sarāphīसराफी
ਸੰਗ੍ਯਾ- ਸੱਰਾਫ ਦਾ ਕਰਮ. "ਐਸਾ ਸਾਹੁ ਸਰਾਫੀ ਕਰੈ." (ਆਸਾ ਅਃ ਮਃ ੧) ੨. ਦੇਖੋ, ਸਰਾਪਿਆ. ਸਰਾਫੀ ਹੋਈ.
संग्या- सॱराफ दा करम. "ऐसा साहु सराफी करै." (आसा अः मः १) २. देखो, सरापिआ. सराफी होई.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਕ੍ਰਮ. ਸੰਗ੍ਯਾ- ਡਿੰਗ. ਕ਼ਦਮ. ਡਗ. ਡੇਢ ਗਜ ਪ੍ਰਮਾਣ. ਤਿੰਨ ਹੱਥ ਦੀ ਲੰਬਾਈ. "ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ." (ਚਉਬੋਲੇ ਮਃ ੫) ੨. ਸੰ. ਕਰ੍ਮ. ਕੰਮ. ਕਾਮ. ਜੋ ਕਰਨ ਵਿੱਚ ਆਵੇ ਸੋ ਕਰਮ. "ਕਰਮ ਕਰਤ ਹੋਵੈ ਨਿਹਕਰਮ." (ਸੁਖਮਨੀ)#ਵਿਦ੍ਵਾਨਾਂ ਨੇ ਕਰਮ ਦੇ ਤਿੰਨ ਭੇਦ ਥਾਪੇ ਹਨ-#(ੳ) ਕ੍ਰਿਯਮਾਣ, ਜੋ ਹੁਣ ਕੀਤੇ ਜਾ ਰਹੇ ਹਨ.#(ਅ) ਪ੍ਰਾਰਬਧ, ਜਿਨ੍ਹਾਂ ਅਨੁਸਾਰ ਇਹ ਵਰਤਮਾਨ ਦੇਹ ਪ੍ਰਾਪਤ ਹੋਈ ਹੈ.#(ੲ) ਸੰਚਿਤ, ਉਹ ਜੋ ਜਨਮਾਂ ਦੇ ਬਾਕੀ ਚਲੇ ਆਉਂਦੇ ਹਨ, ਜਿਨ੍ਹਾਂ ਦਾ ਭੋਗ ਅਜੇ ਨਹੀਂ ਭੋਗਿਆ। ੩. ਵਿ कर्भिन ਕਰਮੀ. ਕਰਮ ਕਰਨ ਵਾਲਾ. "ਕਉਣ ਕਰਮ ਕਉਣ ਨਿਹਕਰਮਾ?" (ਮਾਝ ਮਃ ੫) ੪. ਗੁਰੂ ਗ੍ਰੰਥ ਸਾਹਿਬ ਵਿੱਚ ਇੱਕ ਥਾਂ ਕਰ ਮੇਂ (ਹੱਥ ਵਿੱਚ) ਦੀ ਥਾਂ ਭੀ ਕਰਮ ਸ਼ਬਦ ਆਇਆ ਹੈ. ਦੇਖੋ, ਮੁਖਖੀਰੰ ੫. ਅ਼ਮਲ. ਕਰਣੀ. "ਮਨਸਾ ਕਰਿ ਸਿਮਰੰਤੁ ਤੁਝੈ x x x ਬਾਚਾ ਕਰਿ ਸਿਮਰੰਤੁ ਤੁਝੈ x x x ਕਰਮ ਕਰਿ ਤੁਅ ਦਰਸ ਪਰਸ." (ਸਵੈਯੇ ਮਃ ੪. ਕੇ)#੬. ਅ਼. [کرم] ਉਦਾਰਤਾ। ੭. ਕ੍ਰਿਪਾ. ਮਿਹਰਬਾਨੀ. "ਨਾਨਕ ਰਾਖਿਲੇਹੁ ਆਪਨ ਕਰਿ ਕਰਮ." (ਸੁਖਮਨੀ) "ਆਵਣ ਜਾਣ ਰਖੇ ਕਰਿ ਕਰਮ." (ਗਉ ਮਃ ੫) "ਨਾਨਕ ਨਾਮ ਮਿਲੈ ਵਡਿਆਈ ਏਦੂ ਊਪਰਿ ਕਰਮ ਨਹੀਂ." (ਰਾਮ ਅਃ ਮਃ ੧)...
ਕ੍ਰਿ. ਵਿ- ਅਜੇਹਾ. ਇਸ ਪ੍ਰਕਾਰ ਦਾ. "ਐਸਾ ਸਤਿਗੁਰ ਜੇ ਮਿਲੈ." (ਸ੍ਰੀ ਅਃ ਮਃ ੧)...
ਸ਼ਾਹ ਬਾਦਸ਼ਾਹ "ਸਚਾ ਸਾਹੁ ਵਰਤਦਾ." (ਸ੍ਰੀ ਮਃ ੩) ੨. ਸ਼ਾਹੂਕਾਰ. "ਸਚਾ ਸਾਹੁ ਸਚੇ ਵਣਜਾਰੇ." (ਸੂਹੀ ਅਃ ਮਃ ੩) ੩. ਸ੍ਵਾਸ. ਦਮ. "ਕਰਿ ਬੰਦੇ ਤੂੰ ਬੰਦਗੀ ਜਿਚਰੁ ਘਟ ਮਹਿ ਸਾਹੁ." (ਤਿਲੰ ਮਃ ੫)...
ਸੰਗ੍ਯਾ- ਸੱਰਾਫ ਦਾ ਕਰਮ. "ਐਸਾ ਸਾਹੁ ਸਰਾਫੀ ਕਰੈ." (ਆਸਾ ਅਃ ਮਃ ੧) ੨. ਦੇਖੋ, ਸਰਾਪਿਆ. ਸਰਾਫੀ ਹੋਈ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਦੇਖੋ, ਸਰਾਪ। ੨. ਵਿ- ਸ਼ਾਪਿਤ. ਸ਼ਪ੍ਤ. ਸਰਾਫਿਆ ਹੋਇਆ. "ਜੋ ਜੋ ਸੰਤ ਸਰਾਪਿਆ ਸੇ ਫਿਰਹਿ ਭਵੰਦੇ." (ਵਾਰ ਗਉ ੧. ਮਃ ੪) "ਦਰ ਭ੍ਰਸਟ ਸਰਾਪੀ ਨਾਮ ਬੀਨ." (ਬਸੰ ਅਃ ਮਃ ੧) ਨਾਮ ਬਿਨਾ ਜੋ ਹਨ, ਓਹ ਕਰਤਾਰ ਦੇ ਦਰੋਂ ਪਤਿਤ ਅਤੇ ਸਰਾਫੇ ਹੋਏ ਹਨ....
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....