saundīसौंडी
ਸੰਗ੍ਯਾ- ਸੁੰਡ ਵਾਲਾ (ਹਾਥੀ) "ਜਨੁ ਸੌਂਡੀ ਬਡ ਸੁੰਡ ਪ੍ਰਚੰਡੇ." (ਗੁਪ੍ਰਸੂ) ੨. ਕਲਾਲ. ਦੇਖੋ, ਸੌਂਡਕ.
संग्या- सुंड वाला (हाथी) "जनु सौंडी बड सुंड प्रचंडे." (गुप्रसू) २. कलाल. देखो, सौंडक.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. शुण राडा ਸ਼ੁੰਡਾ. ਸੰਗ੍ਯਾ- ਹਾਥੀ ਦਾ ਹੱਥ. ਸੂੰਡ। ੨. ਕਲਾਲ ਦੀ ਅਰਕ ਖਿੱਚਣ ਦੀ ਨਾਲ। ੩. ਚੰਡੀ ਦੀ ਵਾਰ ਵਿੱਚ ਸ਼ੌਂਡੀ ਦੀ ਥਾਂ ਸੁੰਡ ਸ਼ਬਦ ਆਇਆ ਹੈ. "ਮਹਿਖਾਸੁਰ ਸੁੰਡ ਉਪਾਇਆ." ਸ਼ੌਂਡੀ (ਹਾਥੀ) ਮਹਿਖਾਸੁਰ ਦੈਤ ਪੈਦਾ ਕੀਤਾ. ਮਾਰਕੰਡੇਯ ਪੁਰਾਣ ਵਿੱਚ ਕਥਾ ਹੈ ਕਿ ਮਹਿਖਾਸੁਰ ਹਾਥੀ ਬਣਕੇ ਦੁਰਗਾ ਨੂੰ ਮਾਰਨ ਆਇਆ, ਅਰ ਸੁੰਡ ਨਾਲ ਸ਼ੇਰ ਨੂੰ ਫੜਕੇ ਖਿੱਚ ਲਿਆ. ਦੇਵੀ ਨੇ ਉਸ ਦੀ ਸੁੰਡ ਖੜਗ ਨਾਲ ਵੱਢ ਦਿੱਤੀ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. ਹਸ੍ਤਿ. ਹਸ੍ਤ (ਸੁੰਡ) ਵਾਲਾ. "ਕਹਾ ਭਇਓ ਦਰਿ ਬਾਂਧੇ ਹਾਥੀ?" (ਧਨਾ ਨਾਮਦੇਵ) ਰਾਜਪੂਤਾਨੇ ਦੀ ਡਿੰਗਲ ਭਾਸਾ ਵਿੱਚ ਉਮਰ ਦੇ ਲਿਹਾਜ ਨਾਲ ਹਾਥੀ ਦੇ ਇਹ ਨਾਮ ਹਨ-#ਪੰਜ ਵਰ੍ਹੇ ਦਾ "ਬਾਲ."#ਦਸ ਵਰ੍ਹੇ ਦਾ "ਬੋਤ."#ਵੀਹ ਵਰ੍ਹੇ ਦਾ "ਬਿੱਕ."#ਤੀਹ ਵਰ੍ਹੇ ਦਾ "ਕਲਭ."#੨. ਭੁਜਾ (ਬਾਂਹ) ਜੋ ਹੱਥ ਨੂੰ ਧਾਰਨ ਕਰਦੀ ਹੈ. "ਗੁਰੁ ਹਾਥੀ ਦੈ ਨਿਕਲਾਵੈਗੋ." (ਕਾਨ ਅਃ ਮਃ ੪) "ਸੰਸਾਰ ਸਾਗਰ ਤੇ ਕਢੁ, ਦੇ ਹਾਥੀ." (ਵਡ ਮਃ ੫)...
