sāphīसाफी
ਦੇਖੋ, ਸੁੰਨੀ. "ਹਿੰਦੂ ਤੁਰਕ ਕੋਊ ਰਾਫਜੀ ਇਮਾਮ ਸਾਫੀ." (ਅਕਾਲ) ਦੇਖੋ, ਇਮਾਮ ਸਾਫੀ।੨ ਸੰਗ੍ਯਾ- ਜਲਾਲਾਬਾਦ ਦੇ ਉੱਤਰ ਵਸਣ ਵਾਲੇ ਮੁਸਲਮਾਨਾਂ ਦੀ ਇੱਕ ਜਾਤਿ। ੩. ਅ਼. [شافی] ਸ਼ਾਫ਼ੀ. ਵਿ- ਅਰੋਗਤਾ ਦੇਣ ਵਾਲਾ.
देखो, सुंनी. "हिंदू तुरक कोऊ राफजी इमाम साफी." (अकाल) देखो, इमाम साफी।२ संग्या- जलालाबाद दे उॱतर वसण वाले मुसलमानां दी इॱकजाति। ३. अ़. [شافی] शाफ़ी. वि- अरोगता देण वाला.
ਸੰਗ੍ਯਾ- ਥੁਥਨੀ. ਪਸ਼ੂ ਦੀ ਬੂਥੀ। ੨. ਅ਼. [سُنی] ਅਹਿਲੇ ਸੁੰਨਤ. ਜੋ ਹਜਰਤ ਮੁਹ਼ੰਮਦ ਦੀ ਸੁੱਨਤ (ਰੀਤਿ) ਨੂੰ ਅੰਗੀਕਾਰ ਕਰੇ ਉਹ ਸੁੰਨੀ ਹੈ. ਸੁੰਨੀ ਲੋਕ ਚਾਰ ਯਾਰਾਂ ਨੂੰ ਸਿਲਸਿਲੇਵਾਰ ਖਲੀਫਾ ਮੰਨਦੇ ਹਨ. ਉਨ੍ਹਾਂ ਦੇ ਨਿਸਚੇ ਅਨੁਸਾਰ ਹਜਰਤ ਅਲੀ ਵਿੱਚ ਕੋਈ ਖਾਸ ਵਾਧਾ ਨਹੀਂ. ਸੁੰਨੀਆਂ ਦੇ ਚਾਰ ਇਮਾਮ ਪ੍ਰਸਿੱਧ ਹੋਏ ਹਨ-#੧. ਅਬੂਹਨੀਫ਼ਾ. ਸਾਬਤ ਦਾ ਬੇਟਾ, ਜੋ ਸਨ ੮੦ ਹਿਜਰੀ ਵਿੱਚ ਕੂਫਾ ਨਗਰ ਵਿੱਚ ਜਨਮਿਆ, ਅਰ ਬਗਦਾਦ ਵਿੱਚ ਸਨ ੧੫੦ ਹਿਜਰੀ ਵਿੱਚ ਮੋਇਆ. ਇਹ ਵਡਾ ਮੰਤਕੀ ਪ੍ਰਸਿੱਧ ਹੋਇਆ ਹੈ.#੨. ਸ਼ਾਫ਼ੀ. ਮੁਹ਼ੰਮਦ ਇਬਨ ਇਦਰੀਸ ਸ਼ਾਫ਼ਈ. ਇਹ ਅਸਕਲਾਨ ਨਗਰ ਵਿੱਚ ਸਨ ੧੫੦ ਹਿਜਰੀ ਵਿੱਚ ਜਨਮਿਆ ਅਰ ਸਨ ੨੦੫ ਵਿੱਚ ਮਿਸਰ ਦੀ ਰਾਜਧਾਨੀ ਕਾਹਿਰਾ (ਕੇਰੋ) ਵਿੱਚ ਮੋਇਆ.#੩. ਮਾਲਿਕ. ਇਮਾਮ ਅਬੂ ਅਬਦੁੱਲਾ ਮਾਲਿਕ. ਇਹ ਮਦੀਨੇ ਵਿੱਚ ਸਨ ੯੪ ਹਿਜਰੀ ਵਿੱਚ ਜਨਮਿਆ ਅਤੇ ਉਸੇ ਥਾਂ ਸਨ ੧੭੯ ਵਿੱਚ ਮੋਇਆ. ਇਹ ਵਡਾ ਤਪਸ੍ਵੀ ਅਤੇ ਵਿਦ੍ਵਾਨ ਸੀ.