sachiसचि
ਦੇਖੋ, ਸਚੀ। ੨. ਸਤ੍ਯ ਮੇ. ਸੱਚ ਵਿੱਚ. "ਸਚਿ ਰਹਹੁ ਸਦਾ ਸਹਜੁ ਸੁਖ ਉਪਜੈ." (ਰਾਮ ਅਃ ਮਃ ੩) ੩. ਸੱਚ ਨੂੰ. "ਸਚਿ ਮੈਲੁ ਨ ਲਾਗੈ ਭ੍ਰਮ ਭਉ ਭਾਗੈ." (ਬਿਲਾ ਥਿਤੀ ਮਃ ੧) ੪. ਸੱਚ (ਸਤ੍ਯ) ਦਾ. "ਸਚਿ ਕਾਲੁ ਕੂੜ ਵਰਤਿਆ." (ਵਾਰ ਆਸਾ) ੫. ਸਤ੍ਯ ਦ੍ਵਾਰਾ. ਸੱਚ ਕਰਕੇ. "ਸਚਿ ਸਚੁ ਜਾਣੀਐ." (ਸਵੈਯੇ ਮਃ ੩. ਕੇ)
देखो, सची। २. सत्य मे. सॱच विॱच. "सचि रहहु सदा सहजु सुख उपजै." (राम अः मः ३) ३. सॱच नूं. "सचि मैलु न लागै भ्रम भउ भागै." (बिला थिती मः १) ४. सॱच (सत्य) दा. "सचि कालु कूड़ वरतिआ." (वार आसा) ५. सत्य द्वारा. सॱच करके. "सचि सचु जाणीऐ." (सवैये मः ३. के)
ਸਤ੍ਯਤਾ ਵਾਲੀ. ਸੱਚੀ. "ਸਚੀ ਤੇਰੀ ਕੁਦਰਤਿ ਸਚੇ ਪਾਤਸਾਹ!" (ਵਾਰ ਆਸਾ) ੨. ਸੰ. ਸ਼ਚੀ. ਸੰਗ੍ਯਾ- ਤਾਕਤ. ਸ਼ਕ੍ਤਿ। ੩. ਇੰਦ੍ਰ ਦੀ ਰਾਣੀ. "ਮਾਨੋ ਸਿੰਘਾਸਨ ਬੈਠੀ ਸਚੀ ਹੈ." (ਚੰਡੀ ੧)...
ਸੰ. सत्य ਸੰਗ੍ਯਾ- ਪਾਰਬ੍ਰਹਮ. ਕਰਤਾਰ, ਜੋ ਸਦਾ ਨਿਤ੍ਯ ਹੈ। ੨. ਸਤਯੁਗ। ੩. ਪ੍ਰਤਿਗ੍ਯਾ। ੪. ਸਿੱਧਾਂਤ. ਸਾਰ। ੫. ਸਭ ਤੋਂ ਉੱਚਾ ਸੱਤਵਾਂ ਲੋਕ। ੬. ਸੱਚ. ਝੂਠ ਦੇ ਵਿਰੁੱਧ। ੭. ਵਿ- ਯਥਾਰਥ. ਸਹੀ. ਠੀਕ....
ਸਤ੍ਯ. ਮਿਥ੍ਯਾ ਦੇ ਵਿਰੁੱਧ। ੨. ਰਾਸ੍ਤੀ. ਸਚਾਈ। ੩. सत- च ਸਤ੍ਯ- ਅਤੇ....
ਦੇਖੋ, ਸਚੀ। ੨. ਸਤ੍ਯ ਮੇ. ਸੱਚ ਵਿੱਚ. "ਸਚਿ ਰਹਹੁ ਸਦਾ ਸਹਜੁ ਸੁਖ ਉਪਜੈ." (ਰਾਮ ਅਃ ਮਃ ੩) ੩. ਸੱਚ ਨੂੰ. "ਸਚਿ ਮੈਲੁ ਨ ਲਾਗੈ ਭ੍ਰਮ ਭਉ ਭਾਗੈ." (ਬਿਲਾ ਥਿਤੀ ਮਃ ੧) ੪. ਸੱਚ (ਸਤ੍ਯ) ਦਾ. "ਸਚਿ ਕਾਲੁ ਕੂੜ ਵਰਤਿਆ." (ਵਾਰ ਆਸਾ) ੫. ਸਤ੍ਯ ਦ੍ਵਾਰਾ. ਸੱਚ ਕਰਕੇ. "ਸਚਿ ਸਚੁ ਜਾਣੀਐ." (ਸਵੈਯੇ ਮਃ ੩. ਕੇ)...