ਸੰ. जन ਧਾ ਉਤਪੰਨ ਕਰਨਾ, ਜਣਨਾ, ਪੈਦਾ ਕਰਨਾ। ੨. ਵਿ- ਉਤਪੰਨ. ਪੈਦਾ ਹੋਇਆ। ੩. ਸੰਗ੍ਯਾ- ਲੋਕ. "ਓਇ ਪੁਰਖ ਪ੍ਰਾਣੀ ਧੰਨਿ ਜਨ ਹਹਿ." (ਵਾਰ ਗਉ ੧. ਮਃ ੪) ੪. ਸਮੂਹ. ਸਮੁਦਾਯ. "ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ." (ਅਨੰਦੁ) ੫. ਭਗਤ. ਸਾਧੁ. "ਦੁਸਟਾ ਸੇਤੀ ਪਿਰਹੜੀ ਜਨ ਸਿਉ ਵਾਦੁ ਕਰੰਨਿ." (ਵਾਰ ਬਿਲਾ ਮਃ ੩) ੬. ਦਾਸ. ਸੇਵਕ."ਪ੍ਰਭੁ ਤੇ ਜਨੁ ਜਾਨੀਜੈ ਜਨ ਤੇ ਸੁਆਮੀ." (ਸ੍ਰੀ ਰਵਿਦਾਸ) ੭. ਪੁਰਖ. ਪ੍ਰਾਣੀ. "ਸੰਤ ਸਰਨਿ ਜੋ ਜਨੁ ਪਰੈ ਸੋ ਜਨੁ ਉਧਰਨਹਾਰ." (ਸੁਖਮਨੀ) ੮. ਪੁਰਾਣਾਂ ਅਨੁਸਾਰ ਉੱਪਰਲੇ ਸੱਤ ਲੋਕਾਂ ਵਿੱਚੋਂ ਪੰਜਵਾਂ ਲੋਕ, ਜਿਸ ਵਿੱਚ ਬ੍ਰਹਮਾ ਦੇ ਪੁਤ੍ਰ ਸਨਕਾਦਿ ਅਤੇ ਮਹਾਨ ਯੋਗੀ ਰਹਿੰਦੇ ਹਨ। ੯. ਫ਼ਾ. [زن] ਜ਼ਨ. ਭਾਰਯਾ. ਜੋਰੂ. ਵਹੁਟੀ. "ਜਨ ਪਿਸਰ ਪਦਰ ਬਿਰਾਦਰਾ." (ਤਿਲੰ ਮਃ ੧) ੧੦. ਇਸਤ੍ਰੀ. ਨਾਰੀ. "ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ." (ਵਾਰ ਰਾਮ ੩) ੧੧. ਮਾਰ. ਪ੍ਰਹਾਰ. ਇਹ ਅਮਰ ਹੈ ਜ਼ਦਨ ਦਾ. "ਮਜ਼ਨ ਤੇਗ਼ ਬਰ ਖ਼ੂਨ ਕਸ ਬੇਦਰੇਗ਼." (ਜਫਰ) ੧੨. ਪ੍ਰਤ੍ਯ- ਮਾਰਣ ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜਿਵੇਂ- ਤੇਗ਼ਜ਼ਨ। ੧੩. ਜੌਨ (ਚਾਂਦਨੀ ਦੇ ਅਰਥ ਵਿੱਚ ਭੀ ਜਨ ਸ਼ਬਦ ਆਇਆ ਹੈ. ) "ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ ਤਾਰਨਿ ਮਨੁਖ੍ਯ ਜਨ ਕੀਅਉ ਪ੍ਰਗਾਸ." (ਸਵੈਯੇ ਮਃ ੪. ਕੇ) ਪਹਿਲੇ ਗੁਰੂ ਨਾਨਕ ਚੰਦ੍ਰਮਾਰੂਪ ਹੋਏ, ਤਾਰਾਰੂਪ ਮਨੁੱਖਾਂ ਵਿੱਚ ਆਪਣੀ ਜਨ (ਜੌਨ) ਦਾ ਪ੍ਰਕਾਸ਼ ਕੀਤਾ. ਇਸ ਥਾਂ ਤਾਰਨ ਸ਼ਬਦ ਸ਼ਲੇਸ ਹੈ. ਤਾਰਾਗਣ (ਨਕ੍ਸ਼੍ਤ੍ਰ) ਅਤੇ ਤਾਰਣ (ਉੱਧਾਰਣ). ੧੪. ਜਾਣਨ ਲਈ ਭੀ ਜਨ ਸ਼ਬਦ ਆਇਆ ਹੈ, ਯਥਾ- "ਆਦਿ ਅੰਤ ਜਿਨ ਜਨਲਯੋ." (ਗੁਰੁਸੋਭਾ) ਜਿਸ ਨੇ ਜਾਣ ਲੀਤਾ। ੧੫. ਦੇਖੋ, ਜੱਨ....
ਸੰਗ੍ਯਾ- ਸੁੰਡ ਵਾਲਾ (ਹਾਥੀ) "ਜਨੁ ਸੌਂਡੀ ਬਡ ਸੁੰਡ ਪ੍ਰਚੰਡੇ." (ਗੁਪ੍ਰਸੂ) ੨. ਕਲਾਲ. ਦੇਖੋ, ਸੌਂਡਕ....
ਸੰ. ਕਲ੍ਯਪਾਲ- ਕਲਾਲ. ਕਲ੍ਯ- ਪਾਲੀ. ਕਲਾਲੀ. "ਏਕ ਬੂੰਦ ਭਰਿ ਤਨੁ ਮਨੁ ਦੇਵਉ ਜੋ ਮਦੁ ਦੇਇ ਕਲਾਲੀ ਰੇ." (ਰਾਮ ਕਬੀਰ) ਕਲਾਲੀ ਤੋਂ ਭਾਵ ਆਤਮ ਪਰਾਇਣ ਵ੍ਰਿੱਤਿ ਹੈ। ੨. ਕਲਾਲ ਦੀ ਉਹ ਮੱਟੀ ਜਿਸ ਵਿੱਚ ਲਾਹਣ ਤਿਆਰ ਕਰਦਾ ਹੈ. "ਕਾਇਆ ਕਲਾਲਨਿ ਲਾਹਨਿ ਮੇਲਉ." (ਰਾਮ ਕਬੀਰ)...
ਸੁਰਾਸ੍ਟ੍ਰ (ਕਾਠੀਆਵਾੜ) ਨਾਲ ਹੈ ਜਿਸ ਦਾ ਸੰਬੰਧ। ੨. ਚੰਗੇ ਰਾਜ ਦਾ. ਦੇਖੋ, ਸੁਰਾਸ੍ਟ੍ਰ....