#੪. ਅਹਮਦ ਇਬਨ ਹੰਬਲ. ਇਹ ਬਗਦਾਦ ਵਿੱਚ ਸਨ ੧੬੪ ਹਿਜਰੀ ਵਿੱਚ ਜਨਮਿਆ, ਅਤੇ ਸਨ ੨੪੧ ਹਿਜਰੀ ਵਿੱਚ ਮੋਇਆ. ਇਸ ਨੇ ਸਭ ਤੋਂ ਵਧਕੇ ਇਸਲਾਮ ਦਾ ਪ੍ਰਚਾਰ ਕੀਤਾ. ਇਹ ਵਡਾ ਆ਼ਲਿਮ ਸੀ.#ਇਨ੍ਹਾਂ ਉੱਪਰ ਲਿਖੇ ਚਾਰ ਇਮਾਮਾਂ ਦੇ ਹੀ ਚਲਾਏ ਚਾਰ ਮਾਰਗ ਹਨ ਜੋ ਹਨਫ਼ੀ, ਸ਼ਾਫ਼ਈ, ਮਾਲਿਕੀ ਅਤੇ ਹੰਬਲੀ ਪ੍ਰਸਿੱਧ ਹਨ. ਇਨ੍ਹਾਂ ਦਾ ਉੱਚਾਰਣ ਹਨਫ਼ੀਯਹ, ਸ਼ਾਫ਼ੀਯਹ. ਮਾਲਿਕੀਯਹ ਅਤੇ ਹੰਬਲੀਯਹ ਭੀ ਹੈ.#ਭਾਈ ਗੁਰਦਾਸ ਜੀ ਨੇ ਇਨ੍ਹਾਂ ਨੂੰ ਹੀ ਮੁਸਲਮਾਨਾਂ ਦੇ ਚਾਰ ਮਜ਼ਹਬ ਲਿਖਿਆ ਹੈ. ਯਥਾ- "ਚਾਰ ਵਰਣ ਚਾਰ ਮਜ਼ਹਬਾ ਜਗ ਵਿੱਚ ਹਿੰਦੂ ਮੁਸਲਮਾਣੇ." ਸੁੰਨੀਆਂ ਦੀ ਤਾਦਾਦ ਸੰਸਾਰ ਵਿੱਚ ਸ਼ੀਆ ਨਾਲੋਂ ਬਹੁਤ ਜਾਦਾ ਹੈ. ਦੇਖੋ, ਇਸਲਾਮ ਦੇ ਫਿਰਕੇ....
ਸਿੰਧੁ (ਹਿੰਦ) ਨਦ ਦੇ ਆਸ ਪਾਸ ਰਹਿਣ ਵਾਲੇ ਉਹ ਪ੍ਰਾਚੀਨ ਲੋਕ, ਜੋ ਆਰਯ ਕਹਾਉਂਦੇ ਸੇ. ਵਿਦੇਸ਼ੀਆਂ ਨੇ ਇਨ੍ਹਾਂ ਨੂੰ ਹਿੰਦੂ ਲਿਖਿਆ ਹੈ. ਹੁਣ ਸਾਰੇ ਭਾਰਤ ਵਾਸੀਆਂ ਲਈ ਇਹ ਸ਼ਬਦ ਵਰਤਿਆ ਜਾ ਸਕਦਾ ਹੈ। ੨. ਵੈਦਿਕ ਧਰਮ ਧਾਰਨ ਵਾਲਾ. ਹਿੰਦੂ ਪਦ ਦੀ ਨਿਰਦੋਸ ਵ੍ਯਾਖਯਾ ਹੁਣ ਤਾਈਂ ਕੋਈ ਨਹੀਂ ਕਰ ਸਕਿਆ, ਇਸ ਲਈ ਸਾਡੀ ਸਮਰਥ ਤੋਂ ਭੀ ਬਾਹਰ ਹੈ ਪਰ ਵਿਸ਼ੇਸ ਕਰਕੇ ਹਿੰਦੂ ਦਾ ਲੱਛਣ ਇਹ ਮੰਨਿਆ ਗਿਆ ਹੈ ਕਿ ਜੋ ਚਾਰ ਵਰਣ ਦੀ ਮਰ੍ਯਾਦਾ ਰਖਦਾ, ਵੇਦਾਂ ਨੂੰ ਧਰਮ ਪੁਸਤਕ ਮੰਨਦਾ ਅਤੇ ਗਊ ਦਾ ਮਾਸ ਨਹੀਂ ਖਾਂਦਾ ਉਹ ਹਿੰਦੂ ਹੈ.¹ "ਨਾ ਹਮ ਹਿੰਦੂ ਨ ਮੁਸਲਮਾਨ." (ਭੈਰ ਮਃ ੫)#੩. ਅ਼ਰਬੀ ਫ਼ਾਰਸੀ ਦੇ ਕਵੀਆਂ ਨੇ ਚੋਰ ਗੁਲਾਮ ਅਤੇ ਕਾਲੇ ਲਈ ਭੀ ਹਿੰਦੂ ਸ਼ਬਦ ਵਰਤਿਆ ਹੈ. ਇਸੇ ਲਈ ਬਹੁਤਿਆਂ ਨੇ ਕਾਲੇ ਦਾਗ (ਤਿਲ) ਨੂੰ ਹਿੰਦੂ ਰੂਪ ਲਿਖਿਆ ਹੈ....
