sadhhanāसधना
ਸੇਹਵਾਨ (ਇਲਾਕਾ ਸਿੰਧ) ਦਾ ਵਸਨੀਕ ਕਸਾਈ ਸੀ. ਇਸ ਨੂੰ ਆਤਮਗ੍ਯਾਨੀਆਂ ਦੀ ਸੰਗਤਿ ਦ੍ਵਾਰਾ ਕਰਤਾਰ ਦੇ ਪ੍ਰੇਮ ਅਤੇ ਭਗਤੀ ਦੀ ਪ੍ਰਾਪਤੀ ਹੋਈ. ਇਹ ਨਾਮਦੇਵ ਜੀ ਦਾ ਸਮਕਾਲੀ ਸੀ. ਸਧਨੇ ਦਾ ਦੇਹਰਾ ਸਰਹਿੰਦ ਪਾਸ ਵਿਦ੍ਯਮਾਨ ਹੈ. ਇਸ ਭਗਤ ਦੀ ਬਾਣੀ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਦਰਜ ਹੈ. "ਅਉਸਰ ਲਜਾ ਰਾਖਿਲੇਹੁ ਸਧਨਾ ਜਨੁ ਤੋਰਾ." (ਬਿਲਾ) ੨. ਕ੍ਰਿ- ਸਿੱਧ ਹੋਣਾ. ਪੂਰਾ ਹੋਣਾ. ਕੰਮ ਚੱਲਣਾ। ੩. ਅਭਯਾਸ ਦਾ ਪੱਕਿਆਂ ਹੋਣਾ.
सेहवान (इलाका सिंध) दा वसनीक कसाई सी. इस नूं आतमग्यानीआं दी संगति द्वारा करतार दे प्रेम अते भगती दी प्रापती होई. इह नामदेव जी दा समकाली सी. सधने दा देहरा सरहिंद पास विद्यमान है. इस भगत दी बाणी श्री गुरू ग्रंथसाहिब विॱच दरज है. "अउसर लजा राखिलेहु सधना जनु तोरा." (बिला) २. क्रि- सिॱध होणा. पूराहोणा. कंम चॱलणा। ३. अभयास दा पॱकिआं होणा.
ਹੈਦਰਾਬਾਦ ਸਿੰਧ ਦੇ ਇਲਾਕੇ ਜਿਲਾ ਲਾਰਕਾਨਾ ਦਾ ਇੱਕ ਨਗਰ, ਜੋ ਰੋਹੜੀ ਜੰਕਸ਼ਨ ਤੋਂ ੧੪੨ ਮੀਲ ਹੈ. ਇਸ ਥਾਂ ਪੁਰਾਣੇ ਕਿਲੇ ਅੰਦਰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪਵਿਤ੍ਰ ਅਸਥਾਨ "ਨਾਨਕਬਾੜਾ" ਹੈ, ਜਿਸ ਨੂੰ ਹਿੰਦੂ ਮੁਸਲਮਾਨ ਪੂਜਦੇ ਹਨ. ਸ਼੍ਰੀ ਗੁਰੂ ਨਾਨਕ ਦੇਵ ਜੀ ਸਿੰਧ ਦੀ ਯਾਤ੍ਰਾ ਕਰਦੇ ਇਸ ਥਾਂ ਪਧਾਰੇ ਹਨ. ਕਰਨਲ ਟਾਡ ਨੇ ਰਾਜਸ੍ਥਾਨ ਵਿੱਚ ਇਸ ਗੁਰੁਦ੍ਵਾਰੇ ਦਾ ਜਿਕਰ ਕੀਤਾ ਹੈ....
ਅ਼. [عِلاقہ] ਅ਼ਲਾਕ਼ਹ. ਸੰਗ੍ਯਾ- ਸੰਬੰਧ. ਤਅ਼ੱਲੁਕ਼। ੨. ਪ੍ਰਾਂਤ. ਦੇਸ਼। ੩. ਰਾਜ (ਰਾਜ੍ਯ)....
ਦੇਖੋ, ਸਿੰਧੁ....
