sanbhāranaसंभारन
ਕ੍ਰਿ- ਸੰਭਾਲਨਾ. ਸ਼ਾਂਭਣਾ। ੨. ਚੇਤੇ ਕਰਨਾ. "ਪਾਵਨ ਨਾਮ ਜਗਤ ਮੇ ਹਰਿ ਕੋ ਕਬਹੂ ਨਾਹਿ ਸੰਭਾਰਾ." (ਜੈਤ ਮਃ ੯)
क्रि- संभालना. शांभणा। २. चेते करना. "पावन नाम जगत मे हरि को कबहू नाहि संभारा." (जैत मः ९)
ਕ੍ਰਿ. ਸ੍ਵਯੰਭਰਣ. ਸੰਭਾਲਨਾ. ਆਪਣੀ ਜਿੰਮੇਵਾਰੀ ਵਿੱਚ ਲੈਣਾ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਕ੍ਰਿ- ਪਾਉਣਾ. ਡਾਲਨਾ. "ਨਿਜ ਪਾਵਨ ਕੋ ਕਰੀਅਹਿ ਪਾਵਨ। ਜਿਸ ਤੇ ਹੋਇ ਸਦਨ ਮਮ ਪਾਵਨ." (ਗੁਪ੍ਰਸੂ) ਆਪਣੇ ਪੈਰਾਂ ਨੂੰ ਮੇਰੇ ਘਰ ਵਿੱਚ ਪਾਓ, ਜਿਸ ਤੋਂ ਉਹ ਪਵਿਤ੍ਰ ਹੋ ਜਾਵੇ। ੨. ਪੈਰਾਂ ਨੂੰ. ਚਰਣਾਂ ਨੂੰ. ਦੇਖੋ, ਪਾਵ. "ਪੁਨ ਧੋਵਹਿ ਪਾਵਨ." (ਗੁਪ੍ਰਸੂ) ੩. ਪੈਰਾਂ ਨਾਲ. ਪੈਰੋਂ ਸੇ. "ਪਾਵਨ ਧਾਵਨ ਸੁਆਮੀ ਸੁਖਪੰਥਾ." (ਕਾਨ ਮਃ ੫) ੪. ਪੈਂਦਾ ਹੈ. ਪੜਤਾ ਹੈ. "ਕੋ ਰੋਵੈ, ਕੋ ਹਸਿ ਹਸਿ ਪਾਵਨੁ." (ਆਸਾ ਮਃ ੫) ੫. ਸੰ. प्रपन्न- ਪ੍ਰਪੰਨ. ਵਿ- ਸ਼ਰਣਾਗਤ. ਸ਼ਰਨ ਆਇਆ. "ਗੋਤਮ ਨਾਰਿ ਅਹਲਿਆ ਤਾਰੀ, ਪਾਵਨ ਕੇਤਕ ਤਾਰੀਅਲੇ." (ਮਾਲੀ ਨਾਮਦੇਵ) ੬. ਸੰ. ਪਵਿਤ੍ਰ ਕਰਨ ਵਾਲਾ. "ਪਾਵਨ ਨਾਮ ਜਗਤ ਮੈ ਹਰਿ ਕੋ." (ਗਉ ਮਃ ੯) ੭. ਪਵਿਤ੍ਰ. ਸ਼ੁੱਧ. "ਪਾਵਨ ਚਰਨ ਪਖਾਰਨ ਕਰੇ." (ਗੁਪ੍ਰਸੂ) ੮. ਪੌਣਾਹਾਰੀ। ੯. ਸੰਗ੍ਯਾ- ਅਗਨਿ। ੧੦. ਜਲ. ੧੧. ਚੰਦਨ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਸੰ. जगत् ਸੰਗ੍ਯਾ- ਪਵਨ. ਵਾਯੁ. ਹਵਾ। ੨. ਮੁਲਕ. ਦੇਸ਼. "ਸਤਯੁਗ ਕਾ ਅਨੁ੍ਯਾਯ ਸੁਣ, ਇਕ ਫੇੜੇ ਸਭ ਜਗਤ ਮਰਾਵੈ." (ਭਾਗੁ) ੩. ਜੰਗਮ. ਫਿਰਨ ਤੁਰਨ ਵਾਲੇ ਜੀਵ। ੪. ਸੰਸਾਰ. ਵਿਸ਼੍ਵ. ਦੁਨੀਆਂ."ਇਹ ਜਗਤ ਮੈ ਕਿਨਿ ਜਪਿਓ ਗੁਰਮੰਤੁ." (ਸਃ ਮਃ ੯) ੫. ਨਿਘੰਟੁ ਵਿੱਚ ਜਗਤ ਦਾ ਅਰਥ ਮਨੁੱਖ (ਆਦਮੀ) ਹੈ। ੬. ਕ੍ਰਿ. ਵਿ- ਜਾਗਦੇ. ਜਾਗਦੇ ਹੋਏ. "ਮਹਾਰੁਦ੍ਰ ਕੇ ਭਵਨ ਜਗਤ ਰਜਨੀ ਗਈ." (ਚਰਿਤ੍ਰ ੧੪੬) ੭. ਦੇਖੋ, ਜਗਤਸੇਠ....
