ਸੰਗ

sangaसंग


ਵ੍ਯ- ਸਾਥ. ਨਾਲ. "ਜਿਸ ਕੇ ਸੰਗ ਨ ਕਛੂ ਅਲਾਈ." (ਨਾਪ੍ਰ) ੨. ਸੰਗ੍ਯਾ- ਮਿਲਾਪ. ਸੰਬੰਧ. "ਹਰਿ ਇਕ ਸੈ ਨਾਲਿ ਮੈ ਸੰਗ." (ਵਾਰ ਰਾਮ ੨. ਮਃ ੫) ੩. ਸਾਥੀਆਂ ਦਾ ਗਰੋਹ. ਮੰਡਲੀ. ਟੋਲਾ. "ਸੰਗ ਚਲਤ ਹੈ ਹਮ ਭੀ ਚਲਨਾ." (ਸੂਹੀ ਰਵਿਦਾਸ) "ਘਰ ਤੇ ਚਲ੍ਯੋ ਸੰਗ ਕੇ ਸੰਗ" (ਗੁਪ੍ਰਸੂ) ੪. ਸ਼ੰਕਾ. ਲੱਜਾ. ਸੰਕੋਚ. "ਮਨ ਪਾਪ ਕਰਤ ਤੂੰ ਸਦਾ ਸੰਗ." (ਬਸੰ ਮਃ ੫) ੫. ਸੰਸਾ. ਸ਼ੱਕ. "ਸਾਧੁ ਸੰਗਿ ਬਿਨਸੈ ਸਭ ਸੰਗ." (ਸੁਖਮਨੀ) ੬. ਫ਼ਾ. [سنگ] ਪੱਥਰ. "ਹਮ ਪਾਪੀ ਸੰਗ ਤਰਾਹ." (ਵਾਰ ਕਾਨ ਮਃ ੪) ੭. ਫ਼ਾ. [شنگ] ਸ਼ੰਗ. ਡਾਕੂ. ਫੰਧਕ. "ਜਮ ਸੰਗ ਨ ਫਾਸਹਿ." (ਮਾਰੂ ਸੋਲਹੇ ਮਃ ੫) ਜਮ ਫੰਧਕ ਫਸਾਊਗਾ ਨਹੀਂ.


व्य- साथ. नाल. "जिस के संग न कछू अलाई." (नाप्र) २. संग्या- मिलाप. संबंध. "हरि इक सै नालि मै संग." (वार राम २. मः ५) ३. साथीआं दा गरोह. मंडली. टोला. "संग चलत है हम भी चलना." (सूही रविदास) "घर ते चल्यो संग के संग" (गुप्रसू) ४. शंका. लॱजा. संकोच. "मन पाप करत तूं सदा संग." (बसं मः ५) ५. संसा. शॱक. "साधु संगि बिनसै सभ संग." (सुखमनी) ६. फ़ा. [سنگ] पॱथर. "हम पापी संग तराह." (वार कान मः ४) ७. फ़ा. [شنگ] शंग. डाकू. फंधक. "जम संग न फासहि." (मारू सोलहे मः ५) जम फंधक फसाऊगा नहीं.