ਵਸਣ ਵਾਲਾ. ਨਿਵਾਸ ਕਰਤਾ ਦੇਖੋ, ਵਸਕੀਨ....
ਸੰਗ੍ਯਾ- ਖਿਚਵਾਈ. ਕਸਾਉਣ ਦੀ ਕ੍ਰਿਯਾ। ੨. ਕਸ਼ਿਸ਼. ਖਿੱਚ. "ਸਬਦਿ ਸੁਹਾਈ ਪ੍ਰੇਮ ਕਸਾਈ." (ਵਡ ਛੰਤ ਮਃ ੩) "ਅਖੀ ਪ੍ਰੇਮਿ ਕਸਾਈਆ." (ਵਾਰ ਕਾਨ ਮਃ ੪) "ਹਰਿ ਪ੍ਰੇਮ ਕਸਾਏ." (ਵਾਰ ਗੂਜ ੧, ਮਃ ੩) ੩. ਅ਼. [قصائی] ਕ਼ਸਾਈ. ਇਹ ਸ਼ਬਦ [قسائی] ਕ਼ਸਾਈ ਭੀ ਸਹੀ ਹੈ, ਅਰ ਇਸ ਦਾ ਮੂਲ [قسوة] ਕ਼ਸਵਤ (ਸੰਗਦਿਲੀ) ਹੈ. ਭਾਵ- ਬੂਚੜ. ਦੇਖੋ, ਕਸਾਬ....
ਸੰ. ਸੰ- ਗਤਿ. ਮਿਲਾਪ. ਸੁਹਬਤ "ਸੰਗਤਿ ਕਾ ਗੁਨ ਬਹੁ ਅਧਿਕਾਈ." (ਨਟ ਅਃ ਮਃ ੪) ੨. ਗਿਆਨ. ਵਿਦ੍ਯਾ। ੩. ਮੈਥੁਨ. ਭੋਗ। ੪. ਅਗਲੇ ਪਿਛਲੇ ਵਾਕਾਂ ਦਾ ਅਰਥ ਵਿਚਾਰ ਨਾਲ ਮੇਲ....
ਦੇਖੋ, ਦ੍ਵਾਰ। ੨. ਵ੍ਯ- ਜ਼ਰਿਅ਼ਹ ਸੇ. ਵਸੀਲੇ ਤੋਂ. "ਗੁਰੁ ਦ੍ਵਾਰਾ ਗੁਣ ਪ੍ਰਾਪਤ ਹੋਇ." (ਗੁਪ੍ਰਸੂ) ੩. ਦੇਖੋ, ਮਹਾਦੇਵੀ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਸੰ. प्रेमन. ਸੰਗ੍ਯਾ- ਪਿਆਰ ਦਾ ਭਾਵ. ਸਨੇਹ. "ਪ੍ਰੇਮ ਕੇ ਸਰ ਲਾਗੇ ਤਨ ਭੀਤਰਿ." (ਸੋਰ ਮਃ ੪) "ਸਾਚ ਕਹੋਂ ਸੁਨਲੇਹੁ ਸਬੈ, ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭੁ ਪਾਯੋ." (ਅਕਾਲ) ੨. ਵਾਯੁ. ਪਵਨ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਦੇਖੋ, ਭਗਤਿ. "ਕਰਿ ਕਿਰਪਾ ਪ੍ਰਭੁ ਭਗਤੀ ਲਾਵਹੁ." (ਮਾਝ ਮਃ ੫) ੨. ਭਕ੍ਤਾ ਭਗਤਿ ਵਾਲੀ. "ਜਿਉ ਪੋਰਖੈ ਘਰਿ ਭਗਤੀ ਨਾਰਿ ਹੈ." (ਸਵਾ ਮਃ ੩) ੩. ਗੋਸਾਈਂ ਸਾਧਾਂ ਦਾ ਇੱਕ ਫਿਰਕਾ, ਜੋ ਕਾਸ਼ੀਰਾਮ ਤੋਂ ਚੱਲਿਆ ਹੈ, ਭਗਤੀਏ ਨਿਰਤਕਾਰੀ ਕਰਕੇ ਭਜਨ ਗਾਉਂਦੇ ਹਨ.¹ "ਭਗਤੀਆਂ ਗਈ ਭਗਤਿ ਭੁੱਲ." (ਭਾਗੁ) ੪. ਦੇਖੋ, ਭਗਤੀ....