ਫ਼ਾ. [تُرک] ਸੰ. ਤੁਰੁਸਕ. ਸੰਗ੍ਯਾ- ਤੁਰਕਿਸਤਾਨ ਦਾ ਵਸਨੀਕ। ੨. ਸਿੱਖੀਗ੍ਰੰਥਾਂ ਵਿੱਚ ਮੁਸਲਮਾਨ ਮਾਤ੍ਰ ਵਾਸਤੇ ਤੁਰਕ ਸ਼ਬਦ ਆਉਂਦਾ ਹੈ. "ਕੋਈ ਕਹੈ ਤੁਰਕ, ਕੋਈ ਕਹੈ ਹਿੰਦੂ." (ਰਾਮ ਮਃ ੫)...
ਅ਼. [رافضی] ਰਾਫ਼ਿਜੀ. ਵਿ- ਛੱਡ ਦੇਣ ਵਾਲਾ. ਤਿਆਗੀ। ੨. ਸੰਗ੍ਯਾ- ਸ਼ੀਅ਼ਹ ਸੰਪ੍ਰਦਾਯ ਦਾ ਨਾਮ ਸੁੰਨੀਮਤ ਦੇ ਮੁਸਲਮਾਨਾਂ ਨੇ ਇਸ ਵਾਸਤੇ ਥਾਪ ਲਿਆ ਹੈ ਕਿ ਸੁੰਨੀਆਂ ਦੇ ਖਿਆਲ ਅਨੁਸਾਰ ਉਹ ਸਤ੍ਯ ਦੇ ਤ੍ਯਾਗੀ ਹਨ. ਸੁੰਨੀ ਚਾਰ ਯਾਰਾਂ ਦੀ ਇੱਕੋ ਪਦਵੀ ਮੰਨਦੇ ਹਨ, ਪਰ ਸ਼ੀਅ਼ਹ ਹਜਰਤ ਅ਼ਲੀ ਨੂੰ ਹੀ ਖ਼ਲੀਫ਼ਾ ਸਮਝਦੇ ਹਨ. "ਹਿੰਦੂ ਤੁਰਕ ਕੋਊ ਰਾਫਜੀ ਇਮਾਮ ਸਾਫੀ." (ਅਕਾਲ) ਦੇਖੋ, ਇਮਾਮ ਸਾਫੀ। ੩. ਸ਼ੀਅ਼ਹ ਲੋਕ ਰਾਫ਼ਿਜੀ ਦਾ ਅਰਥ ਕਰਦੇ ਹਨ- ਕੁਕਰਮਾਂ ਦਾ ਤਿਆਗੀ. ਜਿਸ ਨੇ ਨਿੰਦਿਤ ਕਰਮ ਛੱਡ ਦਿੱਤੇ ਹਨ....
ਅ਼. [امام] ਸੰਗ੍ਯਾ- ਗੁਰੂ. ਧਰਮ ਦਾ ਆਚਾਰਯ. "ਹਿੰਦੂ ਤੁਰਕ ਕੋਊ ਰਾਫਜੀ ਇਮਾਮ ਸਾਫੀ." (ਅਕਾਲ) ਦੇਖੋ, ਇਮਾਮਸਾਫੀ। ੨. ਬਾਦਸ਼ਾਹ। ੩. ਆਗੂ. ਪੇਸ਼ਵਾ। ੪. ਮਾਲਾ ਦਾ ਸਿਰੋਮਣਿ ਮਣਕਾ. "ਮੇਰੁ ਇਮਾਮ ਰਲਾਇਕੈ ਰਾਮ ਰਹੀਮ ਨ ਨਾਉਂ ਗਣਾਯਾ." (ਭਾਗੁ) ੫. ਇਮਾਮ ਸ਼ਬਦ ਧਰਮਗ੍ਰੰਥ ਲਈ ਭੀ ਵਰਤਿਆ ਹੈ. ਦੇਖੋ, ਕੁਰਾਨ ਸੂਰਤ ੧੧, ਆਯਤ ੨੦....
