satyasandhha, satyasandhhaसत्यसंध, सत्यसंध
ਸੰ. ਵਿ- ਸੱਚੀ ਪ੍ਰਤਿਗ੍ਯਾ ਕਰਨ ਵਾਲਾ. ਵਾਇਦੇ ਦਾ ਪੂਰਾ। ੨. ਸੰਗ੍ਯਾ- ਇੱਕ ਰਾਜਾ. ਦੇਖੋ, ਚੌਪਈ.
सं. वि- सॱची प्रतिग्या करन वाला. वाइदे दा पूरा। २. संग्या- इॱक राजा. देखो, चौपई.
ਵਿ- ਸੰਚਯ (ਜਮਾ) ਕੀਤੀ। ੨. ਪਾਲੀ. ਪਾਲਨ ਕੀਤੀ. "ਅਮਰ ਜਾਨਿ ਸੰਚੀ ਇਹ ਕਾਇਆ." (ਬਿਲਾ ਕਬੀਰ) ੩. ਸੰਗ੍ਯਾ- ਕਾਗਜਾਂ ਦੀ ਨੱਥੀ. ਜੁਜ਼. "ਸੰਚੀ ਸੁਜਨੀ ਤਰੇ ਦਬਾਈ." (ਗੁਪ੍ਰਸੂ)...
ਸੰ. ਸੰਗ੍ਯਾ- ਕਿਸੇ ਕਾਰਜ ਦੇ ਕਰਨ ਅਥਵਾ ਨਾ ਕਰਨ ਲਈ ਵਚਨ ਦੇਣਾ. ਪ੍ਰਣ ਕਰਨਾ। ੨. ਕਸਮ. ਸੌਗੰਦ। ੩. ਪ੍ਰਣ ਸਹਿਤ ਕਥਨ ਕਿ ਮੈਂ ਇਹ ਕਰਮ ਜਰੂਰ ਕਰਾਂਗਾ, ਅਥਵਾ ਜੇ ਐਸਾ ਨਾ ਕਰਾਂ, ਤਦ ਐਸਾ ਐਸਾ ××× ਸਿੱਧ ਹੋਵਾਂਗਾ. ਅਥਵਾ ਜੇ ਐਸਾ ਭੀ ਹੋਵੇ ਤਦ ਐਸਾ ਨਹੀਂ ਹੋ ਸਕੇਗਾ, ਇਤ੍ਯਾਦਿਕ ਵਰਣਨ ਜਿਸ ਕਾਵ੍ਯ ਵਿੱਚ ਹੋਵੇ, ਉੱਥੇ "ਪ੍ਰਤਿਗ੍ਯਾ" ਅਲੰਕਾਰ ਹੁੰਦਾ ਹੈ.#ਪ੍ਰਣ ਅਥਵਾ ਸੌਗੰਦ ਕੋ ਵਰਣਨ ਰਚਨਾ ਮਾਹਿ,#ਰੂਪ ਪ੍ਰਤਿਗ੍ਯਾ ਕੋ ਇਹੀ ਕਹੈਂ ਕਾਵ੍ਯ ਅਵਗਾਹਿ.#ਉਦਾਹਰਣ-#ਯੌਂ ਸੁਨਕੈ ਬਤਿਯਾਂ ਤਿਹ ਕੀ#ਹਰਿ ਕੋਪ ਕਹ੍ਯੋ ਹਮ ਯੁੱਧ ਕਰੈਂਗੇ,#ਬਾਨ ਕਮਾਨ ਗਦਾ ਗਹਿਕੈ#ਦੁਊ ਭ੍ਰਾਤ ਸਬੈ ਅਰਿ ਸੈਨ ਹਰੈਂਗੇ,#ਸੂਰ ਸਿਵਾਦਿਕ ਤੇ ਨ ਭਜੈਂ#ਹਨਹੈਂ ਤੁਮ ਕੋ, ਨਹਿਂ ਜੂਝ ਮਰੈਂਗੇ,#ਮੇਰੁ ਹਲੈ ਸੁਕ ਹੈ ਨਿਧਿਵਾਰਿ#ਤਊ ਰਨ ਕੀ ਛਿਤਿ ਤੇ ਨ ਟਰੈਂਗੇ.