sakalaसकल
ਸੰ. ਵਿ- ਕਲਾ ਸਹਿਤ. ਹੁਨਰ ਜਾਣਨ ਵਾਲਾ। ੨. ਸਗਲ. ਸਾਰਾ. ਸੰਪੂਰਣ. ਤਮਾਮ. "ਸਕਲ ਸੈਨ ਇਕ ਠਾਂ ਭਈ." (ਗੁਪ੍ਰਸੂ) ੩. ਸੰ. शकल- ਸ਼ਕਲ. ਸੰਗ੍ਯਾ- ਟੁਕੜਾ. ਖੰਡ. "ਨਖ ਸਸਿ ਸਕਲ ਸੇ ਉਪਮਾ ਨ ਲਟੀ ਸੀ." (ਨਾਪ੍ਰ) ੪. ਛਿਲਕਾ. ਵਲਕਲ। ੫. ਤਰਾਜੂ ਦਾ ਪਲੜਾ. ਦੇਖੋ, ਅੰ. Scales । ੬. ਅ਼. [شکل] ਸੂਰਤ. ਮੂਰਤਿ। ੭. ਨੁਹਾਰ. ਮੁੜ੍ਹੰਗਾ.
सं. वि- कला सहित. हुनर जाणन वाला। २. सगल. सारा. संपूरण. तमाम. "सकल सैन इक ठां भई." (गुप्रसू) ३. सं. शकल- शकल. संग्या- टुकड़ा. खंड. "नख ससि सकल से उपमा न लटी सी." (नाप्र) ४. छिलका. वलकल। ५. तराजू दा पलड़ा. देखो, अं. Scales । ६. अ़. [شکل] सूरत. मूरति। ७. नुहार. मुड़्हंगा.
ਸੰਗ੍ਯਾ- ਕਲਹ. ਲੜਾਈ ਦੀ ਦੇਵੀ. "ਤਬੈ ਕਲਾ ਗੁਰੁ ਕੇ ਨਿਕਟਾਈ." (ਗੁਵਿ ੬) ੨. ਝਗੜਾ. ਫ਼ਿਸਾਦ. ਕਲਹ। ੩. ਸੰ. ਅੰਸ਼. ਭਾਗ। ੪. ਸੋਲਵਾਂ ਹਿੱਸਾ। ੫. ਰਾਸ਼ੀ ਦੇ ਤੀਹਵੇਂ ਹਿੱਸੇ (ਅੰਸ਼) ਦਾ ਸੱਠਵਾਂ ਹਿੱਸਾ। ੫. ਸ਼ਕਤਿ. "ਧਰਣਿ ਅਕਾਸੁ ਜਾਕੀ ਕਲਾ ਮਾਹਿ". (ਬਸੰ ਮਃ ੫) ੭. ਬਾਜ਼ੀ. ਖੇਡ. "ਐਸੀ ਕਲਾ ਨ ਖੇਡੀਐ ਜਿਤੁ ਦਰਗਹਿ ਗਇਆਂ ਹਾਰੀਐ." (ਵਾਰ ਆਸਾ) ੮. ਆਧਾਰ. "ਬਾਝੁ ਕਲਾ ਧਰ ਗਗਨ ਧਰੀਆ." (ਬਸੰ ਅਃ ਮਃ ੧) ੯. ਕਲ. ਮਸ਼ੀਨ। ੧੦. ਵਿਦ੍ਯਾ। ੧੧. ਹੁਨਰ. "ਸਰਬ ਕਲਾ ਸਮਰਥ." (ਬਾਵਨ) ਪੁਰਾਣੇ ਕਵੀਆਂ ਨੇ ਵਿਦ੍ਯਾ ਅਤੇ ਹੁਨਰ ਦੇ ੬੪ ਭੇਦ ਮੰਨਕੇ ਚੌਸਠ ਕਲਾ ਲਿਖੀਆਂ ਹਨ, ਪਰੰਤੂ ਇਸ ਵਿੱਚ ਮਤਭੇਦ ਹੈ, ਬ੍ਰਹਮਵੈਵਰਤ ਵਿੱਚ ੧੬, ਬਾਣ ਕਵੀ ਨੇ ੪੮, ਕਲਾਵਿਲਾਸ਼ ਅਤੇ ਮਹਾਭਾਰਤ ਵਿੱਚ ੬੪, ਅਤੇ ਲਲਿਤ ਵਿਸਤਰ ਵਿੱਚ ੮੪ ਲਿਖੀਆਂ ਹਨ. ਜੇ ਅਸੀਂ ਲਿਖੀਏ ਤਦ ਸ਼ਾਯਦ ਸੈਂਕੜੇ ਕਲਾ ਹੋ ਜਾਣ. ਕਲਾ ਤੋਂ ਭਾਵ ਵਿਦ੍ਯਾ ਅਤੇ ਹੁਨਰ ਸਮਝਣਾ ਚਾਹੀਏ. ਦੇਖੋ, ਸੋਲਹ ਕਲਾ, ਚੌਸਠ ਕਲਾ ਅਤੇ ਵਿਦ੍ਯਾ ਸ਼ਬਦ....
