sataraसतर
ਅ਼. [سطر] ਸਤ਼ਰ. ਸੰਗ੍ਯਾ- ਰੇਖਾ. ਲੀਕ। ੨. ਪੰਕ੍ਤਿ. ਲਿਖੀ ਹੋਈ ਅੱਖਰ ਰੇਖਾ। ੩. ਸੰ. ਸਪ੍ਤਤਿ. ਸੱਤਰ ੭੦। ੪. ਅ਼. [ستر] ਪਰਦਾ. ਦੇਖੋ, ਸੰ. ਸ੍ਤ੍ਰੀ। ੫. ਵਿ- ਮਸਤੂਰ. ਗੁਪਤ. ਪੋਸ਼ੀਦਾ. ਦੇਖੋ, ਸਤਰਿ। ੬. ਸੰ. सत्त्र ਅਤਿ ਉੱਤਮ. ਬਹੁਤ ਹੱਛਾ.
अ़. [سطر] सत़र. संग्या- रेखा. लीक। २. पंक्ति. लिखी होई अॱखर रेखा। ३. सं. सप्तति. सॱतर ७०। ४. अ़. [ستر] परदा. देखो, सं. स्त्री। ५. वि- मसतूर. गुपत. पोशीदा. देखो, सतरि। ६. सं. सत्त्र अति उॱतम. बहुत हॱछा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਰੇਖ. "ਫੋਰਿ ਭਰਮ ਕੀ ਰੇਖਾ." (ਸਾਰ ਮਃ ੫) ਭ੍ਰਮ ਦੀ ਲੀਕ ਮੇਟਕੇ। ੨. ਚਿਤ੍ਰਲੇਖਾ ਦੀ ਥਾਂ ਭੀ ਰੇਖਾ ਸ਼ਬਦ ਵਰਤਿਆ ਹੈ- "ਤਬ ਰੇਖਾ ਕਹਿ" ਬੋਲ ਪਠਾਇਸ." (ਚਰਿਤ੍ਰ ੧੪੨) ਦੇਖੋ, ਚਿਤ੍ਰਲੇਖਾ....
ਸੰਗ੍ਯਾ- ਰੇਖਾ. ਲਕੀਰ। ੨. ਲਿਖਤ. ਤਹਰੀਰ.#"ਭ੍ਰਮ ਕੀ ਲੀਕ ਮਿਟਾਈ." (ਸੋਰ ਕਬੀਰ)#ਯਾ ਜਗ ਜੀਵਨ ਕੋ ਹੈ ਯਹੈ ਫਲ#ਜੋ ਛਲ ਛਾਡ ਭਜੈ ਰਘੁਰਾਈ,#ਸੋਧਕੈ ਸੰਤ ਮਹੰਤਨ ਹੂੰ#"ਪਦਮਾਕਰ" ਬਾਤ ਯਹੈ ਠਹਿਰਾਈ,#ਹਨਐ ਰਹੈ ਹੋਨੀ ਪ੍ਰਯਾਸ ਬਿਨਾ#ਅਨਹੋਨੀ ਨ ਹ੍ਵੈ ਸਕੈ ਕੋਟਿ ਉਪਾਈ,#ਜੋ ਵਿਧਿ ਭਾਲ ਮੇ ਲੀਕ ਲਿਖੀ#ਸੁ ਬਢਾਈ ਬਢੈ ਨ ਘਟੈ ਨ ਘਟਾਈ.#੩. ਦਾਗ. ਕਲੰਕ. ਧੱਬਾ. "ਨਾਕ ਕਾਨ ਕਟ ਲੀਕ ਲਗੈਂਹੈਂ. (ਚਰਿਤ੍ਰ ੩੯੭) ੪. ਸੰ. ਸਤ੍ਯ. ਸੱਚ। ੫. ਡਿੰਗ. ਸੱਚਾ ਬਚਨ....
ਸੰਗ੍ਯਾ- ਸ਼੍ਰੇਣੀ. ਕਤਾਰ। ੨. ਸਤਰ। ੩. ਗੋਤ੍ਰ. ਕੁਲ. ਵੰਸ਼। ੪. ਦੇਖੋ, ਉਛਾਲ....
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਦੇਖੋ, ਅਖਰ....
ਦੇਖੋ, ਸਤਰ ੩. ਦੇਖੋ, ਅੰ. Seventy....
