sāyaसाय
ਦੇਖੋ, ਸਾਇ। ੨. ਸੰ. ਸੰਝ. ਸ਼ਾਮ ੩. ਤੀਰ. ਬਾਣ.
देखो, साइ। २. सं. संझ. शाम ३. तीर. बाण.
ਸਰਵ- ਸੈਵ. ਉਹੀ. ਵਹੀ. "ਸੁੰਦਰਿ ਸਾਇ ਸਰੂਪ ਬਿਚਖਣਿ." (ਤਿਲੰ ਮਃ ੧) ੨. ਸਾਂਈਂ. ਸ੍ਵਾਮੀ. "ਸੁਖਦਾਤਾ ਹਰਿ ਪ੍ਰਾਨਸਾਇ." (ਸਾਰ ਮਃ ੫) ਪ੍ਰਾਣਪਤਿ ਸੁਖਦਾਤਾ। ੩. ਸੰ. ਸ਼ਾਯ. ਸੰਗ੍ਯਾ- ਸੌਣਾ. ਲੇਟਣਾ. "ਮੇਰਾ ਪਿਰੁ ਰੀਸਾਲੂ ਸੰਗਿ ਸਾਇ." (ਬਸੰ ਮਃ ੧) ੪. ਸੰ. सायं ਸਾਯੰ. ਸੰਝ. ਆਥਣ....
ਸੰਗ੍ਯਾ- ਸੰਧ੍ਯਾ. ਸੂਰਜ ਛਿਪਣ ਦਾ ਵੇਲਾ. ਸ਼੍ਯਾਮ. ਆਥਣ....
ਸੰ. सामन ਸਾਮਵੇਦ. ਦੇਖੋ, ਵੇਦ. "ਸਾਮ ਕਹੈ ਸੇਤੰਬਰ ਸੁਆਮੀ." (ਵਾਰ ਆਸਾ) "ਸਾਮਵੇਦੁ ਰਿਗੁ ਜੁਜਰੁ ਅਥਰਬਣੁ." (ਮਾਰੂ ਸੋਲਹੇ ਮਃ ੧) ੨. ਸੁਲਹ. ਮਿਲਾਪ. ਦੇਖੋ, ਨੀਤਿ ਦੇ ਚਾਰ ਅੰਗ. ਭਾਵ- ਸ਼ਰਣ. ਪਨਾਹ. "ਥਕਿ ਆਏ ਪ੍ਰਭੁ ਕੀ ਸਾਮ." (ਮਾਝ ਬਾਰਹਮਾਹਾ) "ਹਉ ਆਇਆ ਸਾਮੈ ਤਿਹੰਡੀਆ." (ਸ੍ਰੀ ਮਃ ੫. ਪੈਪਾਇ) ੩. ਆਸਾਮ ਦੇਸ਼ ਦਾ ਸੰਖੇਪ. "ਸਾਮ ਦੇਸ ਜਹਿਂ ਤਹਿ ਕਰ ਗੌਨ." (ਗੁਵਿ ੧੦) ੪. ਵਿ- ਸ਼੍ਯਾਮ. ਕਾਲਾ. "ਸਾਮ ਸੁ ਘੱਟੰ." (ਗ੍ਯਾਨ) ਕਾਲੀ ਸੁੰਦਰ ਘਟਾ। ੫. ਅ਼. [شام] ਸ਼ਾਮ Syria. ਸੰਗ੍ਯਾ- ਏਸ਼ੀਆ ਦਾ ਇੱਕ ਦੇਸ਼, ਜੋ ੪੦੦ ਮੀਲ ਲੰਮਾ ਅਤੇ ੧੫੦ ਮੀਲ ਤੀਕ ਚੌੜਾ ਹੈ. ਇਸ ਦੇ ਦੱਖਣ ਅਰਬ ਦੇ ਰੇਤਲੇ ਮੈਦਾਨ ਅਤੇ ਪੱਛਮ ਮੈਡੀਟ੍ਰੇਨੀਅਨ ਸਮੁੰਦਰ ਹੈ. ਦਮਿਸ਼ਕ (Damascus) ਇਸ ਦਾ ਪ੍ਰਧਾਨ ਸ਼ਹਿਰ ਹੈ. "ਜਿਤ੍ਯੋ ਰੂਮ ਅਰੁ ਸਾਮ." (ਸਨਾਮਾ) ੬. ਫ਼ਾ. ਸੰਝ. ਆਥਣ ਸੰ. ਸਾਯੰ। ੭. ਸੰ. ਸਾਮਯ. ਬਰਾਬਰੀ. ਸਮਤਾ।...