ਸੰ. ਵ੍ਯ- ਸਾਥ. ਸੰਗ. ਸਮੇਤ. "ਪੁਤ੍ਰ ਸਹਿਤ ਗੁਰੁ ਦਰਸਨ ਕੀਨ." (ਗੁਪ੍ਰਸੂ) ੨. ਕ੍ਰਿ. ਵਿ- ਸਹਿਤ. ਹਿਤ ਸਹਿਤ. ਪ੍ਰੇਮ ਨਾਲ. ਸਨੇਹ ਕਰਕੇ. "ਭੋਜਨ ਮਧੁਰ ਸਹਿਤ ਕਰਵਾਏ." (ਗੁਪ੍ਰਸੂ) ੩. ਵਿ- ਹੱਛਾ ਹਿਤਕਾਰੀ. ਮਿਤ੍ਰ. "ਪਵਿਤ ਮਾਤਾ ਪਿਤਾ ਕੁਟੰਬ ਸਹਿਤ ਸਿਉ." (ਅਨੰਦੁ) ੪. ਦੇਖੋ, ਸਹਦ ੨....
ਫ਼ਾ. [ہُنر] ਸੰਗ੍ਯਾ- ਕਾਰੀਗਰੀ। ੨. ਗੁਣ. "ਨਿਜ ਹੁ ਨਰਨ ਕੋ ਰਿਦੈ ਛਪਾਵੈ." (ਨਾਪ੍ਰ)...
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਵਿ- ਸਕਲ. ਸਭ. ਤਮਾਮ. "ਸਗਲ ਨਾਮ ਨਿਧਾਨ ਤਿਨ ਪਾਇਆ." (ਮਾਰੂ ਸੋਲਹੇ ਮਃ ੫) ਸਗਲ ਨਿਧਾਨ ਨਾਮ ਤਿਨ ਪਾਇਆ। ੨. ਅ਼. [شغل] ਸ਼ਗ਼ਲ. ਸੰਗ੍ਯਾ- ਕੰਮ. ਕਿਰਤ। ੩. ਅ਼. [صغل] ਸਗ਼ਲ. ਬਦ ਦਿਮਾਗ਼. ਪਾਂਮਰ....
ਵਿ- ਪੂਰਾ. ਸਰਵ। ੨. ਦੇਖੋ, ਸਾਰ। ੩. ਸਾਲਾ. ਵਹੁਟੀ ਦਾ ਭਾਈ. ਦੇਖੋ, ਸਾਰੋ....
ਸੰ. सम्पूर्ण ਵਿ- ਸਾਰਾ. ਤਮਾਮ. ਸਭ। ੨. ਸੁਪੂਰਣ. ਚੰਗੀ ਤਰਾਂ ਭਰਿਆ ਹੋਇਆ।...
ਅ਼. [تمامی تمام] ਵਿ- ਪੂਰਾ. ਸਾਰਾ. ਸਭ। ੨. ਸਮਾਪਤ. ਖ਼ਤਮ....
