saukana, saukaniसउकण, सउकनि
ਸੰ. सप.च्ची. ਸਪਤ੍ਨੀ. ਸੰਗ੍ਯਾ- ਉਸੇ ਪਤੀ ਦੀ ਦੂਜੀ ਇਸਤ੍ਰੀ. ਸੌਕਣ. "ਸਉਕਨਿ ਘਰ ਕੀ ਕੰਤ ਤਿਆਗੀ." (ਆਸਾ ਮਃ ੫)
सं. सप.च्ची. सपत्नी. संग्या- उसे पती दी दूजी इसत्री. सौकण. "सउकनि घर की कंत तिआगी." (आसा मः ५)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸ੍ਵਾਮੀ ਦੇਖੋ, ਪਤਿ ੬. ਅਤੇ ੭. " ਕਿਨ ਬਿਧਿ ਪਾਵਉ ਪ੍ਰਾਨਪਤੀ?" (ਬਸੰ ਮਃ ੧) ੨. ਪਤ੍ਰੀ. ਤਿਥਿਪਤ੍ਰ, ਪੰਚਾਂਗਪਤ੍ਰ. "ਪਾਧੇ ਆਣਿ ਪਤੀ ਬਹਿ ਵਾਚਾਈਆ." (ਸੂਹੀ ਛੰਤ ਮਃ ੪) ੩. ਪਤ੍ਰਿਕਾ. ਚਿੱਠੀ। ੪. ਪੱਤਿ. ਪੈਦਲ ਫ਼ੌਜ. "ਰਥੀ ਗਜੀ ਹੋਈ ਪਤੀ ਅਪਾਰ ਸੈਨ ਭੱਜਹੈ." (ਪਾਰਸਾਵ)...
ਵਿ- ਦੂਸਰੀ. "ਮਨਮੁਖ ਦੂਜੀ ਤਰਫ ਹੈ." (ਵਾਰ ਮਲਾ ਮਃ ੩) ਕਰਤਾਰ ਤੋਂ ਵਿਮੁਖ ਮਾਇਆ ਦੀ ਤਰਫ ਹੈ। ੨. ਸੰਗ੍ਯਾ- ਅਵਿਦ੍ਯਾ. ਦ੍ਵੈਤ. "ਜਬ ਲਗ ਦੂਜੀ ਰਾਈ." (ਸੋਰ ਅਃ ਮਃ ੧) ਰਾਈਮਾਤ੍ਰ ਦ੍ਵੈਤ....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਦੇਖੋ, ਸਉਕਣ....
ਸੰ. सप.च्ची. ਸਪਤ੍ਨੀ. ਸੰਗ੍ਯਾ- ਉਸੇ ਪਤੀ ਦੀ ਦੂਜੀ ਇਸਤ੍ਰੀ. ਸੌਕਣ. "ਸਉਕਨਿ ਘਰ ਕੀ ਕੰਤ ਤਿਆਗੀ." (ਆਸਾ ਮਃ ੫)...
ਸੰ. कान्त ਕਾਂਤ. ਸੰਗ੍ਯਾ- ਜੋ ਚਾਹੁਣ ਯੋਗ੍ਯ ਹੈ, ਸ੍ਵਾਮੀ. ਪਤਿ. "ਅਵਿਗੁਣਿਆਰੀ ਕੰਤ ਵਿਸਾਰੀ." (ਧਨਾ ਛੰਤ ਮਃ ੧) ੨. ਵਿ- ਸੁੰਦਰ. ਮਨੋਹਰ....
ਸੰ. त्यागिन्. ਵਿ- ਤ੍ਯਾਗਣ ਵਾਲਾ. ਤਾਰਿਕ. "ਬਿਨ ਹਉ ਤਿਆਗਿ, ਕਹਾ ਕੋਊ ਤਿਆਗੀ?" (ਭੈਰ ਮਃ ੫)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...