satariसतरि
ਸੰ. ਸਪ੍ਤਤਿ. ਸੱਤਰ- ੭੦। ੨. ਦੇਖੋਤ ਸਤਰ ੫. "ਸਤਰਿ ਕਾਬਾ ਘਟ ਹੀ ਭੀਤਰਿ." (ਆਸਾ ਕਬੀਰ) ਗੁਪਤ ਕਾਬਾ ਘਟ ਹੀ ਭੀਤਰਿ.
सं. सप्तति. सॱतर- ७०। २. देखोत सतर ५. "सतरि काबा घट ही भीतरि." (आसा कबीर) गुपत काबा घट ही भीतरि.
ਦੇਖੋ, ਸਤਰ ੩. ਦੇਖੋ, ਅੰ. Seventy....
ਸ਼ਪ੍ਤਤਿ- ੭੦....
ਅ਼. [سطر] ਸਤ਼ਰ. ਸੰਗ੍ਯਾ- ਰੇਖਾ. ਲੀਕ। ੨. ਪੰਕ੍ਤਿ. ਲਿਖੀ ਹੋਈ ਅੱਖਰ ਰੇਖਾ। ੩. ਸੰ. ਸਪ੍ਤਤਿ. ਸੱਤਰ ੭੦। ੪. ਅ਼. [ستر] ਪਰਦਾ. ਦੇਖੋ, ਸੰ. ਸ੍ਤ੍ਰੀ। ੫. ਵਿ- ਮਸਤੂਰ. ਗੁਪਤ. ਪੋਸ਼ੀਦਾ. ਦੇਖੋ, ਸਤਰਿ। ੬. ਸੰ. सत्त्र ਅਤਿ ਉੱਤਮ. ਬਹੁਤ ਹੱਛਾ....
ਸੰ. ਸਪ੍ਤਤਿ. ਸੱਤਰ- ੭੦। ੨. ਦੇਖੋਤ ਸਤਰ ੫. "ਸਤਰਿ ਕਾਬਾ ਘਟ ਹੀ ਭੀਤਰਿ." (ਆਸਾ ਕਬੀਰ) ਗੁਪਤ ਕਾਬਾ ਘਟ ਹੀ ਭੀਤਰਿ....
ਅ਼. [کعبہ] ਕਅ਼ਬਹ. ਅ਼ਰਬ ਦੇ ਮੱਕੇ ਸ਼ਹਿਰ ਵਿੱਚ ਮੁਸਲਮਾਨਾਂ ਦਾ ਧਰਮਮੰਦਿਰ, ਜੋ ਇਸਲਾਮੀ ਕਿਤਾਬਾਂ ਅਨੁਸਾਰ ਪਹਿਲਾਂ ਹਜਰਤ ਆਦਮ ਨੇ ਬਣਾਇਆ. ਨੂਹ ਵਾਲੇ ਤੂਫਾਨ ਵਿੱਚ ਇਹ ਡਿਗ ਪਿਆ, ਅਤੇ ਮੁੜ ਇਬਰਾਹੀਮ ਨੇ ਉਸਾਰਿਆ. ਫੇਰ ਕਈ ਵੇਰ ਡਿੱਗਾ ਅਤੇ ਬਣਿਆ. ਇੱਕ ਵੇਰ ਮੁਹ਼ੰਮਦ ਸਾਹਿਬ ਨੇ ਭੀ ਇਸ ਦੀ ਨਿਉਂ ਰੱਖੀ ਸੀ. ਦੇਖੋ, ਮੁਹੰਮਦ.#ਇਸ ਮੰਦਿਰ ਵਿੱਚ ਅਨੇਕ ਬੁਤਾਂ ਦੀ ਪੂਜਾ ਹੁੰਦੀ ਸੀ, ਜਿਨ੍ਹਾਂ ਨੂੰ ਹਜਰਤ ਮੁਹ਼ੰਮਦ ਨੇ ਬਾਹਰ ਕੱਢਿਆ.#ਸਨ ੧੦੪੦ ਵਿੱਚ ਰੂਮ ਦੇ ਉਸਮਾਨੀ ਪਾਤਸ਼ਾਹ "ਸੁਲਤਾਨ ਮੁਰਾਦ ਚੌਥੇ" ਨੇ ਕਾਬੇ ਨੂੰ ਨਵੇਂ ਸਿਰੇ ਬਣਾਇਆ ਜੋ ਹੁਣ ਤਕ ਕਾਇਮ ਹੈ.