vridhhāव्रिॱधा
ਵ੍ਰਿੱਧ ਦਾ ਇਸਤ੍ਰੀ ਲਿੰਗ. ਬੁੱਢੀ. ਵਡੀ ਉਮਰ ਵਾਲੀ। ੨. ਦਾਦੀ ਸੱਸ ਆਦਿਕ.
व्रिॱध दा इसत्री लिंग. बुॱढी. वडी उमर वाली। २. दादी सॱस आदिक.
वृद्घ. ਵਿ- ਵਧਿਆ ਹੋਇਆ. ਵਡਾ. ਬਜ਼ੁਰਗ. ਵਿਦ੍ਵਾਨਾਂ ਨੇ ਪੰਜ ਵ੍ਰਿੱਧ ਮੰਨੇ ਹਨ-#(ੳ) ਅਵਸਥਾ ਵ੍ਰਿੱਧ, ਜੋ ਉਮਰ ਵਿੱਚ ਵਡਾ ਹੈ.#(ਅ) ਧਨਵ੍ਰਿੱਧ, ਜੋ ਦੌਲਤ ਵਿੱਚ ਵਡਾ ਹੈ.#(ੲ) ਵਿਦ੍ਯਾਵ੍ਰਿੱਧ, ਜੋ ਇ਼ਲਮ ਵਿੱਚ ਵਧਕੇ ਯੋਗ੍ਯਤਾ ਰਖਦਾ ਹੈ.#(ਸ) ਆਚਾਰਵ੍ਰਿੱਧ, ਜੋ ਕਰਨੀ ਵਿੱਚ ਵਡਾ ਹੈ. ਆ਼ਮਿਲ.#(ਹ) ਬਲਵ੍ਰਿੱਧ. ਜ਼ੋਰ (ਤਾਕ਼ਤ) ਵਿੱਚ ਵਡਾ....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਸੰ. लिङ्ग. ਧਾ- ਜਾਣਾ, ਗਲੇ ਲਾਉਣਾ, ਰੰਗ ਲਾਉਣਾ, ਚਿੰਨ੍ਹ ਕਰਨਾ। ੨. ਸੰਗ੍ਯਾ- ਚਿੰਨ੍ਹ. ਨਸ਼ਾਨ। ੩. ਅਨੁਮਾਨ ਨੂੰ ਸਿੱਧ ਕਰਨ ਵਾਲਾ ਹੇਤੁ। ੪. ਜਨਨੇਂਦ੍ਰਿਯ. ਪੁਰੁਸ ਦਾ ਖ਼ਾਸ ਚਿੰਨ੍ਹ। ੫. ਲਿੰਗ ਰੂਪ ਸ਼ਿਵ ਦਾ ਚਿੰਨ੍ਹ. ਪੁਰਾਣਾਂ ਵਿੱਚ ਪ੍ਰਧਾਨ ਬਾਰਾਂ ਲਿੰਗ ਹਨ. ਦੇਖੋ, ਦੁਆਦਸ ਸਿਲਾ.#ਸਕੰਦ ਪੁਰਾਣ ਨੇ ਇਨ੍ਹਾਂ ਤੋਂ ਛੁੱਟ ਚਾਰ ਹੋਰ ਮੁੱਖ ਲਿੰਗ ਮੰਨੇ ਹਨ- ਹਰਿਣੇਸ਼੍ਵਰ, ਬਾਣੇਸ੍ਵਰ, ਲੁਬਧਕੇਸ਼੍ਵਰ ਅਤੇ ਧਨੁਰੀਸ਼੍ਵਰ.#ਦੇਵੀਭਾਗਵਤ ਵਿੱਚ ਲੇਖ ਹੈ ਕਿ ਸ਼ਿਵਲਿੰਗ ਦਾ ਅੰਤ ਬ੍ਰਹਮਾ ਵਿਸਨੁ ਨੂੰ ਭੀ ਪ੍ਰਾਪਤ ਨਹੀਂ ਹੋਇਆ.