ਸੰ. ਵਿ- ਕਲਾ ਸਹਿਤ. ਹੁਨਰ ਜਾਣਨ ਵਾਲਾ। ੨. ਸਗਲ. ਸਾਰਾ. ਸੰਪੂਰਣ. ਤਮਾਮ. "ਸਕਲ ਸੈਨ ਇਕ ਠਾਂ ਭਈ." (ਗੁਪ੍ਰਸੂ) ੩. ਸੰ. शकल- ਸ਼ਕਲ. ਸੰਗ੍ਯਾ- ਟੁਕੜਾ. ਖੰਡ. "ਨਖ ਸਸਿ ਸਕਲ ਸੇ ਉਪਮਾ ਨ ਲਟੀ ਸੀ." (ਨਾਪ੍ਰ) ੪. ਛਿਲਕਾ. ਵਲਕਲ। ੫. ਤਰਾਜੂ ਦਾ ਪਲੜਾ. ਦੇਖੋ, ਅੰ. Scales । ੬. ਅ਼. [شکل] ਸੂਰਤ. ਮੂਰਤਿ। ੭. ਨੁਹਾਰ. ਮੁੜ੍ਹੰਗਾ....
ਫੌਜ. ਦੇਖੋ, ਸੇਨ. "ਅਸੁਰ ਸੈਨ ਬਿਨ ਚੈਨ ਹੁਇ ਕੀਨੋ ਹਾਹਾਕਾਰ." (ਚੰਡੀ ੧) ੨. ਵਿ- ਸਿਆਣੂ. "ਸਾਕ ਸੈਨ." (ਸੁਖਮਨੀ) ੩. ਸੰਗ੍ਯਾ- ਸੰਤਤਿ. ਔਲਾਦ. "ਹਰਿ ਕਾ ਸੰਤ ਮਰੈ ਹਾੜੰਬੈ ਤ ਸਗਲੀ ਸੈਨ ਤਰਾਈ." (ਆਸਾ ਕਬੀਰ) ੪. ਸੰ. ਸ਼ਯਨ. ਸੌਣਾ. "ਸਹਜ ਸੈਨ." (ਸੋਰ ਮਃ ੫) ੫. ਸੇਜਾ. "ਹਰਿ ਸੋਇ ਰਹੇ ਸਜ ਸੈਨ ਤਹਾਂ." (ਚੰਡੀ ੧) ੬. ਦੇਖੋ, ਸੈਣ."ਸੈਨ ਨਾਈ ਬੁਤਕਾਰੀਆ." (ਆਸਾ ਧੰਨਾ) ੭. ਸੰਨਤ. ਇਸ਼ਾਰਾ ਸੰ. ਸਨਯਨ....
ਸੰਗ੍ਯਾ- ਸ੍ਥਾਨ. ਜਗਹਿ. ਠਿਕਾਣਾ. ਦੇਖੋ, ਠਾਇ. "ਸੰਤ ਕੇ ਦੋਖੀ ਕਉ ਨਾਹੀ ਠਾਉ." (ਸੁਖਮਨੀ)...
ਸੰ. ਵਿ- ਕਲਾ ਸਹਿਤ. ਹੁਨਰ ਜਾਣਨ ਵਾਲਾ। ੨. ਸਗਲ. ਸਾਰਾ. ਸੰਪੂਰਣ. ਤਮਾਮ. "ਸਕਲ ਸੈਨ ਇਕ ਠਾਂ ਭਈ." (ਗੁਪ੍ਰਸੂ) ੩. ਸੰ. शकल- ਸ਼ਕਲ. ਸੰਗ੍ਯਾ- ਟੁਕੜਾ. ਖੰਡ. "ਨਖ ਸਸਿ ਸਕਲ ਸੇ ਉਪਮਾ ਨ ਲਟੀ ਸੀ." (ਨਾਪ੍ਰ) ੪. ਛਿਲਕਾ. ਵਲਕਲ। ੫. ਤਰਾਜੂ ਦਾ ਪਲੜਾ. ਦੇਖੋ, ਅੰ. Scales । ੬. ਅ਼. [شکل] ਸੂਰਤ. ਮੂਰਤਿ। ੭. ਨੁਹਾਰ. ਮੁੜ੍ਹੰਗਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਖੰਡ. ਭਾਗ. ਹ਼ਿੱਸਾ। ੨. ਰੋਟੀ ਦਾ ਹਿੱਸਾ. ਟੁੱਕਰ। ੩. ਰੋਜ਼ੀ. ਉਪਜੀਵਿਕਾ....