ਸ਼ਪ੍ਤਤਿ- ੭੦....
ਫ਼ਾ. [پردہ] ਪਰਦਹ. ਸੰਗ੍ਯਾ- ਆਵਰਣ. ਪੜਦਾ. "ਜਿਨਿ ਭ੍ਰਮਪਰਦਾ ਖੋਲਾ." (ਸੂਹੀ ਛੰਤ ਮਃ ੫) ੨. ਇਸਤ੍ਰੀਆਂ ਨੂੰ ਦੂਸਰਿਆਂ ਦੀ ਦ੍ਰਿਸ੍ਟਿ ਤੋਂ ਬਚਾਉਣ ਲਈ ਵਸਤ੍ਰ ਮਕਾਨ ਆਦਿ ਦੀ ਓਟ. ਵਾਲਮੀਕ ਕਾਂਡ ੬, ਅਃ ੧੧੬ ਵਿੱਚ ਰਾਮਚੰਦ੍ਰ ਜੀ ਨੇ ਵਿਭੀਸਣ ਨੂੰ ਆਖਿਆ ਕਿ ਹੇ ਰਾਕ੍ਸ਼੍ਸਰਾਜ! ਇਸਤ੍ਰੀ ਦਾ ਉੱਤਮ ਆਚਰਣ ਹੀ ਸਭ ਤੋਂ ਵਧਕੇ ਪਰਦਾ ਹੈ, ਇਸ ਦੇ ਤੁੱਲ ਘਰ, ਵਸਤ੍ਰ, ਕਨਾਤ ਅਰ ਉੱਚੀ ਦੀਵਾਰ ਦਾ ਪਰਦਾ ਨਹੀਂ ਹੈ.#ਸਿੱਖਧਰਮ ਵਿੱਚ ਭੀ ਪਰਦੇ ਦਾ ਨਿਸੇਧ ਹੈ. ਦੇਖੋ, ਗੁਰੁਪ੍ਰਤਾਪ ਸੂਰਯ ਰਾਸਿ ੧, ਅਃ ੩੩। ੩. ਵੀਣਾ ਸਿਤਾਰ ਆਦਿ ਬਾਜਿਆਂ ਦਾ ਬੰਦ, ਜਿਸ ਤੋਂ ਸੁਰਾਂ ਦਾ ਵਿਭਾਗ ਹੁੰਦਾ ਹੈ....
ਸੰ. स्तृ ਧਾ- ਫੈਲਾਉਣਾ. ਢਕਣਾ। ੨. ਦੇਖੋ, ਇਸਤ੍ਰੀ....
ਸੰ. गुप्त ਵਿ- ਰਕ੍ਸ਼ਿਤ. ਹ਼ਿਫ਼ਾਜਤ ਕੀਤਾ ਹੋਇਆ। ੨. ਲੁਕਿਆ ਹੋਇਆ. ਪੋਸ਼ੀਦਾ. "ਗੁਪਤ ਕਰਤਾ ਸੰਗਿ ਸੋ ਪ੍ਰਭੁ." (ਮਾਰੂ ਮਃ ੫) ੩. ਸੰਗ੍ਯਾ- ਵੈਸ਼੍ਯ ਜਾਤਿ ਦੀ ਉਪਾਧਿ. ਇਹ ਸ਼ਬਦ ਵੈਸ਼ਾਂ ਦੇ ਨਾਉਂ ਪਿੱਛੇ ਲਗਦਾ ਹੈ। ੪. ਇੱਕ ਪ੍ਰਤਾਪੀ ਪੁਰਖ, ਜਿਸ ਤੋਂ ਵੰਸ਼ ਦੀ ਅੱਲ ਗੁਪਤ ਹੋਈ. ਇਸ ਦਾ ਪੁਤ੍ਰ ਘਟੋਤਕਚ ਬਲਵਾਨ ਅਤੇ ਵਡਾ ਉੱਦਮੀ ਸੀ. ਘਟੋਤਕਚ ਦਾ ਬੇਟਾ ਚੰਦ੍ਰਗੁਪਤ ਹੋਇਆ, ਜੋ ਆਪਣੀ ਇਸਤ੍ਰੀ ਕੁਮਾਰਦੇਵੀ ਦੀ ਸਹਾਇਤਾ ਨਾਲ ਸਨ ੩੨੦ ਵਿੱਚ ਮਗਧ ਦਾ ਰਾਜਾ ਹੋਕੇ ਨੀਤਿਬਲ ਨਾਲ ਭਾਰਤ ਦਾ ਮਹਾਰਾਜਾ ਬਣਿਆ. ਇਸ ਦੀ ਰਾਜਧਾਨੀ ਪਾਟਲੀਪੁਤ੍ਰ ਸੀ. ਇਸ ਦਾ ਪੁਤ੍ਰ ਸਮੁਦ੍ਰਗੁਪਤ ਭੀ ਵਡਾ ਪ੍ਰਸਿੱਧ ਮਹਾਰਾਜਾ ਸਨ ੩੩੦ ਵਿੱਚ ਹੋਇਆ, ਜਿਸ ਨੇ ਪਾਟਲੀਪੁਤ੍ਰ ਤੋਂ ਛੁੱਟ ਆਪਣੀ ਰਾਜਧਾਨੀ ਅਯੋਧ੍ਯਾ ਭੀ ਥਾਪੀ.#ਧ੍ਰੁਵਦੇਵੀ ਦੇ ਉਦਰ ਤੋਂ ਸਮੁਦ੍ਰਗੁਪਤ ਦਾ ਪੁਤ੍ਰ ਚੰਦ੍ਰਗੁਪਤ ਦੂਜਾ, (ਜਿਸ ਦਾ ਨਾਉਂ ਵਿਕ੍ਰਮਾਦਿਤ੍ਯ ਭੀ ਹੈ) ਮਹਾ ਤੇਜਸ੍ਵੀ ਮਹਾਰਾਜਾ ਸਨ ੩੮੦ ਵਿੱਚ ਹੋਇਆ, ਇਸ ਨੇ ਉੱਜਯਨ ਮਾਲਵਾ, ਗੁਜਰਾਤ ਤੇ ਸੁਰਾਸ੍ਟ੍ਰ ਨੂੰ ਫ਼ਤੇ ਕੀਤਾ. ਬਹੁਤ ਸਾਰੀ ਸਾਖੀਆਂ ਜੋ ਮਸ਼ਹੂਰ ਰਾਜਾ ਬਿਕ੍ਰਮਾਜੀਤ ਨਾਲ ਸੰਬੰਧ ਰਖਦੀਆਂ ਹਨ, ਉਹ ਇਸੇ ਪ੍ਰਤਾਪੀ ਰਾਜੇ ਦੇ ਜੀਵਨ ਤੋਂ ਲਈਆਂ ਗਈਆਂ ਹਨ. ਇਸ ਦੇ ਵੇਲੇ ਸੰਸਕ੍ਰਿਤ ਦੀ ਭਾਰੀ ਤਰੱਕੀ ਹੋਈ. ਬਹੁਤਿਆਂ ਨੇ ਕਾਲੀਦਾਸ ਮਹਾਂ ਕਵੀ ਇਸੇ ਦੇ ਸਮੇਂ ਹੋਣਾ ਮੰਨਿਆ ਹੈ. ਇਸ ਦਾ ਪੁਤ੍ਰ ਕੁਮਾਰਗੁਪਤ ਸਨ ੪੧੩ ਅਥਵਾ ੪੧੫ ਵਿੱਚ ਗੱਦੀ ਪੁਰ ਬੈਠਾ, ਪਰ ਇਸ ਦੇ ਸਮੇਂ ਤੋਂ ਗੁਪਤਵੰਸ਼ ਦਾ ਪ੍ਰਤਾਪ ਘਟਣ ਲੱਗ ਪਿਆ.#ਕੁਮਾਰਗੁਪਤ ਦਾ ਪੁਤ੍ਰ ਸਕੰਦਗੁਪਤ ਸਨ ੪੫੫ ਵਿੱਚ ਹੂਨ ਜਾਤਿ ਤੋਂ ਜਿੱਤਿਆ ਗਿਆ. ਇਸ ਨੂੰ ਗੁਪਤਵੰਸ਼ ਦਾ ਅਖ਼ੀਰੀ ਮਹਾਰਾਜਾ ਸਮਝਣਾ ਚਾਹੀਏ. ਭਾਵੇਂ ਇਸ ਕੁਲ ਦੇ, ਛੋਟੇ ਛੋਟੇ ਰਾਜੇ ਅਰ ਸਰਦਾਰ ਨਰਸਿੰਹਗੁਪਤ, ਕੁਮਾਰਗੁਪਤ ਦੂਜਾ ਆਦਿਕ ਹੋਏ, ਜਿਨ੍ਹਾਂ ਵਿੱਚੋਂ ਭਾਨੁਗੁਪਤ ਸਨ ੫੧੦ ਵਿੱਚ ਅਖ਼ੀਰੀ ਹੋਇਆ, ਪਰ ਇਸ ਗੁਪਤਵੰਸ਼ ਦਾ ਰਾਜ ਪੂਰੇ ਪ੍ਰਤਾਪ ਵਿੱਚ ਸਨ ੩੨੦ ਤੋਂ ੪੫੫ ਤੀਕ ਰਿਹਾ.