saūāसऊआ
ਦੇਖੋ, ਸਾਊ. "ਰਾਜਾ ਕੋ ਨ੍ਯੋਤਾ ਕਹ੍ਯੋ ਸਊਅਨ ਸਹਿਤ ਬੁਲਾਇ." (ਚਰਿਤ੍ਰ ੫੮)
देखो, साऊ. "राजा को न्योता कह्यो सऊअन सहित बुलाइ." (चरित्र ५८)
ਵਿ- ਸਾਧੁ. ਨੇਕ ਭਲਾ। ੨. ਸ੍ਵ- ਆਯੁ. ਅਪਨੀ ਉਮਰ ਦਾ. ਹਮ ਉਮਰ। ੩. ਸੰਗ੍ਯਾ- ਜਨੇਤੀ. ਜੰਞ ਦੇ ਆਦਮੀ। ੪. ਨਾਈ। ੫. ਰਾਜਾ ਦੇ ਸਖਾ. ਦੇਖੋ, ਸਊਆ....
ਵਿ- ਰੱਜਿਆ. ਤ੍ਰਿਪਤ. ਸੰਤੁਸ੍ਟ। ੨. ਸੰ. राजन्. ਸੰਗ੍ਯਾ- ਆਪਣੀ ਨੀਤਿ ਅਤੇ ਸ਼ੁਭਗੁਣਾਂ ਨਾਲ ਪ੍ਰਜਾ ਨੂੰ ਰੰਜਨ (ਪ੍ਰਸੰਨ) ਕਰਨ ਵਾਲਾ.¹#ਗੁਰਵਾਕ ਹੈ- "ਰਾਜੇ ਚੁਲੀ ਨਿਆਵ ਕੀ." (ਮਃ ੧. ਵਾਰ ਸਾਰ) ਰਾਜੇ ਨੂੰ ਨਿਆਂ ਕਰਨ ਦੀ ਪ੍ਰਤਿਗ੍ਯਾ ਕਰਨੀ ਚਾਹੀਏ. "ਰਾਜਾ ਤਖਤਿ ਟਿਕੈ ਗੁਣੀ, ਭੈ ਪੰਚਾਇਣੁ. ਰਤੁ." (ਮਾਰੂ ਮਃ ੧) ਗੁਣੀ ਅਤੇ ਪ੍ਰਧਾਨਪੁਰਖਾਂ ਦੇ ਸਮਾਜ ਦਾ ਭੈ ਮੰਨਣ ਵਾਲਾ ਰਾਜਾ ਹੀ ਤਖਤ ਤੇ ਰਹਿ ਸਕਦਾ ਹੈ. ਭਾਈ ਗੁਰਦਾਸ ਜੀ ਲਿਖਦੇ ਹਨ-#"ਜੈਸੇ ਰਾਜਨੀਤਿ ਰੀਤਿ ਚਕ੍ਰਵੈ ਚੈਤੰਨਰੂਪ#ਤਾਂਤੇ ਨਿਹਚਿੰਤ ਨ੍ਰਿਭੈ ਬਸਤ ਹੈਂ ਲੋਗ ਜੀ. ×××#ਜੈਸੇ ਰਾਜਾ ਧਰਮਸਰੂਪ ਰਾਜਨੀਤਿ ਬਿਖੈ.#ਤਾਂਕੇ ਦੇਸ ਪਰਜਾ ਬਸਤ ਸੁਖ ਪਾਇਕੈ." ×××#(ਕਬਿੱਤ)#ਪ੍ਰੇਮਸੁਮਾਰਗ ਵਿੱਚ ਕਲਗੀਧਰ ਦਾ ਉਪਦੇਸ਼ ਹੈ-#"ਰਾਜੇ ਕੋ ਚਾਹੀਐ ਜੋ ਨਿਆਉਂ ਸਮਝ ਕਰ ਭੈ ਸਾਥ ਕਰੈ, ਕੋਈ ਇਸ ਕੇ ਰਾਜ ਮੈ ਦੁਖਿਤ ਨ ਹੋਇ. ਰਾਜੇ ਕੋ ਚਾਹੀਐ ਜੋ ਅਪਨੇ ਉੱਪਰ ਭੀ ਨਿਆਉਂ ਕਰੇ." ਅਰਥਾਤ ਜਿਨ੍ਹਾਂ ਕੁਕਰਮਾਂ ਤੋਂ ਲੋਕਾਂ ਨੂੰ ਦੰਡ ਦਿੰਦਾ ਹੈ, ਉਨ੍ਹਾਂ ਤੋਂ ਆਪ ਭੀ ਬਚੇ.#ਭਾਈ ਬਾਲੇ ਦੀ ਸਾਖੀ ਵਿੱਚ ਲਿਖਿਆ ਹੈ ਕਿ- "ਮੀਰ ਬਾਬਰ ਨੇ ਕਹਿਆ, ਹੇ ਫਕੀਰ ਜੀ! ਮੁਝ ਕੋ ਤੁਸੀਂ ਕੁਛ ਉਪਦੇਸ਼ ਕਰੋ." ਤਾਂ ਸ਼੍ਰੀ ਗੁਰੂ ਜੀ ਕਹਿਆ, "ਹੇ ਪਾਤਸ਼ਾਹ! ਤੁਸਾਂ ਧਰਮ ਦਾ ਨਿਆਉਂ ਕਰਨਾ ਤੇ ਪਰਉਪਕਾਰ ਕਰਨਾ."#ਚਾਣਕ੍ਯ ਨੇ ਰਾਜਾ ਦਾ ਲੱਛਣ ਕੀਤਾ ਹੈ-#''नीतिशास्त्रानुगो राजा. '' (ਸੂਤ੍ਰ ੪੮) ਉਸ ਨੇ ਰਾਜ੍ਯ ਦਾ ਮੂਲ ਇੰਦ੍ਰੀਆਂ ਨੂੰ ਜਿੱਤਣਾ ਲਿਖਿਆ ਹੈ-#''राज्यमृलमिन्दि्रय जयः '' (ਸੂਤ੍ਰ ੪) ਸਾਥ ਹੀ ਇਹ ਭੀ ਦੱਸਿਆ ਹੈ ਕਿ ਇੰਦ੍ਰੀਆਂ ਤੇ ਕਾਬੂ ਆਇਆ ਰਾਜਾ ਚਤੁਰੰਗਿਨੀ ਫੌਜ ਰਖਦਾ ਹੋਇਆ ਭੀ ਨਸ੍ਟ ਹੋਜਾਂਦਾ ਹੈ. - ''इन्दि्रय वशवर्ती चतुरङ्गवानपि विनश्यति. '' (ਸੂਤ੍ਰ ੭੦)#ਨੀਤਿਵੇੱਤਾ ਚਾਣਕ੍ਯ ਨੇ ਇਹ ਭੀ ਲਿਖਿਆ ਹੈ ਕਿ ਜੋ ਰਾਜੇ ਪ੍ਰਜਾ ਨਾਲ ਮੇਲ ਜੋਲ ਰਖਦੇ ਅਤੇ ਹਰੇਕ ਨੂੰ ਮੁਲਾਕਾਤ ਦਾ ਮੌਕਾ ਦਿੰਦੇ ਹਨ, ਉਹ ਪ੍ਰਜਾ ਨੂੰ ਪ੍ਰਸੰਨ ਕਰਦੇ ਹਨ, ਅਰ ਜਿਨ੍ਹਾਂ ਦਾ ਦਰਸ਼ਨ ਮਿਲਣਾ ਹੀ ਔਖਾ ਹੈ, ਉਹ ਪ੍ਰਜਾ ਨੂੰ ਨਸ੍ਟ ਕਰ ਦਿੰਦੇ ਹਨ-#''दुर्दर्शना हि राजानः प्रजा नाशयन्ति।'' (ਸੂਤ੍ਰ ੫੫੭)#''सुदर्शना हि राजानः प्रजा रञ्जयन्ति. '' (ਸੂਤ੍ਰ ੫੫੮)²#ਲਾਲ, ਦੇਵੀਦਾਸ ਅਤੇ ਰਘੁਨਾਥ ਆਦਿ ਕਵੀਆਂ ਨੇ ਰਾਜਾ ਦੇ ਸੰਬੰਧ ਵਿੱਚ ਲਿਖਿਆ ਹੈ-#ਕਬਿੱਤ#"ਸੁੰਦਰ ਸਲੱਜ ਸੁਧੀ ਸਾਹਸੀ ਸੁਹ੍ਰਿਦ ਸਾਚੋ#ਸੂਰੋ ਸ਼ੁਚਿ ਸਾਵਧਾਨ ਸ਼ਾਸਤ੍ਰਗ੍ਯ ਜਾਨੀਏ,#ਉੱਦਮੀ ਉਦਾਰ ਗੁਨਗ੍ਰਾਹੀ ਔ ਗੰਭੀਰ "ਲਾਲ"#ਸ਼ੁੱਧਮਾਨ ਧਰਮੀ ਛਮੀ ਸੁ ਤਤ੍ਵਗ੍ਯਾਨੀਏ,#ਇੰਦ੍ਰਯਜਿਤ ਸਤ੍ਯਵ੍ਰਤ ਸੁਕ੍ਰਿਤੀ ਧ੍ਰਿਤੀ ਵਿਨੀਤ#ਤੇਜਸੀ ਦਯਾਲੁ ਪ੍ਰੀਤਿ ਹਰਿ ਸੋਂ ਪ੍ਰਮਾਨੀਏ,#ਲੋਭ ਛੋਭ ਹਿੰਸਾ ਕਾਮ ਕਪਟ ਗਰੂਰਤਾ ਨ#ਲੰਛਨ ਬਤੀਸ ਏ ਛਿਤੀਸ ਕੇ ਬਖਾਨੀਏ.#ਛੋਟੇ ਛੋਟੇ ਗੁਲਨ ਕੋ ਸੂਰਨ ਕੀ ਬਾਰ ਕਰੈ#ਪਾਤਰੇ ਸੇ ਪੌਧਾ ਪਾਨੀ ਪੋਖ ਕਰ ਪਾਰਬੋ,#ਫੂਲੀ ਫੁਲਵਾਰਨ ਕੇ ਫੂਲ ਮੋਹ ਲੇਵੈ ਪੁਨ#ਖਾਰੇ ਘਨੇ ਰੂਖ ਏਕ ਠੌਰ ਤੈਂ ਉਪਾਰਬੋ,#ਨੀਚੇ ਪਰੇ ਪਾਯਨ ਤੈਂ ਟੇਕ ਦੈ ਦੈ ਊਚੇ ਕਰੈ#ਊਚੇ ਬਢਗਏ ਤੇ ਜਰੂਰ ਕਾਟਡਾਰਬੋ,#ਰਾਜਨ ਕੋ ਮਾਲਿਨ ਕੋ ਦਿਨਪ੍ਰਤਿ ਦੇਵੀਦਾਸ#ਚਾਰ ਘਰੀ ਰਾਤ ਰਹੇ ਇਤਨੋ ਬਿਚਾਰਬੋ.#ਸੁਥਰੀ ਸਿਲਾਹ ਰਾਖੇ ਵਾਯੁਬੇਗੀ ਬਾਹ ਰਾਖੇ#ਰਸਦ ਕੀ ਰਾਹ ਰਾਖੇ, ਰਾਖੇ ਰਹੈ ਬਨ ਕੋ,#ਚਤੁਰ ਸਮਾਜ ਰਾਖੇ ਔਰ ਦ੍ਰਿਗਬਾਜ਼ ਰਾਖੇ#ਖਬਰ ਕੇ ਕਾਜ ਬਹੁਰੂਪਿਨ ਕੇ ਗਨ ਕੋ,#ਆਗਮਭਖੈਯਾ ਰਾਖੇ ਹਿੰਮਤਰਖੈਯਾ ਰਾਖੇ#ਭਨੇ ਰਘੁਨਾਥ ਔ ਬੀਚਾਰ ਬੀਚ ਮਨ ਕੋ,#ਬਾਜੀ ਹਾਰੇ ਕੌਨਹੂੰ ਨ ਔਸਰ ਕੇ ਪਰੇ ਭੂਪ#ਰਾਜੀ ਰਾਖੇ ਪ੍ਰਜਨ ਕੋ ਤਾਜੀ ਸੁਭਟਨ ਕੋ.#ਛੱਪਯ#ਪ੍ਰਥਮ ਬੁੱਧ ਧਨ ਧੀਰ ਧਰਨ ਧਰਨੀ ਪ੍ਰਜਾਹ ਸੁਖ,#ਸੁਚਿ ਸੁਸੀਲ ਸੁਭ ਨਿਯਤ ਨੀਤਬੇਤਾ ਪ੍ਰਸੰਨਮੁਖ,#ਨਿਰਬਿਕਾਰ ਨਿਰਲੋਭ ਨਿਰਬਿਖੀ ਨਿਰਗਰੂਰ ਮਨ,#ਹਾਨਿ ਲਾਭ ਕਰ ਨਿਪੁਣ ਕਦਰਦਾਨੀ ਬਿਬੇਕ ਸਨ,#ਤੇਗ ਤ੍ਯਾਗ ਸਾਚੋ ਸੁਕ੍ਰਿਤਿ ਹਰਿਸੇਵਕ ਹਿੰਮਤ ਅਮਿਤ,#ਸਦ ਸਭਾ ਦਾਸ ਮੰਤ੍ਰੀ ਸੁਧੀ ਬਢਤ ਰਾਜ ਸਸਿਕਲਾ ਵਤ.