ਸੰਗ੍ਯਾ- ਖੁੱਡ. ਬਿਲ। ੨. ਪਹਾੜ ਜੀ ਖਾਡੀ....
ਸੰ. शशिन- ਸ਼ਸ਼ਿਨ. ਸੰਗ੍ਯਾ- ਸਹੇ ਵਾਲਾ, ਚੰਦ੍ਰਮਾ. ਸਹੇ ਦਾ ਚਿੰਨ੍ਹ ਧਾਰਣ ਵਾਲਾ ਚੰਦ੍ਰ. ਦੇਖੋ, ਸ਼ਸ਼ਾਂਕ. "ਅਸਿਤਾ¹ ਨਿਸਿ ਮੇ ਸਸਿ ਸੇ ਬਿਗਸੇ." (ਸਮੁਦ੍ਰਮਥਨ) ੨. ਯੋਗਮਤ ਅਨੁਸਾਰ ਖੱਬਾ ਸੁਰ ਅਤੇ ਮਸ੍ਤਕ ਵਿੱਚ ਇਸਥਿਤ ਚੰਦ੍ਰਮਾ, ਜਿਸ ਤੋਂ ਅਮ੍ਰਿਤ ਟਪਕਦਾ ਹੈ "ਸਸਿ ਕੀਨੋ ਸੂਰ ਗਿਰਾਸਾ." (ਰਾਮ ਕਬੀਰ) ੩. ਇੱਕ ਗਿਣਤੀ ਬੋਧਕ, ਕਿਉਂਕਿ ਚੰਦ੍ਰਮਾ ਇੱਕ ਮੰਨਿਆ ਹੈ. "ਸੰਮਤ ਬਾਨ ਸੁ ਚੰਦ, ਖੰਭ ਸਸੀ ਸਾਵਨ ਵਿਖੇ." (ਨਿਹਾਲ ਸਿੰਘ) ਸੰਮਤ ੧੯੧੫² ੪. ਸੋਮਵਾਰ ਲਈ ਭੀ ਸਸਿ ਸ਼ਬਦ ਵਰਤਿਆ ਹੈ. "ਜਮਦੁਤਿਯਾ ਸਸਿ ਦਿਨ ਤਬ ਹੁਤੋ." (ਗੁਪ੍ਰਸੂ) ੫. ਸੰ. शस्य ਸ਼ਸਯ. ਖੇਤੀ. "ਸਦਾ ਸੁਕਾਲ ਸਸਿਨ ਕੋ ਸਾਲੀ." (ਨਾਪ੍ਰ)...