#ਇਸ ਮੰਦਿਰ ਦੀ ਪੂਰਵ ਵੱਲ ਦੀ ਬਾਹੀ ਜਿੱਧਰ ਦਰਵਾਜ਼ਾ ਹੈ ੩੩ ਗਜ ਲੰਮੀ ਹੈ। ਪੱਛਮ ਦੀ ੩੧ ਗਜ, ਉੱਤਰ ਦੀ ੨੨ ਅਤੇ ਦੱਖਣ ਦੀ ੨੦. ਗਜ ਹੈ. ਬੁਲੰਦੀ ੩੫ ਫੁਟ ਹੈ. ਚਿਣਾਈ ਭੂਰੇ ਰੰਗ ਦੇ ਪੱਥਰ ਦੀ ਚੂਨੇ ਨਾਲ ਹੋਈ ਹੈ. ਕੁਰਸੀ ਦੋ ਫੁੱਟ ਉੱਚੀ ਹੈ. ਛੱਤ ਚਪਟੀ ਹੈ. ਇਸ ਦਾ ਦਰਵਾਜ਼ਾ ਖ਼ਾਸ ਤਿਉਹਾਰਾਂ ਸਮੇਂ ਹੀ ਖੁਲਦਾ ਹੈ ਜਦ ਯਾਤ੍ਰੀ ਲੋਕ ਆਉਂਦੇ ਹਨ, ਨਹੀਂ ਤਾਂ ਬੰਦ ਰਹਿੰਦਾ ਹੈ. ਦੱਖਣ ਪੂਰਵ ਵੱਲ ਦਾ ਜੋ ਮੰਦਿਰ ਦਾ ਕੋਣਾ ਹੈ, ਉਸ ਵਿੱਚ ਜ਼ਮੀਨ ਤੋਂ ੫. ਫੁੱਟ ਉੱਚਾ "ਸੰਗੇ ਅਸਵਦ" (ਕਾਲਾ ਪੱਥਰ) ਜੜਿਆ ਹੋਇਆ ਹੈ, ਜਿਸ ਨੂੰ ਹਾਜੀ ਚੁੰਮਦੇ ਹਨ. ਦੱਖਣ ਦੇ ਕੋਣੇ ਵਿੱਚ ਇੱਕ ਹੋਰ ਪੱਥਰ ਹੈ, ਜਿਸ ਦਾ ਨਾਉਂ "ਰੁਕਨੁਲਯਮਾਨ" ਹੈ. ਇਸਨੂੰ ਯਾਤ੍ਰੀ ਲੋਕ ਸੱਜੇ ਹੱਥ ਨਾਲ ਛੁੰਹਦੇ ਹਨ. ਦਰਵਾਜ਼ੇ ਦੇ ਪਾਸ ਮੰਦਿਰ ਦੀ ਦੀਵਾਰ ਦੇ ਨਾਲ ਲਗਦਾ ਇੱਕ ਸੰਗਮਰਮਰ ਦੇ ਹਾਸ਼ੀਏ ਵਾਲਾ ਗਹਿਰਾ ਮਕਾਮ ਹੈ, ਜਿਸ ਉੱਪਰ ਤਿੰਨ ਆਦਮੀ ਖੜੇ ਹੋ ਸਕਦੇ ਹਨ. ਆਖਦੇ ਹਨ ਕਿ ਇਸ ਥਾਂ ਇਬਰਾਹੀਮ ਨੇ ਇਸਮਾਈਲ ਸਮੇਤ ਈਸ਼੍ਵਰ ਅੱਗੇ ਪ੍ਰਾਰਥਨਾ ਕੀਤੀ ਸੀ. ਕਾਬੇ ਦੇ ਚਾਰੇ ਪਾਸੇ ਪਰਕੰਮਿਆਂ (ਪਰਿਕ੍ਰਮਾ) ਲਈ ਖੁਲੀ ਤਾਂ ਹੈ ਅਤੇ ਸੁੰਦਰ ਵਲਗਣ (ਚਹਾਰਦੀਵਾਰੀ) ਹੈ. ਕਾਬੇ ਦਾ ਮੰਦਿਰ ਸਿਆਹ ਰੇਸ਼ਮੀ ਗਿਲਾਫ ਨਾਲ ਢਕਿਆ ਰਹਿੰਦਾ ਹੈ, ਜਿਸ ਉੱਤੇ ਕ਼ੁਰਾਨ ਦੀਆਂ ਆਯਤਾਂ ਲਿਖੀਆਂ ਹਨ.¹ "ਗੰਗ ਬਨਾਰਸ ਹਿੰਦੂਆਂ ਮੁੱਸਲਮਾਣਾ ਮੱਕਾ ਕਾਬਾ." (ਭਾਗੁ) "ਕਾਬਾ ਘਟ ਹੀ ਭੀਤਰਿ." (ਆਸਾ ਕਬੀਰ) ਦੇਖੋ, ਅਸਵਦ, ਇਬਰਾਹੀਮ ਹੱਜ, ਮੱਕਾ ਅਤੇ ਮੁਹੰਮਦ....
