ਸਾਲ

sālaसाल


ਵਿ- ਸਾਰ. ਸ਼੍ਰੇਸ੍ਠ. ਉੱਤਮ. "ਕੋ ਸਾਲੁ ਜਿਵਾਹੇ ਸਾਲੀ." (ਵਾਰ ਮਾਰ ੩) ਜਵਾਹੇਂ ਅਤੇ ਧਾਨਾਂ ਵਿੱਚੋਂ ਕੇਹੜਾ ਉੱਤਮ ਹੈ? ਭਾਵ ਧਾਨ ਸ਼੍ਰੇਸ੍ਠ ਹਨ। ੨. ਸੰ. शाल ਸੰਗ੍ਯਾ- ਸਾਲ ਦਾ ਬਿਰਛ. ਇਹ ਸਾਲ (साल ) ਭੀ ਸਹੀ ਹੈ. ਇਸ ਦੀ ਲੱਕੜ ਵਡੀ ਪੱਕੀ ਅਤੇ ਸਿੱਧੀ ਹੁੰਦੀ ਹੈ. ਖਾਸ ਕਰਕੇ ਛੱਤ ਵਿੱਚ ਇਸ ਦਾ ਵਰਤਾਉ ਬਹੁਤ ਹੁੰਦਾ ਹੈ. L. Vatica Robusta. "ਹਰੇ ਹਰੇ ਸਾਲ ਖਰੇ." (ਗੁਪ੍ਰਸੂ) ੩. ਇੱਕ ਜਾਤਿ ਦੀ ਮੱਛੀ. Ophiocephalus Wrahl । ੪. ਸ਼ਾਲਾ. ਘਰ. ਮੰਦਿਰ. "ਪ੍ਰਹਲਾਦ ਪਠਾਏ ਪੜਨਸਾਲ." (ਬਸੰ ਕਬੀਰ) "ਊਚੇ ਮੰਦਰ ਸਾਲ ਰਸੋਈ." (ਸੂਹੀ ਰਵਿਦਾਸ) ਰਸੋਈਸ਼ਾਲਾ. ਪਾਕਸ਼ਾਲਾ। ੫. ਸੱਲ. ਵੇਧ. ਦੇਖੋ, ਸ਼ਲ ਧਾ. "ਦੀਨਦ੍ਯਾਲ ਵੈਰੀਸਾਲ." (ਅਕਾਲ) ਦੇਖੋ, ਵੈਰੀਸਾਲ। ੬. ਸ਼ਾਲਿਹੋਤ੍ਰ ਨਾਮਕ ਇੱਕ ਮੁਨਿ, ਜਿਸ ਨੇ ਘੋੜਿਆਂ ਦੇ ਪੰਖ ਇੰਦ੍ਰ ਦੀ ਆਗ੍ਯਾ ਨਾਲ ਕੱਟ ਦਿੱਤੇ ਸਨ. ਆਖਦੇ ਹਨ ਕਿ ਪਹਿਲੇ ਘੋੜਿਆਂ ਦੇ ਖੰਭ ਹੋਇਆ ਕਰਦੇ ਅਤੇ ਉਹ ਪੰਛੀਆਂ ਵਾਙ ਆਕਾਸ਼ ਵਿੱਚ ਉਡਦੇ. "ਸਾਲ ਮੁਨੀਸਰ ਕਾਟੇ ਹੁਤੇ ਬ੍ਰਿਜ ਰਾਜ ਮਨੋ ਤਿਹ ਪੰਖ ਬਨਾਵਤ." (ਕ੍ਰਿਸਨਾਵ) ਕ੍ਰਿਸਨ ਜੀ ਨੇ ਪੰਖਦਾਰ ਤੀਰ ਮਾਰਕੇ ਘੋੜਿਆਂ ਦੇ ਸ਼ਰੀਰ ਅਜੇਹੇ ਕਰ ਦਿੱਤੇ, ਮਾਨੋ ਸ਼ਾਲ ਦੇ ਕੱਟੇ ਪੰਖ ਫੇਰ ਬਣਾਏ ਹਨ। ੭. ਸ਼ਾਵਲ੍ਯਾ (ਅਸਪਰਾ) ਦਾ ਸੰਖੇਪ. ਹੂਰ. "ਊਪਰ ਗਿੱਧ ਸਾਲ ਮਁਡਰਾਹੀਂ। ਤਰੇ ਸੂਰਮਾ ਜੁੱਧ ਮਚਾਹੀਂ." (ਚਰਿਤ੍ਰ ੫੨) ੮. ਫ਼ਾ. [سال] ਵਰ੍ਹਾ. ਸੰਮਤ. ਸੰਵਤਸਰ. ਦੇਖੋ, ਵਰਸ। ੯. [شال] ਸ਼ਾਲ. ਦੁਸ਼ਾਲੇ ਦੀ ਫਰਦ. ਪਸ਼ਮੀਨੇ ਦੀ ਚਾਦਰ. "ਸਿਰ ਪਰ ਸਤਗੁਰੁ ਸਾਲ ਸਜਾਈ." (ਗੁਪ੍ਰਸੂ) ੧੦. ਗੋਦੜੀ. ਕੰਥਾ.


वि- सार. श्रेस्ठ. उॱतम. "को सालु जिवाहे साली." (वार मार ३) जवाहें अते धानां विॱचों केहड़ा उॱतम है? भाव धान श्रेस्ठ हन। २. सं. शाल संग्या- साल दा बिरछ. इह साल (साल ) भी सही है. इस दी लॱकड़ वडी पॱकी अते सिॱधी हुंदी है. खास करके छॱत विॱच इस दा वरताउ बहुत हुंदा है. L. Vatica Robusta. "हरे हरे साल खरे." (गुप्रसू) ३. इॱक जाति दी मॱछी. Ophiocephalus Wrahl । ४. शाला. घर. मंदिर. "प्रहलाद पठाएपड़नसाल." (बसं कबीर) "ऊचे मंदर साल रसोई." (सूही रविदास) रसोईशाला. पाकशाला। ५. सॱल. वेध. देखो, शल धा. "दीनद्याल वैरीसाल." (अकाल) देखो, वैरीसाल। ६. शालिहोत्र नामक इॱक मुनि, जिस ने घोड़िआं दे पंख इंद्र दी आग्या नाल कॱट दिॱते सन. आखदे हन कि पहिले घोड़िआं दे खंभ होइआ करदे अते उह पंछीआं वाङ आकाश विॱच उडदे. "साल मुनीसर काटे हुते ब्रिज राज मनो तिह पंख बनावत." (क्रिसनाव) क्रिसन जी ने पंखदार तीर मारके घोड़िआं दे शरीर अजेहे कर दिॱते, मानो शाल दे कॱटे पंख फेर बणाए हन। ७. शावल्या (असपरा) दा संखेप. हूर. "ऊपर गिॱध साल मँडराहीं। तरे सूरमा जुॱध मचाहीं." (चरित्र ५२) ८. फ़ा. [سال] वर्हा. संमत. संवतसर. देखो, वरस। ९. [شال] शाल. दुशाले दी फरद. पशमीने दी चादर. "सिर पर सतगुरु साल सजाई." (गुप्रसू) १०. गोदड़ी. कंथा.