ਸੰ. तीर. ਧਾ- ਪੂਰਨ ਕਰਨਾ, ਪਾਰ ਲਾਉਣਾ। ੨. ਸੰਗ੍ਯਾ- ਨਦੀ ਦਾ ਕਿਨਾਰਾ. ਕੰਢਾ. ਤਟ. ਪਾਣੀ ਦੀ ਧਾਰ ਤੋਂ ਪੰਜਾਹ ਹੱਥ ਤੀਕ ਦਾ ਅਸਥਾਨ. "ਗੰਗਾ ਤੀਰ ਜੁ ਘਰੁ ਕਰਹਿ." (ਸ. ਕਬੀਰ) ੨. ਕ੍ਰਿ. ਵਿ- ਪਾਸ. ਨੇੜੇ. "ਨਾ ਲਾਗੈ ਜਮ ਤੀਰ." (ਸ੍ਰੀ ਅਃ ਮਃ ੧) ੩. ਸੰ. ਤੀਰੁ. ਸ਼ਿਵ ਦੀ ਸ੍ਤੁਤਿ. "ਕਾਹੂ ਤੀਰ ਕਾਹੂ ਨੀਰ ਕਾਹੂ ਬੇਦਬੀਚਾਰ." (ਗਉ ਮਃ ੫) ਕਿਸੇ ਨੂੰ ਸ਼ਿਵਭਗਤਿ, ਕਿਸੇ ਨੂੰ ਤੀਰਥਸੇਵਨ, ਕਿਸੇ ਨੂੰ ਵੇਦਾਭ੍ਯਾਸ ਦਾ ਪ੍ਰੇਮ ਹੈ। ੪. ਫ਼ਾ. [تیر] ਸੰਗ੍ਯਾ- ਵਾਣ. ਸ਼ਰ. ਸੰ. ਤੀਰਿਕਾ. "ਮੇਰੈ ਮਨਿ ਪ੍ਰੇਮ ਲਗੇ ਹਰਿ ਤੀਰ." (ਗੌਡ ਮਃ ੪) ੫. ਗੋਲੀ. "ਤੁਫੰਗ ਕੈਸੇ ਤੀਰ ਹੈਂ" (ਰਾਮਾਵ) ੬. ਗਜ਼। ੭. ਤੱਕੜੀ ਦੀ ਡੰਡੀ। ੮. ਸ਼ਤੀਰ. ਬਾਲਾ। ੯. ਪਾਰਾ। ੧੦. ਬਿਜਲੀ। ੧੧. ਸ਼ੋਭਾ। ੧੨. ਹਲ ਦਾ ਫਾਲਾ। ੧੩. ਕ੍ਰੋਧ....
ਸੰਗ੍ਯਾ- ਸੁਭਾਉ. ਆਦਤ. ਵਾਦੀ। ੨. ਮੁੰਜ ਆਦਿ ਦੀ ਵੱਟੀ ਹੋਈ ਰੱਸੀ. "ਤਾਂ ਅੱਗੇ ਬਾਣ ਵਟਦਾ ਆਹਾ." (ਜਸਾ) ੩. ਦੇਖੋ, ਸਵੈਯੇ ਦਾ ਰੂਪ ੨। ੪. ਸੰ. ਬਾਣ ਅਤੇ ਵਾਣ. ਤੀਰ. "ਬਾਣ ਬੇਧੰਚ ਕੁਰੰਕ ਨਾਦੰ." (ਵਾਰ ਜੈਤ) "ਜਬੈ ਬਾਣ ਲਾਗ੍ਯੋ। ਤਬੈ ਰੋਸ ਜਾਗ੍ਯੋ ॥" (ਵਿਚਿਤ੍ਰ) ੫. ਦੋ ਗਜ਼ ਦੀ ਲੰਬਾਈ. ਚਾਰ ਹੱਥ ਪ੍ਰਮਾਣ. "ਬਾਣ ਪ੍ਰਯੰਤ ਬਢਤ ਨਿਤ ਪ੍ਰਤਿ ਤਨ." (ਸੂਰਜਾਵ) ਦੀਰਘਕਾਯ ਦੈਤ ਹਰ ਰੋਜ ਚਾਰ ਹੱਥ ਵਧਦਾ ਸੀ. ਇਸ ਨੂੰ ਸੂਰਜ ਨੇ ਮਾਰਿਆ। ੬. ਪੰਜ ਸੰਖ੍ਯਾ ਬੋਧਕ, ਕਿਉਂਕਿ ਕਾਮ ਦੇ ਪੰਜ ਬਾਣ ਕਵੀਆਂ ਨੇ ਲਿਖੇ ਹਨ. ਦੇਖੋ, ਪੰਚਸਾਯਕ ਅਤੇ ਪੰਜਬਾਣ। ੭. ਵਾਣ ਨਾਮਕ ਦੈਤ੍ਯ. ਵਾਣਾਸੁਰ. ਦੇਖੋ, ਵਾਣ ੫। ੮. ਹਰ੍ਸਚਰਿਤ, ਕਾਦੰਬਰੀ, ਚੰਡਿਕਾਸ਼ਤਕ ਆਦਿ ਦਾ ਪ੍ਰਸਿੱਧ ਕਵਿ ਬਾਣ ਭੱਟ, ਜੋ ਈਸਵੀ ਸੱਤਵੀਂ ਸਦੀ ਵਿੱਚ ਹੋਇਆ ਹੈ। ੯. ਇੱਕ ਬਿਰਛ, ਜਿਸ ਦੀ ਲੱਕੜ ਵਡੀ ਪੱਕੀ ਹੁੰਦੀ ਹੈ ਅਰ ਠੰਢੇ ਥਾਈਂ ਬਹੁਤ ਹੁੰਦਾ ਹੈ. ਇਸ ਨੂੰ ਹਿੰਦੁਸਤਾਨੀ ਓਕ (Indian Oak) ਭੀ ਆਖਦੇ ਹਨ. Fagaceae....