sivadhūtīसिवदूती
ਸੰਗ੍ਯਾ- ਦੁਰਗਾ. ਭਵਾਨੀ ਸ਼ੁੰਭ. ਦੈਤ ਪਾਸ ਭੇਜਣ ਲਈ ਸ਼ਿਵ ਨੂੰ ਦੂਤ ਬਣਾਉਣ ਵਾਲੀ. "ਸਿਵਹਿ ਦੂਤ ਕਰ ਉਤੈ ਪਠਾਵਾ। ਸਿਵਦੂਤੀ ਤਾਂਤੇ ਭਯੋ ਨਾਮਾ।।" (ਚੰਡੀ ੨) ਵਿਸਤਾਰ ਨਾਲ ਇਹ ਕਥਾ ਦੇਖਣੀ ਹੋਵੇ, ਤਦ ਦੇਖੋ ਕਾਲਿਕਾ ਪੁਰਾਣ ਅਃ ੬, ਅਤੇ ਦੇਵੀ ਭਾਗਵਤ ਸਕੰਧ ੫. ਅਃ ੨੮.
संग्या- दुरगा. भवानी शुंभ. दैत पास भेजण लई शिव नूं दूत बणाउण वाली. "सिवहि दूत कर उतै पठावा। सिवदूती तांते भयो नामा।।" (चंडी २) विसतार नाल इह कथा देखणी होवे, तद देखो कालिका पुराण अः ६, अते देवी भागवत सकंध ५. अः २८.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੁਰ੍ਗ ਦੈਤ ਦੇ ਮਾਰਨ ਵਾਲੀ ਦੇਵੀ (ਦੁਰ੍ਗਾ). ਦੇਖੋ, ਦੁਰਗ ੩. "ਦੁਰਗਾ ਸਭ ਸੰਘਾਰੇ ਰਾਖਸ ਖੜਗ ਲੈ." (ਚੰਡੀ ੩) "ਦੁਰਗਾ ਕੋਟਿ ਜਾਕੈ ਮਰਦਨ ਕਰੈ." (ਭੈਰ ਅਃ ਕਬੀਰ) ੨. ਦੁਰਗ ਅਥਵਾ ਦੁਰਗਮ ਦੈਤ ਲਈ ਭੀ ਦੁਰਗਾ ਸ਼ਬਦ ਆਇਆ ਹੈ. "ਇਤਿ ਮਹਿਖਾਸੁਰ ਦੈਤ ਮਾਰੇ ਦੁਰਗਾ ਆਇਆ। ਚੌਦਹਿ ਲੋਕਹਿ ਰਾਣੀ ਸਿੰਘ ਨਚਾਇਆ ॥" (ਚੰਡੀ ੩) ੩. ਸ਼੍ਰੀ ਗੁਰੂ ਅਮਰਦਾਸ ਜੀ ਦਾ ਇੱਕ ਸਿੱਖ। ੪. ਭੰਭੀ ਜਾਤਿ ਦਾ ਬ੍ਰਾਹਮਣ, ਜੋ ਮਿਹੜੇ ਪਿੰਡ ਦਾ ਵਸਨੀਕ ਸੀ. ਜਿਸ ਨੇ ਆਪਣੇ ਯਕ਼ੀਨ ਅਨੁਸਾਰ ਸ਼੍ਰੀ ਗੁਰੂ ਅਮਰਦਾਸ ਜੀ ਦੇ ਚਰਨ ਦੀ ਪਦਮਰੇਖਾ ਦੇਖਕੇ ਆਖਿਆ ਸੀ ਕਿ ਆਪ ਚਕ੍ਰਵਰਤੀ ਸ਼ਹਨਸ਼ਾਹ ਬਣੋਗੇ, ਇਹ ਸਤਿਗੁਰੂ ਦਾ ਸਿੱਖ ਹੋਕੇ ਪਰਮਪਦ ਦਾ ਅਧਿਕਾਰੀ ਬਣਿਆ। ੫. ਸ਼੍ਰੀ ਗੁਰੂ ਅਰਜਨ ਸਾਹਿਬ ਦਾ ਇੱਕ ਪ੍ਰੇਮੀ ਸਿੱਖ....