ਵ੍ਯ- ਨਿਤ੍ਯ. ਹਮੇਸ਼ਹ. "ਸਦਾ ਸਦਾ ਆਤਮ ਪਰਗਾਸੁ." (ਆਸਾ ਮਃ ੫) ੨. ਅ਼. [صدا] ਸਦਾ. ਸੰਗ੍ਯਾ- ਧ੍ਵਨਿ. ਸ਼ਬਦ. ਆਵਾਜ਼। ੩. ਫ਼ਕੀਰ ਦੀ ਦੁਆ. ਆਸ਼ੀਰਵਾਦ। ੪. ਪੁਕਾਰ. ਗੁਹਾਰ. "ਰੈਣ ਦਿਨਸ ਦੁਇ ਸਦੇ ਪਏ." (ਬਸੰ ਮਃ ੪) ਦੇਖੋ, ਸੱਦਾ....
ਸੰ. सहज ਵਿ- ਸਾਥ ਪੈਦਾ ਹੋਣ ਵਾਲਾ. ਜੋ ਨਾਲ ਜੰਮੇ। ੨. ਸੰਗ੍ਯਾ- ਸਾਥ ਪੈਦਾ ਹੋਣ ਵਾਲਾ (ਜੌੜਾ ਜੰਮਿਆ) ਭਾਈ। ੩. ਸ੍ਵਭਾਵ. ਖ਼ੋ. ਆਦਤ. ਫ਼ਿਤਰਤ. ਅਸਲ ਪ੍ਰਕ੍ਰਿਤਿ. "ਅੰਮ੍ਰਿਤੁ ਲੈ ਲੈ ਨੀਮ ਸਿੰਚਾਈ। ਕਹਿਤ ਕਬੀਰ ਉਆ ਕੋ ਸਹਜੁ ਨ ਜਾਈ।।" (ਆਸਾ) ੪. ਵਿਚਾਰ. ਵਿਵੇਕ. "ਸਹਜੇ ਗਾਵਿਆ ਥਾਇ ਪਵੈ." (ਸ੍ਰੀ ਅਃ ਮਃ ੩) ੫. ਗ੍ਯਾਨ. "ਕਰਮੀ ਸਹਜ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ." (ਅਨੰਦੁ) "ਗੁਰੁ ਬਿਨ ਸਹਜ ਨ ਊਪਜੈ ਭਾਈ, ਪੂਛਹੁ ਗਿਆਨੀਆ ਜਾਇ." (ਸੋਰ ਅਃ ਮਃ ੩) ੬. ਆਨੰਦ. ਸ਼ੋਕ ਦਾ ਅਭਾਵ. "ਚਉਥੈ ਪਦ ਮਹਿ ਸਹਜ ਹੈ ਗੁਰਮੁਖਿ ਪਲੈ ਪਾਇ." (ਸ੍ਰੀ ਅਃ ਮਃ ੩) ੭. ਸੁਸ਼ੀਲ. ਪਤਿਵ੍ਰਤ। ੮. ਪਾਰਬ੍ਰਹਮ. ਕਰਤਾਰ. "ਸਹਜ ਸਾਲਾਹੀ ਸਦਾ ਸਦਾ." (ਸ੍ਰੀ ਅਃ ਮਃ ੩) ੯. ਸਨਮਾਨ. ਆਦਰ। ੧੦. ਕ੍ਰਿ. ਵਿ- ਨਿਰਯਤਨ. "ਸਤਿਗੁਰੁ ਤ ਪਾਇਆ ਸਹਜ ਸੇਤੀ." (ਅਨੰਦੁ) ੧੧. ਸ੍ਵਾਭਾਵਿਕ. "ਜੋ ਕਿਛੁ ਹੋਇ ਸੁ ਸਹਜੇ ਹੋਇ." (ਵਾਰ ਬਿਲਾ ਮਃ ੩) "ਸਹਜੇ ਜਾਗੈ ਸਹੇਜੇ ਸੋਵੈ." (ਵਾਰ ਸੋਰ ਮਃ ੩) ੧੨. ਆਸਾਨੀ ਨਾਲ. "ਮੁਕਤਿ ਦੁਆਰਾ ਮੋਕਲਾ ਸਹਿਜੇ ਆਵਉ ਜਾਉ." (ਸ. ਕਬੀਰ) ੧੩. ਸਿੰਧੀ. ਸੰਗ੍ਯਾ- ਘੋਟੀ ਹੋਈ ਭੰਗ....
