sivarāmaसिवराम
ਰਾਮਨਾਰਾਯਣ ਵੇਦੀ ਦਾ ਸੁਪੁਤ੍ਰ, ਬਾਬਾ ਕਾਲੂ ਜੀ ਦਾ ਪਿਤਾ, ਮਾਤਾ ਬਨਾਰਸੀ ਜੀ ਦਾ ਪਤਿ ਅਤੇ ਸਤਿਗੁਰੂ ਨਾਨਕ ਦੇਵ ਜੀ ਦਾ ਦਾਦਾ. ਇਸ ਮਹਾਤਮਾ ਦਾ ਜਨਮ ਸੰਮਤ ੧੪੭੫ ਦਾ ਦੱਸਿਆ ਜਾਂਦਾ ਹੈ.
रामनारायण वेदी दा सुपुत्र, बाबा कालू जी दा पिता, माता बनारसी जी दा पति अते सतिगुरू नानक देव जी दा दादा. इस महातमा दा जनम संमत १४७५ दा दॱसिआ जांदा है.
ਬਾਬਾ ਕਾਲੂ ਜੀ ਦਾ ਦਾਦਾ ਅਤੇ ਸ਼ਿਵਰਾਮ ਜੀ ਦਾ ਪਿਤਾ, ਜੋ ਗਉਂਡੇ ਪਿੰਡ ਦਾ ਵਸਨੀਕ ਸੀ....
ਦੇਖੋ, ਬੇਦੀ। ੨. ਇੱਕ ਛਤ੍ਰੀ (ਕ੍ਸ਼੍ਤ੍ਰਿਯ) ਜਾਤਿ, ਜਿਸ ਵਿੱਚ ਸ਼੍ਰੀ ਗੁਰੂ ਨਾਨਕਦੇਵ ਜੀ ਦਾ ਜਨਮ ਹੋਇਆ. ਇਸ ਸੰਗ੍ਯਾ ਦਾ ਮੂਲ ਵੇਦਪਾਠ ਹੈ, "ਜਿਨੈ ਵੇਦ ਪਠ੍ਯੋ ਸੁ ਵੇਦੀ ਕਹਾਏ." (ਵਿਚਿਤ੍ਰ)#ਵਿਚਿਤ੍ਰਨਾਟਕ ਅਨੁਸਾਰ ਵੇਦੀ ਰਾਮਚੰਦ੍ਰ ਜੀ ਦੇ ਪੁਤ੍ਰ ਕੁਸ਼ ਦੀ ਔਲਾਦ ਹਨ ਅਤੇ ਸੋਢੀ ਲਵ (ਲਊ) ਦੀ ਵੰਸ਼ ਹਨ. "ਲਵੀ ਰਾਜ ਦੇ ਬਨ ਗਏ, ਵੇਦਿਨ ਕੀਨੋ ਰਾਜ." (ਵਿਚਿਤ੍ਰ ਅਃ ੪) ੩. ਵੇਦਿਕਾ. ਵੇਦਿ. ਯਗ੍ਯਮੰਡਪ. ਹਵਨ ਦੀ ਥੜੀ. "ਵੇਦੀ ਰੁਚਿਰ ਰਚੀ ਮਿਲ ਦੇਵਨ." (ਸਲੋਹ) ੪. ਵੇਦਾਂ ਵਿੱਚ. ਵੇਦੀਂ. "ਜੂਠਿ ਨ ਰਾਗੀ ਜੂਠਿ ਨ ਵੇਦੀ." (ਮਃ ੧. ਵਾਰ ਸਾਰ)...
ਵਿ- ਉੱਤਮ ਪੁਤ੍ਰ. ਲਾਇਕ ਬੇਟਾ. ਸੁਪੂਤ....