#ਸਕੰਦਪੁਰਾਣ ਵਿੱਚ ਜਿਕਰ ਹੈ ਕਿ ਇੱਕ ਵਾਰ ਸ਼ਿਵ ਦੀ ਅਯੋਗ ਕਰਤੂਤ ਨੂੰ ਵੇਖਕੇ ਰਿਖੀਆਂ ਨੇ ਸ੍ਰਾਪ ਦਿੱਤਾ, ਜਿਸ ਤੋਂ ਲਿੰਗ ਝੜਕੇ ਡਿਗ ਪਿਆ ਅਰ ਉਸੇ ਸਮੇਂ ਤੋਂ ਪੂਜ੍ਯ ਚਿੰਨ੍ਹ ਹੋਇਆ। ੬. ਵ੍ਯਾਕਰਣ ਅਨੁਸਾਰ ਪੁਰੁਸ ਸ੍ਤੀ ਨਪੁੰਸਕ ਬੋਧਕ ਸ਼ਬਦ. Gender. ਪੁੰਲਿੰਗ, ਸ੍ਵੀਲਿੰਗ ਅਤੇ ਨਪੁੰਸਕਲਿੰਗ (Masculine, Feminine, Neuter) ਇਹ ਨੇਮ ਨਹੀਂ ਕਿ ਇੱਕ ਬੋਲੀ ਵਿੱਚ ਜੋ ਲਿੰਗ ਹੈ, ਦੂਜੀ ਵਿੱਚ ਭੀ ਉਹੀ ਹੋਵੇ. ਬੋਲੀਆਂ ਦੇ ਭੇਦ ਕਰਕੇ ਅਰਥ ਭਿੰਨ ਹੋਇਆ ਕਰਦਾ ਹੈ, ਜੈਸੇ- ਬ੍ਰਹਮ (ब्रह्मन्) ਸ਼ਬਦ ਸੰਸਕ੍ਰਿਤ ਨਪੁੰਸਕ ਲਿੰਗ ਹੈ ਪਰ ਪੰਜਾਬੀ ਵਿੱਚ ਪੁੰਲਿੰਗ ਹੈ. ਅਗਨਿ ਸੰਸਕ੍ਰਿਤ ਪੁੰਲਿੰਗ, ਪੰਜਾਬੀ ਵਿੱਚ ਇਸਤ੍ਰੀ ਲਿੰਗ ਹੈ, ਆਦਿ ਪੰਜਾਬੀ ਵਿੱਚ ਪੁੰਲਿੰਗ ਅਤੇ ਇਸਤ੍ਰੀਲਿੰਗ ਦੋ ਹੀ ਹੋਇਆ ਕਰਦੇ ਹਨ, ਨਪੁੰਸਕ ਲਿੰਗ ਨਹੀਂ ਹੈ। ੭. ਦੇਖੋ, ਲਿੰਗਸ਼ਰੀਰ। ੮. ਦੇਹ ਦੇ ਅੰਗ। ੯. ਧਰਮ ਦਾ ਚਿੰਨ੍ਹ. ਮਜਹਬੀ ਲਿਬਾਸ. ਭੇਖ ਦੇ ਨਿਸ਼ਾਨ. "ਲਿੰਗ ਬਿਨਾ ਕੀਨੇ ਸਭ ਰਾਜਾ." (ਵਿਚਿਤ੍ਰ) ਪੈਗੰਬਰ ਮੁਹ਼ੰਮਦ ਨੇ, ਜਿਤਨੇ ਰਾਜਾ (ਪ੍ਰਤਾਪੀ ਲੋਕ) ਸਨ. ਸਭ ਦੇ ਧਾਰਮਿਕ ਚਿੰਨ੍ਹ ਮਿਟਾਕੇ ਇਸਲਾਮ ਵਿੱਚ ਲੈ ਆਂਦੇ. ਲਿੰਗ ਬਿਨਾ ਦਾ ਅਰਥ ਸੁੰਨਤ ਸਹਿਤ ਭੀ ਹੈ, ਅਰਥਾਤ- ਲਿੰਗ ਦੇ ਆਵਰਣਰੂਪ ਮਾਸ ਬਿਨਾ. ਪਰ ਇਤਿਹਾਸ ਤੋਂ ਪਤਾ ਲਗਦਾ ਹੈ ਕਿ ਸੁੰਨਤ ਮੁਹੰਮਦਸਾਹਿਬ ਨੇ ਨਹੀਂ ਚਲਾਈ, ਇਹ ਰਸਮ ਇਬਰਾਹੀਮ ਤੋਂ ਚੱਲੀ ਹੈ. ਦੇਖੋ, ਇਬਰਾਹੀਮ ਅਤੇ ਸੁੰਨਤ....
ਵਿ- ਵ੍ਰਿੱਧਾ. ਵਡੀ ਉਮਰ ਵਾਲੀ। ੨. ਸੰਗ੍ਯਾ- ਅੱਕ ਦੀ ਕੁਕੜੀ ਵਿੱਚੋਂ ਨਿਕਲੀ ਰੂਈ, ਜੋ ਹਵਾ ਵਿੱਚ ਉਡਦੀ ਹੋਵੇ। ੩. ਪੰਜਾਬੀ ਵਿੱਚ ਇਸਤ੍ਰੀਮਾਤ੍ਰ ਨੂੰ ਬਹੁਤ ਲੋਕ ਬੁੱਢੀ ਆਖਦੇ ਹਨ....
