vyanga, vyangaव्यंग, व्यंग
ਵਿ- ਜਿਸ ਦਾ ਅੰਗ ਨਾਸ਼ ਹੋ ਗਿਆ ਹੈ. ਅੰਗਹੀਨ। ੨. ਦੇਖੋ, ਵ੍ਯੰਗ੍ਯ.
वि- जिस दा अंग नाश हो गिआ है. अंगहीन। २. देखो, व्यंग्य.
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. आङ् ग्. ਧਾ- ਚਿੰਨ੍ਹ ਕਰਨਾ. ਚਲਨਾ. ਪ੍ਰਵ੍ਰਿੱਤ ਕਰਨਾ. ੨. ਸੰ. अङ् ग्. ਸੰਗ੍ਯਾ ਸ਼ਰੀਰ. ਦੇਹ। ੩. ਹੱਥ. ਪੈਰ, ਸਿਰ ਆਦਿਕ ਸ਼ਰੀਰ ਦੇ ਭਾਗ। ੪. ਉਪਾਯ (ਉਪਾਉ). ਯਤਨ। ੫. ਮਿਤ੍ਰ. ਦੋਸ੍ਤ. ਪਿਆਰਾ। ੬. ਪੱਖ. ਸਹਾਇਤਾ. "ਜਿਨ ਕਾ ਅੰਗ ਕਰੈ ਮੇਰਾ ਸੁਆਮੀ." (ਸਾਰ ਮਃ ੪. ਪੜਤਾਲ) ੭. ਹਿੱਸਾ. ਭਾਗ। ੮. ਅੰਕ. ਹਿੰਦਸਾ। ੯. ਬੰਗਾਲ ਵਿੱਚ ਭਾਗਲ ਪੁਰ ਦੇ ਆਸ ਪਾਸ ਦਾ ਦੇਸ਼, ਜਿਸ ਦੀ ਰਾਜਧਾਨੀ ਕਿਸੇ ਵੇਲੇ ਚੰਪਾਪੁਰੀ ਸੀ. "ਤਿਸ ਦਿਸ ਅੰਗ ਬੰਗ ਤੇ ਆਦੀ." (ਗੁਪ੍ਰਸੂ) ਮਹਾਂਭਾਰਤ ਵਿੱਚ ਕਥਾ ਹੈ ਕਿ ਬਲਿ ਦੀ ਇਸਤ੍ਰੀ ਸੁਦੇਸ੍ਨਾ ਦੇ ਉਦਰ ਤੋਂ ਰਿਖੀ ਦੀਰਘਤਮਾ ਦੇ ਪੰਜ ਪੁਤ੍ਰ ਹੋਏ. ਅੰਗ, ਵੰਗ, ਕਲਿੰਗ, ਪੁੰਡ੍ਰ, ਅਤੇ ਸੂਕ੍ਸ਼੍. ਜਿਨ੍ਹਾਂ ਨੇ ਆਪਣੇ ਆਪਣੇ ਨਾਉਂ ਪੁਰ ਦੇਸ਼ਾਂ ਦੇ ਨਾਮ ਠਹਿਰਾਏ....
ਸੰ. नास्. ਧਾ- ਖਰਰਾਟਾ ਮਾਰਨਾ. ਸ੍ਵਾਸ (ਸਾਹ) ਨਾਲ ਖਰ ਖਰ ਸ਼ਬਦ ਕਰਨਾ। ੨. ਸੰਗ੍ਯਾ- ਨਾਸਾ. ਨੱਕ। ੩. ਸੰ. ਨਾਸ਼. ਵਿਨਾਸ਼. ਤਬਾਹੀ। ੪. ਜਦ ਨਾਸ਼ ਸ਼ਬਦ ਯੌਗਿਕ ਹੋਕੇ ਅੰਤ ਆਉਂਦਾ ਹੈ, ਤਦ ਨਾਸ਼ਕ ਅਰਥ ਦਿੰਦਾ ਹੈ, ਜਿਵੇਂ- "ਭੈ ਭੰਜਨ ਅਘ ਦੂਖਨਾਸ." (ਬਾਵਨ) "ਹੇ ਪਾਰਬ੍ਰਹਮ ਅਬਿਨਾਸੀ ਅਘਨਾਸ." (ਬਾਵਨ) ੫. ਅ਼. [ناس] ਆਦਮੀ. ਮਨੁੱਖ। ੬. ਫ਼ਰਿਸ਼ਤਾ। ੭. ਫ਼ਾ. ਨਾਸ਼. ਕੀਰਣੇ. ਵਿਲਾਪ....
ਵਿ- ਗਤ. ਚਲਾਗਿਆ। ੨. ਦੂਰ ਹੋਇਆ. ਮਿਟਿਆ। ੩. ਦੇਖੋ. ਗਯਾ....
ਵਿ- ਜਿਸ ਦਾ ਕੋਈ ਅੰਗ ਘੱਟ ਹੈ. ਅੰਗ ਭੰਗ....
ਵ੍ਯੰਜਨਾ ਵ੍ਰਿੱਤਿ (ਰਮਜ਼) ਨਾਲ. ਜਾਣਨ ਯੋਗ੍ਯ ਅਰਥ, ਯਥਾ- "ਸਾਹੁਰੈ ਢੋਹੀ ਨਾ ਲਹੈ ਪੇਈਏ ਨਾਹੀ ਥਾਉ। ਪਿਰ ਵਾਤੜੀ ਨ ਪੁਛਈ ਧ ਸੋਹਾਗਣਿ ਨਾਉ !" (ਸ. ਫਰੀਦ) ਵਾਹ! ਖ਼ੂਬ ਸੁਹਾਗਣ ਹੈ! "ਏਕ ਗਦਾ ਉਨ ਕਰ ਮੇ ਧਰੀ। ਸਭ ਭੂਪਨ ਕੀ ਪੂਜਾ ਕਰੀ ॥" (ਕ੍ਰਿਸਨਾਵ) ਰਾਜਿਆਂ ਦੀ ਚੰਗੀ ਗਤ ਬਣਾਈ....