ਸੰ. ਉਪ- ਮਾ. ਸੰਗ੍ਯਾ- ਸਮਾਨ (ਤੁੱਲ) ਮਿਣਨ ਅਤੇ ਤੋਲਣ ਦੀ ਕ੍ਰਿਯਾ. ਸਮਾਨਤਾ. ਦ੍ਰਿਸਾਂਤ ਮਿਸਾਲ. "ਕਉਨ ਉਪਮਾ ਦੇਉ ਕਵਨ ਬਡਾਈ?" (ਸਾਰ ਛੰਤ ਮਃ ੫) ੨. ਇੱਕ ਸ਼ਬਦਾ- ਲੰਕਾਰ. ਜਿਸ ਉਕਤਿ ਵਿੱਚ ਉਪਮਾਨ ਉਪਮੇਯ ਦੇ ਭਿੰਨ ਹੋਣ ਪੁਰ ਭੀ. ਉਨ੍ਹਾਂ ਦੇ ਸਾਧਾਰਣ ਧਰਮ ਦੀ ਸਮਤਾ ਕੀਤੀ ਜਾਵੇ, , ਉਹ ਉਪਮਾ ਅਲੰਕਾਰ ਹੈ.#ਕਰਿਯੋ ਜਹਿਂ ਉਪਮੇਯ ਕੋ ਬਰ ਉਪਮਾਨ ਸਮਾਨ,#ਪੁਨ ਸਾਧਾਰਨ ਧਰਮ ਧਰ ਸੋਊ ਉਪਮਾ ਜਾਨ.#(ਅਲੰਕਾਰ ਸਾਗਰ ਸੁਧਾ)#ਇਸ ਅਲੰਕਾਰ ਦੇ ਗ੍ਯਾਨ ਲਈ ਚਾਰ ਸ਼ਬਦਾਂ ਦਾ ਅਰਥ (ਜੋ ਉਪਮਾ ਦੇ ਅੰਗਰੂਪ ਹਨ) ਪਹਿਲਾਂ ਚੰਗੀ ਤਰ੍ਹਾਂ ਸਮਝ ਲੈਣਾ ਚਾਹੀਏ, ਅਰਥਾਤ ਉਪਮਾਨ, ਉਪਮੇਯ, ਧਰਮ ਅਤੇ ਵਾਚਕ.#"ਉਪਮਾਨ" ਉਹ ਹੈ ਜਿਸ ਦੀ ਤੁੱਲਤਾ ਕਿਸੇ ਨੂੰ ਦੇਈਏ, ਜੈਸੇ ਚੰਦ੍ਰਮਾ ਦੀ ਸਮਤਾ ਮੁਖ ਨੂੰ ਦਿੱਤੀ ਜਾਂਦੀ ਹੈ.#"ਉਪਮੇਯ" ਉਹ ਹੈ ਜਿਸਨੂੰ ਤੁੱਲਤਾ ਦੇਈਏ. ਜੈਸੇ ਮੁੱਖ ਨੂੰ ਚੰਦ੍ਰਮਾ ਸਮਾਨ ਕਲਪਿਆ ਜਾਂਦਾ ਹੈ.#"ਧਰਮ" ਅਥਵਾ "ਸਾਧਾਰਣ ਧਰਮ" ਉਹ ਹੈ ਜੋ ਉਪਮਾਨ ਅਤੇ ਉਪਮੇਯ ਵਿੱਚ ਸਮਾਨ ਗੁਣ ਰਹਿੰਦਾ ਹੈ, ਜੈਸੇ ਚੰਦ੍ਰਮਾ ਅਤੇ ਮੁਖ ਵਿਚ ਪ੍ਰਕਾਸ਼ ਅਥਵਾ ਸ਼ੋਭਾ.#"ਵਾਚਕ" ਉਹ ਹੈ, ਜੋ ਉਪਮਾਨ ਉਪਮੇਯ ਦੇ ਸਾਧਾਰਣ ਧਰਮ ਨੂੰ ਤੁੱਲ ਬੋਧਨ ਕਰਦਾ ਹੈ. ਜੈਸਾ, ਤੈਸਾ, ਜਿਉਂ, ਤਿਉਂ, ਸਮ, ਸੋ, ਸਾ, ਯਥਾ, ਤਥਾ ਲੌ ਆਦਿਕ ਸ਼ਬਦ ਵਾਚਕ ਸਦਾਉਂਦੇ ਹਨ. ਉੱਪਰ ਦੱਸੇ ਚਾਰੇ ਅੰਗ ਜਿਸ ਉਪਮਾ ਵਿੱਚ ਪਾਏ ਜਾਣ, ਉਹ "ਪੂਰਣੋਪਮਾ" ਅਲੰਕਾਰ ਹੈ.