#(ਕ੍ਰਿਸਨਾਵ)#ਪਸ਼੍ਚਿਮ ਸੂਰ ਚੜ੍ਹੈ ਕਬਹੂੰ#ਅਰ ਗੰਗ ਬਹੀ ਉਲਟੀ ਜਿਯ ਆਵੈ,#ਜੇਠ ਕੇ ਮਾਸ ਤੁਸਾਰ ਪਰੈ#ਬਨ ਔਰ ਬਸੰਤਸਮੀਰ ਜਰਾਵੈ,#ਲੋਕ ਹਲੈ ਧ੍ਰੂਅ ਕੋ ਜਲ ਕੋ ਥਲ ਹਨਐ#ਥਲ ਕੋ ਕਬ ਹਨਐ ਜਲ ਜਾਵੈ,#ਕੰਚਨ ਕੋ ਨਗ ਪੰਖਨ ਧਾਰ ਊਡੈ,#ਖੜਗੇਸ ਨ ਪੀਠ ਦਿਖਾਵੈ.#(ਕ੍ਰਿਸਨਾਵ)#ਰਵਿ ਅਸ੍ਤਨ ਤੇ ਪੂਰਬ ਜਬੈ,#ਜੇ ਨ ਲੋਹਗੜ੍ਹ ਤੋੜੋਂ ਤਬੈ,#ਤੌ ਨਿਜ ਪਿਤ ਤੇ ਜਨਮ੍ਯੋ ਨਾਹੀਂ#ਮੁਖ ਨ ਦਿਖਾਵਹੁਁ ਰਾਜਨ ਮਾਹੀਂ. (ਗੁਪ੍ਰਸੂ)#੪. ਨ੍ਯਾਯ ਵਿੱਚ ਪੰਚਾਵਯਵ ਦਾ ਪਹਿਲਾ ਵਾਕ੍ਯ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਵਿ- ਪੂਰਣ. "ਪੂਰਾ ਸਤਿਗੁਰੁ ਜੇ ਮਿਲੈ." (ਸ੍ਰੀ ਮਃ ੫) ੨. ਸੰਗ੍ਯਾ- ਜਲ ਦਾ ਕੀੜਾ. ਕੂਰਾ। ੩. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵਿ- ਰੱਜਿਆ. ਤ੍ਰਿਪਤ. ਸੰਤੁਸ੍ਟ। ੨. ਸੰ. राजन्. ਸੰਗ੍ਯਾ- ਆਪਣੀ ਨੀਤਿ ਅਤੇ ਸ਼ੁਭਗੁਣਾਂ ਨਾਲ ਪ੍ਰਜਾ ਨੂੰ ਰੰਜਨ (ਪ੍ਰਸੰਨ) ਕਰਨ ਵਾਲਾ.