ਸੰ. ਸੰਗ੍ਯਾ- ਭਵ (ਸ਼ਿਵ) ਦੀ ਇਸਤ੍ਰੀ, ਦੁਰ੍ਗਾ. "ਤੂ ਕਹੀਅਤ ਹੀ ਆਦਿ ਭਵਾਨੀ." (ਗੌਂਡ ਨਾਮਦੇਵ) "ਚਰਨ ਸਰਨ ਜਿਹ ਬਸਤ ਭਵਾਨੀ." (ਅਕਾਲ) ੨. ਪ੍ਰਕ੍ਰਿਤਿ. ਮਾਯਾ, "ਪ੍ਰਿਥਮ ਕਾਲ ਸਭ ਜਗ ਕੋ ਤਾਤਾ। ਤਾਂਤੇ ਭਯੋ ਤੇਜ ਵਿਖ੍ਯਾਤਾ। ਸੋਈ ਭਵਾਨੀ ਨਾਮ ਕਹਾਈ। ਜਿਨ ਸਗਰੀ ਇਹ ਸ੍ਰਿਸਟਿ ਬਨਾਈ।।" (ਚੌਬੀਸਾਵ) ੩. ਦੇਖੋ, ਭਗਉਤੀ ੬। ੪. ਮਦਰਾਸ ਦੇ ਨੀਲਗਿਰਿ ਦੀ ਇੱਕ ਨਦੀ। ੫. ਭਾਵਿਨੀ ਦੀ ਥਾਂ ਭੀ ਭਵਾਨੀ ਸ਼ਬਦ ਆਇਆ ਹੈ. ਦੇਖੋ, ਭਾਵਿਨੀ. "ਰਾਨਿਨ ਰਾਵ ਸਵਾਨਿਨ ਸਾਵ ਭਵਾਨਿਨ ਭਾਵ ਭਲੋ ਮਨ ਮਾਨਾ." (ਪਾਰਸਾਵ) ੬. ਦੇਖੋ, ਸ਼ਿਵਾ ਜੀ....
ਸੰ. शुम्भ ਸ਼ੁੰਭ. ਸੰਗ੍ਯਾ- ਕਸ਼੍ਯਪ ਦੇ ਵੀਰਯ ਤੋਂ ਦਨੁ ਦੇ ਉਦਰੋਂ ਪੈਦਾ ਹੋਇਆ ਦਾਨਵ, ਜੋ ਨਿਸੁੰਭ ਦਾ ਭਾਈ ਸੀ. ਇਸ ਨੂੰ ਦੁਰਗਾ ਨੇ ਜੰਗ ਵਿੱਚ ਮਾਰਿਆ. "ਸੁੰਭ ਨਿਸੁੰਭ ਪਠਾਯਾ ਜਮ ਦੇ ਧਾਮ ਨੂੰ" (ਚੰਡੀ ੩) ਦੇਖੋ, ਨਮੁਚਿ ੨....
ਦਿੰਦਾ ਹੈ. ਦੇਵਤ. "ਡਾਨ ਦੈਤ ਨਿੰਦਕ ਕਉ ਜਾਮ." (ਭੈਰ ਮਃ ੫) ੨. ਸੰ. ਦੈਤ੍ਯ. ਸੰਗ੍ਯਾ- ਦਿਤਿ ਦੇ ਗਰਭ ਤੋਂ ਕਸ਼੍ਯਪ ਦੀ ਸੰਤਾਨ. "ਦੈਤ ਸੰਘਾਰੇ ਬਿਨ ਭਗਤਿ ਅਭਿਆਸਾ." (ਗਉ ਅਃ ਮਃ ੧) ੩. ਸੰ. ਦਯਿਤ. ਵਿ- ਪ੍ਯਾਰਾ. ਪ੍ਰਿਯ। ੪. ਸੰਗ੍ਯਾ- ਪਤਿ. ਭਰਤਾ....