#ਉਦਾਹਰਣ- ਲੋਚਨ ਅਮਲ ਕਮਲਦਲ ਜੈਸੇ. (ਨਾਪ੍ਰ)#ਨੇਤ੍ਰ ਉਪਮੇਯ ਹਨ, ਕਮਲ ਦੀ ਪੰਖੜੀ ਉਪਮਾਨ ਹੈ, ਨਿਰਮਲਤਾ ਦੋਹਾਂ ਦਾ ਸਾਧਾਰਣ ਧਰਮ ਹੈ ਅਤੇ ਜੈਸੇ ਸ਼ਬਦ ਵਾਚਕ ਹੈ.#(ਅ) ਜੇ ਉਪਮਾ ਦੇ ਚਾਰ ਅੰਗਾਂ ਵਿੱਚੋਂ ਇੱਕ ਅਥਵਾ ਦੋ ਲੋਪ ਹੋਣ, ਤਦ "ਲੁਪਤੋਪਮਾ" ਸੰਗ੍ਯਾ ਹੁੰਦੀ ਹੈ, ਅਤੇ ਜੋ ਅੰਗ ਲੋਪ ਹੋਵੇ ਉਸ ਦੇ ਨਾਉਂ ਕਰਕੇ ਲੁਪਤੋਪਮਾ ਦਾ ਨਾਉਂ ਹੋਇਆ ਕਰਦਾ ਹੈ. ਜੇ ਧਰਮ ਬੋਧਕ ਸ਼ਬਦ ਨਾ ਹੋਵੇ ਤਦ "ਧਰਮਲੁਪਤਾ", ਉਪਮਾਨ ਲੋਪ ਹੋਣ ਕਰਕੇ "ਉਪਮਾਨਲੁਪਤਾ", ਉਪਮੇਯ ਦੇ ਲੋਪ ਹੋਣ ਤੋਂ "ਉਪਮੇਯਲੁਪਤਾ" ਅਤੇ ਵਾਚਕ ਸ਼ਬਦ ਲੋਪ ਹੋਵੇ ਤਾਂ "ਵਾਚਕਲੁਪਤਾ" ਅਖਾਉਂਦੀ ਹੈ.#(ੲ) ਜੇ ਇੱਕ ਉਪਮੇਯ ਦੇ ਬਹੁਤ ਉਪਮਾਨ ਹੋਣ, ਤਦ "ਮਾਲੋਪਮਾ" ਅਲੰਕਾਰ ਹੁੰਦਾ ਹੈ.#ਉਦਾਹਰਣ-#ਛੀਰ ਕੈਸੀ ਛੀਰਾਵਧਿ ਛਾਛ ਕੈਸੀ ਛਤ੍ਰਾਨੇਰ#ਛਪਾਕਰ ਕੈਸੀ ਛਬਿ ਕਾਲਿੰਦੀ ਕੇ ਕੂਲ ਕੇ,#ਹੰਸਨੀ ਸੀ ਸੀਹਾਰੂਮ, ਹੀਰਾ ਸੀ ਹੁਸੈਨਾਬਾਦ#ਗੰਗਾ ਕੀ ਸੀ ਧਾਰ ਚਲੀ ਸਾਤੋਂ ਸਿੰਧੁ ਰੂਲਕੇ,#ਪਾਰਾ ਸੀ ਪਲਾਊਗਢ, ਰੂਪਾ ਕੈਸੀ ਰਾਮਪੁਰ#ਸ਼ੋਰਾ ਸੀ ਸੁਰੰਗਾਬਾਦ ਨੀਕੇ ਰਹੀ ਝੂਲਕੇ,#ਚੰਪਾ ਸੀ ਚੰਦੇਰੀਕੋਟ, ਚਾਂਦਨੀ ਸੀ ਚਾਂਦਾਗੜ#ਕੀਰਤੀ ਤਿਹਾਰੀ ਰਹੀ ਮਾਲਤੀ ਸੀ ਫੂਲਕੇ.