sābāsa, sābāsiसाबास, साबासि
ਫ਼ਾ. [شباش] ਸ਼ਾਬਾਸ਼. ਵ੍ਯ- ਇਹ ਸੰਖੇਪ ਹੈ "ਸ਼ਾਦਬਾਸ਼" ਦਾ. ਖੁਸ਼ ਰਹੋ. ਕਲ੍ਯਾਣ ਹੋ. ਆਸ਼ੀਰਵਾਦ. "ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ." (ਵਾਰ ਆਸਾ) ੨. ਸੰ. ਸ਼ਵਸੀ. ਦ੍ਰਿੜ੍ਹ. ਪੱਕਾ. ਮਜ਼ਬੂਤ. "ਨਗਰੁ ਵੁਠਾ ਸਾਬਾਸਿ." (ਪ੍ਰਭਾ ਮਃ ੧) ੩. ਦੇਖੋ, ਸਬਾਸ.
फ़ा. [شباش] शाबाश. व्य- इह संखेप है "शादबाश" दा. खुश रहो. कल्याण हो. आशीरवाद. "जिस दा दिता खावणा तिसु कहीऐ साबासि." (वार आसा) २. सं. शवसी. द्रिड़्ह. पॱका. मज़बूत. "नगरु वुठा साबासि." (प्रभा मः १) ३. देखो, सबास.
ਫ਼ਾ. [شباش] ਸ਼ਾਬਾਸ਼. ਵ੍ਯ- ਇਹ ਸੰਖੇਪ ਹੈ "ਸ਼ਾਦਬਾਸ਼" ਦਾ. ਖੁਸ਼ ਰਹੋ. ਕਲ੍ਯਾਣ ਹੋ. ਆਸ਼ੀਰਵਾਦ. "ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ." (ਵਾਰ ਆਸਾ) ੨. ਸੰ. ਸ਼ਵਸੀ. ਦ੍ਰਿੜ੍ਹ. ਪੱਕਾ. ਮਜ਼ਬੂਤ. "ਨਗਰੁ ਵੁਠਾ ਸਾਬਾਸਿ." (ਪ੍ਰਭਾ ਮਃ ੧) ੩. ਦੇਖੋ, ਸਬਾਸ....
ਸੰ. संक्षेप ਸੰਕ੍ਸ਼ੇਪ. ਸੰਗ੍ਯਾ- ਇਖਤਸਾਰ....
ਸੰਗ੍ਯਾ- ਖੋਹਣ (ਖਸੋਟਨ) ਦੀ ਕ੍ਰਿਯਾ. "ਖੁਸਿ ਖੁਸਿ ਲੈਂਦਾ ਵਸਤੁ ਪਰਾਈ." (ਮਾਰੂ ਅਃ ਮਃ ੫. ਅੰਜੁਲੀ) ੨. ਫ਼ਾ. [خوش] ਖ਼ੁਸ਼. ਵਿ- ਪ੍ਰਸੰਨ. ਆਨੰਦ। ੩. ਪਸੰਦ। ੪. ਅੱਛਾ. ਹੱਛਾ....
ਸੰ. ਸੰਗ੍ਯਾ- ਮੰਗਲ. ਸ਼ੁਭ। ੨. ਸ੍ਵਰਗ। ੩. ਇੱਕ ਰਾਗ. ਦੇਖੋ ਕਲਿਆਨ ੨....
ਸੰ. ਸੰਗ੍ਯਾ- ਅਸੀਸ. ਆਸ਼ੀਰ੍ਵਚਨ. ਆਸ਼ੀਰ੍ਵਾਦ. ਧੁਆ਼. ਦੇਖੋ, ਆਸਿਖ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਦੱਤ. ਦੀਆ। ੨. ਸੰਗ੍ਯਾ- ਦਿੱਤਾ ਹੋਇਆ ਪਦਾਰਥ. "ਦੇਂਦੇ ਬਾਵਹੁ ਦਿਤਾ ਚੰਗਾ." (ਵਾਰ ਮਾਝ ਮਃ ੨) ਦੇਣਵਾਲੇ ਕਰਤਾਰ ਤੋਂ ਵਧਕੇ, ਉਸ ਦਾ ਦਿੱਤਾ ਪਦਾਰਥ ਮਨਮੁਖ ਨੂੰ ਚੰਗਾ ਲਗਦਾ ਹੈ....
ਕ੍ਰਿ- ਖਾਣਾ. ਭਕ੍ਸ਼ਣ. ਛਕਣਾ. "ਤੇਰਾ ਦਿਤਾ ਖਾਵਣਾ." (ਵਾਰ ਸੋਰ ਮਃ ੪)...
ਸਰਵ- ਉਸ. "ਤਿਸੁ ਊਪਰਿ ਮਨ ਕਰਿ ਤੂ ਆਸਾ." (ਗਊ ਮਃ ੫)...