ਸੰਗ੍ਯਾ- ਪ੍ਰਾਪ੍ਤਿ. ਮਿਲਣ ਦਾ ਭਾਵ. ਮਿਲਣਾ. ਹਾਸਿਲ ਹੋਣਾ। ੨. ਪਹੁਁਚ. ਗਮ੍ਯਤਾ। ੩. ਲਾਭ. "ਪ੍ਰਾਪਤਿ ਪੋਤਾ ਕਰਮ ਪਸਾਉ." (ਰਾਮ ਮਃ੧) ੪. ਆਮਦਨ. ਆਯ....
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਬੰਬਈ ਦੇ ਇਲਾ ਜਿਲਾਸਤਾਰਾ ਵਿੱਚ ਨਰਸੀਬਾਂਮਨੀ ਗ੍ਰਾਮ ਵਿੱਚ ਦਾਮਸ਼ੇਟੀ ਛੀਪੇ शिल्पिन् ਦੇ ਘਰ ਗੋਨਾਬਾਈ ਦੇ ਉਦਰ ਤੋਂ ਸੰਮਤ ੧੩੨੮ ਵਿੱ ਨਾਮਦੇਵ ਜੀ ਦਾ ਜਨਮ ਹੋਇਆ ਇਨ੍ਹਾਂ ਦੀ ਸ਼ਾਦੀ ਗੋਬਿੰਦਸ਼ੇਟੀ ਦੀ ਬੇਟੀ ਰਾਜਾਬਾਈ ਨਾਲ ਹੋਈ ਜਿਸ ਤੋਂ ਚਾਰ ਪੁਤ੍ਰ ਨਾਰਾਯਣ ਮਹਾਦੇਵ ਗੋਵਿੰਦ ਵਿੱਠਲ ਅਤੇ ਇੱਕ ਬੇਟੀ ਲਿੰਬਾ ਬਾਈ ਉਪਜੇ ਨਾਮਦੇਵ ਜੀ ਦੀ ਪਹਿਲੀ ਅਵਸਥਾ ਸ਼ਿਵ ਅਤੇ ਵਿਸਨੁ ਦੀ ਪੂਜਾ ਵਿੱਚ ਵੀਤੀ ਪਰ ਵਿਸ਼ੋਬਾ ਖੇਚਰ ਅਤੇ ਗ੍ਯਾਨਦੇਵ ਆਦਿਕ ਗ੍ਯਾਨੀਆਂ ਦੀ ਸੰਗਤਿ ਨਾਲ ਇਨ੍ਹਾਂ ਨੂੰ ਆਤਮਗ੍ਯਾਨ ਦੀ ਪ੍ਰਾਪਤੀ ਹੋਈ ਨਾਮਦੇਵ ਜੀ ਦੀ ਉਮਰ ਦਾ ਵਡਾ ਹਿੱਸਾ ਪੰਡਰਪੁਰ ਪੁੰਡਰੀਪੁਰ ਵਿੱਚ ਜੋ ਜਿਲਾ ਸ਼ੋਲਾਪੁਰ ਵਿੱਚ ਹੈ ਵੀਤਿਆ ਅਤੇ ਉਸੇ ਥਾਂ ਸੰਮਤ ੧੪੦੮ ਵਿੱਚ ਦੇਹਾਂਤ ਹੋਇਆ ਦੇਖੋ, ਔਂਢੀ ਮਰਾਠੀ ਮਹਾਰਾਸ੍ਟ੍ਰ ਭਾਸਾ ਵਿੱਚ ਨਾਮਦੇਵ ਜੀ ਦੇ ਬਹੁਤ ਪਦ ਪਾਏ ਜਾਂਦੇ ਹਨ ਜੋ "ਅਭੰਗ" ਕਰਕੇ ਪ੍ਰਸਿੱਧ ਹਨ ਕਰਤਾਰ ਦੇ ਸਭ ਨਾਮਾਂ ਵਿੱਚੋਂ ਬਹੁਤ ਪ੍ਯਾਰਾ ਨਾਮ ਇਨ੍ਹਾਂ ਦੀ ਰਸਨਾ ਤੇ "ਵਿੱਠਲ" ਰਹਿੰਦਾ ਸੀ, ਜਿਸ ਦੀ ਵ੍ਯਾਖ੍ਯਾ "ਬੀਠਲ" ਸ਼ਬਦ ਪੁਰ ਕੀਤੀ ਗਈ ਹੈ.#ਦੇਸ਼ਾਟਨ ਕਰਦੇ ਹੋਏ ਇੱਕ ਬਾਰ ਇਹ ਮਹਾਤਮਾ ਪੰਜਾਬ ਵਿੱਚ ਭੀ ਪਧਾਰੇ ਹਨ, ਅਰ ਉਨ੍ਹਾਂ ਦੀ ਯਾਦਗਾਰ ਦੇ ਕਈ ਅਸਥਾਨ ਪਾਏ ਜਾਂਦੇ ਹਨ, ਜਿਨ੍ਹਾਂ ਵਿੱਚੋਂ ਸਿਰੋਮਣਿ ਘੁੰਮਣ (ਜਿਲਾ ਗੁਰਦਾਸਪੁਰ) ਵਿੱਚ ਹੈ, ਜੋ ਸਰਦਾਰ ਜੱਸਾ ਸਿੰਘ ਰਾਮਗੜ੍ਹੀਏ ਨੇ ਬਣਵਾਇਆ ਹੈ. ਉੱਥੇ ਹਰ ਸਾਲ ੨. ਮਾਘ ਨੂੰ ਭਾਰੀ ਮੇਲਾ ਹੁੰਦਾ ਹੈ. ਮੰਦਿਰ ਦੇ ਪੁਜਾਰੀ ਅਤੇ ਪ੍ਰਚਾਰਕਾਂ ਦੀ ਸੰਗ੍ਯਾ ਬਾਵੇ ਹੈ.#ਨਾਮਦੇਵ ਜੀ ਇੱਕ ਵਾਰ ਮੁਹ਼ੰਮਦ ਤੁਗ਼ਲਕ਼ ਮੁਤਅੱਸਬ ਦਿੱਲੀਪਤਿ ਦੇ ਪੰਜੇ ਵਿੱਚ ਭੀ ਫਸਗਏ ਸਨ, ਪਰ ਕਰਤਾਰ ਦੀ ਕ੍ਰਿਪਾ ਨਾਲ ਛੁਟਕਾਰਾ ਹੋਇਆ.#ਨਾਭਾ ਜੀ ਨੇ ਭਗਤਮਲ ਵਿੱਚ ਨਾਮਦੇਵ ਜੀ ਦਾ ਜੀਵਨ ਹੋਰ ਤਰਾਂ ਲਿਖਿਆ ਹੈ, ਪਰ ਮਹਾਰਾਸਟ੍ਰ ਦੇਸ਼ ਦੇ ਵਿਦ੍ਵਾਨਾਂ ਦਾ ਲੇਖ ਸਭ ਤੋਂ ਵਧਕੇ ਪ੍ਰਮਾਣ ਯੋਗ੍ਯ ਹੈ. ਨਾਮਦੇਵ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ.#"ਨਾਮਦੇਉ ਤ੍ਰਿਲੋਚਨ ਕਬੀਰ ਦਾਸਰੋ." (ਗੂਜ ਮਃ ੫)#"ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ." (ਸੂਹੀ ਮਃ ੪)#"ਨਾਮਦੇਇ ਸਿਮਰਨੁ ਕਰਿ ਜਾਨਾ." (ਬਿਲਾ ਨਾਮਦੇਵ)#"ਨਾਮਦੇਵ ਹਰਿਜੀਉ ਬਸਹਿ ਸੰਗਿ." (ਬਸੰ ਅਃ ਮਃ ੫)...