#(ਅਕਾਲ)#(ਸ) ਉਪਮੇਯ ਨੂੰ ਉਪਮਾਨ ਅਤੇ ਉਪਮਾਨ ਨੂੰ ਉਪਮੇਯ ਯਥਾਕ੍ਰਮ ਵਰਣਨ ਕਰੀਏ, ਤਦ "ਰਸਨੋਪਮਾ" ਅਲੰਕਾਰ ਹੁੰਦਾ ਹੈ. ਉਦਾਹਰਣ-#ਕੈਸੀ ਰਵਿ ਰਸਮਿ ਘਟਾ ਪੈ ਹੈ ਟਹਿਲ ਸਿੰਘ?#ਜੈਸੀ ਨੀਲਮਨਿਨ ਕੀ ਆਵਲੀ ਪਹਾਰ ਹੈ,#ਕੈਸੀ ਨੀਲਮਨਿਨ ਕੀ ਆਵਲੀ ਸਬਜ ਸੈਲ?#ਜੈਸੀ ਬ੍ਰਿਜਕੁੰਜਨ ਮੇ ਜਮੁਨਾ ਕੀ ਧਾਰ ਹੈ,#ਕੈਸੀ ਬ੍ਰਿਜਕੁੰਜਨ ਮੇਂ ਜਮੁਨਾ ਕੀ ਧਾਰ ਦੇਖੀ?#ਜੈਸੀ ਬੀਜੁਰੀ ਕੀ ਸ਼ਾਨ ਪਾਨਪ ਅਪਾਰ ਹੈ,#ਕੈਸੀ ਬੀਜੁਰੀ ਕੀ ਸ਼ਾਨ ਪਾਨਪ ਅਪਾਰ ਦੇਖੀ?#ਜੈਸੀ ਸ਼੍ਰੀ ਗੋਬਿੰਦ ਸਿੰਘ ਤੇਰੀ ਤਲਵਾਰ ਹੈ.#(ਅਲੰਕਾਰ ਸਾਗਰ ਸੁਧਾ)#(ਹ) ਕਿਸੇ ਇੱਕ ਵਸਤੁ ਦੇ ਗੁਣ ਦੀ ਬਹੁਤਿਆਂ ਵਿੱਚ ਸੰਭਾਵਨਾ (ਅਟਕਲ) ਕਰਨੀ, "ਉਤਪ੍ਰੇਕ੍ਸ਼ੋਪਮਾ" ਅਲੰਕਾਰ ਹੈ.#ਉਦਾਹਰਣ-#ਤਾਲ ਕੂਪ ਫਲੇ ਦ੍ਰਮ ਮੇਘ ਜਲਪੂਰਿਤ ਮੇ#ਮਾਨੋ ਗੁਰੁ ਨਾਨਕ ਕੀ ਨੰਮ੍ਰਤਾ ਬਸਤ ਹੈ. ***#ਸਿਤਾ ਕਲਾਕੰਦ ਮਧੁ ਮਿਸ਼ਰੀ ਔ ਅੰਮ੍ਰਿਤ ਨੇ#ਮਾਨੋ ਗੁਰੁਗਿਰਾ ਮੇ ਤੇ ਮਧੁਰਾਈ ਲੀਨੀ ਹੈ.#੩. ਉਸਤਤਿ. ਤਾਰੀਫ਼. "ਬਿਨ ਉਪਮਾ ਜਗਦੀਸ ਕੀ ਬਿਨਸੈ ਨ ਅੰਧਿਆਰਾ." (ਗਉ ਮਃ ੧)...
ਵਿ- ਲਟਾ ਵਾਲਾ, ਵਾਲੀ. "ਕਿ ਸਰਪੰ ਲਈ ਹੈ." (ਦੱਤਾਵ) ਨਾਗ ਜੇਹੀ ਜਟਾ ਵਾਲੀ ਹੈ। ੨. ਘਟੀ. ਕਮ ਹੋਈ. ਨ੍ਯੂਨ. ਦੇਖੋ, ਲਟਨਾ. "ਉਪਮਾਂ ਨ ਲਟੀ ਹੈ." (ਨਾਪ੍ਰ) ੩. ਘਟੀਆ। ੪. ਝੂਠੀ....
ਸੰਗ੍ਯਾ- ਛਾਲਾ. ਤੁਚਾ. ਬਲਕਲ. ਸੰ. ਛੱਲਿ....