#ਗੁਪਤ ਸੰਮਤ ਜੋ ਸਨ ੩੨੦ ਤੋਂ ਆਰੰਭ ਹੋਇਆ ਸੀ, ਉਹ ਭੀ ਇਸ ਕੁਲ ਦੇ ਰਾਜ ਨਾਲ ਹੀ ਲੋਪ ਹੋ ਗਿਆ। ੫. ਰਾਜਾ ਦਾ ਅੰਤਹਪੁਰ. ਰਾਣੀਆਂ ਦੇ ਰਹਿਣ ਦਾ ਮਹਿਲ। ੬. ਜੇਲਖ਼ਾਨਾ. ਕੈਦੀਆਂ ਦਾ ਘਰ। ੭. ਭੂਤ ਪ੍ਰੇਤ. "ਸੰਗਤ ਗੁਪਤਨ ਕੀ ਹੈ ਜੇਤੀ। ਲਾਲੋ ਕੇ ਪਗ ਪੂਜਹਿ ਤੇਤੀ." (ਗੁਪ੍ਰਸੂ)...
ਫ਼ਾ. [پوشیدہ] ਵਿ- ਗੁਪਤ. ਛਿਪਿਆ ਹੋਇਆ....
ਸੰ. ਸਪ੍ਤਤਿ. ਸੱਤਰ- ੭੦। ੨. ਦੇਖੋਤ ਸਤਰ ੫. "ਸਤਰਿ ਕਾਬਾ ਘਟ ਹੀ ਭੀਤਰਿ." (ਆਸਾ ਕਬੀਰ) ਗੁਪਤ ਕਾਬਾ ਘਟ ਹੀ ਭੀਤਰਿ....
ਸੰ. ਵਿ- ਬਹੁਤ. ਅਧਿਕ. "ਅਤਿ ਸੂਰਾ ਜੇ ਕੋਊ ਕਹਾਵੈ." (ਸੁਖਮਨੀ)...
ਸੰ. उत्त्म. ਵਿ- ਸਭ ਤੋਂ ਅੱਛਾ. ਅਤਿ ਸ੍ਰੇਸ੍ਠ। ੨. ਸੰਗ੍ਯਾ- ਧ੍ਰੁਵ ਦਾ ਸੌਤੇਲਾ ਵਡਾ ਭਾਈ. ਦੇਖੋ, ਉੱਤਾਨਪਾਦ....
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਸੰ. अच्छ ਅੱਛ. ਵਿ- ਸ੍ਵੱਛ. ਨਿਰਮਲ. "ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ." (ਸੂਹੀ ਮਃ ੨) "ਨਾਨਕ ਨਾਉ ਖੁਦਾਇ ਦਾ ਦਿਲਿ ਹਛੈ ਮੁਖਿ ਲੇਹੁ." (ਵਾਰ ਮਾਝ ਮਃ ੧) "ਤਨਿ ਧੋਤੈ ਮਨੁ ਹਛਾ ਨ ਹੋਇ." (ਵਡ ਮਃ ੩) ੨. ਅਰੋਗ. ਤਨਦੁਰੁਸ੍ਤ. ਨਰੋਆ। ੩. ਚੰਬੇ (ਪਹਾੜ) ਦੀ ਬੋਲੀ ਵਿੱਚ ਹੱਛਾ ਸ਼ਬਦ ਉੱਜਲ (ਚਿੱਟੇ) ਅਤੇ ਸਾਫ ਲਈ ਵਰਤਿਆ ਜਾਂਦਾ ਹੈ....