ਵਿ- ਹਰ਼ਿਤ (ਹਰਾ) ਦਾ ਸੰਖੇਪ. "ਦਾਵਾ ਅਗਨਿ ਰਹੇ ਹਰਿ ਬੂਟ." (ਰਾਮ ਅਃ ਮਃ ੫) ਹਰੇ ਬੂਟੇ।#੨. ਹਰਇੱਕ. ਹਰੇਕ. "ਹਰਿ ਭਾਵੈ ਹਰਿ ਨਿਸਤਾਰੇ." (ਗੂਜ ਮਃ ੪) ੩. ਕਿਰ. ਵਿ- ਹਰਕੇ. ਚੁਰਾਕੇ. "ਹਰਿ ਧਨ ਪਾਪ ਕਰੰਤ." (ਸਲੋਹ) ੪. ਸੰ. (हृ- इन) ਸੰਗ੍ਯਾ- ਵਿਸਨੁ. "ਦਸਿਕ ਅਸੁਰ ਹਰਿ ਘਾਏ." (ਹਜਾਰੇ ੧੦) ੫. ਕ੍ਰਿਸਨ ਜੀ ੬. ਪੌਂਡਕ ਵਾਸੁਦੇਵ. "ਆਇ ਭਿਰ੍ਯੋ ਹਰਿ ਹਰਿ ਸੋਂ."¹ (ਕ੍ਰਿਸਨਾਵ) ਕ੍ਰਿਸਨ ਜੀ ਨਾਲ ਪੌਂਡ੍ਰਕ ਵਾਸੁਦੇਵ ਆਕੇ ਲੜਿਆ। ੭. ਕਰਤਾਰ. ਪਰਮੇਸ਼੍ਵਰ. "ਬਿਨ ਹਰਿ ਨਾਮ ਨ ਬਾਚਨ ਪੈਹੈ." (ਹਜਾਰੇ ੧੦) "ਹਰਿ ਸਿੰਘਾਸਣੁ ਦੀਅਉ ਸਿਰਿ ਗੁਰੁ ਤਹ ਬੈਠਾਯਉ." (ਸਵੈਯੇ ਮਃ ੫. ਕੇ) ੮. ਚੰਦ੍ਰਮਾ. "ਹਰਿ ਸੋ ਮੁਖ ਹੈ." (ਚੰਡੀ ੧) ੯. ਸਿੰਹੁ. ਸ਼ੇਰ। ੧੦. "ਹਰਿ ੧੦. ਸੂਰਜ. "ਹਰਿ ਵੰਸ਼ ਵਿਖੇ ਅਵਤਾਰ ਭਏ." (ਗੁਪ੍ਰਸੂ) ੧੧. ਤੋਤਾ। ੧੨. ਸਰਪ। ੧੩. ਬਾਂਦਰ. ਵਾਨਰ. "ਹਤ ਰਾਵਣ ਕੋ ਲਿਯ ਸੰਗ ਚਮੂ ਹਰਿ." (ਗੁਪ੍ਰਸੂ) ੧੪. ਡੱਡੂ. ਮੇਂਡਕ। ੧੫. ਪੌਣ. ਹਵਾ। ੧੬. ਘੋੜਾ। ੧੭. ਯਮ। ੧੮. ਬ੍ਰਹਮਾ। ੧੯. ਇੰਦ੍ਰ। ੨੦. ਕਿਰਣ. ਰਸ਼ਿਮ੍। ੨੧. ਮੋਰ। ੨੨ ਕੋਕਿਲਾ। ੨੩ ਹੰਸ। ੨੪ ਅਗਨਿ। ੨੫ ਜਲ. ਦੇਖੋ, ਘਨਿ। ੨੬ ਪੀਲਾ ਰੰਗ। ੨੭ ਮਾਰਗ. ਰਸਤਾ। ੨੮ ਪਰਬਤ। ੨੯ ਹਾਥੀ। ੩੦ ਕਮਲ। ੩੧ ਰਾਜਾ। ੩੨ ਭੌਰਾ. ਭ੍ਰਮਰ। ੩੩ ਸੁਵਰਣ. ਸੋਨਾ. "ਸ੍ਰਿੰਗ ਧਰੇ ਹਰਿ ਧੇਨੁ ਹਜਾਰਾ." (ਕ੍ਰਿਸਨਾਵ) ੩੪ ਕਾਮਦੇਵ। ੩੫ ਮ੍ਰਿਗ. ਹਰਿਣ (ਹਰਨ) ੩੬ ਬਨ. ਜੰਗਲ. ਦੇਖੋ, ਦੌਂ। ੩੭ ਮੇਘ. ਬੱਦਲ. "ਘਨ ਸ੍ਯਾਮ ਬਿਰਾਜਤ ਹੈਂ ਹਰਿ, ਰਾਧਿਕਾ ਬਿੱਦੁਲਤਾ." (ਕ੍ਰਿਸਨਾਵ) ੩੮ ਆਕਾਸ਼। ੩੯ ਧਨੁਖ। ੪੦ ਬਾਣ. ਤੀਰ। ੪੧ ਖੜਗ. "ਕਰੱਧਰ ਕੈ ਹਰਿ" (ਚੰਡੀ ੧) ੪੨ ਸੰਖ "ਨਾਦ ਪ੍ਰਚੰਡ ਸੁਨ੍ਯੋ ਹਰਿ ਕਾ." (ਕ੍ਰਿਸਨਾਵ) ੪੩ ਚੰਦਨ. "ਹਿਰਡ ਪਲਾਸ ਸੰਗ ਹਰਿ ਬੁਹੀਆ." (ਬਿਲਾ ਅਃ ਮਃ ੪) ੪੪ ਹਰਿ ਚੰਦਨ, ਜੋ ਸੁਰਗ ਦਾ ਬਿਰਛ ਹੈ."ਪਾਰਜਾਤ ਹਰਿ ਹਰਿ ਰੁਖੁ." (ਟੋਡੀ ਮਃ ੫) ਪਾਰਿਜਾਤ ਅਤੇ ਹਰਿਚੰਦਨ ਬਿਰਛ ਹਰਿ (ਕਰਤਾਰ) ਹੈ.#ਉੱਪਰ ਲਿਖੇ ਹਰਿ ਸ਼ਬਦ ਦੇ ਬਹੁਤ ਉਦਾਹਰਣ#ਹੇਠ ਲਿਖੇ ਸਵੈਯੇ ਵਿੱਚ ਦੇਖੇ ਜਾਂਦੇ ਹਨ-#(ੳ) ਹਰਿ ਸੋ ਮੁਖ ਹੈ ਹਰਤੀ ਦੁਖ ਹੈ,#ਅਲਕੈਂ ਹਰਹਾਰ ਪ੍ਰਭਾ ਹਰਨੀ ਹੈ।#(ਅ) ਲੋਚਨ ਹੈਂ ਹਰਿ ਸੇ ਸਰਸੇ,#ਹਰਿ ਸੇ ਭਰੁਟੇ ਹਰਿ ਸੀ ਬਰਨੀ ਹੈ।#(ੲ) ਕੇਹਰਿ ਸੋ ਕਰਿਹਾਂ, ਚਲਬੋ ਹਰਿ,#ਪੈ ਹਰਿ ਕੀ ਹਰਨੀ ਤਰਨੀ ਹੈ।#(ਸ) ਹੈ ਕਰ ਮੇ ਹਰਿ ਪੈ ਹਰਿ ਸੋ,#ਹਰਿਰੂਪ ਕਿਯੇ ਹਰ ਕੀ ਧਰਨੀ ਹੈ.#(ਚੰਡੀ ੧)#(ਉ) ਚੰਦ ਜੇਹਾ ਮੁਖ ਹੈ, ਦੁੱਖ ਦੂਰ ਕਰਦੀ ਹੈ, ਜੁਲਫਾਂ ਸ਼ਿਵ ਦੇ ਹਾਰ (ਸੱਪ) ਦੀ ਸ਼ੋਭਾ ਚੁਰਾਉਂਦੀਆਂ ਹਨ.