ਫ਼ਾ. [بابا] ਸੰਗ੍ਯਾ- ਪਿਤਾ. ਬਾਪ. "ਬਾਬਾ, ਹੋਰ ਖਾਣਾ ਖੁਸੀ ਖੁਆਰ."¹ (ਸ੍ਰੀ ਮਃ ੧) ੨. ਦਾਦਾ। ੩. ਪ੍ਰਧਾਨ ਮਹੰਤ। ੪. ਸਤਿਗੁਰੂ ਨਾਨਕਦੇਵ. "ਘਰਿ ਘਰਿ ਬਾਬਾ ਗਾਵੀਐ." (ਭਾਗੁ) "ਜਾਹਰ ਪੀਰ ਜਗਤਗੁਰੁ ਬਾਬਾ." (ਭਾਗੁ) ਦੇਖੋ, ਬਾਬੇਕੇ। ੫. ਬਜ਼ੁਰਗ ਲਈ ਸਨਮਾਨ ਬੋਧਕ. ਸ਼ਬਦ. "ਬਾਬਾ ਆਦਮ ਕਉ ਕਿਛੁ ਨਦਰਿ ਦਿਖਾਈ." (ਭੈਰ ਕਬੀਰ)...
ਦੇਖੋ, ਕਾਲੂ ਬਾਬਾ। ੨. ਸ਼੍ਰੀ ਗੁਰੂ ਨਾਨਕ ਦੇਵ ਦਾ ਇੱਕ ਸਿੱਖ, ਜੋ ਕਰਤਾਰਪੁਰ ਸੇਵਾ ਵਿੱਚ ਹ਼ਾਜਿਰ ਰਿਹਾ। ੩. ਬੰਮੀ ਗੋਤ ਦਾ ਸੁਲਤਾਨਪੁਰ ਨਿਵਾਸੀ ਇੱਕ ਪ੍ਰੇਮੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ। ੪. ਇੱਕ ਕਹਾਰ, ਜੋ ਝਿਉਰਾਂ ਦਾ ਪੀਰ ਹੋਇਆ ਹੈ. ਇਸ ਦਾ ਦੇਹਰਾ ਪਚਨੰਗਲ ਪਿੰਡ (ਜਿਲਾ ਹੁਸ਼ਿਆਰਪੁਰ) ਵਿੱਚ ਹੈ, ਜਿਸ ਥਾਂ ਦੂਰ ਦੂਰ ਦੇ ਝਿਉਰ ਜਾਕੇ ਪੂਜਦੇ ਹਨ. ਮੇਲਾ ਵੈਸਾਖੀ ਨੂੰ ਹੁੰਦਾ ਹੈ। ੫. ਦੇਖੋ, ਕਾਲੂਨਾਥ....
ਸੰਗ੍ਯਾ- ਜੋ ਰਖ੍ਯਾ ਕਰੇ, ਬਾਪ. ਪਿਤ੍ਰਿ. ਜਨਕ. "ਪਿਤਾ ਕਾ ਜਨਮ ਕਿਆ ਜਾਨੈ ਪੂਤ?" (ਸੁਖਮਨੀ)...
ਸੰ. ਸੰਗ੍ਯਾ- ਮਾਂ. ਮਾਤ੍ਰਿ. "ਗੁਰਦੇਵ ਮਾਤਾ ਗੁਰਦੇਵ ਪਿਤਾ." (ਬਾਵਨ) ੨. ਦੁਰ੍ਗਾ. ਭਵਾਨੀ। ੩. ਚੇਚਕ ਦੀ ਦੇਵੀ. ਸ਼ੀਤਲਾ। ੪. ਵਿ- ਮੱਤ. ਮਸ੍ਤ ਹੋਇਆ. "ਤੇਰਾ ਜਨੁ ਰਾਮਰਸਾਇਣਿ ਮਾਤਾ." (ਦੇਵ ਮਃ ੫) ੫. ਅਭਿਮਾਨੀ. ਅਹੰਕਾਰੀ. "ਮਾਤਾ ਭੈਸਾ ਅਮੁਹਾ ਜਾਇ." (ਗਉ ਕਬੀਰ) ਭਾਵ- ਅਹੰਕਾਰੀ ਮਨ ਅਥਵਾ ਮਾਯਾਮਦ ਵਿੱਚ ਮਸ੍ਤ ਖੋਰੀ ਆਦਮੀ....