ਦੇਖੋ, ਸੁੰਨੀ. "ਹਿੰਦੂ ਤੁਰਕ ਕੋਊ ਰਾਫਜੀ ਇਮਾਮ ਸਾਫੀ." (ਅਕਾਲ) ਦੇਖੋ, ਇਮਾਮ ਸਾਫੀ।੨ ਸੰਗ੍ਯਾ- ਜਲਾਲਾਬਾਦ ਦੇ ਉੱਤਰ ਵਸਣ ਵਾਲੇ ਮੁਸਲਮਾਨਾਂ ਦੀ ਇੱਕ ਜਾਤਿ। ੩. ਅ਼. [شافی] ਸ਼ਾਫ਼ੀ. ਵਿ- ਅਰੋਗਤਾ ਦੇਣ ਵਾਲਾ....
ਸੰਗ੍ਯਾ- ਬੁਰਾ ਸਮਾ. ਦੁਕਾਲ. ਦੁਰਭਿੱਖ (ਭਿਕ੍ਸ਼੍). ਕਹਿਤ। ੨. ਵਾਹਗੁਰੂ, ਜੋ ਅਵਿਨਾਸ਼ੀ ਹੈ. ਜਿਸ ਦਾ ਕਦੇ ਕਾਲ ਨਹੀਂ, ਅਤੇ ਜਿਸ ਤੇ ਕਾਲ (ਸਮੇਂ) ਦਾ ਕੋਈ ਅਸਰ ਨਹੀਂ। ੩. ਵਿ- ਮ੍ਰਿਤ੍ਯੁ ਬਿਨਾ. ਮੌਤ ਤੋਂ ਬਿਨਾ. "ਔਰ ਸੁ ਕਾਲ ਸਬੈ ਬਸਿ ਕਾਲ ਕੇ ਏਕ ਹੀ ਕਾਲ ਅਕਾਲ ਸਦਾ ਹੈ." (ਵਿਚਿਤ੍ਰ)#੪. ਸੰਗ੍ਯਾ- ਮੌਤ ਦਾ ਵੇਲਾ. ਅੰਤ ਸਮਾ. "ਕਾਲ ਅਕਾਲ ਖਸਮ ਕਾ ਕੀਨਾ" (ਮਾਰੂ ਕਬੀਰ) ੫. ਚਿਰਜੀਵੀ, ਮਾਰਕੰਡੇਯ ਆਦਿ. "ਸਿਮਰਹਿ ਕਾਲੁ ਅਕਾਲ ਸੁਚਿ ਸੋਚਾ." (ਮਾਰੂ ਸੋਲਹੇ ਮਃ ੫)#੬. ਕ੍ਰਿ. ਵਿ- ਬੇਮੌਕਾ. ਜੋ ਸਮੇਂ ਸਿਰ ਨਹੀਂ. ਜੈਸੇ- ਅਕਾਲ ਮ੍ਰਿਤ੍ਯੁ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਅਫ਼ਗ਼ਾਨਿਸਤਾਨ ਵਿੱਚ ਕਾਬੁਲ ਦੀ ਸੜਕ ਪੁਰ ਇੱਕ ਨਗਰ, ਇਸ ਥਾਂ ਸ਼੍ਰੀ ਗੁਰੂ ਨਾਨਕ ਦੇਵ ਦਾ ਪਵਿਤ੍ਰ ਅਸਥਾਨ "ਚੋਹਾਸਾਹਿਬ" ਹੈ. ਦੇਖੋ, ਚੋਹਾ ਸਾਹਿਬ। ੨. ਸਹਾਰਨਪੁਰ ਤੋਂ ਵੀਹ ਕੋਹ ਦੇ ਕਰੀਬ ਦੱਖਣ, ਜਿਲਾ ਮੁਜੱਫਰਨਗਰ ਦਾ ਇੱਕ ਪਿੰਡ, ਜੋ ਹਸਾਰਖਾਨ ਦੇ ਪੁਤ੍ਰ ਜਲਾਲਖਾਨ ਪਠਾਣ ਨੇ ਰਾਜਪੂਤਾਂ ਦਾ ਨਗਰ 'ਖੜਾਮਨਿਹਾਰ' ਉਜਾੜਕੇ ਵਸਾਇਆ ਸੀ. ਇਸ ਨੂੰ ਸਰਹਿੰਦ ਮਾਰਨ ਪਿੱਛੋਂ ਖ਼ਾਲਸਾਦਲ ਨੇ ਫਤੇ ਕੀਤਾ....
