sakravaranaसक्रवरण
ਸ਼ਕ੍ਰ (ਇੰਦ੍ਰ) ਦਾ ਰੰਗ ਗੋਰਾ ਲਿਖਿਆ ਹੈ, ਇਸ ਲਈ ਸ਼ੁਕਲ (ਚਿੱਟੇ) ਰੰਗ ਵਾਸਤੇ ਇਹ ਸ਼ਬਦ ਵਰਤਿਆ ਹੈ. "ਸਕ੍ਰਵਰਣ ਅਤਿ ਤਾਂਹਿ ਵਿਰਾਜੈ." (ਚਰਿਤ੍ਰ ੧੪੫)
शक्र (इंद्र) दा रंग गोरा लिखिआ है, इस लई शुकल (चिॱटे) रंग वासते इह शबद वरतिआ है. "सक्रवरण अति तांहि विराजै." (चरित्र १४५)
ਸੰ. शक ਵਿ- ਸ਼ਕ (ਬਲ) ਰੱਖਣ ਵਾਲਾ. ਬਲਵਾਨ। ੨. ਸੰਗ੍ਯਾ- ਇੰਦ੍ਰ। ੩. ਦੇਖੋ, ਸਕ੍ਰਵਰਣ....
ਦੇਵਰਾਜ. ਦੇਖੋ, ਇੰਦਰ. "ਇੰਦ੍ਰ ਕੋਟਿ ਜਾਕੇ ਸੇਵਾ ਕਰਹਿ." (ਭੈਰ ਅਃ ਕਬੀਰ) ੨. ਕੁਟਜ ਬਿਰਛ. ਦੇਖੋ, ਇੰਦ੍ਰਜੌਂ ਅਤੇ ਕੁਟਜ....
ਸੰ. रङ्क. ਸੰਗ੍ਯਾ- ਆਨੰਦ ਖ਼ੁਸ਼ੀ. "ਮਨਿ ਬਿਲਾਸ ਬਹੁ ਰੰਗ ਘਣਾ." (ਸ੍ਰੀ ਮਃ ੫) ੨. ਤਮਾਸ਼ੇ ਦੀ ਥਾਂ. ਥੀਏਟਰ. ਰੰਗਸ਼ਾਲਾ. "ਰੰਗ ਤੁਰੰਗ ਗਰੀਬ ਮਸਤ ਸਭੁ ਲੋਕ ਸਿਧਾਸੀ." (ਵਾਰ ਮਾਰੂ ੨. ਮਃ ੫) ਰੰਗਸ਼ਾਲਾ (ਤਮਾਸ਼ੇ ਦੀ ਥਾਂ), ਤੁਰੰਗ (ਜੇਲ), ਹਲੀਮ ਅਤੇ ਅਹੰਕਾਰੀ ਸਭ ਨਾਸ਼ਵਾਨ ਹਨ. ਦੇਖੋ, ਤੁਰੰਗ ੪। ੩. ਰਾਂਗਾ. ਕਲੀ। ੪. ਜੰਗ ਦੀ ਥਾਂ। ੫. ਪ੍ਰੇਮ. ਅਨੁਰਾਗ। ੬. ਸ਼ੋਭਾ. "ਰੰਗ ਰਸਾ ਤੂੰ ਮਨਹਿ ਅਧਾਰੁ." (ਗਉ ਮਃ ੫) ੭. ਫ਼ਾ. [رنگ] ਵਰਣ. ਲਾਲ ਪੀਲਾ ਆਦਿ.¹ "ਰੰਗਿ ਰੰਗੀ ਰਾਮ ਅਪਨੈ ਕੈ." (ਧਨਾ ਮਃ ੫) ਪ੍ਰੇਮਰੂਪ ਰੰਗ ਵਿੱਚ ਰੰਗੀ. ਇੱਥੇ ਰੰਗ ਦੇ ਦੋ ਅਰਥ ਹਨ। ੮. ਖੇਲ. ਲੀਲਾ। ੯. ਨੇਕੀ। ੧੦. ਅਰੋਗਤਾ. ਤਨਦੁਰੁਸਤੀ। ੧੧. ਧਨ. ਸੰਪਦਾ. "ਰੰਗ ਰੂਪ ਰਸ ਬਾਦਿ." (ਵਾਰ ਗਉ ੨. ਮਃ ੫) ੧੨. ਲਾਭ. ਨਫਾ। ੧੩. ਰੰਕ ਦੀ ਥਾਂ ਭੀ ਰੰਗ ਸ਼ਬਦ ਆਇਆ ਹੈ. "ਰੰਗ ਰਾਇ ਸੰਚਹਿ ਬਿਖਮਾਇਆ." (ਮਃ ੪. ਵਾਰ ਸਾਰ)...