ਦੇਖੋ, ਬਨਾਰਸ। ੨. ਵਿ- ਬਨਾਰਸ (ਕਾਸ਼ੀ) ਨਾਲ ਹੈ ਜਿਸ ਦਾ ਸੰਬੰਧ. ਕਾਸ਼ੀ ਦਾ। ੩. ਬਾਬਾ ਕਾਲੂ ਜੀ ਦੀ ਮਾਤਾ, ਗੁਰੂ ਨਾਨਕਦੇਵ ਜੀ ਦੀ ਦਾਦੀ....
ਸੰਗ੍ਯਾ- ਪ੍ਰਤਿਸ੍ਠਾ. ਮਾਨ. ਇੱਜ਼ਤ. "ਪਤਿ ਸੇਤੀ ਅਪੁਨੈ ਘਰਿ ਜਾਹੀ." (ਬਾਵਨ) "ਪਤਿ ਰਾਖੀ ਗੁਰ ਪਾਰਬ੍ਰਹਮ" (ਬਾਵਨ) ੨. ਪੰਕ੍ਤਿ. ਪਾਂਤਿ. ਖਾਨਦਾਨ. ਕੁਲ. ਗੋਤ੍ਰ. "ਨਾਮੇ ਹੀ ਜਤਿ ਪਤਿ." (ਸ੍ਰੀ ਮਃ ੪. ਵਣਜਾਰਾ) ਨਾਮ ਕਰਕੇ ਜਾਤਿ ਅਤੇ ਵੰਸ਼ ਹੈ। ੩. ਸੰਪੱਤਿ. ਸੰਪਦਾ. "ਜਾਤਿ ਨ ਪਤਿ ਨ ਆਦਰੋ." (ਵਾਰ ਜੈਤ) ੪. ਪੱਤਿ ਲਈ ਭੀ ਪਤਿ ਸ਼ਬਦ ਵਰਤਿਆ ਹੈ, ਦੇਖੋ, ਪੱਤਿ। ੫. ਪਤ੍ਰੀ (पत्रिन) ਬੂਟਾ. ਪੌਧਾ. "ਨਾਇ ਮੰਨਿਐ ਪਤਿ ਊਪਜੈ." (ਵਾਰ ਆਸਾ) ਕਪਾਹ ਦਾ ਬੂਟਾ ਉਗਦਾ ਹੈ। ੬. ਸੰ. ਪਤਿ. ਸ੍ਵਾਮੀ. ਆਕਾ. ਦੇਖੋ, ਪਤ ੫. "ਸਰਵ ਜਗਤਪਤਿ ਸੋਊ." (ਸਲੋਹ) ੭. ਭਰਤਾ. ਖ਼ਾਵੰਦ "ਪਤਿਸੇਵਕਿ ਕੀ ਸੇਵਾ ਸਫਲੀ। ਪਤਿ ਬਿਨ ਔਰ ਕਰੈ ਸਭ ਨਿਫਲੀ." (ਗੁਵਿ ੬) ਕਾਵ੍ਯਗ੍ਰੰਥਾਂ ਵਿੱਚ ਪਤਿ ਕਾ ਲਕ੍ਸ਼੍ਣ ਹੈ ਕਿ ਜੋ ਧਰਮਪਤਨੀ ਬਿਨਾ ਹੋਰ ਵੱਲ ਮਨ ਦਾ ਪ੍ਰੇਮ ਨਹੀਂ ਲਾਉਂਦਾ। ੮. ਸ਼੍ਰੀ ਗੁਰੂ ਗ੍ਰੰਥਸਾਹਿਬ ਦੀਆਂ ਪੁਰਾਣੀਆਂ ਲਿਖਤੀ ਬੀੜਾਂ ਦੇ ਤਤਕਰੇ ਵਿੱਚ ਪੰਨਾ ਸ਼ਬਦ ਦੀ ਥਾਂ ਪਤਿ ਵਰਤਿਆ ਹੈ ਜੋ ਪਤ੍ਰ ਦਾ ਰੂਪਾਂਤਰ ਹੈ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...