ਵਿ- ਉਸੇ ਸਮੇਂ ਹੋਣ ਵਾਲਾ....
ਸੰਗ੍ਯਾ- ਦੇਹ (ਸ਼ਰੀਰ) ਦਾ ਹੋਇਆ ਹੈ ਅੰਤਿਮ ਸੰਸਕਾਰ ਜਿਸ ਥਾਂ. ਸਮਾਧਿ। ੨. ਸਮਾਧਿ ਤੇ ਬਣਾਇਆ ਹੋਇਆ ਮੰਦਿਰ। ੩. ਦੇਵਗ੍ਰਿਹ. ਦੇਵਤਾ ਦਾ ਘਰ ਦੇਵਮੰਦਿਰ. "ਦੇਹਰਾ ਮਸੀਤ ਸੋਈ." (ਅਕਾਲ)...
ਹਿੰਦ ਦਾ ਸ਼ਿਰੋਮਣਿ ਨਗਰ. ਫਿਰੋਜਸ਼ਾਹ ਤੁਗਲਕ ਨੇ ਇਸ ਨਗਰ ਨੂੰ ਸਮਾਣੇ ਦੀ ਹੁਕੂਮਤ ਤੋਂ ਅਲਗ ਕਰਕੇ ਪਰਗਣੇ ਦਾ ਪ੍ਰਧਾਨ ਥਾਪਿਆ. ਮੁਗਲ ਰਾਜ ਸਮੇਂ ਇਹ ਵਡਾ ਧਨੀ ਸ਼ਹਿਰ ਸੀ ਅਤੇ ਇਸ ਦੇ ਅਧੀਨ ਅਠਾਈ ਪਰਗਨੇ ਸਨ. ੧੩. ਪੋਹ ਸੰਮਤ ੧੭੬੧ ਨੂੰ ਦਸ਼ਮੇਸ਼ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਫਤੇ ਸਿੰਘ ਜੀ ਨੂੰ ਵਜ਼ੀਰ ਖ਼ਾਂ ਸੂਬੇ ਨੇ ਇਥੇ ਕਤਲ ਕਰਵਾਇਆ ਸੀ, ਜਿਨ੍ਹਾਂ ਦੇ ਵਿਯੋਗ ਕਰਕੇ ਮਾਤਾ ਗੂਜਰੀ ਜੀ ਦਾ ਭੀ ਦੇਹਾਂਤ ਹੋਇਆ.#ਬੰਦਾ ਬਹਾਦੁਰ ਨੇ ੧. ਜੇਠ ਸੰਮਤ ੧੭੬੭ ਨੂੰ ਸਰਹਿੰਦ ਫਤੇ ਕੀਤਾ ਅਤੇ ਵਜ਼ੀਰ ਖ਼ਾਂ ਨੂੰ ਮਾਰਿਆ.¹ ਸੰਮਤ ੧੮੨੦ ਵਿੱਚ ਖਾਲਸਾਦਲ ਨੇ ਹਾਕਿਮ ਜੈਨ ਖ਼ਾਂ ਨੂੰ ਮਾਰਕੇ ਸਰਹਿੰਦ ਵਿੱਚ ਗੁਰੁਦ੍ਵਾਰੇ ਬਣਵਾਏ. ਗੁਰੁਸਿੱਖਾਂ ਵਿੱਚ ਇਸ ਸ਼ਹਿਰ ਦਾ ਨਾਉਂ "ਗੁਰੁਮਾਰੀ" ਪ੍ਰਸਿੱਧ ਹੈ. ਹੁਣ ਇਹ ਮਹਾਰਾਜਾ ਪਟਿਆਲਾ ਦੇ ਰਾਜ ਵਿੱਚ ਹੈ. ਦੇਖੋ, ਫਤੇ ਗੜ੍ਹ.#ਸਰਹਿੰਦ ਵਿੱਚ ਇਹ ਗੁਰੁਦ੍ਵਵਾਰੇ ਹਨ-#੧. ਸ਼ਹੀਦਗੰਜ ੧. ਇਸ ਥਾਂ ਬੰਦਾ ਬਹਾਦੁਰ ਨੇ ਜਦ ਸਰਹਿੰਦ ਫਤੇ ਕੀਤੀ ਉਸ ਵੇਲੇ ਇਸ ਥਾਂ ਛੀ ਹਜਾਰ ਸਿੰਘਾਂ ਦਾ ਸਸਕਾਰ ਹੋਇਆ.