¹#ਗੁਰਵਾਕ ਹੈ- "ਰਾਜੇ ਚੁਲੀ ਨਿਆਵ ਕੀ." (ਮਃ ੧. ਵਾਰ ਸਾਰ) ਰਾਜੇ ਨੂੰ ਨਿਆਂ ਕਰਨ ਦੀ ਪ੍ਰਤਿਗ੍ਯਾ ਕਰਨੀ ਚਾਹੀਏ. "ਰਾਜਾ ਤਖਤਿ ਟਿਕੈ ਗੁਣੀ, ਭੈ ਪੰਚਾਇਣੁ. ਰਤੁ." (ਮਾਰੂ ਮਃ ੧) ਗੁਣੀ ਅਤੇ ਪ੍ਰਧਾਨਪੁਰਖਾਂ ਦੇ ਸਮਾਜ ਦਾ ਭੈ ਮੰਨਣ ਵਾਲਾ ਰਾਜਾ ਹੀ ਤਖਤ ਤੇ ਰਹਿ ਸਕਦਾ ਹੈ. ਭਾਈ ਗੁਰਦਾਸ ਜੀ ਲਿਖਦੇ ਹਨ-#"ਜੈਸੇ ਰਾਜਨੀਤਿ ਰੀਤਿ ਚਕ੍ਰਵੈ ਚੈਤੰਨਰੂਪ#ਤਾਂਤੇ ਨਿਹਚਿੰਤ ਨ੍ਰਿਭੈ ਬਸਤ ਹੈਂ ਲੋਗ ਜੀ. ×××#ਜੈਸੇ ਰਾਜਾ ਧਰਮਸਰੂਪ ਰਾਜਨੀਤਿ ਬਿਖੈ.#ਤਾਂਕੇ ਦੇਸ ਪਰਜਾ ਬਸਤ ਸੁਖ ਪਾਇਕੈ." ×××#(ਕਬਿੱਤ)#ਪ੍ਰੇਮਸੁਮਾਰਗ ਵਿੱਚ ਕਲਗੀਧਰ ਦਾ ਉਪਦੇਸ਼ ਹੈ-#"ਰਾਜੇ ਕੋ ਚਾਹੀਐ ਜੋ ਨਿਆਉਂ ਸਮਝ ਕਰ ਭੈ ਸਾਥ ਕਰੈ, ਕੋਈ ਇਸ ਕੇ ਰਾਜ ਮੈ ਦੁਖਿਤ ਨ ਹੋਇ. ਰਾਜੇ ਕੋ ਚਾਹੀਐ ਜੋ ਅਪਨੇ ਉੱਪਰ ਭੀ ਨਿਆਉਂ ਕਰੇ." ਅਰਥਾਤ ਜਿਨ੍ਹਾਂ ਕੁਕਰਮਾਂ ਤੋਂ ਲੋਕਾਂ ਨੂੰ ਦੰਡ ਦਿੰਦਾ ਹੈ, ਉਨ੍ਹਾਂ ਤੋਂ ਆਪ ਭੀ ਬਚੇ.#ਭਾਈ ਬਾਲੇ ਦੀ ਸਾਖੀ ਵਿੱਚ ਲਿਖਿਆ ਹੈ ਕਿ- "ਮੀਰ ਬਾਬਰ ਨੇ ਕਹਿਆ, ਹੇ ਫਕੀਰ ਜੀ! ਮੁਝ ਕੋ ਤੁਸੀਂ ਕੁਛ ਉਪਦੇਸ਼ ਕਰੋ." ਤਾਂ ਸ਼੍ਰੀ ਗੁਰੂ ਜੀ ਕਹਿਆ, "ਹੇ ਪਾਤਸ਼ਾਹ! ਤੁਸਾਂ ਧਰਮ ਦਾ ਨਿਆਉਂ ਕਰਨਾ ਤੇ ਪਰਉਪਕਾਰ ਕਰਨਾ."#ਚਾਣਕ੍ਯ ਨੇ ਰਾਜਾ ਦਾ ਲੱਛਣ ਕੀਤਾ ਹੈ-#''नीतिशास्त्रानुगो राजा. '' (ਸੂਤ੍ਰ ੪੮) ਉਸ ਨੇ ਰਾਜ੍ਯ ਦਾ ਮੂਲ ਇੰਦ੍ਰੀਆਂ ਨੂੰ ਜਿੱਤਣਾ ਲਿਖਿਆ ਹੈ-#''राज्यमृलमिन्दि्रय जयः '' (ਸੂਤ੍ਰ ੪) ਸਾਥ ਹੀ ਇਹ ਭੀ ਦੱਸਿਆ ਹੈ ਕਿ ਇੰਦ੍ਰੀਆਂ ਤੇ ਕਾਬੂ ਆਇਆ ਰਾਜਾ ਚਤੁਰੰਗਿਨੀ ਫੌਜ ਰਖਦਾ ਹੋਇਆ ਭੀ ਨਸ੍ਟ ਹੋਜਾਂਦਾ ਹੈ. - ''इन्दि्रय वशवर्ती चतुरङ्गवानपि विनश्यति. '' (ਸੂਤ੍ਰ ੭੦)#ਨੀਤਿਵੇੱਤਾ ਚਾਣਕ੍ਯ ਨੇ ਇਹ ਭੀ ਲਿਖਿਆ ਹੈ ਕਿ ਜੋ ਰਾਜੇ ਪ੍ਰਜਾ ਨਾਲ ਮੇਲ ਜੋਲ ਰਖਦੇ ਅਤੇ ਹਰੇਕ ਨੂੰ ਮੁਲਾਕਾਤ ਦਾ ਮੌਕਾ ਦਿੰਦੇ ਹਨ, ਉਹ ਪ੍ਰਜਾ ਨੂੰ ਪ੍ਰਸੰਨ ਕਰਦੇ ਹਨ, ਅਰ ਜਿਨ੍ਹਾਂ ਦਾ ਦਰਸ਼ਨ ਮਿਲਣਾ ਹੀ ਔਖਾ ਹੈ, ਉਹ ਪ੍ਰਜਾ ਨੂੰ ਨਸ੍ਟ ਕਰ ਦਿੰਦੇ ਹਨ-#''दुर्दर्शना हि राजानः प्रजा नाशयन्ति।'' (ਸੂਤ੍ਰ ੫੫੭)#''सुदर्शना हि राजानः प्रजा रञ्जयन्ति. '' (ਸੂਤ੍ਰ ੫੫੮)²#ਲਾਲ, ਦੇਵੀਦਾਸ ਅਤੇ ਰਘੁਨਾਥ ਆਦਿ ਕਵੀਆਂ ਨੇ ਰਾਜਾ ਦੇ ਸੰਬੰਧ ਵਿੱਚ ਲਿਖਿਆ ਹੈ-#ਕਬਿੱਤ#"ਸੁੰਦਰ ਸਲੱਜ ਸੁਧੀ ਸਾਹਸੀ ਸੁਹ੍ਰਿਦ ਸਾਚੋ#ਸੂਰੋ ਸ਼ੁਚਿ ਸਾਵਧਾਨ ਸ਼ਾਸਤ੍ਰਗ੍ਯ ਜਾਨੀਏ,#ਉੱਦਮੀ ਉਦਾਰ ਗੁਨਗ੍ਰਾਹੀ ਔ ਗੰਭੀਰ "ਲਾਲ"#ਸ਼ੁੱਧਮਾਨ ਧਰਮੀ ਛਮੀ ਸੁ ਤਤ੍ਵਗ੍ਯਾਨੀਏ,#ਇੰਦ੍ਰਯਜਿਤ ਸਤ੍ਯਵ੍ਰਤ ਸੁਕ੍ਰਿਤੀ ਧ੍ਰਿਤੀ ਵਿਨੀਤ#ਤੇਜਸੀ ਦਯਾਲੁ ਪ੍ਰੀਤਿ ਹਰਿ ਸੋਂ ਪ੍ਰਮਾਨੀਏ,#ਲੋਭ ਛੋਭ ਹਿੰਸਾ ਕਾਮ ਕਪਟ ਗਰੂਰਤਾ ਨ#ਲੰਛਨ ਬਤੀਸ ਏ ਛਿਤੀਸ ਕੇ ਬਖਾਨੀਏ.