ਫ਼ਾ. [شباش] ਸ਼ਾਬਾਸ਼. ਵ੍ਯ- ਇਹ ਸੰਖੇਪ ਹੈ "ਸ਼ਾਦਬਾਸ਼" ਦਾ. ਖੁਸ਼ ਰਹੋ. ਕਲ੍ਯਾਣ ਹੋ. ਆਸ਼ੀਰਵਾਦ. "ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ." (ਵਾਰ ਆਸਾ) ੨. ਸੰ. ਸ਼ਵਸੀ. ਦ੍ਰਿੜ੍ਹ. ਪੱਕਾ. ਮਜ਼ਬੂਤ. "ਨਗਰੁ ਵੁਠਾ ਸਾਬਾਸਿ." (ਪ੍ਰਭਾ ਮਃ ੧) ੩. ਦੇਖੋ, ਸਬਾਸ....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਦੇਖੋ, ਦ੍ਰਿਢ....
ਵਿ- ਪਕ੍ਵ. ਕੱਚੀ ਦਸ਼ਾ ਤੋਂ ਪੱਕਣ ਦੀ ਹਾਲਤ ਨੂੰ ਪਹੁਚਿਆ। ੨. ਚੰਗੀ ਤਰਾਂ ਰਿੱਝਿਆ। ੩. ਪੂਰਣ ਅਭ੍ਯਾਸੀ। ੪. ਪੁਖ਼ਤਾ. ਚੂਨੇ ਆਦਿ ਮਸਾਲੇ ਨਾਲ ਚਿਣਿਆ ਹੋਇਆ। ੫. ਸੰਗ੍ਯਾ- ਰਿਆਸਤ ਪਟਿਆਲਾ, ਨਜਾਮਤ ਬਰਨਾਲਾ, ਤਸੀਲ ਥਾਣਾ ਰਾਮਾ ਵਿੱਚ ਇੱਕ ਪਿੰਡ ਹੈ. ਇਸ ਤੋਂ ਦੱਖਣ ਪੂਰਵ ਵਸੋਂ ਦੇ ਨਾਲ ਹੀ ਸ਼੍ਰੀ ਗੁਰੂ ਗੋਬਿੰਦਸਿੰਘ ਜੀ ਦਾ ਗੁਰਦ੍ਵਾਰਾ ਹੈ. ਤਲਵੰਡੀ ਨੂੰ ਜਾਂਦੇ ਗੁਰੂ ਜੀ ਤਿੰਨ ਦਿਨ ਇੱਥੇ ਵਿਰਾਜੇ ਹਨ. ਜਿਸ ਜੰਡ ਨਾਲ ਗੁਰੂ ਜੀ ਦਾ ਘੋੜਾ ਬੱਧਾ ਸੀ ਉਹ ਮੌਜੂਦ ਹੈ. ਮੰਦਿਰ ਬਣਿਆ ਹੋਇਆ ਹੈ. ਗੁਰਦ੍ਵਾਰੇ ਨਾਲ ੧੦੦ ਘੁਮਾਉਂ ਜ਼ਮੀਨ ਰਿਆਸਤ ਪਟਿਆਲੇ ਵੱਲੋਂ ਹੈ. ਪੁਜਾਰੀ ਸਿੰਘ ਹਨ. ਰੇਲਵੇ ਸਟੇਸ਼ਨ ਸੰਗਤ (ਬੀ. ਬੀ. ਐਂਡ ਸੀ. ਆਈ. ਰੇਲਵੇ) ਤੋਂ ਚਾਰ ਮੀਲ ਦੱਖਣ ਹੈ....
ਅ਼. [مضبوُط] ਮਜਬੂਤ਼. ਵਿ- ਜਬਤੁ. (ਕ਼ਾਬੂ) ਆਇਆ ਹੋਇਆ. ਵਸ਼ ਵਿੱਚ ਆਇਆ।#੨. ਭਾਵ- ਦ੍ਰਿੜ੍ਹ. ਤਕੜਾ. ਪੱਕਾ....
ਸੰਗ੍ਯਾ- ਸ਼ੋਭਾ। ੨. ਚਮਕ. ਪ੍ਰਕਾਸ਼। ੩. ਕੁਬੇਰ ਦੀ ਪੁਰੀ. ਅਲਕਾ। ੪. ਸੂਰਜ ਦੀ ਇੱਕ ਇਸਤ੍ਰੀ। ੫. ਦੁਰਗਾ....
ਇੱਕ ਛੰਦ, ਜਿਸ ਦਾ ਨਾਉਂ "ਸਵਾਸਨ" ਅਤੇ "ਸੁਵਾਸ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ਨ, ਜ, ਲ. , , .#ਉਦਾਹਰਣ#ਚਲਤ ਖਤੰਗਹਿ। ਭਟ ਤਨ ਭੰਗਹਿ।#ਬਰਨ ਸੁਰੰਗਹਿ। ਗਿਰਤ ਤੁਰੰਗਹਿ।। (ਗੁਪ੍ਰਸੂ) ੨. ਦੇਖੋ, ਸਾਬਾਸ। ੩. ਸ- ਵਾਸਕ੍ਰ ਸਮੇਤ....