ਸੂਰ

sūraसूर


ਸੰ. ਸ਼ੂਲ. ਸੰਗ੍ਯਾ- ਕੰਡੇ ਵਾਂਙ ਚੁਭਣ ਵਾਲੀ ਢਿੱਡਪੀੜ. "ਭਯੋ ਸੂਰ ਰਾਜਾ ਜੂ ਮਰ੍ਯੋ." (ਚਰਿਤ੍ਰ ੨੧੮) ਦੇਖੋ, ਸੂਲ ਰੋਗ। ੨. ਕੰਡਾ. ਕੰਟਕ. ਭਾਵ- ਵੈਰੀ. "ਸੂਰ ਸੁਰਾਨ ਕੇ ਹਾਨ ਕਰੇ." (ਗੁਪ੍ਰਸੂ) ੩. ਤ੍ਰਿਸੂਲ. ਭਾਲਾ. ਨੇਜਾ. "ਹਤੇ ਸਤ੍ਰੁ ਗਨ ਗਹਿ ਕਰ ਸੂਰ." (ਗੁਪ੍ਰਸੂ) ੪. ਸੰ. ਸੂਰ. ਸੂਰਜ. "ਨਾਮ ਜਪਤ ਕੋਟਿ ਸੂਰ ਉਜਿਆਰਾ." (ਜੈਤ ਮਃ ੫) "ਕੇਤੇ ਇੰਦ ਚੰਦ ਸੂਰ ਕੇਤੇ." (ਜਪੁ) ੫. ਭਾਵ- ਆਤਮਿਕ ਰੌਸ਼ਨੀ. ਗਿਆਨ ਦਾ ਪ੍ਰਕਾਸ਼. "ਉਗਵੈ ਸੂਰ ਅਸੁਰ ਸੰਘਾਰੈ." (ਓਅੰਕਾਰ) ਅਸੁਰ ਤੋਂ ਭਾਵ ਵਿਕਾਰ ਹੈ। ੬. ਯੋਗਭ੍ਯਾਸ ਦੇ ਸੰਕੇਤ ਅਨੁਸਾਰ ਸੱਜੀ ਨਾਸਿਕਾ ਦ੍ਵਾਰਾ ਚਲਦਾ ਸ੍ਵਾਸ, ਜਿਸ ਦਾ ਦੇਵਤਾ ਸੂਰਜ ਮੰਨਿਆ ਹੈ. "ਸੂਰ ਸਤ ਖੋੜਸਾ ਦਤ ਕੀਆ." (ਮਾਰੂ ਜੈਦੇਵ) ੭. ਪੰਡਿਤ. ਦਾਨਾ। ੮. ਸੰ. ਸ਼ੂਰ. ਯੋਧਾ. ਬਹਾਦੁਰ. "ਅਸੰਖ ਸੂਰ ਮੁਹ ਭਖ ਸਾਰ." (ਜਪੁ) ੯. ਸੰ. ਸ਼ੌਰ੍‍ਯ. ਸੂਰਮਤਾ. ਬਹਾਦੁਰੀ. "ਖਤ੍ਰੀ ਸਬਦੰ ਸੂਰ ਸਬਦੰ." (ਵਾਰਾ ਆਸਾ) ੧੦. ਸੰ. ਸ਼ੂਕਰ. ਸੂਅਰ. ਵਰਾਹ. "ਸੂਰ ਤਮ ਵ੍ਰਿੰਦ ਪਰ, ਸੂਰ ਰਣ ਦੁੰਦ ਪਰ, ਸੂਰ ਦਿਤਿਨੰਦ ਪਰ.¹ (ਗੁਪ੍ਰਸੂ)#ਕੁਰਾਨ ਵਿੱਚ ਸੂਰ ਦਾ ਮਾਸ ਹਰਾਮ ਲਿਖਿਆ ਹੈ. ਦੇਖੋ, ਸੂਰਤ ਬਕਰ, ਆਯਤ ੭੧, ਯਹੂਦੀ ਸੂਰ ਨੂੰ ਇਸ ਲਈ ਅਪਵਿਤ੍ਰ ਮੰਨਦੇ ਹਨ ਕਿ ਪੈਗੰਬਰ ਮੂਸਾ ਨੇ ਸੂਰ ਦੀ ਅਪਵਿਤ੍ਰ ਪਸ਼ੂਆਂ ਵਿੱਚ ਗਿਣਤੀ ਕੀਤੀ ਹੈ.² ਸਿੱਖ ਸੂਰ ਨੂੰ ਖਾਣ ਵਾਲੇ ਪਸ਼ੂਆਂ ਵਿੱਚ ਗਿਣਦੇ ਹਨ, ਪਰ ਖਾਸ ਕਰਕੇ ਵਿਧਿ ਨਹੀਂ। ੧੧. ਅ਼. [صوُر] ਸੂਰ. ਤੁਰ੍ਹੀ. ਬਿਗੁਲ। ੧੨. ਇਸਰਾਫ਼ੀਲ ਫਰਿਸ਼ਤੇ ਦਾ ਰਣਸਿੰਹਾ, ਜੋ ਪ੍ਰਲੈ ਵੇਲੇ ਵੱਜੇਗਾ, ਜਿਸ ਤੋਂ ਮੁਰਦੇ ਕਬਰਾਂ ਵਿੱਚੋ ਉਠ ਖੜੇ ਹੋਣਗੇ. ਦੋਖੋ, ਕੁਰਾਨ ਸੂਰਤ ੩੯, ਆਯਤ ੬੮। ੧੩. ਫ਼ਾ. [سۇر] ਲੋਦੀ ਵੰਸ਼ ਦੇ ਪਠਾਣਾਂ ਦੀ ਇੱਕ ਜਾਤਿ. ਹੁਮਾਯੂੰ ਨੂੰ ਜਿੱਤਣ ਵਾਲਾ ਸ਼ੇਰਸ਼ਾਹ ਇਸੇ ਜਾਤਿ ਦਾ ਸੀ। ੧੪. ਸ਼ਾਦੀ ਦੀ ਸਭਾ। ੧੫. ਸੁਰਖ ਰੰਗ। ੧੬. ਸ਼ਹਰਪਨਾਹ. ਫਸੀਲ.