ਸੰਗ੍ਯਾ- ਸੁੱਖ. ਮੰਨਤ. "ਸੁਖ ਸੁਖੇਂਦੀ ਸਾ ਮੈ ਪਾਈ." (ਜੈਤ ਛੰਤ ਮਃ ੫) ਸੁਖ ਦੀ ਇੱਛਾ ਲਈ ਮੰਨਤ ਕਰਨ ਤੋਂ ਨਾਮ ਸੁਕ ਹੈ. ੨. ਸੰ. ਆਨੰਦ. "ਦੁਖ ਦਾਰੂ ਸੁਖ ਰੋਗ ਭਇਆ." (ਵਾਰ ਆਸਾ) ੩. ਦੇਖੋ, ਸਵੈਯੇ ਦਾ ਰੂਪ ੧੮.। ੪. ਜਲ. ਪਾਣੀ....
ਦੇਖੋ, ਉਪਜਨ। ੨. ਵ੍ਰਿੱਧੀ ਪ੍ਰਾਪਤ ਕਰਦਾ ਹੈ. ਕਾਮਯਾਬ ਹੁੰਦਾ ਹੈ। ੩. ਫ਼ਤੇ ਪਾਉਂਦਾ ਹੈ. ਜਿੱਤਦਾ ਹੈ. "ਖੋਜੀ ਉਪਜੈ ਬਾਦੀ ਬਿਨਸੈ." (ਮਲਾ ਮਃ ੧) ਖੋਜੀ ਜਿੱਤਦਾ ਹੈ ਵਾਦੀ ਹਾਰਦਾ ਹੈ....
ਸੰ. राम. ਸੰਗ੍ਯਾ- ਜਿਸ ਵਿੱਚ ਯੋਗੀਜਨ ਰਮਣ ਕਰਦੇ ਹਨ. ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ.¹ "ਸਾਧੋ, ਇਹੁ ਤਨੁ ਮਿਥਿਆ ਜਾਨਉ। ਯਾ ਭੀਤਰਿ ਜੋ ਰਾਮੁ ਬਸਤ ਹੈ ਸਾਚੋ ਤਾਹਿ ਪਛਾਨੋ." (ਬਸੰ ਮਃ ੯) "ਰਮਤ ਰਾਮੁ ਸਭ ਰਹਿਓ ਸਮਾਇ." (ਗੌਂਡ ਮਃ ੫)#੨. ਪਰਸ਼ੁਰਾਮ. "ਮਾਰਕੈ ਛਤ੍ਰਿਨ ਕੁੰਡਕੈ ਛੇਤ੍ਰ ਮੇ ਮਾਨਹੁ ਪੈਠਕੈ ਰਾਮ ਜੂ ਨ੍ਹਾਯੋ." (ਚੰਡੀ ੧)#੩. ਸੂਰਯਵੰਸ਼ੀ ਅਯੋਧ੍ਯਾਪਤਿ ਰਾਜਾ ਦਸ਼ਰਥ ਦੇ ਸੁਪੁਤ੍ਰ, ਜੋ ਰਾਣੀ ਕੌਸ਼ਲ੍ਯਾ ਦੇ ਉਦਰ ਤੋਂ ਚੇਤ ਸੁਦੀ ੯. ਨੂੰ ਜਨਮੇ. ਆਪ ਨੇ ਵਸ਼ਿਸ੍ਟ ਅਤੇ ਵਾਮਦੇਵ ਤੋਂ ਵੇਦ ਵੇਦਾਂਗ ਪੜ੍ਹੇ ਅਰ ਵਿਸ਼੍ਵਾਮਿਤ੍ਰ ਤੋਂ ਸ਼ਸਤ੍ਰਵਿਦ੍ਯਾ ਸਿੱਖੀ. ਵਿਸ਼੍ਵਾਮਿਤ੍ਰ ਦੇ ਜੱਗ ਵਿੱਚ ਵਿਘਨ ਕਰਨ ਵਾਲੇ ਸੁਬਾਹੁ ਮਰੀਚ ਆਦਿਕਾਂ ਨੂੰ ਦੰਡ ਦੇਕੇ ਜਨਕਪੁਰੀ ਜਾਕੇ ਸ਼ਿਵ ਦੇ ਧਨੁਖ ਨੂੰ ਤੋੜਕੇ ਸੀਤਾ ਨੂੰ ਵਰਿਆ. ਪਿਤਾ ਦੀ ਆਗ੍ਯਾ ਨਾਲ ੧੪. ਵਰ੍ਹੇ ਬਨ ਵਿੱਚ ਰਹੇ ਅਰ ਰਿਖੀਆਂ ਨੂੰ ਦੁੱਖ ਦੇਣ ਵਾਲੇ ਦੁਰਾਚਾਰੀਆਂ ਨੂੰ ਦੰਡ ਦੇਕੇ ਸ਼ਾਂਤਿ ਅਸਥਾਪਨ ਕੀਤੀ. ਸੀਤਾ ਹਰਣ ਵਾਲੇ ਰਾਵਣ ਨੂੰ ਦੱਖਣ ਦੇ ਜੰਗਲੀ ਲੋਕਾਂ (ਵਾਨਰ ਵਨਨਰਾਂ) ਦੀ ਸਹਾਇਤਾ ਨਾਲ ਮਾਰਕੇ ਸੀਤਾ ਸਹਿਤ ਅਯੋਧ੍ਯਾ ਆਕੇ ਰਾਜਸਿੰਘਸਨ ਤੇ ਵਿਰਾਜੇ.#ਆਪ ਦੀ ਮਹਿਮਾ ਭਰੇ ਰਾਮਾਯਣ, ਅਨੇਕ ਕਵੀਆਂ ਨੇ ਲਿਖੇ ਹਨ, ਪਰ ਸਭ ਤੋਂ ਪੁਰਾਣਾ ਵਾਲਮੀਕਿ ਕ੍ਰਿਤ ਰਾਮਾਯਣ ਹੈ, ਜਿਸ ਵਿੱਚ ਲਿਖਿਆ ਹੈ ਕਿ ਰਾਮ ਸ਼ੁਭਗੁਣਾਂ ਦਾ ਪੁੰਜ, ਅਰ ਉਦਾਹਰਣਰੂਪ ਜੀਵਨ ਰਖਦੇ ਸਨ. ਇਸ ਕਵੀ ਦੇ ਲੇਖ ਅਨੁਸਾਰ ਰਾਮਚੰਦ੍ਰ ਜੀ ਨੇ ੧੦੦੦੦ ਵਰ੍ਹੇ ਰਾਜ ਕਰਕੇ ਆਪਣੇ ਪੁਤ੍ਰਾਂ ਨੂੰ ਕੋਸ਼ਲ ਦੇ ਰਾਜ ਤੇ ਥਾਪਕੇ ਸਰਯੂ ਨਦੀ ਦੇ ਕਿਨਾਰੇ "ਗੋਪਤਾਰ" ਘਾਟ ਉੱਤੇ ਪ੍ਰਾਣ ਤਿਆਗੇ. "ਰਾਮ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰ." (ਸਃ ਮਃ ੯)#ਸ਼੍ਰੀ ਰਾਮਚੰਦ੍ਰ ਜੀ ਦੀ ਵੰਸ਼ਾਵਲੀ ਵਾਲਮੀਕ ਰਾਮਾਯਣ ਵਿੱਚ ਇਉਂ ਲਿਖੀ ਹੈ- ਸੂਰਜ ਦਾ ਪੁਤ੍ਰ. ਮਨੁ, ਮਨੁ ਦਾ ਪੁਤ੍ਰ ਇਕ੍ਸ਼੍ਵਾਕੁ (ਜਿਸਨੇ ਅ਼ਯੋਧਯਾ ਪੁਰੀ ਵਸਾਈ), ਇਕ੍ਵਾਕੁ ਦਾ ਕੁਕ੍ਸ਼ਿ, ਉਸ ਦਾ ਵਿਕੁਕਿ, ਉਸ ਦਾ ਵਾਣ, ਉਸ ਦਾ ਅਨਰਣ੍ਯ, ਉਸ਼ ਦਾ ਪ੍ਰਿਥੁ, ਉਸ ਦਾ ਤ੍ਰਿਸ਼ੰਕੁ, ਉਸ ਦਾ ਧੁੰਧੁਮਾਰ, ਉਸ ਦਾ ਯੁਵਨਾਸ਼੍ਤ, ਉਸ ਦਾ ਮਾਂਧਾਤਾ, ਉਸ ਦਾ ਸੁਸੰਧਿ, ਉਸ ਦਾ ਧ੍ਰੁਵਸੰਧਿ, ਉਸ ਦਾ ਭਰਤ, ਉਸ ਦਾ ਅਸਿਤ, ਉਸ ਦਾ ਸਗਰ, ਉਸ ਦਾ ਅਸਮੰਜਸ, ਉਸ ਦਾ ਅੰਸ਼ੁਮਾਨ, ਉਸ ਦਾ ਦਿਲੀਪ, ਉਸ ਦਾ ਭਗੀਰਥ, ਉਸ ਦਾ ਕਕੁਤਸ੍ਥ, ਉਸ ਦਾ ਰਘੁ (ਜਿਸ ਤੋਂ ਰਘੁਵੰਸ਼ ਪ੍ਰਸਿੱਧ ਹੋਇਆ), ਰਘੁ ਦਾ ਪੁਤ੍ਰ ਪ੍ਰਵ੍ਰਿੱਧ (ਜਿਸ ਦੇ ਪੁਰਸਾਦ ਅਤੇ ਕਲਾਮਾਸਪਾਦ ਨਾਮ ਭੀ ਹੋਏ), ਪ੍ਰਵ੍ਰਿੱਧ ਦਾ ਸ਼ੰਖਣ, ਉਸ ਦਾ ਸੁਦਰਸ਼ਨ, ਉਸ ਦਾ ਅਗਨਿਵਰਣ, ਉਸ ਦਾ ਸ਼ੀਘ੍ਰਗ, ਉਸ ਦਾ ਮਰੁ, ਉਸ ਦਾ ਪ੍ਰਸ਼ੁਸ਼੍ਰੁਕ, ਉਸ ਦਾ ਅੰਥਰੀਸ, ਉਸ ਦਾ ਨਹੁਸ, ਉਸ ਦਾ ਯਯਾਤਿ, ਉਸ ਦਾ ਨਾਭਾਗ, ਉਸ ਦਾ ਅਜ, ਉਸ ਦਾ ਪੁਤ੍ਰ ਦਸ਼ਰਥ, ਦਸ਼ਰਥ ਦੇ ਸੁਪੁਤ੍ਰ ਰਾਮ, ਭਰਤ, ਲਕ੍ਸ਼੍ਮਣ ਅਤੇ ਸਤ੍ਰੁਘਨ.#ਟਾਡ ਰਾਜਸ੍ਥਾਨ ਦਾ ਹਿੰਦੀ ਅਨੁਵਾਦਕ ਪੰਡਿਤ ਬਲਦੇਵਪ੍ਰਸਾਦ ਮੁਰਾਦਾਬਾਦ ਨਿਵਾਸੀ, ਰਾਮਚੰਦ੍ਰ ਜੀ ਦੀ ਵੰਸ਼ਾਵਲੀ ਇਉਂ ਲਿਖਦਾ ਹੈ:-:#੧. ਸ਼੍ਰੀ ਨਾਰਾਯਣ#।#੨. ਬ੍ਰਹਮਾ#।#੩. ਮਰੀਚਿ#।#੪. ਕਸ਼੍ਯਪ#।#੫. ਵਿਵਸ੍ਟਤ੍ਰ (ਸੂਰ੍ਯ)#।#੬. ਵੈਲਸ੍ਵਤ ਮਨੁ#।#੭. ਇਕ੍ਸ਼੍ਵਾਕੁ#।#੮. ਕੁਕ੍ਸ਼ਿ#।#੯. ਵਿਕੁਕ੍ਸ਼ਿ (ਸ਼ਸ਼ਾਦ)#।#੧੦. ਪੁਰੰਜਯ (ਕਕੁਤਸ੍ਥ)#।#੧੧. ਅਨੇਨਾ#।#੧੨. ਪ੍ਰਿਥੁ#।#੧੩. ਵਿਸ਼੍ਵਗੰਧਿ#।#੧੪. ਆਰ੍ਦ੍ਰ (ਚੰਦ੍ਰਭਾਗ)#।