ਕ੍ਰਿ. ਵਿ- ਅਭ੍ਯੰਤਰ. ਅੰਦਰ. ਵਿੱਚ. "ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ." (ਮਲਾ ਮਃ ੧) ੨. ਸੰ. ਭੂਤੇਸ਼੍ਵਰ. ਸੰਗ੍ਯਾ- ਸਾਰੇ ਜੀਵਾਂ ਦਾ ਸ੍ਵਾਮੀ ਕਰਤਾਰ. "ਜਹ ਭੀਤਰਿ ਘਟਿ ਭੀਤਰਿ ਵਸਿਆ, ਬਾਹਰਿ ਕਾਹੇ ਨਾਹੀ?" (ਰਾਮ ਮਃ ੧) ਜਦ ਮਨ ਅੰਦਰ ਕਰਤਾਰ ਦਾ ਨਿਵਾਸ ਹੈ, ਫੇਰ (ਮੁਕਤਿ ਲਈ) ਸ਼ਰੀਰ ਧੋਣ ਦੀ ਕੀ ਲੋੜ ਹੈ?...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਸੰ. गुप्त ਵਿ- ਰਕ੍ਸ਼ਿਤ. ਹ਼ਿਫ਼ਾਜਤ ਕੀਤਾ ਹੋਇਆ। ੨. ਲੁਕਿਆ ਹੋਇਆ. ਪੋਸ਼ੀਦਾ. "ਗੁਪਤ ਕਰਤਾ ਸੰਗਿ ਸੋ ਪ੍ਰਭੁ." (ਮਾਰੂ ਮਃ ੫) ੩. ਸੰਗ੍ਯਾ- ਵੈਸ਼੍ਯ ਜਾਤਿ ਦੀ ਉਪਾਧਿ. ਇਹ ਸ਼ਬਦ ਵੈਸ਼ਾਂ ਦੇ ਨਾਉਂ ਪਿੱਛੇ ਲਗਦਾ ਹੈ। ੪. ਇੱਕ ਪ੍ਰਤਾਪੀ ਪੁਰਖ, ਜਿਸ ਤੋਂ ਵੰਸ਼ ਦੀ ਅੱਲ ਗੁਪਤ ਹੋਈ. ਇਸ ਦਾ ਪੁਤ੍ਰ ਘਟੋਤਕਚ ਬਲਵਾਨ ਅਤੇ ਵਡਾ ਉੱਦਮੀ ਸੀ. ਘਟੋਤਕਚ ਦਾ ਬੇਟਾ ਚੰਦ੍ਰਗੁਪਤ ਹੋਇਆ, ਜੋ ਆਪਣੀ ਇਸਤ੍ਰੀ ਕੁਮਾਰਦੇਵੀ ਦੀ ਸਹਾਇਤਾ ਨਾਲ ਸਨ ੩੨੦ ਵਿੱਚ ਮਗਧ ਦਾ ਰਾਜਾ ਹੋਕੇ ਨੀਤਿਬਲ ਨਾਲ ਭਾਰਤ ਦਾ ਮਹਾਰਾਜਾ ਬਣਿਆ. ਇਸ ਦੀ ਰਾਜਧਾਨੀ ਪਾਟਲੀਪੁਤ੍ਰ ਸੀ. ਇਸ ਦਾ ਪੁਤ੍ਰ ਸਮੁਦ੍ਰਗੁਪਤ ਭੀ ਵਡਾ ਪ੍ਰਸਿੱਧ ਮਹਾਰਾਜਾ ਸਨ ੩੩੦ ਵਿੱਚ ਹੋਇਆ, ਜਿਸ ਨੇ ਪਾਟਲੀਪੁਤ੍ਰ ਤੋਂ ਛੁੱਟ ਆਪਣੀ ਰਾਜਧਾਨੀ ਅਯੋਧ੍ਯਾ ਭੀ ਥਾਪੀ.