ਸੰ. उत्त्र. ਸੰਗ੍ਯਾ- ਉਦੀਚੀ ਦਿਸ਼ਾ. ਦੱਖਣ ਦੇ ਮੁਕਾਬਲੇ ਦੀ ਦਿਸ਼ਾ। ੨. ਜਵਾਬ। ੩. ਪਰਲੋਕ। ੪. ਰਾਜਾ ਵਿਰਾਟ ਦਾ ਪੁਤ੍ਰ, ਜੋ ਪਰੀਛਤ (ਪਰੀਕਿਤ) ਦਾ ਮਾਮਾ ਸੀ। ੫. ਇੱਕ ਅਰਥਾਲੰਕਾਰ ਅਤੇ ਸ਼ਬਦਾਲੰਕਾਰ. ਦੇਖੋ, ਪ੍ਰਸ਼੍ਨੋੱਤਰ ਅਤੇ ਪ੍ਰਹੇਲਿਕਾ। ੬. ਦੂਜਾ ਪਾਸਾ। ੭. ਵਿ- ਪਿਛਲਾ। ੮. ਅਗਲਾ....
ਸੰ. ਵਸਨ. ਸਿੰਧੀ. ਵਸਣੁ. ਰਹਿਣਾ. ਨਿਵਾਸ ਕਰਨਾ. ਦੇਖੋ, ਵਸ ੨। ੨. ਸੰ. वर्षण. ਵਰ੍ਸਣ. ਬਰਸਣਾ. ਵਰ੍ਹਣਾ. ਮੀਂਹ ਪੈਣਾ. ਦੇਖੋ, ਵਸਸੀ ੨....
ਸੰ. ਸੰਗ੍ਯਾ- ਜਨਮ. ਉਤਪੱਤਿ। ੨. ਸਮਾਜ ਵਿੱਚ ਇੱਕ ਤੋਂ ਦੂਜੇ ਨੂੰ ਵੱਖ ਕਰਨ ਵਾਲੀ ਵੰਡ. ਰੋਟੀ ਬੇਟੀ ਦੀ ਸਾਂਝ ਵਾਲੀ ਬਰਾਦਰੀਆਂ ਦੀ ਵੰਡ. ਇਸ ਦਾ ਮੂਲ ਨਸਲੀ ਭੇਦ, ਭੌਗੋਲਿਕ ਭੇਦ, ਇਤਿਹਾਸੀ ਵੈਰ, ਕਿਰਤ ਵਿਹਾਰ ਦੇ ਭੇਦ ਆਦਿ ਅਨੇਕ ਹਨ. ਜਾਤਿ ਦੀ ਵੰਡ ਕਿਸੇ ਨਾ ਕਿਸੇ ਸ਼ਕਲ ਵਿੱਚ ਸਾਰੇ ਦੇਸਾਂ ਅਤੇ ਧਰਮਾਂ ਵਿੱਚ ਵੇਖੀ ਜਾਂਦੀ ਹੈ, ਪਰ ਹਿੰਦੂਆਂ ਵਿੱਚ ਹੱਦੋਂ ਵਧਕੇ ਹੈ.#ਗੁਰੂ ਸਾਹਿਬਾਨ ਨੇ ਜਾਤਿ ਦੇ ਅਗ੍ਯਾਨ ਭਰੇ ਵਿਸ਼੍ਵਾਸਾਂ ਨੂੰ ਦੇਸ਼ ਲਈ ਹਾਨੀਕਾਰਕ ਜਾਣਕੇ ਇਸ ਦੇ ਵਿਰੁੱਧ ਆਵਾਜ਼ ਉਠਾਈ ਅਤੇ ਦੇਸ਼ ਦੇਸ਼ਾਂਤਰਾਂ ਵਿੱਚ ਵਿਚਰਕੇ ਆਪਣੀ ਪਵਿਤ੍ਰ ਬਾਣੀ ਦ੍ਵਾਰਾ ਨਿਸ਼ਚੇ ਕਰਾਇਆ ਕਿ ਸਾਰੀ ਮਨੁੱਖ ਜਾਤਿ ਉਸ ਇੱਕ ਪਿਤਾ ਦੀ ਸੰਤਾਨ ਹੈ. ਉੱਚ ਅਤੇ ਨੀਚ ਜਾਤਿ ਕੇਵਲ ਕਰਮਾਂ ਤੋਂ ਹੈ, ਯਥਾ- ਜਾਣਹੁ ਜੋਤਿ, ਨ ਪੂਛਹੁ ਜਾਤੀ, ਆਗੈ ਜਾਤਿ ਨ ਹੇ।