#੧੫. ਯਵਨ (ਯੁਵਨਾਸ਼੍ਵ)#।#੧੬ ਸ਼੍ਰਾਵਸ਼੍ਤ#।#੧੭. ਵ੍ਰਿਹਦਸ਼੍ਵ#।#੧੮. ਕੁਵਲਯਾਸ਼੍ਵ (ਧੁੰਧੁਮਾਰ)#।#੧੯. ਦ੍ਰਿਢਾਸ਼੍ਵ#।#੨੦. ਹਰ੍ਯਸ਼੍ਵ#।#੨੧. ਨਿਕੁੰਭ#।#੨੨. ਵਰ੍ਹਣਾਸ਼੍ਵ (ਬਹੁਲਾਸ਼੍ਵ)#।#੨੩. ਕ੍ਰਿਸ਼ਾਸ਼੍ਵ#।#੨੪. ਸੇਨਜਿਤ#।#੨੫. ਯੁਵਨਾਸ਼੍ਵ (੨)#।#੨੬. ਮਾਂਧਾਤਾ#।#੨੭. ਪੁਰੁਕੁਤ੍ਸ#।#੨੮. ਤ੍ਰਿਸਦਸ੍ਯੁ#।#੨੯. ਅਨਰਣ੍ਯ#।#੩੦. ਹਰ੍ਯਸ਼੍ਵ (੨)#।#੩੧. ਤ੍ਰਿਬੰਧਨ (ਅਤ੍ਰਾਰੁਣ)#।#੩੨. ਸਤ੍ਯਵ੍ਰਤ#।#੩੩. ਤ੍ਰਿਸ਼ੰਕੁ#।#੩੪. ਹਰਿਸ਼੍ਚੰਦ੍ਰ#।#੩੫. ਰੋਹਿਤ#।#੩੬. ਹਰਿਤ#।#੩੭. ਚੰਪ#।#੩੮. ਵਸੁਦੇਵ#।#੩੯. ਵਿਜਯ#।#੪੦. ਭਰੁਕ#।#੪੧. ਵ੍ਰਿਕ#।#੪੨. ਵਾਹੁਕ (ਅਸਿਤ)#।#੪੩. ਸਗਰ#।#੪੪. ਅਸਮੰਜਸ#।#੪੫. ਅੰਸ਼ੁਮਾਨ#।#੪੬. ਦਿਲੀਪ#।#੪੭. ਭਗੀਰਥ#।#੪੮. ਸ਼੍ਰੂਤਸੇਨ#।#੪੯. ਨਾਭਾਗ (ਨਾਭ)#।#੫੦. ਸਿੰਧੁਦ੍ਵੀਪ#।#੫੧. ਅੰਬਰੀਸ#।#੫੨. ਅਯੁਤਾਯੁ#।#੫੩. ਰਿਤੁਪਰ੍ਣ#।#੫੪. ਸਰ੍ਵਕਾਮ#।#੫੫. ਸੁਦਾਸ#।#੫੬. ਸੌਦਾਸ#।#੫੭. ਅਸ਼ਮ੍ਕ#।#੫੮. ਮੂਲਕ (ਵਲਿਕ)#।#੫੯. ਸਤ੍ਯਵ੍ਰਤ (੨)#।#੬੦. ਐਡਵਿਡ#।#੬੧. ਵਿਸ਼੍ਵਸਹ#।#੬੨. ਖਟ੍ਵੰਗ#।#੬੩. ਦੀਰ੍ਘਬਾਹੁ#।#੬੪. ਦਿਲੀਪ (੨)#।#੬੫. ਰਘੁ#।#੬੬. ਅਜ#।#੬੭. ਦਸ਼ਰਥ#।#੬੮. ਰਾਮਚੰਦ੍ਰ ਜੀ#।#।...
ਦੇਖੋ, ਮੈਲ. "ਮੈਲੁ ਖੋਈ ਕੋਟਿ ਅਘ ਹਰੇ." (ਬਿਲਾ ਮਃ ੫)...