सं. शूल. संग्या- कंडे वांङ चुभण वाली ढिॱडपीड़. "भयो सूर राजा जू मर्यो." (चरित्र २१८) देखो, सूल रोग। २. कंडा. कंटक. भाव- वैरी. "सूर सुरान के हान करे." (गुप्रसू) ३. त्रिसूल. भाला. नेजा. "हते सत्रु गन गहि कर सूर." (गुप्रसू) ४. सं. सूर. सूरज. "नाम जपत कोटि सूर उजिआरा." (जैत मः ५) "केते इंद चंद सूर केते." (जपु) ५. भाव- आतमिक रौशनी. गिआन दा प्रकाश. "उगवै सूर असुर संघारै." (ओअंकार) असुर तों भाव विकार है। ६. योगभ्यास दे संकेत अनुसार सॱजी नासिका द्वारा चलदा स्वास, जिस दा देवता सूरज मंनिआ है. "सूर सत खोड़सा दत कीआ." (मारू जैदेव) ७. पंडित. दाना। ८. सं. शूर. योधा. बहादुर. "असंख सूर मुह भख सार." (जपु) ९. सं. शौर्‍य. सूरमता. बहादुरी. "खत्री सबदं सूर सबदं." (वारा आसा) १०. सं. शूकर. सूअर. वराह. "सूर तम व्रिंद पर, सूर रण दुंद पर, सूर दितिनंद पर.¹ (गुप्रसू)#कुरान विॱच सूर दा मास हराम लिखिआ है. देखो, सूरत बकर, आयत ७१, यहूदी सूर नूं इस लई अपवित्र मंनदे हन कि पैगंबर मूसा ने सूर दी अपवित्र पशूआं विॱच गिणती कीती है.² सिॱख सूर नूं खाण वाले पशूआं विॱच गिणदे हन, पर खास करके विधि नहीं। ११. अ़. [صوُر] सूर.तुर्ही. बिगुल। १२. इसराफ़ील फरिशते दा रणसिंहा, जो प्रलै वेले वॱजेगा, जिस तों मुरदे कबरां विॱचो उठ खड़े होणगे. दोखो, कुरान सूरत ३९, आयत ६८। १३. फ़ा. [سۇر] लोदी वंश दे पठाणां दी इॱक जाति. हुमायूं नूं जिॱतण वाला शेरशाह इसे जाति दा सी। १४. शादी दी सभा। १५. सुरख रंग। १६. शहरपनाह. फसील.