#(ਆਸਾ ਮਃ ੧)#ਆਗੈ ਜਾਤਿ ਰੂਪੁ ਨ ਜਾਇ।ਤੇਹਾ ਹੋਵੈ ਜੇਹੇ ਕਰਮ ਕਮਾਇ.#(ਆਸਾ ਮਃ ੩)#ਭਗਤਿ ਰਤੇ ਸੇ ਊਤਮਾ, ਜਤਿ ਪਤਿ ਸਬਦੇ ਹੋਇ,#ਬਿਨੁ ਨਾਵੈ ਸਭ ਨੀਚ ਜਾਤਿ ਹੈ, ਬਿਸਟਾ ਕਾ ਕੀੜਾ ਹੋਇ.#(ਆਸਾ ਮਃ ੩)#ਜਾਤਿ ਕਾ ਗਰਬੁ ਨ ਕਰੀਅਹੁ ਕੋਈ,#ਬ੍ਰਹਮੁ ਬਿੰਦੇ ਸੋ ਬ੍ਰਹਮਣ ਹੋਈ.#ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ,#ਇਸ ਗਰਬ ਤੇ ਚਲਹਿ ਬਹੁਤੁ ਵਿਕਾਰਾ.#ਚਾਰੇ ਬਰਨ ਆਖੈ ਸਭੁਕੋਈ,#ਬ੍ਰਹਮੁਬਿੰਦੁ ਤੇ ਸਭ ਓਪਤਿ ਹੋਈ.#ਮਾਟੀ ਏਕ ਸਗਲ ਸੰਸਾਰਾ,#ਬਹੁ ਬਿਧਿ ਭਾਂਡੇ ਘੜੇ ਕੁਮ੍ਹਾਰਾ.#ਪੰਚ ਤਤੁ ਮਿਲਿ ਦੇਹੀ ਕਾ ਆਕਾਰਾ,#ਘਟਿ ਵਧਿ ਕੋ ਕਰੈ ਬੀਚਾਰਾ.#ਕਹਤੁ ਨਾਨਕ ਇਹ ਜੀਉ ਕਰਮਬੰਧੁ ਹੋਈ,#ਬਿਨ ਸਤਿਗੁਰ ਭੇਟੇ ਮੁਕਤਿ ਨ ਹੋਈ.#(ਭੈਰ ਮਃ ੩)#ਜਾਤਿ ਜਨਮੁ ਨਹ ਪੂਛੀਐ, ਸਚੁਘਰੁ ਲੇਹੁ ਬਤਾਇ,#ਸਾ ਜਾਤਿ, ਸਾ ਪਤਿ ਹੈ, ਜੇਹੇ ਕਰਮ ਕਮਾਇ. (ਪ੍ਰਭਾ ਮਃ ੧)#ਗਰਭਵਾਸ ਮਹਿ ਕੁਲੁ ਨਹੀ ਜਾਤੀ,#ਬ੍ਰਹਮਬਿੰਦੁ ਤੇ ਸਭ ਉਤਪਾਤੀ.#ਕਹੁਰੇ ਪੰਡਿਤ, ਬਾਮਨ ਕਬਕੇ ਹੋਏ,#ਬਾਮਨ ਕਹਿ ਕਹਿ ਜਨਮੁ ਮਤ ਖੋਏ.#ਜੌ ਤੂੰ ਬ੍ਰਾਹਮਣ ਬ੍ਰਾਹਮਣੀ ਜਾਇਆ,#ਤਉ ਆਨ ਬਾਟ ਕਾਹੇ ਨਹੀ ਆਇਆ?#ਤੁਮ ਕਤ ਬ੍ਰਾਹਮਣ, ਹਮ ਕਤ ਸੂਦ?#ਹਮ ਕਤ ਲੋਹੂ ਤੁਮ ਕਤ ਦੂਧ?