#ਛੋਟੇ ਛੋਟੇ ਗੁਲਨ ਕੋ ਸੂਰਨ ਕੀ ਬਾਰ ਕਰੈ#ਪਾਤਰੇ ਸੇ ਪੌਧਾ ਪਾਨੀ ਪੋਖ ਕਰ ਪਾਰਬੋ,#ਫੂਲੀ ਫੁਲਵਾਰਨ ਕੇ ਫੂਲ ਮੋਹ ਲੇਵੈ ਪੁਨ#ਖਾਰੇ ਘਨੇ ਰੂਖ ਏਕ ਠੌਰ ਤੈਂ ਉਪਾਰਬੋ,#ਨੀਚੇ ਪਰੇ ਪਾਯਨ ਤੈਂ ਟੇਕ ਦੈ ਦੈ ਊਚੇ ਕਰੈ#ਊਚੇ ਬਢਗਏ ਤੇ ਜਰੂਰ ਕਾਟਡਾਰਬੋ,#ਰਾਜਨ ਕੋ ਮਾਲਿਨ ਕੋ ਦਿਨਪ੍ਰਤਿ ਦੇਵੀਦਾਸ#ਚਾਰ ਘਰੀ ਰਾਤ ਰਹੇ ਇਤਨੋ ਬਿਚਾਰਬੋ.#ਸੁਥਰੀ ਸਿਲਾਹ ਰਾਖੇ ਵਾਯੁਬੇਗੀ ਬਾਹ ਰਾਖੇ#ਰਸਦ ਕੀ ਰਾਹ ਰਾਖੇ, ਰਾਖੇ ਰਹੈ ਬਨ ਕੋ,#ਚਤੁਰ ਸਮਾਜ ਰਾਖੇ ਔਰ ਦ੍ਰਿਗਬਾਜ਼ ਰਾਖੇ#ਖਬਰ ਕੇ ਕਾਜ ਬਹੁਰੂਪਿਨ ਕੇ ਗਨ ਕੋ,#ਆਗਮਭਖੈਯਾ ਰਾਖੇ ਹਿੰਮਤਰਖੈਯਾ ਰਾਖੇ#ਭਨੇ ਰਘੁਨਾਥ ਔ ਬੀਚਾਰ ਬੀਚ ਮਨ ਕੋ,#ਬਾਜੀ ਹਾਰੇ ਕੌਨਹੂੰ ਨ ਔਸਰ ਕੇ ਪਰੇ ਭੂਪ#ਰਾਜੀ ਰਾਖੇ ਪ੍ਰਜਨ ਕੋ ਤਾਜੀ ਸੁਭਟਨ ਕੋ.#ਛੱਪਯ#ਪ੍ਰਥਮ ਬੁੱਧ ਧਨ ਧੀਰ ਧਰਨ ਧਰਨੀ ਪ੍ਰਜਾਹ ਸੁਖ,#ਸੁਚਿ ਸੁਸੀਲ ਸੁਭ ਨਿਯਤ ਨੀਤਬੇਤਾ ਪ੍ਰਸੰਨਮੁਖ,#ਨਿਰਬਿਕਾਰ ਨਿਰਲੋਭ ਨਿਰਬਿਖੀ ਨਿਰਗਰੂਰ ਮਨ,#ਹਾਨਿ ਲਾਭ ਕਰ ਨਿਪੁਣ ਕਦਰਦਾਨੀ ਬਿਬੇਕ ਸਨ,#ਤੇਗ ਤ੍ਯਾਗ ਸਾਚੋ ਸੁਕ੍ਰਿਤਿ ਹਰਿਸੇਵਕ ਹਿੰਮਤ ਅਮਿਤ,#ਸਦ ਸਭਾ ਦਾਸ ਮੰਤ੍ਰੀ ਸੁਧੀ ਬਢਤ ਰਾਜ ਸਸਿਕਲਾ ਵਤ.