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਸੰ. ਸ਼ਿਵ. ਸੰਗ੍ਯਾ- ਸੁੱਖ। ਮੁਕਤਿ। ਮਹਾਦੇਵ. ਪਾਰਵਤੀ ਦਾ ਪਤਿ. "ਸਿਵ ਸਿਵ ਕਰਤੇ ਜੋ ਨਰ ਧਿਆਵੈ." (ਗੌਂਡ ਨਾਮਦੇਵ) ੪. ਜਲ। ੫. ਸੇਂਧਾ ਲੂਣ। ੬. ਗੁੱਗਲ। ੭. ਬਾਲੂਰੇਤ। ੮. ਪਾਰਾ। ੯. ਸ਼ਾਂਤਿ."ਆਪੇ ਸਿਵ ਵਰਤਾਈਅਨੁ ਅੰਤਰਿ." (ਮਾਰੂ ਸੋਲਹੇ ਮਃ ੫) ੧੦. ਪਾਰਬ੍ਰਹਮ. ਕਰਤਾਰ. "ਜਹਿ ਦੇਖਾ ਤਹਿ ਰਵਿਰਹੇ ਸਿਵ ਸਕਤੀ ਕਾ ਮੇਲ." (ਸ੍ਰੀ ਮਃ ੧) ੧੧. ਆਤਮਗਿਆਨ। ੧੨. ਬ੍ਰਹਮਾ. ਦੇਖੋ, ਮਹੇਸ਼। ੧੩. ਗਿਆਰਾਂ ਸੰਖ੍ਯਾਬੋਧਕ. ਕਿਉਂਕਿ ਸ਼ਿਵ ੧੧. ਮੰਨੇ ਹਨ। ੧੪. ਗੁਣ। ੧੫. ਸਿਵਾ (ਸ਼ਵਦਾਹ ਦੀ ਚਿਤਾ) ਲਈ ਭੀ ਸਿਵ ਸ਼ਬਦ ਇੱਕ ਥਾਂ ਆਇਆ ਹੈ- "ਤਨਿਕ ਅਗਨਿ ਕੇ ਸਿਵ ਭਏ." (ਚਰਿਤ੍ਰ ੯੧) ਦੇਖੋ, ਸਿਵਾ ੯। ੧੬. ਸੰ. सिव् ਧਾ- ਸਿਉਂਣਾ. ਬੀਜਣਾ. ਸਿੰਜਣਾ. ਸੇਵਾ ਕਰਨਾ....
ਸੰ. ਸੰਗ੍ਯਾ- ਵਕੀਲ. ਬਸੀਠ। ੨. ਹਰਕਾਰਾ. ਚਿੱਠੀਰਸਾਂ। ੩- ੪- ੫ ਪੰਜਾਬੀ ਵਿੱਚ ਦੂਤ ਦਾ ਅਰਥ ਗਣ (ਦਾਸ), ਚੁਗਲ ਅਤੇ ਵੈਰੀ ਭੀ ਹੋਗਿਆ ਹੈ, ਯਥਾ- "ਦੂਤਾ ਨੋ ਫੁਰਮਾਇਆ ਲੈ ਚਲੇ ਪਤਿ ਗਵਾਇ." (ਆਸਾ ਅਃ ਮਃ ੧) ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਬਾਲ ਬੱਚੇ ਫੜ ਲਓ. ਦੇਖੋ, ਜਮਦੂਤ. "ਦੁਸਟ ਦੂਤ ਕੀ ਚੂਕੀ ਕਾਨ." (ਆਸਾ ਮਃ ੫) ਚੁਗਲ ਦੀ ਕਾਣ ਚੂਕੀ. "ਦੂਤ ਲਗੇ ਫਿਰਿ ਚਾਕਰੀ." (ਸ੍ਰੀ ਮਃ ੧) ਅਰ- "ਦੂਤਨ ਕੇ ਦਲ ਆਨ ਮਿਲੇ ਜਬ." (ਗੁਵਿ ੧੦) ਇਸ ਥਾਂ ਵੈਰੀ ਅਰਥ ਹੈ। ੬. ਦੇਖੋ, ਦ੍ਯੂਤ....
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਕ੍ਰਿ. ਵਿ- ਓਧਰ. ਉਸ ਪਾਸੇ....
