮ ਕਾਲੁ ਸਹਹਿ ਸਿਰਿ ਡੰਡਾ ਹੇ." (ਸੋਹਿਲਾ) ੨. ਸੰਨ੍ਯਾਸੀ ਦਾ ਦੰਡ. "ਡੰਡਾ ਮੁੰਦ੍ਰਾ ਖਿੰਥਾ ਆਧਾਰੀ." (ਬਿਲਾ ਕਬੀਰ)...