#ਕਹੁ ਕਬੀਰ ਜੋ ਬ੍ਰਹਮੁ ਬੀਚਾਰੈ,#ਸੋ ਬ੍ਰਹਮਣੁ ਕਹੀਅਤੁ ਹੈ ਹਮਾਰੈ. (ਗਉ ਕਬੀਰ)#ਕੋਊ ਭਯੋ ਮੁੰਡੀਆ ਸੰਨ੍ਯਾਸੀ ਕੋਊ ਯੋਗੀ ਭਯੋ,#ਭਯੋ ਬ੍ਰਹਮਚਾਰੀ ਕੋਊ ਯਤੀ ਅਨੁਮਾਨਬੋ,#ਹਿੰਦੂ ਔ ਤੁਰਕ ਕੋਊ ਰਾਫ਼ਜ਼ੀ ਇਮਾਮ ਸ਼ਾਫ਼ੀ,#ਮਾਨਸ ਕੀ ਜਾਤਿ ਸਭ ਏਕੈ ਪਹਿਚਾਨਬੋ.#ਦੇਹੁਰਾ ਮਸੀਤ ਸੋਈ, ਪੂਜਾ ਔ ਨਿਮਾਜ ਓਈ,#ਮਾਨਸ ਸਭੈ ਏਕ, ਪੈ ਅਨੇਕ ਕੋ ਪ੍ਰਭਾਵ ਹੈ.#ਦੇਵਤਾ ਅਦੇਵ ਜੱਛ ਗੰਧ੍ਰਬ ਤੁਰਕ ਹਿੰਦੂ,#ਨ੍ਯਾਰੇ ਨ੍ਯਾਰੇ ਦੇਸਨ ਕੇ ਭੇਸ ਕੋ ਸੁਭਾਵ ਹੈ.#ਏਕੈ ਨੈਨ, ਏਕੈ ਕਾਨ, ਏਕੈ ਦੇਹ, ਏਕੈ ਬਾਨ,#ਖ਼ਾਕ ਬਾਦ ਆਤਸ਼ ਔ ਆਬ ਕੋ ਰਲਾਵ ਹੈ.#ਅੱਲਹ ਅਭੇਖ ਸੋਈ, ਪੁਰਾਨ ਔ ਕੁਰਾਨ ਓਈ,#ਏਕਹੀ ਸਰੂਪ ਸਭੈ ਏਕ ਹੀ ਬਨਾਵ ਹੈ.#(ਅਕਾਲ)#ਸਾਧੁ ਕਰਮ ਜੋ ਪੁਰਖ ਕਮਾਵੈਂ,#ਨਾਮ ਦੇਵਤਾ ਜਗਤ ਕਹਾਵੈਂ.#ਕੁਕ੍ਰਿਤ ਕਰਮ ਜੇ ਜਗ ਮੈ ਕਰਹੀਂ,#ਨਾਮ ਅਸੁਰ ਤਿਨ ਕੋ ਜਗ ਧਰਹੀਂ. (ਵਿਚਿਤ੍ਰ)#ਘਿਉ ਭਾਂਡਾ ਨ ਵਿਚਾਰੀਐ,#ਭਗਤਾਂ ਜਾਤਿ ਸਨਾਤਿ ਨ ਕਾਈ.#(ਭਾਗੁ, ਵਾਰ ੨੫)#ਪ੍ਰਿਥੀਮੱਲ ਅਰੁ ਤੁਲਸਾ ਦੋਇ,#ਹੁਤੇ ਜਾਤਿ ਕੇ ਭੱਲੇ ਸੋਇ,#ਸੁਨ ਦਰਸ਼ਨ ਕੋ ਤਬ ਚਲ ਆਏ,#ਨਮੋ ਕਰੀ ਬੈਠੇ ਢਿਗ ਥਾਏ.#ਉਰ ਹੰਕਾਰੀ ਗਿਰਾ ਉਚਾਰੀ:-#"ਏਕੋ ਜਾਤ ਹਮਾਰ ਤੁਮਾਰੀ."ਸ਼੍ਰੀਗੁਰੁ ਅਮਰ ਭਨ੍ਯੋ ਸੁਨ ਸੋਇ:-#"ਜਾਤਿ ਪਾਤਿ ਗੁਰੁ ਕੀ ਨਹਿਂ ਕੋਇ.#ਉਪਜਹਿਂ ਜੇ ਸ਼ਰੀਰ ਜਗ ਮਾਹੀਂ,#ਇਨ ਕੀ ਜਾਤਿ ਸਾਚ ਸੋ ਨਾਹੀਂ,#ਬਿਨਸਜਾਤ ਇਹ ਜਰਜਰਿ ਹੋਇ,#ਆਗੇ ਜਾਤਿ ਜਾਤ ਨਹਿ ਕੋਇ.