ਸੰਗ੍ਯਾ- ਦੁਰਗਾ. ਭਵਾਨੀ ਸ਼ੁੰਭ. ਦੈਤ ਪਾਸ ਭੇਜਣ ਲਈ ਸ਼ਿਵ ਨੂੰ ਦੂਤ ਬਣਾਉਣ ਵਾਲੀ. "ਸਿਵਹਿ ਦੂਤ ਕਰ ਉਤੈ ਪਠਾਵਾ। ਸਿਵਦੂਤੀ ਤਾਂਤੇ ਭਯੋ ਨਾਮਾ।।" (ਚੰਡੀ ੨) ਵਿਸਤਾਰ ਨਾਲ ਇਹ ਕਥਾ ਦੇਖਣੀ ਹੋਵੇ, ਤਦ ਦੇਖੋ ਕਾਲਿਕਾ ਪੁਰਾਣ ਅਃ ੬, ਅਤੇ ਦੇਵੀ ਭਾਗਵਤ ਸਕੰਧ ੫. ਅਃ ੨੮....
ਸਰਵ- ਉਸ ਤੋਂ. ਉਸ ਸੇ. "ਤਾਤੇ ਅੰਗਦ ਭਇਅਉ." (ਸਵੈਯੇ ਮਃ ੫. ਕੇ) ੨. ਕ੍ਰਿ. ਵਿ- ਤਿਸ ਵਾਸਤੇ. ਤਿਸ ਹੇਤੁ ਸੇ. "ਤਾਤੇ ਮੈ ਧਾਰੀ ਓਟ ਗੁਪਾਲ." (ਧਨਾ ਮਃ ੫)...
ਸੰਗ੍ਯਾ- ਨਾਮ। ੨. ਵਹੀ ਉੱਪਲ ਲਿਖਿਆ ਕਿਸੇ ਦੇ ਨਾਉਂ ਹਿਸਾਬ। ੩. ਨਾਮਦੇਵ ਭਗਤ. "ਨਾਮਾ ਉਪ ਬਰੈ ਹਰਿ ਕੀ ਓਟ." (ਭੈਰ ਨਾਮਦੇਵ) ੪. ਫ਼ਾ. [نامہ] ਨਾਮਹ. ਖ਼ਤ਼. ਪਤ੍ਰ. ਚਿੱਠੀ।...
ਵਿ- ਕ੍ਰੋਧ ਵਾਲੀ ਇਸਤ੍ਰੀ. ਲੜਾਕੀ। ੨. ਸੰਗ੍ਯਾ- ਦੁਰਗਾ. ਚੰਡ ਦੈਤ ਦੇ ਮਾਰਨ ਵਾਲੀ. "ਕੜਕ ਉਠੀ ਰਣ ਚੰਡੀ ਫੌਜਾਂ ਦੇਖਕੈ." (ਚੰਡੀ ੩) ੩. ਕਾਲੀ ਦੇਵੀ। ੪. ਖ਼ਾ. ਅਗਨਿ. ਅੱਗ। ੫. ਚੰਡੀ ਨਾਮ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਸਾਹਿਬ ਦਾ ਅਨੰਨ ਸਿੱਖ ਸੀ. ਇਸ ਨੇ ਸ਼੍ਰੀ ਅਮ੍ਰਿਤਸਰ ਬਣਨ ਸਮੇਂ ਵਡੀ ਸੇਵਾ ਕੀਤੀ....
ਫੈਲਾਉ. ਦੇਖੋ, ਬਿਸਤਾਰ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰ. ਸੰਗ੍ਯਾ- ਬਾਤ. ਪ੍ਰਸੰਗ. ਬਿਆਨ. ਵ੍ਯਾਖ੍ਯਾ। ੨. ਕਿਸੇ ਵਾਕ ਦੇ ਅਰਥ ਦਾ ਵਰਣਨ. "ਕਥਾ ਸੁਣਤ ਮਲੁ ਸਗਲੀ ਖੋਵੈ." (ਮਾਝ ਮਃ ੫)...