#੩. ਸਭ ਨੂੰ ਪ੍ਰਸੰਨ ਕਰਨ ਅਤੇ ਪ੍ਰਕਾਸ਼ਣ ਵਾਲਾ ਜਗਤ ਨਾਥ ਕਰਤਾਰ. "ਕੋਊ ਹਰਿ ਸਮਾਨਿ ਨਹੀ ਰਾਜਾ." (ਬਿਲਾ ਕਬੀਰ) "ਰਾਜਾ ਰਾਮੁ ਮਉਲਿਆ ਅਨਤਭਾਇ। ਜਹ ਦੇਖਉ ਤਹ ਰਹਿਆ ਸਮਾਇ." (ਬਸੰ ਕਬੀਰ) "ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ, ਐਸੋ ਰਾਜਾ ਛੋਡਿ ਔਰ ਦੂਜਾ ਕੌਨ ਧ੍ਯਾਇਯੇ?" (ਗ੍ਯਾਨ) ੪. ਕ੍ਸ਼੍ਤ੍ਰਿਯ. ਛਤ੍ਰੀ। ੫. ਭਾਵ- ਮਨ. "ਰਾਜਾ ਬਾਲਕ ਨਗਰੀ ਕਾਚੀ." (ਬਸੰ ਮਃ ੧) ਕੱਚੀ ਨਗਰੀ (ਵਿਨਾਸ਼ ਹੋਣ ਵਾਲੀ) ਦੇਹ ਹੈ। ੬. ਚੰਦ੍ਰਮਾ। ੭. ਨਾਪਿਤ (ਨਾਈ) ਨੂੰ ਭੀ ਪ੍ਰਸੰਨ ਕਰਨ ਲਈ ਲੋਕ ਰਾਜਾ ਆਖਦੇ ਹਨ। ੮. ਵਿ- ਰਾਜ੍ਯ ਦਾ. "ਨਾਮੁ ਧਨੁ, ਨਾਮੁ ਸੁਖ ਰਾਜਾ, ਨਾਮੁ ਕੁਟੰਬ, ਸਹਾਈ." (ਗੂਜ ਮਃ ੫)...
ਚਤੁਸ੍ਪਦੀ. ਚੌਪਾਈ. ਇੱਕ ਮਾਤ੍ਰਿਕ ਛੰਦ, ਜਿਸ ਦਾ ਲੱਛਣ ਹੈ- ਚਾਰ ਚਰਣ, ਪ੍ਰਤਿ ਚਰਣ ੧੫. ਮਾਤ੍ਰਾ, ਪਹਿਲਾ ਵਿਸ਼੍ਰਾਮ ਅੱਠ ਪੁਰ, ਦੂਜਾ ਸੱਤ ਪੁਰ, ਅੰਤ ਗੁਰੁ ਲਘੁ. ਇਸ ਦਾ ਨਾਮ "ਜਯਕਰੀ" ਭੀ ਹੈ.#ਉਦਾਹਰਣ-#ਸੁਣਿਐ ਈਸਰੁ ਬਰਮਾ ਇੰਦੁ,#ਸੁਣਿਐ ਮੁਖਿ ਸਾਲਾਹਣ ਮੰਦੁ,#ਸੁਣਿਐ ਜੋਗ ਜੁਗਤਿ ਤਨ ਭੇਦ,#ਸੁਣਿਐ ਸਾਸਤ ਸਿੰਮ੍ਰਿਤਿ ਵੇਦ.#(ਜਪੁ)#(ਅ) ਜੇ ਪੰਦ੍ਰਾਂ ਮਾਤ੍ਰਾ ਦੀ ਚੌਪਈ ਦੇ ਅੰਤ ਜਗਣ ਹੋਵੇ, ਤਦ "ਗੁਪਾਲ" ਅਤੇ "ਭੁਜੰਗਿਨੀ" ਸੰਗ੍ਯਾ ਹੈ.