ਸੰ. देव. ਧਾ- ਖੇਡਣਾ, ਕ੍ਰੀੜਾ ਕਰਨਾ। ੨. ਸੰਗ੍ਯਾ- ਦੇਵਤਾ. ਸੁਰ. "ਨਾਮ ਧਿਆਵਹਿ ਦੇਵ ਤੇਤੀਸ." (ਸਵੈਯੇ ਮਃ ੩. ਕੇ) ਦੇਖੋ, ਲੈਟਿਨ Deus। ੩. ਗੁਰੂ. "ਦੇਵ, ਕਰਹੁ ਦਇਆ ਮੋਹਿ ਮਾਰਗਿ ਲਾਵਹੁ." (ਆਸਾ ਕਬੀਰ) ੪. ਰਾਜਾ। ੫. ਮੇਘ. ਬੱਦਲ। ੬. ਪੂਜ੍ਯ ਦੇਵਤਾ ਦੀ ਮੂਰਤਿ. "ਬਾਹਰਿ ਦੇਵ ਪਖਾਲੀਐ ਜੇ ਮਨ ਧੋਵੈ ਕੋਇ." (ਗੂਜ ਮਃ ੧) ੭. ਪਾਰਬ੍ਰਹਮ. ਕਰਤਾਰ। ੮. ਪਾਰਸੀਆਂ ਦੇ ਪਰਮ ਗ੍ਰੰਥ ਜ਼ੰਦ ਵਿੱਚ ਦੇਵ ਦਾ ਅਰਥ ਅਸੁਰ ਹੈ। ੯. ਦੇਖੋ, ਦੇਉ ੩. ਅਤੇ ੪....
ਸੰਗ੍ਯਾ- ਪਿਤਾ ਦਾ ਪਿਤਾ. ਪਿਤਾਮਹ. "ਪਿਊ ਦਾਦੇ ਕਾ ਖੋਲਿ ਡਿਠਾ ਖਜਾਨਾ." (ਗਉ ਮਃ ੫) ਇਸ ਥਾਂ ਭਾਵ ਬਜ਼ੁਰਗ ਸਤਿਗੁਰਾਂ ਦੀ ਬਾਣੀਰੂਪ ਭੰਡਾਰ ਤੋਂ ਹੈ। ੨. ਦੇਖੋ, ਦਾਦਹ....
ਸੰ. महात्मन्. ਵਿ- ਵਡੇ ਦਿਲ ਵਾਲਾ. ਦਿਲਾਵਰ। ੨. ਉਦਾਰਾਤਮਾ। ੩. ਸ਼੍ਰੇਸ੍ਟ. ਉੱਤਮ....
ਸੰ. जन्म ਸੰਗ੍ਯਾ- ਉਤਪੱਤਿ. ਪੈਦਾਇਸ਼. "ਜਨਮ ਸਫਲੁ ਹਰਿਚਰਣੀ ਲਾਗੇ." (ਮਾਰੂ ਸੋਲਹੇ ਮਃ ੩) ੨. ਜੀਵਨ. ਜ਼ਿੰਦਗੀ....
ਸੰ. ਵਿ- ਮਾਨ ਕੀਤਾ ਹੋਇਆ। ੨. ਸਹਿਮਤ. ਰਾਇ ਅਨੁਸਾਰ. "ਯਹ ਸਭ ਸੰਮਤ ਮੇਰੋ ਹੋਈ." (ਨਾਪ੍ਰ) ੩. ਸੰਵਤ. ਵਰ੍ਹਾ. ਸਾਲ. ਇਸ ਗ੍ਰੰਥ ਵਿੱਚ ਜਿੱਥੇ "ਸੰਮਤ" ਸ਼ਬਦ ਵਰਤਿਆ ਹੈ ਉਹ ਵਿਕ੍ਰਮੀ ਸਾਲ ਲਈ ਹੈ. ਦੇਖੋ, ਸੰਵਤ ਅਤੇ ਵਰਸ....