#੨. ਸ਼ਹੀਦਗੰਜ ੨. ਜਥੇਦਾਰ ਸੁੱਖਾ ਸਿੰਘ ਜੀ ਜੈਨ ਖਾਨ ਨੂੰ ਫਤੇ ਕਰਨ ਵੇਲੇ ਇਸ ਥਾਂ ਸ਼ਹੀਦ ਹੋਏ ਹਨ.#੩. ਸ਼ਹੀਦਗੰਜ ੩. ਜਥੇਦਾਰ ਮੱਲਾ ਸਿੰਘ ਜੈਨ ਖਾਨ ਨੂੰ ਫਤੇ ਕਰਨ ਵੇਲੇ ਇਥੇ ਸ਼ਹੀਦ ਹੋਇਆ.#੪. ਜੋਤੀਸਰੂਪ. ਜਿਸਥਾਂ ਸਾਹਿਬਜਾਦੇ ਅਤੇ ਮਾਤਾ ਜੀ ਦਾ ਸਸਕਾਰ ਹੋਇਆ.#੫. ਥੜਾ ਸਾਹਿਬ. ਇਸ ਥਾਂ ਛੀਵੇਂ ਸਤਿਗੁਰੂ ਜੀ ਥੋੜਾ ਸਮਾਂ ਵਿਰਾਜੇ ਹਨ.#੬. ਫਤੇਗੜ੍ਹ. ਜਿਸ ਥਾਂ ਸਾਹਿਬਜਾਦੇ ਸ਼ਹੀਦ ਹੋਏ. ਇਸ ਨੂੰ ਸਿੱਖ ਰਾਜ ਸਮੇਂ ਦੀ ਅਤੇ ਮਹਾਰਾਜਾ ਪਟਿਆਲਾ ਵੱਲੋਂ ਚਾਰ ਹਜਾਰ ਜਾਗੀਰ ਹੈ. ੧੩. ਪੋਹ ਨੂੰ ਇੱਥੇ ਭਾਰੀ ਮੇਲਾ ਹੁੰਦਾ ਹੈ. ਇਹ ਅਸਥਾਨ ਰੇਲਵੇ ਸਟੇਸ਼ਨ ਸਰਿਹੰਦ ਤੋਂ ਕਰੀਬ ਡੇਢ ਮੀਲ ਹੈ.#੭. ਮਾਤਾ ਗੂਜਰੀ ਜੀ ਦਾ ਬੁਰਜ, ਜਿਸ ਥਾਂ ਮਾਤਾ ਜੀ ਸਾਹਿਬਜ਼ਾਦਿਆਂ ਸਮੇਤ ਨਜਰਬੰਦ ਰਹੇ ਅਤੇ ਮਾਤਾ ਜੀ ਜੋਤੀਜੋਤਿ ਸਮਾਏ.#੮. ਵਿਮਾਨ ਗੜ੍ਹ. ਇਹ ਉਹ ਥਾਂ ਹੈ ਜਿੱਥੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਦੇ ਸ਼ਰੀਰ ਫਤੇਗੜ੍ਹੋਂ ਲਿਆਕੇ ਸਿੱਖਾਂ ਨੇ ਰਾਤ ਰੱਖੇ ਅਤੇ ਅਗਲੇ ਦਿਨ ਸਨਾਨ ਕਰਾਕੇ ਸਸਕਾਰ ਲਈ ਜੋਤੀਸਰੂਪ ਨੂੰ ਲੈ ਗਏ....
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਸੰ. ਵਿ- ਮੌਜੂਦ. ਜੋ ਪ੍ਰਤੱਖ ਹੈ. ਵਰਤਮਾਨ. ਹਾਜਿਰ....