#'ਆਗੈ ਜਾਤਿ ਨ ਜੋਰੁ ਹੈ, ਅਗੈ ਜੀਉ ਨਵੇ,#ਜਿਨ ਕੀ ਲੇਖੈ ਪਤਿ ਪਵੈ, ਚੰਗੇ ਸੇਈ ਕੇਇ. '#ਇਮ ਸ਼੍ਰੀ ਨਾਨਕ ਬਾਕ ਉਚਾਰਾ,#ਆਗੇ ਜਾਤਿ ਨ ਜੋਰ ਸਿਧਾਰਾ,#ਉਪਜੈ ਤੁਨ ਇਤਹੀ ਬਿਨਸੰਤੇ,#ਆਗੇ ਸੰਗ ਨ ਕਿਸੇ ਚਲੰਤੇ.#ਸਿਮਰ੍ਯੋ ਜਿਨ ਸਤਿਨਾਮੁ ਸਦੀਵਾ,#ਸਿੱਖਨ ਸੇਵ ਕਰੀ ਮਨ ਨੀਵਾਂ,#ਤਿਨ ਕੀ ਪਤ ਲੇਖੇ ਪਰਜਾਇ,#ਜਾਤਿ ਕੁਜਾਤਿ ਨ ਪਰਖਹਿ ਕਾਇ." (ਗੁਪ੍ਰਸੂ)#੩. ਕੁਲ. ਵੰਸ਼. "ਫਾਂਧੀ ਲਗੀ ਜਾਤਿ ਫਹਾਇਨਿ." (ਵਾਰ ਮਲਾ ਮਃ ੧) ੪. ਗੋਤ੍ਰ. ਗੋਤ। ੫. ਚਮੇਲੀ। ੬. ਜਾਯਫਲ। ੭. ਸ੍ਰਿਸ੍ਟਿ. ਮਖ਼ਲੂਕ਼ਾਤ. "ਜੋਤਿ ਕੀ ਜਾਤਿ, ਜਾਤਿ ਕੀ ਜੋਤੀ." (ਗਉ ਕਬੀਰ) ਪ੍ਰਕਾਸ਼ਰੂਪ ਕਰਤਾਰ ਦੀ ਸ੍ਰਿਸ੍ਟਿ ਦੀ ਜੋ ਰੋਸ਼ਨ ਬੁੱਧਿ ਹੈ. "ਜਾਤਿ ਮਹਿ ਜੋਤਿ, ਜੋਤਿ ਮਹਿ ਜਾਤਾ." (ਵਾਰ ਆਸਾ) ਸਿਰ੍ਸ੍ਟਿ ਵਿੱਚ ਸ੍ਰਸ੍ਟਾ ਵਿੱਚ ਸ੍ਰਿਸ੍ਟੀ ਹੈ, ਸ੍ਰਿਸ੍ਟਿ। ੮. ਦੇਖੋ, ਸ੍ਵਭਾਵੋਕ੍ਤਿ....
ਦੇਖੋ, ਸੁੰਨੀ. "ਹਿੰਦੂ ਤੁਰਕ ਕੋਊ ਰਾਫਜੀ ਇਮਾਮ ਸਾਫੀ." (ਅਕਾਲ) ਦੇਖੋ, ਇਮਾਮ ਸਾਫੀ।੨ ਸੰਗ੍ਯਾ- ਜਲਾਲਾਬਾਦ ਦੇ ਉੱਤਰ ਵਸਣ ਵਾਲੇ ਮੁਸਲਮਾਨਾਂ ਦੀ ਇੱਕ ਜਾਤਿ। ੩. ਅ਼. [شافی] ਸ਼ਾਫ਼ੀ. ਵਿ- ਅਰੋਗਤਾ ਦੇਣ ਵਾਲਾ....
ਸੰਗ੍ਯਾ- ਰੋਗ ਦਾ ਅਭਾਵ. ਅਰੋਗ੍ਯਤਾ. ਤਨਦੁਰੁਸ੍ਤੀ....
ਸੰਗ੍ਯਾ- ਕ਼ਰਜ. ਰਿਣ. ਦੇਖੋ, ਦੈਨ ੫....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....