#੩. ਸਭ ਨੂੰ ਪ੍ਰਸੰਨ ਕਰਨ ਅਤੇ ਪ੍ਰਕਾਸ਼ਣ ਵਾਲਾ ਜਗਤ ਨਾਥ ਕਰਤਾਰ. "ਕੋਊ ਹਰਿ ਸਮਾਨਿ ਨਹੀ ਰਾਜਾ." (ਬਿਲਾ ਕਬੀਰ) "ਰਾਜਾ ਰਾਮੁ ਮਉਲਿਆ ਅਨਤਭਾਇ। ਜਹ ਦੇਖਉ ਤਹ ਰਹਿਆ ਸਮਾਇ." (ਬਸੰ ਕਬੀਰ) "ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ, ਐਸੋ ਰਾਜਾ ਛੋਡਿ ਔਰ ਦੂਜਾ ਕੌਨ ਧ੍ਯਾਇਯੇ?" (ਗ੍ਯਾਨ) ੪. ਕ੍ਸ਼੍ਤ੍ਰਿਯ. ਛਤ੍ਰੀ। ੫. ਭਾਵ- ਮਨ. "ਰਾਜਾ ਬਾਲਕ ਨਗਰੀ ਕਾਚੀ." (ਬਸੰ ਮਃ ੧) ਕੱਚੀ ਨਗਰੀ (ਵਿਨਾਸ਼ ਹੋਣ ਵਾਲੀ) ਦੇਹ ਹੈ। ੬. ਚੰਦ੍ਰਮਾ। ੭. ਨਾਪਿਤ (ਨਾਈ) ਨੂੰ ਭੀ ਪ੍ਰਸੰਨ ਕਰਨ ਲਈ ਲੋਕ ਰਾਜਾ ਆਖਦੇ ਹਨ। ੮. ਵਿ- ਰਾਜ੍ਯ ਦਾ. "ਨਾਮੁ ਧਨੁ, ਨਾਮੁ ਸੁਖ ਰਾਜਾ, ਨਾਮੁ ਕੁਟੰਬ, ਸਹਾਈ." (ਗੂਜ ਮਃ ੫)...
ਸਾਊਆਂ ਨੂੰ. ਸਾਊਆਂ ਦੇ. ਦੇਖੋ, ਸਊਆ....
ਸੰ. ਵ੍ਯ- ਸਾਥ. ਸੰਗ. ਸਮੇਤ. "ਪੁਤ੍ਰ ਸਹਿਤ ਗੁਰੁ ਦਰਸਨ ਕੀਨ." (ਗੁਪ੍ਰਸੂ) ੨. ਕ੍ਰਿ. ਵਿ- ਸਹਿਤ. ਹਿਤ ਸਹਿਤ. ਪ੍ਰੇਮ ਨਾਲ. ਸਨੇਹ ਕਰਕੇ. "ਭੋਜਨ ਮਧੁਰ ਸਹਿਤ ਕਰਵਾਏ." (ਗੁਪ੍ਰਸੂ) ੩. ਵਿ- ਹੱਛਾ ਹਿਤਕਾਰੀ. ਮਿਤ੍ਰ. "ਪਵਿਤ ਮਾਤਾ ਪਿਤਾ ਕੁਟੰਬ ਸਹਿਤ ਸਿਉ." (ਅਨੰਦੁ) ੪. ਦੇਖੋ, ਸਹਦ ੨....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....