ਸੰ. ਸੰਗ੍ਯਾ- ਸਿਆਹੀ. ਕਾਲਸ। ੨. ਕਾਲੇ ਰੰਗ ਦੀ ਦੇਵੀ. ਕਾਲੀ। ੩. ਜਲਭਰੀ ਮੇਘਮਾਲਾ। ੪. ਕਾਲਕੜਛੀ ਚਿੜੀ. ਸ਼੍ਯਾਮਾ। ੫. ਕਾਲ ਭਗਵਾਨ ਦੀ ਉਹ ਸ਼ਕਤਿ ਜਿਸ ਨਾਲ ਸਾਰੇ ਸੰਸਾਰ ਨੂੰ ਲੈ ਕਰਦਾ ਹੈ. ਸੰਹਾਰ ਸ਼ਕਤਿ....
ਸੰ. ਵਿ- ਪੁਰਾਣਾ. ਪ੍ਰਾਚੀਨ। ੨. ਸੰਗ੍ਯਾ- ਰੁਦ੍ਰ ਸ਼ਿਵ। ੩. ਪ੍ਰਾਚੀਨ ਪ੍ਰਸੰਗ ਅਤੇ ਇਤਿਹਾਸ. "ਪੋਥੀ ਪੁਰਾਣ ਕਮਾਈਐ." (ਸ੍ਰੀ ਮਃ ੧) ੪. ਰਿਖੀ ਵ੍ਯਾਸ ਅਥਵਾ ਉਸ ਦੇ ਨਾਉਂ ਤੋਂ ਹੋਰ ਵਿਦ੍ਵਾਨਾਂ ਦੇ ਰਚੇ ਹੋਏ ਇਤਿਹਾਸ ਨਾਲ ਮਿਲੇ ਧਰਮ ਗ੍ਰੰਥ, ਜਿਨ੍ਹਾਂ ਦੀ ਗਿਣਤੀ ਅਠਾਰਾਂ ਹੈ ਅਤੇ ਸ਼ਲੋਕਾਂ ਦੀ ਗਿਣਤੀ ਚਾਰ ਲੱਖ ਹੈ, ਵਿਸਨੁ ਅਤੇ ਬ੍ਰਹਮਾਂਡ ਪੁਰਾਣ ਵਿੱਚ ਪੁਰਾਣ ਦਾ ਲੱਛਣ ਇਹ ਕੀਤਾ ਹੈ-#''सर्गञ्च प्रतिसर्गञ्च वंशो मन्वन्तराणिच।#वंशानुचरितं चैव, पुराणं पञ्च लक्षणम्॥''#ਜਗਤ ਦੀ ਉਤਪੱਤੀ, ਪ੍ਰਲੈ, ਦੇਵਤਾ ਅਤੇ ਪਿਤਰਾਂ ਦੀ ਵੰਸ਼ਾਵਲੀ, ਮਨੁ ਦੇ ਰਾਜ ਦਾ ਸਮਾਂ ਅਤੇ ਉਸ ਦਾ ਹਾਲ, ਸੂਰਜ ਅਤੇ ਚੰਦ੍ਰਵੰਸ਼ ਦੀ ਕਥਾ, ਜਿਸ ਵਿੱਚ ਇਹ ਪੰਜ ਪ੍ਰਸੰਗ ਹੋਣ, ਉਹ ਪੁਰਾਣ ਹੈ.#ਪੁਰਾਣਾਂ ਦੀ ਗਿਣਤੀ ਅਠਾਰਾਂ ਹੈ, ਯਥਾ- ਵਿਸਨੁ ਪੁਰਾਣ, ਪਦਮ, ਬ੍ਰਹਮ, ਸ਼ਿਵ, ਭਾਗਵਤ, ਨਾਰਦ, ਮਾਰਕੰਡੇਯ, ਅਗਨਿ, ਬ੍ਰਹ- ਵੈਵਰਤ, ਲਿੰਗ, ਵਾਰਾਹ, ਸਕੰਦ, ਵਾਮਨ, ਕੂਰਮ, ਮਤਸ੍ਯ ਗਰੁੜ, ਬ੍ਰਹਮਾਂਡ ਅਤੇ ਭਵਿਸ਼੍ਯ ਪੁਰਾਣ.