#ਧ੍ਰੁਵਦੇਵੀ ਦੇ ਉਦਰ ਤੋਂ ਸਮੁਦ੍ਰਗੁਪਤ ਦਾ ਪੁਤ੍ਰ ਚੰਦ੍ਰਗੁਪਤ ਦੂਜਾ, (ਜਿਸ ਦਾ ਨਾਉਂ ਵਿਕ੍ਰਮਾਦਿਤ੍ਯ ਭੀ ਹੈ) ਮਹਾ ਤੇਜਸ੍ਵੀ ਮਹਾਰਾਜਾ ਸਨ ੩੮੦ ਵਿੱਚ ਹੋਇਆ, ਇਸ ਨੇ ਉੱਜਯਨ ਮਾਲਵਾ, ਗੁਜਰਾਤ ਤੇ ਸੁਰਾਸ੍ਟ੍ਰ ਨੂੰ ਫ਼ਤੇ ਕੀਤਾ. ਬਹੁਤ ਸਾਰੀ ਸਾਖੀਆਂ ਜੋ ਮਸ਼ਹੂਰ ਰਾਜਾ ਬਿਕ੍ਰਮਾਜੀਤ ਨਾਲ ਸੰਬੰਧ ਰਖਦੀਆਂ ਹਨ, ਉਹ ਇਸੇ ਪ੍ਰਤਾਪੀ ਰਾਜੇ ਦੇ ਜੀਵਨ ਤੋਂ ਲਈਆਂ ਗਈਆਂ ਹਨ. ਇਸ ਦੇ ਵੇਲੇ ਸੰਸਕ੍ਰਿਤ ਦੀ ਭਾਰੀ ਤਰੱਕੀ ਹੋਈ. ਬਹੁਤਿਆਂ ਨੇ ਕਾਲੀਦਾਸ ਮਹਾਂ ਕਵੀ ਇਸੇ ਦੇ ਸਮੇਂ ਹੋਣਾ ਮੰਨਿਆ ਹੈ. ਇਸ ਦਾ ਪੁਤ੍ਰ ਕੁਮਾਰਗੁਪਤ ਸਨ ੪੧੩ ਅਥਵਾ ੪੧੫ ਵਿੱਚ ਗੱਦੀ ਪੁਰ ਬੈਠਾ, ਪਰ ਇਸ ਦੇ ਸਮੇਂ ਤੋਂ ਗੁਪਤਵੰਸ਼ ਦਾ ਪ੍ਰਤਾਪ ਘਟਣ ਲੱਗ ਪਿਆ.#ਕੁਮਾਰਗੁਪਤ ਦਾ ਪੁਤ੍ਰ ਸਕੰਦਗੁਪਤ ਸਨ ੪੫੫ ਵਿੱਚ ਹੂਨ ਜਾਤਿ ਤੋਂ ਜਿੱਤਿਆ ਗਿਆ. ਇਸ ਨੂੰ ਗੁਪਤਵੰਸ਼ ਦਾ ਅਖ਼ੀਰੀ ਮਹਾਰਾਜਾ ਸਮਝਣਾ ਚਾਹੀਏ. ਭਾਵੇਂ ਇਸ ਕੁਲ ਦੇ, ਛੋਟੇ ਛੋਟੇ ਰਾਜੇ ਅਰ ਸਰਦਾਰ ਨਰਸਿੰਹਗੁਪਤ, ਕੁਮਾਰਗੁਪਤ ਦੂਜਾ ਆਦਿਕ ਹੋਏ, ਜਿਨ੍ਹਾਂ ਵਿੱਚੋਂ ਭਾਨੁਗੁਪਤ ਸਨ ੫੧੦ ਵਿੱਚ ਅਖ਼ੀਰੀ ਹੋਇਆ, ਪਰ ਇਸ ਗੁਪਤਵੰਸ਼ ਦਾ ਰਾਜ ਪੂਰੇ ਪ੍ਰਤਾਪ ਵਿੱਚ ਸਨ ੩੨੦ ਤੋਂ ੪੫੫ ਤੀਕ ਰਿਹਾ.#ਗੁਪਤ ਸੰਮਤ ਜੋ ਸਨ ੩੨੦ ਤੋਂ ਆਰੰਭ ਹੋਇਆ ਸੀ, ਉਹ ਭੀ ਇਸ ਕੁਲ ਦੇ ਰਾਜ ਨਾਲ ਹੀ ਲੋਪ ਹੋ ਗਿਆ। ੫. ਰਾਜਾ ਦਾ ਅੰਤਹਪੁਰ. ਰਾਣੀਆਂ ਦੇ ਰਹਿਣ ਦਾ ਮਹਿਲ। ੬. ਜੇਲਖ਼ਾਨਾ. ਕੈਦੀਆਂ ਦਾ ਘਰ। ੭. ਭੂਤ ਪ੍ਰੇਤ. "ਸੰਗਤ ਗੁਪਤਨ ਕੀ ਹੈ ਜੇਤੀ। ਲਾਲੋ ਕੇ ਪਗ ਪੂਜਹਿ ਤੇਤੀ." (ਗੁਪ੍ਰਸੂ)...