ਬਿਰਛ ਦਾ ਛਿੱਲ ਅਤੇ ਉਸ ਦਾ ਵਸਤ੍ਰ. ਦੇਖੋ, ਬਲਕ ਅਤੇ ਬਲਕਲ....
ਫ਼ਾ. [ترازوُ] ਤਰਾਜ਼ੂ. ਸੰਗ੍ਯਾ- ਤੱਕੜੀ. ਤੋਲਣ ਦਾ ਯੰਤ੍ਰ. "ਆਪੇ ਕੰਡਾ ਆਪਿ ਤਰਾਜੀ." (ਸੋਰ ਮਃ ੪) "ਸਚੁ ਤਰਾਜੀ ਤੋਲੁ." (ਸ੍ਰੀ ਅਃ ਮਃ ੧)...
ਸੰਗ੍ਯਾ- ਪਲ (ਤਰਾਜ਼ੂ) ਦਾ ਛਾਬਾ. ਪਟਲ....
ਅ਼. [صوُرت] ਸੂਰਤ. ਸੰਗ੍ਯਾ- ਤਸਵੀਰ. ਮੂਰਤਿ। ੨. ਸ਼ਕਲ। ੩. ਅ਼. [سوُرہ] ਕ਼ੁਰਾਨ ਸ਼ਰੀਫ਼ ਦਾ ਬਾਬ. ਅਧ੍ਯਾਯ। ੪. ਸੰ. ਸੂਰ੍ਤ. ਬੰਬਈ ਹਾਤੇ ਗੁਜਰਾਤ ਪ੍ਰਾਂਤ ਦਾ ਇੱਕ ਸ਼ਹਿਰ, ਜੋ ਕਿਸੇ ਸਮੇਂ ਸੁਰਾਸ੍ਟ੍ਰ ਦੇਸ਼ ਦਾ ਪ੍ਰਧਾਨ ਨਗਰ ਸੀ. "ਸੁਕ੍ਰਿਤ ਸਿੰਘ ਸੂਰੋ ਬਡੋ ਸੂਰਤ ਕੋ ਨਰਪਾਲ." (ਚਰਿਤ੍ਰ ੧੬੬) ੫. ਸੰ. ਸੂਰਤ. ਵਿ- ਦਯਾਲੁ. ਕ੍ਰਿਪਾਲੁ....
ਸੰ. मूर्ति. ਮੂਰ੍ਤਿ. ਸੰਗ੍ਯਾ- ਦੇਹ. ਸ਼ਰੀਰ. "ਮੂਰਤਿ ਪੰਚ ਪ੍ਰਮਾਣ ਪੁਰਖ." (ਸਵੈਯੇ ਮਃ ੫. ਕੇ) ੨. ਆਕਾਰ. ਸ਼ਕਲ। ੩. ਪ੍ਰਤਿਮਾ. ਤਸਵੀਰ. "ਨਾਨਕ ਮੂਰਤਿਚਿਤ੍ਰ ਜਿਉ ਛਾਡਤਿ ਨਾਹਨ ਭੀਤ." (ਸਃ ਮਃ ੯) ੪. ਸਖ਼ਤੀ. ਕਠੋਰਤਾ। ੫. ਨਮੂਨਾ. ਉਦਾਹਰਣ. ਮਿਸਾਲ. "ਤਾਂ ਨਾਨਕ ਕਹੀਐ. ਮੂਰਤਿ." (ਮਃ ੨. ਵਾਰ ਸਾਰ) ੬. ਹਸ੍ਤਿ. ਹੋਂਦ. ਭਾਵ. ਸੱਤਾ. "ਅਕਾਲਮੂਰਤਿ" (ਜਪੁ) "ਕਹੁ ਕਬੀਰੁ ਸਾਧੂ ਕੋ ਪ੍ਰੀਤਮੁ ਤਿਸੁ ਮੂਰਤਿ ਬਲਿਹਾਰੀ." (ਸਾਰ ਕਬੀਰ)...
ਦੇਖੋ, ਅਨੁਹਾਰ....