shīrāzaशीराज़
ਫ਼ਾ. [شیراز] ਸੰਗ੍ਯਾ- ਈਰਾਨ ਦਾ ਇੱਕ ਪ੍ਰਸਿੱਧ ਸ਼ਹਿਰ, ਜਿਸ ਥਾਂ ਸਾਦੀ ਅਤੇ ਹਾਫ਼ਿਜ਼ ਜੇਹੇ ਪ੍ਰਸਿੱਧ ਕਵੀ ਹੋਏ ਹਨ.
फ़ा. [شیراز] संग्या- ईरान दा इॱक प्रसिॱध शहिर, जिस थां सादी अते हाफ़िज़ जेहे प्रसिॱध कवी होए हन.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [ایِران] ਦੇਖੋ, ਈਰਜ ਅਤੇ ਫ਼ਾਰਸ....
ਸੰ. प्रसिद्घ. ਵਿ- ਵਿਖ੍ਯਾਤ. ਮਸ਼ਹੂਰ। ੨. ਭੂਸਿਤ. ਸ਼੍ਰਿੰਗਾਰਿਆ ਹੋਇਆ। ੩. ਦੇਖੋ, ਕੁਲਕ ਦਾ ਰੂਪ (ੲ)....
ਦੇਖੋ, ਸਹਰ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਸਾਦਾ ਦਾ ਇਸਤ੍ਰੀ ਲਿੰਗ। ੨. ਫ਼ਾ. [سعدی] ਸ਼ੈਖ ਸਅ਼ਦੀ. ਸ਼ੀਰਾਜ਼ ਨਿਵਾਸੀ ਫਾਰਸੀ ਦਾ ਪ੍ਰਸਿੱਧ ਕਵੀ. ਇਸ ਦਾ ਜਨਮ ਸਨ ੧੧੭੫ ਅਤੇ ਦੇਹਾਂਤ ਸਨ ੧੨੯੨ ਨੂੰ ਹੋਇਆ. ਇਸ ਦੀਆਂ ਲਿਖੀਆਂ ਅਨੇਕ ਕਿਤਾਬਾਂ- ਗੁਲਿਸ੍ਤਾਂ, ਬੋਸ੍ਤਾਂ, ਪੰਦਨਾਮਾ, ਆਦਿ ਜਗਤ ਪ੍ਰਸਿੱਧ ਹਨ। ੩. [شادی] ਸ਼ਾਦੀ. ਖ਼ੁਸ਼ੀ. ਆਨੰਦ। ੪. ਵਿਆਹ। ੫. ਦੇਖੋ, ਸਾਦਿ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਅ਼. [حافِظ] ਹ਼ਾਫ਼ਿਜ. ਵਿ- ਹ਼ਿਫ਼ਜ (ਕੰਠਾਗ੍ਰ) ਕਰਨ ਵਾਲਾ। ੨. ਖਾਸ ਕਰਕੇ ਕੁਰਾਨ ਸ਼ਰੀਫ ਦੇ ਕੰਠ ਕਰਨ ਵਾਲਿਆਂ ਲਈ ਇਹ ਸ਼ਬਦ ਵਰਤੀਦਾ ਹੈ। ੩. ਈਰਾਨ ਦਾ ਇੱਕ ਪ੍ਰਸਿੱਧ ਕਵੀ, ਜਿਸ ਦਾ ਦੀਵਾਨ ਉੱਤਮ ਕਾਵ੍ਯਗ੍ਰੰਥ ਹੈ. ਇਸ ਦਾ ਦੇਹਾਂਤ ਸਨ ੧੩੮੯ ਵਿੱਚ ਸ਼ੀਰਾਜ਼ ਹੋਇਆ ਹੈ, ਜਿੱਥੇ ਇਸ ਕਵਿ ਦਾ ਮਕਬਰਾ ਹੈ। ੪. ਬਹੁਤ ਲੋਕ ਅੰਨ੍ਹੇ ਮੁਸਲਮਾਨ ਨੂੰ ਭੀ ਹਾਫਿਜ ਆਖਦੇ ਹਨ. ਇਸ ਦਾ ਕਾਰਣ ਹੈ ਕਿ ਬਹੁਤ ਅੰਨ੍ਹੇ ਕ਼ੁਰਾਨ ਹ਼ਿਫਜ (ਕੰਠ) ਕਰ ਲੈਂਦੇ ਹਨ....
ਦੇਖੋ, ਕਵਿ। ੨. ਕੁਮੁਦ. ਨੀਲੋਫ਼ਰ. ਭੰਮੂਲ. "ਚੰਦ੍ਰਮਾ ਸਿਵੈਯਾ ਕੋ ਕਵੀਕੈ ਪਹਿਚਾਨੀਐ." (ਅਕਾਲ) "ਕਉਲੁ ਤੂ ਹੈ ਕਵੀਆ ਤੂ ਹੈ." (ਸ੍ਰੀ ਮਃ ੧)#੩. ਅ਼. [قوی] ਕ਼ਵੀ. ਕ਼ੁੱਵਤ ਵਾਲਾ. ਸ਼ਕ੍ਤਿਵਾਲਾ. ਬਲਵਾਨ....