sharamanākaशरमनाक
ਫ਼ਾ. [شرمناک] ਵਿ- ਲੱਜਾ ਸਹਿਤ. ਸ਼ਰਮਿੰਦਾ. "ਸਰਮਨਾਕ ਹਨਐ ਹ੍ਰਿਦੈ, ਬਚਨ ਹਸ ਹਸ ਕਹੈ." (ਚਰਿਤ੍ਰ ੨੪੫) ੨. ਲੱਜਾ ਯੋਗ.
फ़ा. [شرمناک] वि- लॱजा सहित. शरमिंदा. "सरमनाक हनऐ ह्रिदै, बचन हस हस कहै." (चरित्र २४५) २. लॱजा योग.
ਸ਼ਰਮ. ਦੇਖੋ, ਲਜਾ....
ਸੰ. ਵ੍ਯ- ਸਾਥ. ਸੰਗ. ਸਮੇਤ. "ਪੁਤ੍ਰ ਸਹਿਤ ਗੁਰੁ ਦਰਸਨ ਕੀਨ." (ਗੁਪ੍ਰਸੂ) ੨. ਕ੍ਰਿ. ਵਿ- ਸਹਿਤ. ਹਿਤ ਸਹਿਤ. ਪ੍ਰੇਮ ਨਾਲ. ਸਨੇਹ ਕਰਕੇ. "ਭੋਜਨ ਮਧੁਰ ਸਹਿਤ ਕਰਵਾਏ." (ਗੁਪ੍ਰਸੂ) ੩. ਵਿ- ਹੱਛਾ ਹਿਤਕਾਰੀ. ਮਿਤ੍ਰ. "ਪਵਿਤ ਮਾਤਾ ਪਿਤਾ ਕੁਟੰਬ ਸਹਿਤ ਸਿਉ." (ਅਨੰਦੁ) ੪. ਦੇਖੋ, ਸਹਦ ੨....
ਫ਼ਾ. [شرمندہ] ਸ਼ਰਮਿੰਦਹ. ਵਿ- ਲੱਜਿਤ. ਸ਼ਰਮਸਾਰ. "ਜਿਹ ਕਰਣੀ ਹੋਵਹਿ ਸਰਮਿੰਦਾ." (ਧਨਾ ਮਃ ੫)...
ਫ਼ਾ. [شرمناک] ਵਿ- ਲੱਜਾ ਸਹਿਤ. ਸ਼ਰਮਿੰਦਾ. "ਸਰਮਨਾਕ ਹਨਐ ਹ੍ਰਿਦੈ, ਬਚਨ ਹਸ ਹਸ ਕਹੈ." (ਚਰਿਤ੍ਰ ੨੪੫) ੨. ਲੱਜਾ ਯੋਗ....
ਦੇਖੋ, ਹ੍ਰਿਦਯ। ੨. ਹਿਰਦੇ (ਰਿਦੇ) ਵਿੱਚ. ਮਨ ਅੰਦਰ. "ਹ੍ਰਿਦੈ ਕਪਟੁ ਮੁਖ ਗਿਆਨੀ." (ਸੋਰ ਕਬੀਰ) ੨. ਛਾਤੀ ਵਿੱਚ....
ਸੰ. ਵਚਨ. ਸੰਗ੍ਯਾ- ਵਾਣੀ. ਵਕ. "ਉਤਮ ਸਲੋਕ ਸਾਧ ਕੇ ਬਚਨ." (ਸੁਖਮਨੀ) ੨. ਦੇਖੋ, ਵਚਨ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....
ਦੇਖੋ, ਯੁਜ੍ ਧਾ. ਸੰਗ੍ਯਾ- ਸੰਯੋਗ. ਜੜ. ਮਿਲਾਪ। ੨. ਉਪਾਯ. ਜਤਨ। ੩. ਚਿੱਤ ਦੀ ਵ੍ਰਿੱਤਿ ਦਾ ਰੋਕਣਾ. योगश्चित्त्वृत्ति् निरोधः (ਪਾਤੰਜਲ ਦਰਸ਼ਨ. ਪਾਦ ੧. ਸੂਤ੍ਰ ੨¹) ਦੇਖੋ, ਸਹਜ ਜੋਗ ਅਤੇ ਜੋਗ। ੪. ਪਤੰਜਲਿ ਰਿਖਿ ਦਾ ਦੱਸਿਆ ਅੱਠ ਅੰਗ ਰੂਪ ਯੋਗਸਾਧਨ, ਜੋ ਮੁਕਤਿ ਦਾ ਕਾਰਣ ਹੈ।² ੫. ਯੁਕ੍ਤਿ. ਦਲੀਲ। ੬. ਜੀਵਾਤਮਾ ਅਤੇ ਪਰਮਾਤਮਾ ਦਾ ਇੱਕ ਹੋਣਾ। ੭. ਜੋ ਵਸਤੂ ਨਹੀਂ ਮਿਲੀ, ਉਸ ਦੀ ਪ੍ਰਾਪਤੀ ਦੀ ਚਿੰਤਾ। ੮. ਦੇਹ (ਸ਼ਰੀਰ) ਦੀ ਇਸਥਿਤੀ। ੯. ਨੁਸਖ਼ਾ। ੧੦. ਗ੍ਰਹਾਂ ਦਾ ਮੇਲ....