sacharhāसचड़ा
ਵਿ- ਸਤ੍ਯਤਾ ਵਾਲਾ. ਸੱਚਾ. "ਗੋਸਾਈ ਸੇਵੀ ਸਚੜਾ." (ਸ੍ਰੀ ਮਃ ੫. ਪੈਪਾਇ)
वि- सत्यता वाला. सॱचा. "गोसाई सेवी सचड़ा." (स्री मः ५. पैपाइ)
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਵਿ- ਸਤ੍ਯਵਾਦੀ. ਝੂਠ ਦਾ ਤ੍ਯਾਗੀ। ੨. ਨਿੱਤ ਹੋਣ ਵਾਲਾ। ੩. ਬਿਨਾ ਮਿਲਾਵਟ. ਖਰਾ। ੪. ਸੰਗ੍ਯਾ- ਕਰਤਾਰ। ੫. ਦੇਖੋ, ਸਚਾ....
ਗੋਸ੍ਵਾਮੀ. ਦੇਖੋ, ਗੁਸਈਆਂ ਅਤੇ ਗੁਸਾਈਂ. "ਗੋਸਾਈ ਸੇਵੀ ਸਚੜਾ." (ਸ੍ਰੀ ਮਃ ੫. ਪੈਪਾਇ)...
ਦੇਖੋ, ਸੇਵਿਕਾ। ੨. ਵਿ- ਸੇਵਾ ਕਰਨ ਵਾਲਾ. ਸੇਵਿਨ੍। ੩. ਸੇਵਨੀਯ. ਸੇਵਾ ਯੋਗ. ਸੇਵ੍ਯ....
ਵਿ- ਸਤ੍ਯਤਾ ਵਾਲਾ. ਸੱਚਾ. "ਗੋਸਾਈ ਸੇਵੀ ਸਚੜਾ." (ਸ੍ਰੀ ਮਃ ੫. ਪੈਪਾਇ)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....