ਸੰ. भ्रम्. ਧਾ- ਘੁੰਮਣਾ. ਚਕ੍ਰਾਕਾਰ ਫਿਰਨਾ, ਭਟਕਣਾ, ਖੇਡਣਾ, ਉਲਟਪੁਲਟ ਹੋਣਾ। ੨. ਸੰਗ੍ਯਾ- ਭਰਮ. ਭੁਲੇਖਾ. ਮਿਥ੍ਯਾਗ੍ਯਾਨ. "ਭ੍ਰਮ ਕਾਟੇ ਗੁਰਿ ਆਪਣੈ." (ਆਸਾ ਮਃ ੫) ਦੇਖੋ, ਭਰਮ ੫। ੩. ਭ੍ਰਮਣ. "ਬਿਨਸੈ ਭ੍ਰਮ ਭ੍ਰਾਂਤਿ." (ਬਿਲਾ ਮਃ ੫) ੪. ਇੱਕ ਰੋਗ, ਜਿਸ ਦਾ ਨਾਉਂ ਚਿੱਤਭ੍ਰਮ ਅਤੇ ਭ੍ਰਮਚਿੱਤ ਭੀ ਹੈ. ਗਰਮ ਖ਼ੁਸ਼ਕ ਪਦਾਰਥ ਖਾਣ ਪੀਣ, ਸ਼ਰਾਬ ਆਦਿਕ ਨਸ਼ਿਆਂ ਦੇ ਬਹੁਤਾ ਵਰਤਣ, ਬਹੁਤ ਮੈਥੁਨ ਕਰਨ, ਭੁੱਖ ਤੇਹ ਦਾ ਦੁੱਖ ਸਹਾਰਨ, ਚਿੰਤਾ ਸ਼ੋਕ ਅਪਮਾਨ ਆਦਿਕ ਕਾਰਣਾਂ ਤੋਂ ਦਿਮਾਗ ਵਿੱਚ ਖਰਾਬੀ ਆ ਜਾਂਦੀ ਹੈ, ਜਿਸ ਤੋਂ ਵਿਚਾਰਸ਼ਕਤੀ ਆਪਣਾ ਕੰਮ ਨਹੀਂ ਕਰਦੀ. ਚਿੱਤ ਡਾਵਾਂਡੋਲ ਦਸ਼ਾ ਵਿੱਚ ਰਹਿਂਦਾ ਹੈ. ਮੂਹੋਂ ਅਰਲ ਬਰਲ ਬਾਤਾਂ ਨਿਕਲਦੀਆਂ ਹਨ. ਭ੍ਰਮ ਦਾ ਰੋਗੀ ਸਭ ਚੀਜਾਂ ਨੂੰ ਭੌਂਦੀਆਂ (ਘੁੰਮਦੀਆਂ) ਕਦੇ ਆਪਣੇ ਆਪ ਨੂੰ ਭੌਂਦਾ ਦੇਖਦਾ ਹੈ.#ਇਸ ਰੋਗ ਦੇ ਸਾਧਾਰਣ ਇਲਾਜ ਇਹ ਹਨ- ਹਰ ਵੇਲੇ ਪ੍ਰਸੰਨਤਾ ਦੇ ਸਾਧਨ ਕਰਨੇ, ਕਬਜ ਦੂਰ ਕਰਨ ਵਾਲੇ ਫਲ ਭੋਜਨ ਆਦਿ ਖਾਣੇ, ਤਾਲੂਏ ਪੁਰ ਬੱਕਰੀ ਦੇ ਦੁੱਧ ਦੀਆਂ ਧਾਰਾਂ ਮਾਰਨੀਆਂ, ਮੱਖਣ ਝੱਸਣਾ, ਦੁੱਧ ਮਲਾਈ ਮੱਖਣ ਬਦਾਮਰੌਗਨ ਖਾਣਾ ਪੀਣਾ, ਬ੍ਰਾਹਮੀਘ੍ਰਿਤ ਸੇਵਨ ਕਰਨਾ, ਧਮਾਸੇ ਦੇ ਕਾੜ੍ਹੇ ਵਿੱਚ ਘੀ ਪਾਕੇ ਪੀਣਾ ਆਦਿਕ. ਉਨਮਾਦ ਰੋਗ ਵਿੱਚ ਜੋ ਇਲਾਜ ਲਿਖਿਆ ਹੈ, ਉਹ ਸਭ ਭ੍ਰਮ ਰੋਗ ਵਾਲੇ ਨੂੰ ਗੁਣਕਾਰੀ ਹੈ। ੫. ਇੱਕ ਕਾਵ੍ਯ ਦਾ ਅਲੰਕਾਰ. ਦੇਖੋ, ਭ੍ਰਾਂਤਿ ੪....