#(ਅ) ਨੇਤ੍ਰ ਕਮਲ ਤੋਂ ਵਧਕੇ ਕਮਾਣ ਜੇਹੀ ਭੌਹਾਂ, ਤੀਰ ਜੇਹੀ ਪਲਕਾਂ ਹਨ.#(ੲ) ਸ਼ੇਰ ਜੇਹਾ ਕਟਿਭਾਗ, ਹਾਥੀ ਜੇਹੀ ਚਾਲ, ਹਰਿ ਤਰੁਣੀ (ਕਾਮ ਦੀ ਇਸਤ੍ਰੀ- ਰਤਿ) ਦੀ ਸ਼ੋਭਾ ਦੂਰ ਕਰਨ ਵਾਲੀ ਹੈ.#(ਸ) ਹੱਥ ਵਿੱਚ ਖੜਗ ਹੈ, ਜੋ ਸੂਰਜ ਜੇਹਾ ਚਮਕੀਲਾ ਹੈ, ਮਨੋਹਰ ਰੂਪ ਧਾਰੇ ਹੋਏ ਸ਼ਿਵ ਦੀ ਅਰਧਾਂਗਿਨੀ ਹੈ....
ਕ੍ਰਿ. ਵਿ- ਕਦਾਂ. ਕਦੀ. ਕਿਸੇ ਵੇਲੇ. ਕਿਸੀ ਇੱਕ ਸਮੇਂ, "ਕਬਹੁਕ ਕੋਊ ਪਾਵੈ ਆਤਮਪ੍ਰਗਾਸ ਕਉ." (ਸਵੈਯੇ ਮਃ ੪. ਕੇ) "ਕਬਹੂ ਨ ਬਿਸਰਹੁ ਮਨ ਮੇਰੇ ਤੇ." (ਨਟ ਮਃ ੫)...
ਵ੍ਯ- ਨਹੀਂ. ਨਾ। ੨. ਸੰਗ੍ਯਾ- ਨਾਥ ਪਤਿ. "ਤਾਕੋ ਨਾਹਿ ਨਾਹਿ ਕਛੁ ਪਾਵੈ." (ਚਰਿਤ੍ਰ ੩੪) ੩. ਕ੍ਰਿ. ਵਿ- ਨ੍ਹਾਕੇ. ਸਨਾਨ ਕਰਕੇ. ਨ੍ਹਾਇ. "ਅਹਿਨਿਸਿ ਕਸਮਲ ਧੋਵਹਿ ਨਾਹਿ." (ਗਉ ਕਬੀਰ ਵਾਰ ੭)...
ਸੰ. ਜਯਤਿ. ਸੰਗ੍ਯਾ- ਵਿਜਯ. ਜੀਤ. ਫ਼ਤੇ। ੨. ਗੁਰੂ ਅਰਜਨ ਸਾਹਿਬ ਦਾ ਸਿੱਖ, ਜੋ ਸਿੰਗਾਰੂ ਦਾ ਭਾਈ ਸੀ. ਇਸ ਨੇ ਗੁਰੂ ਹਰਿਗੋਬਿੰਦ ਸਾਹਿਬ ਦੀ ਸੈਨਾ ਵਿੱਚ ਭਰਤੀ ਹੋਕੇ ਵਡੀ ਵੀਰਤਾ ਦਿਖਾਈ। ੩. ਜੈਤ ਸੇਠ ਗੁਰੂ ਹਰਿਗੋਬਿੰਦ ਸਾਹਿਬ ਦਾ ਸੇਵਕ. ਜਗਤ ਸੇਠ ਇਸ ਤੋਂ ਭਿੰਨ ਹੈ। ੪. ਦੇਖੋ, ਨਾਰਾਯਣਾ। ੫. ਦੇਖੋ, ਪਟਨਾ....