#ਇਨ੍ਹਾਂ ਪ੍ਰਧਾਨ ਅਠਾਰਾਂ ਪੁਰਾਣਾਂ ਤੋਂ ਵੱਖ, ਅਠਾਰਾਂ ਉਪਪੁਰਾਣ ਭੀ ਹਨ-#ਸਨਤਕੁਮਾਰ ਪੁਰਾਣ, ਨਾਰਸਿੰਹ, ਨਾਰਦੀਯ, ਦੇਵੀ ਭਾਗਵਤ, ਦੁਰਵਾਸਾ, ਕਪਿਲ, ਮਾਨਵ, ਔਸ਼ਨਸ, ਵਰੁਣ, ਕਾਲਿਕਾ, ਸ਼ਾਂਬ, ਨੰਦਾ, ਸੌਰ ਪਾਰਾਸ਼ਰ, ਆਦਿਤਯ, ਮਾਹੇਸ਼੍ਵਰ, ਭਾਰ੍ਗਵ ਅਤੇ ਵਾਸ਼ਿਸ੍ਟ।¹ ੫. ਅਠਾਰਾਂ ਸੰਖ੍ਯਾ ਬੋਧਕ, ਕਿਉਂਕਿ ਪੁਰਾਣ ਨਾਉਂ ਦੇ ਗ੍ਰੰਥ ੧੮. ਹਨ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰਗ੍ਯਾ- ਦੇਵਤਾ ਦੀ ਇਸਤ੍ਰੀ. ਦੇਖੋ, ਦੇਵਪਤਨੀ। ੨. ਦੁਰਗਾ. "ਕੋਟਿ ਦੇਵੀ ਜਾਕਉ ਸੇਵਹਿ." (ਆਸਾ ਛੰਤ ਮਃ ੫) ੩. ਸਦਾਚਾਰ ਵਾਲੀ ਇਸਤ੍ਰੀ. ਪਤਿਵ੍ਰਤਾ ਇਸਤ੍ਰੀ। ੪. ਵਿ- ਦੇਣਵਾਲੀ. "ਮਤੀ ਦੇਵੀ ਦੇਵਰ ਜੇਸਟ." (ਆਸਾ ਮਃ ੫) ੫. ਦੇਵੀਂ. ਦੇਵਤਿਆਂ. ਨੇ "ਅਠਸਠਿ ਤੀਰਥ ਦੇਵੀ ਥਾਪੇ." (ਵਾਰ ਮਾਝ ਮਃ ੧) ੬. ਸੰਗ੍ਯਾ- ਇੱਕ ਛੰਦ. ਦੇਖੋ, ਤ੍ਰਿਗਤਾ ਦਾ ਰੂਪ ੨....
ਭਗਵਤ ਨਾਲ ਹੈ ਜਿਸ ਦਾ ਸੰਬੰਧ। ੨. ਪਰਮੇਸ਼ਰ ਦਾ ਭਗਤ. ਕਰਤਾਰ ਦਾ ਉਪਾਸਕ।¹ ੩. ਦੇਖੋ, ਭਾਗਉਤ ੨. "ਜਾਕੈ ਭਾਗਵਤੁ ਲੇਖੀਐ ਅਵਰੁ ਨਹੀ ਪੇਖੀਐ." (ਮਲਾ ਰਵਿਦਾਸ) ੪. ਦੇਖੋ, ਪੁਰਾਣ....
ਸੰ. स्कन्ध. ਸੰਗ੍ਯਾ- ਕੰਨ੍ਹਾ. ਮੋਢਾ. ਕੰਧਾ। ੨. ਡਾਹਣਾ. ਕਾਂਡ। ੩. ਗ੍ਰੰਥ ਦਾ ਭਾਗ. ਬਾਬ. ਜਿਸ ਗ੍ਰੰਥ ਨੂੰ ਬਿਰਛ ਦਾ ਰੂਪਕ ਦੇਈਏ ਖਾਸ ਕਰਕੇ ਉਸ ਦੇ ਅਧ੍ਯਾਯ ਅਥਵਾ ਭਾਗ ਸਕੰਧ ਕਹੇ ਜਾਂਦੇ ਹਨ। ੪. ਵਾਣਾਸੁਰ ਦਾ ਪੁਤ੍ਰ....