ਵਿ- ਗੌਰ. ਗੋਰੇ ਰੰਗ ਵਾਲਾ। ੨. ਸੰਗ੍ਯਾ- ਗੋਲਾ. "ਗੋਰੇ ਗੋਰੀ ਬਰਖਾ ਬਰਖਹਿਂ." (ਗੁਪ੍ਰਸੂ) "ਕਿ ਛੁੱਟੇਤ ਗੋਰੰ। ਕਿ ਬੁੱਠੇਤ ਓਰੰ." (ਕਲਕੀ) ਗੋਲੇ ਛੁੱਟੇ, ਮਾਨੋ ਓਲੇ (ਗੜੇ) ਵਰਸ ਗਏ। ੩. ਭੂਗੋਲ. ਗੋਲਾਕਾਰ ਪ੍ਰਿਥਿਵੀ. "ਗੋਰਾ ਆਦਿ ਉਚਾਰਨ ਕੀਜੈ." (ਸਨਾਮਾ)...
ਵਿ- ਲਿਖਿਤ. ਲਿਖਿਆ ਹੋਇਆ. "ਲਿਖਿਆ ਮੇਟਿ ਨ ਸਕੀਐ." (ਮਃ ੩. ਵਾਰ ਸ੍ਰੀ) "ਲਿਖਿਅੜਾ ਸਾਹ ਨਾ ਟਲੈ." (ਵਡ ਅਲਾਹਣੀ ਮਃ ੧) ਇੱਥੇ ਸਾਹੇ ਤੋਂ ਭਾਵ ਮੌਤ ਦਾ ਵੇਲਾ ਹੈ....
ਸੰ. ਸ਼ੁਕ੍ਲ. ਵਿ- ਚਿੱਟਾ। ੨. ਸੰਗ੍ਯਾ- ਚਾਂਦੀ। ੩. ਮੱਖਣ....
ਕ੍ਰਿ. ਵਿ- ਲਿਯੇ, ਲਈ. ਖ਼ਾਤਰ. ਸਦਕੇ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸ਼ਕ੍ਰ (ਇੰਦ੍ਰ) ਦਾ ਰੰਗ ਗੋਰਾ ਲਿਖਿਆ ਹੈ, ਇਸ ਲਈ ਸ਼ੁਕਲ (ਚਿੱਟੇ) ਰੰਗ ਵਾਸਤੇ ਇਹ ਸ਼ਬਦ ਵਰਤਿਆ ਹੈ. "ਸਕ੍ਰਵਰਣ ਅਤਿ ਤਾਂਹਿ ਵਿਰਾਜੈ." (ਚਰਿਤ੍ਰ ੧੪੫)...
ਸੰ. ਵਿ- ਬਹੁਤ. ਅਧਿਕ. "ਅਤਿ ਸੂਰਾ ਜੇ ਕੋਊ ਕਹਾਵੈ." (ਸੁਖਮਨੀ)...
ਸਰਵ- ਉਸ ਨੂੰ. ਉਸੇ. "ਤਾਹਿ ਕਹਾ ਪਰਵਾਹ ਕਾਹੂ ਕੀ ਜਾਕੈਬਸੀਸਿ ਧਰਿਓ ਗੁਰਿ ਹਥੁ." (ਸਵੈਯੇ ਮਃ ੪. ਕੇ) ਜਿਸ ਦੇ ਅਬ ਸਿਰ ਤੇ ਗੁਰੂ ਨੇ ਹੱਥ ਰੱਖਿਆ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....