ਅ਼. [عُمر] . ਉਮ੍ਰ. ਸੰਗ੍ਯਾ- ਅਵਸਥਾ. ਆਯੁ. ਜੀਵਨ ਦੀ ਹਾਲਤ ਅਤੇ ਉਸ ਦੀ ਅਵਧਿ (ਮਿਆਦ). ਚਰਕ ਸੰਹਿਤਾ ਵਿੱਚ ਲਿਖਿਆ ਹੈ ਕਿ ਸ਼ਰੀਰ, ਇੰਦ੍ਰੀਆਂ, ਮਨ ਅਤੇ ਆਤਮਾ ਇਨ੍ਹਾਂ ਚੌਹਾਂ ਦੇ ਸੰਜੋਗ ਦੀ ਦਸ਼ਾ "ਆਯੁ" ਉਮਰ ਹੈ.#ਵੇਦਾਂ ਵਿੱਚ ਆਦਮੀ ਦੀ ਉਮਰ ਸੋ ਵਰ੍ਹਾ¹ ਮਨੁ ਨੇ ਚਾਰ ਸੋ (੪੦੦) ਵਰ੍ਹਾ ਸਤਜੁਗ ਦੀ, ਅਤੇ ਸੌ ਸੌ ਵਰ੍ਹਾ ਘਟਾਕੇ, ਕਲਿਜੁਗ ਦੀ ਸੌ ਵਰ੍ਹਾ ਲਿਖੀ ਹੈ² ਪੁਰਾਣਾਂ ਵਿੱਚ ਹਜਾਰਾਂ ਅਤੇ ਲੱਖਾਂ ਵਰ੍ਹਿਆਂ ਦੀ ਲਿਖੀ ਹੈ. "ਜੋ ਜੋ ਵੰਞੈ ਡੀਹੜਾ ਸ ਉਮਰ ਹਥ ਪਵੰਨਿ." (ਸ. ਫਰੀਦ) ਦੇਖੋ, ਉਮਰ ਹਥ ਪਵੰਨਿ." (ਸ. ਫਰੀਦ) ਦੇਖੋ, ਉਮਰ ਹਥ ਪਵੰਨਿ। ੨. ਦੇਖੋ, ਉਮਰ ਖਿਤਾਬ ਅਤੇ ਖਲੀਫਾ....
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਸੰਗ੍ਯਾ- ਪਿਤਾ ਦੀ ਮਾਤਾ. ਪਿਤਾਮਹੀ। ੨. ਫ਼ਾ. ਦਾਦ (ਇਨਸਾਫ਼) ਚਾਹੁਣ ਵਾਲਾ. ਫਰਿਆਦੀ. "ਦਾਦੀ ਦਾਦਿ ਨ ਪਹੁਚਨਹਾਰਾ, ਚੂਪੀ ਨਿਰਨਉ ਪਾਇਆ." (ਆਸਾ ਮਃ ੫) ਜੋ ਫ਼ਰਿਆਦੀ ਵਾਵੇਲਾ ਕਰਨ ਤੋਂ ਇਨਸਾਫ ਨਹੀਂ ਪਾ ਸਕਦਾ ਸੀ, ਹੁਣ ਚੁਪਕੀਤੇ ਹੀ ਫੈਸਲਾ ਪਾਲਿਆ. ਭਾਵ- ਵਿਚਾਰ ਦੀ ਪ੍ਰਾਪਤੀ ਹੋਣ ਪੁਰ ਅਸਲ ਬਾਤ ਖ਼ਾਮੋਸ਼ੀ ਅਖ਼ਤਿਆਰ ਕਰਲਈ। ੩. ਤੂੰ ਦਿੱਤਾ. ਦੇਖੋ, ਦਾਦਨ....
ਦੇਖੋ, ਸਸੁ....
ਵ੍ਯ- ਵਗੈਰਾ. ਆਦਿ। ੨. ਸੰ. ਆਰ੍ਦ੍ਰਕ. ਸੰਗ੍ਯਾ- ਆਦਾ. ਅਦਰਕ. "ਆਦਿਕ ਕੇ ਬਿਖ ਚਾਬਤ ਭੋਰੈ." (ਕ੍ਰਿਸਨਾਵ) ਆਦੇ ਦੇ ਭੁਲੇਖੇ ਬਿਖ (ਮਿੱਠਾ ਤੇਲੀਆ) ਚਾਬਤ....