#ਉਦਾਹਰਣ-#ਸੁਣਿਐ ਸਤੁ ਸੰਤੋਖੁ ਗਿਆਨੁ,#ਸੁਣਿਐ ਅਠਸਠਿ ਕਾ ਇਸਨਾਨੁ,#ਸੁਣਿਐ ਪੜਿ ਪੜਿ ਪਾਵਹਿ ਮਾਨੁ,#ਸੁਣਿਐ ਲਾਗੈ ਸਹਜਿ ਧਿਆਨੁ. (ਜਪੁ)#(ੲ) ਪ੍ਰਤਿ ਚਰਣ ੧੬. ਮਾਤ੍ਰਾ, ਅੰਤ ਗੁਰੁ, ਇਸ ਚੌਪਈ ਦਾ ਨਾਮ "ਰੂਪਚੌਪਈ" ਭੀ ਹੈ. ਇਸ ਦੇ ਅੰਤ ਜਗਣ ਅਤੇ ਤਗਣ ਦਾ ਨਿਸੇਧ ਹੈ.#ਉਦਾਹਰਣ-#ਜਾਤਿ ਪਾਤਿ ਜਿਹ ਚਿਹਨ ਨ ਬਰਨਾ,#ਅਬਿਗਤ ਦੇਵ ਅਛੈ ਅਨਭਰਮਾ,#ਸਬ ਕੋ ਕਾਲ ਸਭਿਨ ਕੋ ਕਰਤਾ,#ਰੋਗ ਸੋਗ ਦੋਖਨ ਕੋ ਹਰਤਾ.#(ਅਕਾਲ)#(ਸ) ਜੇ ੧੬. ਮਾਤ੍ਰਾ ਦੀ ਚੌਪਈ ਦੇ ਅੰਤ ਦੋ ਗੁਰੁ ਹੋਣ, ਤਦ "ਸ਼ੰਖਿਨੀ" ਸੰਗ੍ਯਾ ਹੈ. ਕਿਤਨਿਆਂ ਦੇ ਮਤ ਵਿੱਚ ਸ਼ੰਖਿਨੀ ਚੌਪਈ ਦੇ ਅੰਤ ਯਗਣ ਹੋਣਾ ਜਰੂਰੀ ਹੈ. ਇਹ ਦੋਵੇਂ ਲੱਛਣ ਅੱਗੇ ਲਿਖੇ ਉਦਾਹਰਣਾਂ ਵਿੱਚ ਘਟਦੇ ਹਨ, ਯਥਾ-#ਨੈਨਹੁ ਦੇਖੁ ਸਾਧਦਰਸੇਰੈ,#ਸੋ ਪਾਵੈ ਜਿਸੁ ਲਿਖਤੁ ਲਿਲੇਰੈ,#ਸੇਵਉ ਸਾਧਸੰਤ ਚਰਨੇਰੈ,#ਬਾਛਉ ਧੂਰਿ ਪਵਿਤ੍ਰ ਕਰੇਰੈ.#(ਕਾਨ ਮਃ ੫)#ਤਾਤ ਮਾਤ ਜਿਹ ਜਾਤ ਨ ਪਾਤਾ,#ਏਕ ਰੰਗ ਕਾਹੂ ਨਹਿ ਰਾਤਾ,#ਸਰਬ ਜੋਤਿ ਕੇ ਬੀਚ ਸਮਾਨਾ,#ਸਬ ਹੂੰ ਸਰਬਠੌਰ ਪਹਿਚਾਨਾ.#(ਅਕਾਲ)#੨. ਇੱਕ ਖ਼ਾਸ ਬਾਣੀ, ਜਿਸ ਦੀ ਰਚਨਾ ਚੌਪਈ ਛੰਦ ਵਿੱਚ ਹੋਣ ਤੋਂ ਇਹ ਸੰਗ੍ਯਾ ਹੈ. ਦਸਮਗ੍ਰੰਥ ਦੇ ੪੦੫ ਵੇਂ ਚਰਿਤ੍ਰ ਵਿੱਚ ਇਹ ਕਥਾ ਹੈ ਕਿ ਸਤਯੁਗ ਵਿੱਚ ਰਾਜਾ ਸਤ੍ਯਸੰਧ ਅਤੇ ਦੀਰਘਦਾੜ੍ਹ ਦਾਨਵ ਦਾ ਯੁੱਧ ਹੋਇਆ. ਦੋਹਾਂ ਦੇ ਘੋਰ ਸ਼ਸਤ੍ਰਪ੍ਰਹਾਰ ਤੋਂ ਜੋ ਅਗਨਿ ਦੀ ਲਾਟ ਨਿਕਲੀ, ਉਸ ਵਿੱਚੋਂ "ਦੂਲਹਦੇਈ" ਨਾਮ ਦੀ ਇਸਤ੍ਰੀ ਉਪਜੀ. ਦੂਲਹਦੇਈ ਨੂੰ ਮਨਭਾਉਂਦਾ ਪਤੀ ਕੋਈ ਨਾ ਮਿਲੇ. ਇਸ ਪੁਰ ਉਸੇ ਨੇ ਵਡਾ ਕਠਿਨ ਤਪ ਕਰਕੇ ਦੁਰਗਾ (ਦੇਵੀ) ਨੂੰ ਪ੍ਰਸੰਨ ਕੀਤਾ. ਦੇਵੀ ਨੇ ਰੀਝਕੇ ਵਰ ਦਿੱਤਾ ਕਿ ਤੈਨੂੰ ਅਕਾਲ ਵਰੇਗਾ. ਰਾਤ ਨੂੰ ਸੁਪਨੇ ਵਿੱਚ ਅਕਾਲ ਨੇ ਦੂਲਹਦੇਈ ਨੂੰ ਆਖਿਆ ਕਿ ਜੇ ਤੂੰ ਸ੍ਵਾਸਵੀਰਯ ਦਾਨਵ ਨੂੰ ਜੰਗ ਵਿੱਚ ਮਾਰੇਂਗੀ, ਤਦ ਮੇਰੀ ਅਰਧਾਂਗਿਨੀ ਹੋ ਸਕੇਂਗੀ. ਇਸ ਪੁਰ ਦੂਲਹਦੇਈ ਨੇ ਸ੍ਵਾਸਵੀਰਯ ਨਾਲ ਘੋਰ ਜੰਗ ਕੀਤਾ. ਜਦ ਚਿਰ ਤੀਕ ਲੜਦੀ ਬਹੁਤ ਥਕ ਗਈ, ਤਦ ਸਹਾਇਤਾ ਲਈ ਮਹਾਕਾਲ ਦਾ ਧ੍ਯਾਨ ਕੀਤਾ. ਦੂਲਹਦੇਈ ਦੀ ਸਹਾਇਤਾ ਕਰਨ ਲਈ ਮਹਾਕਾਲ ਨੇ ਮੈਦਾਨਜੰਗ ਵਿੱਚ ਆਕੇ ਭਯੰਕਰ ਯੁੱਧ ਕੀਤਾ. ਦੂਲਹਦੇਈ ਅਤੇ ਅਕਾਲ ਨੇ ਸ੍ਵਾਸਵੀਰਯ ਦੀ ਸੈਨਾ ਦਾ ਨਾਸ਼ ਕਰਕੇ- "ਪੁਨ ਰਾਛਸ¹ ਕਾ ਕਾਟਾ ਸੀਸਾ."#ਇਸ ਅਲੰਕਾਰਪੂਰਿਤ ਕਥਾ ਦੇ ਅੰਤ- "ਕਵਿ ਉਵਾਚ ਬੇਨਤੀ ਚੌਪਈ"- ਸਿਰਲੇਖ ਹੇਠ ਇੱਕ ਵਿਨਯ (ਬੇਨਤੀ) ਹੈ, ਜਿਸਦਾ ਆਰੰਭ "ਹਮਰੀ ਕਰੋ ਹਾਥ ਦੈ ਰੱਛਾ." ਤੋਂ ਹੁੰਦਾ ਹੈ.#ਇਸ ਚੌਪਈ ਦਾ ਪਾਠ ਰਹਿਰਾਸ ਵਿੱਚ ਗੁਰਸਿੱਖ ਨਿੱਤ ਕਰਦੇ ਹਨ. ਇਸ ਬਾਣੀ ਦੇ ਅੰਤ ਮਹਾਤਮਰੂਪ ਵਾਕ ਲਿਖਿਆ ਹੈ ਕਿ-#"ਦੂਖ ਦਰਦ ਭੌ ਨਿਕਟ ਨ ਤਿਨ ਨਰ ਕੇ ਰਹੈ,#ਹੋ! ਜੋ ਯਾਂਕੀ ਇਕਬਾਰ ਚੌਪਈ ਕੋ ਕਹੈ."...