ਸੰਗ੍ਯਾ- ਖੁੱਡ. ਦਰਾਰ. ਦੇਖੋ, ਬਿਲ. "ਅੰਧ ਬਿਲਾ ਤੇ ਕਾਢਹੁ ਕਰਤੇ." (ਦੇਵ ਮਃ ੫) ੨. ਅ਼. [بِلا] ਵ੍ਯ- ਬਿਨਾ. ਬਗੈਰ. ਰਹਿਤ। ੩. ਦੇਖੋ, ਬਿੱਲਾ....
ਤਿਥਿ. ਦੇਖੋ, ਥਿਤਿ ੨. "ਥਿਤੀ ਵਾਰ ਸਭਿ ਸਬਦਿ ਸੁਹਾਏ." (ਬਿਲਾ ਮਃ ੩. ਵਾਰ ੭) ੨. ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਖ਼ਾਸ ਬਾਣੀ ਜੋ ਤਿਥਿ ਪਰਥਾਇ ਹੈ. ਦੇਖੋ, ਰਾਗ ਗਉੜੀ ਅਤੇ ਬਿਲਾਵਲ....
ਦੇਖੋ, ਕਾਲ. "ਕਾਲੁ ਨ ਚਾਂਪੈ ਹਰਿਗੁਣ ਗਾਇ. (ਓਅੰਕਾਰ) ੨. ਦੇਖੋ, ਕਾਲੂ। ੩. ਕਲ੍ਹ. ਕਲ੍ਯ. ਵੀਤ ਗਿਆ ਦਿਨ. "ਛਿਨੁ ਛਿਨੁ ਕਰਿ ਗਇਓ ਕਾਲੁ ਤੈਸੇ ਜਾਤੁ ਆਜੁ ਹੈ." (ਜੈਜਾ ਮਃ ੯)...
ਸੰਗ੍ਯਾ- ਕੂਟ. ਅਸਤ੍ਯ. ਝੂਠ. "ਕੂੜ ਕਪਟ ਕਮਾਵੈ ਮਹਾਦੁਖ ਪਾਵੈ." (ਸੂਹੀ ਛੰਤ ਮਃ ੪) "ਕੂੜ ਬੋਲਿ ਬਿਖੁ ਖਾਵਣਿਆ." (ਮਾਝ ਅਃ ਮਃ ੩)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਦੇਖੋ, ਦ੍ਵਾਰ। ੨. ਵ੍ਯ- ਜ਼ਰਿਅ਼ਹ ਸੇ. ਵਸੀਲੇ ਤੋਂ. "ਗੁਰੁ ਦ੍ਵਾਰਾ ਗੁਣ ਪ੍ਰਾਪਤ ਹੋਇ." (ਗੁਪ੍ਰਸੂ) ੩. ਦੇਖੋ, ਮਹਾਦੇਵੀ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਦੇਖੋ, ਸਚ. ਸੰਗ੍ਯਾ- ਸਤ੍ਯ. ਝੂਠ ਦਾ ਅਭਾਵ. "ਸਚੁ ਤਾਪਰ ਜਾਣੀਐ ਜਾ ਰਿਦੈ ਸਚਾ ਹੋਇ" (ਵਾਰ ਆਸਾ) ੨. ਆਨੰਦ. "ਸਚੁ ਮਿਲੈ ਸਚੁ ਊਪਜੈ." (ਸ੍ਰੀ ਮਃ ੧) "ਜਿਹ ਪ੍ਰਸਾਦਿ ਸਚੁ ਹੋਇ." (ਨਾਪ੍ਰ) ੩. ਸਤ੍ਯ ਰੂਪ ਕਰਤਾਰ. "ਆਦਿ ਸਚੁ ਜੁਗਾਦਿ ਸਚੁ." (ਜਪੁ) ੪. ਵਿ- ਸ਼ੁਚਿ. ਪਵਿਤ੍ਰ. "ਮਨ ਮਾਂਜੈ ਸਚੁ ਸੋਈ." (ਧਨਾ ਛੰਤ ਮਃ ੧) ੫. ਦੇਖੋ, ਸੱਚ....