ਸੰ. ਭਕ੍ਤ. ਵਿ- ਵੰਡਿਆ ਹੋਇਆ. ਵਿਭਕ੍ਤ। ੨. ਸੰਗ੍ਯਾ- ਅੰਨ. ਭੋਜਨ। ੩. ਭਕ੍ਤਿ ਵਾਲਾ ਸੇਵਕ. ਉਪਾਸਕ. "ਭਗਤ ਅਰਾਧਹਿ ਏਕਰੰਗਿ." (ਬਿਲਾ ਮਃ ੫) "ਹਰਿ ਕਾ ਭਾਣਾ ਮੰਨੈ, ਸੋ ਭਗਤ ਹੋਇ." (ਮਃ ੩. ਵਾਰ ਰਾਮ)#ਦਯਾ ਦਿਲ ਰਾਖੈ ਸਬਹੀ ਸੋਂ ਮ੍ਰਿਦੁ ਭਾਖੈ ਨਿਤ#ਕਾਮ ਕ੍ਰੋਧ ਲੋਭ ਮੋਹ ਹੌਮੈ ਕੋ ਦਬਾਵੈ ਜੂ,#ਕਾਹੂੰ ਮੇ ਨ ਤੇਖੈ ਸਭ ਹੀ ਮੇ ਏਕ ਬ੍ਰਹ੍ਮ ਦੇਖੈ#ਲਘੁ ਲੇਖੈ ਆਪ, ਕਰ ਨੇਮ ਤਨ ਤਾਵੈ ਜੂ,#"ਦੇਵੀਦੱਤ" ਜਾਨੈ ਏਕ ਹਰਿ ਹੀ ਕੋ ਮੀਤ, ਔਰ#ਜਗਤ ਕੀ ਰੀਤਿ ਮੇ ਨ ਪ੍ਰੀਤਿ ਸਰਸਾਵੈ ਜੂ,#ਦੁਖਿਤ ਹਨਐ ਆਪ, ਦੁੱਖ ਔਰ ਕੇ ਮਿਟਾਵੈ, ਏਸੋ#ਸ਼ਾਂਤਪਦ ਪਾਵੈ, ਤਬ ਭਗਤ ਕਹਾਵੈ ਜੂ.#ਗੁਰੂ ਹਰਿਗੋਬਿੰਦਸਾਹਿਬ ਨੇ ਚਾਰ ਪ੍ਰਕਾਰ ਦੇ ਭਗਤ ਵਰਣਨ ਕੀਤੇ ਹਨ-#(ੳ) ਕਾਮਨਾਵਾਨ, ਜੋ ਧਨ ਸੰਤਾਨ ਆਦਿ ਦੀ ਇੱਛਾ ਨਾਲ ਉਪਾਸਨਾ ਕਰਦੇ ਹਨ.#(ਅ) ਆਰਤ, ਜੋ ਰੋਜ ਦੁੱਖ ਆਦਿ ਦੇ ਮਿਟਾਉਣ ਲਈ ਭਕ੍ਤਿ ਕਰਦੇ ਹਨ.#(ੲ) ਉਪਾਸਕ, ਜੋ ਇਸ੍ਤੀ ਵਾਂਙ ਕਰਤਾਰ ਨੂੰ ਭਰਤਾ ਮੰਨਕੇ ਸੇਵਨ ਕਰਦੇ ਹਨ.#(ਸ) ਗਿਆਨੀ, ਜੋ ਸਰਵਰੂਪ ਆਤਮਾ ਨੂੰ ਦੇਖਕੇ ਉਪਾਸਦੇ ਹਨ। ੪. ਇੱਕ ਕਾਸ਼੍ਤਕਾਰ ਜਾਤਿ, ਜੋ ਜਿਲਾ ਸ਼ਾਹਪੁਰ ਵਿੱਚ ਹੈ। ੫. ਦੇਖੋ, ਭਗਤਬਾਣੀ....
ਬਣੀ ਹੋਈ ਰਚਿਤ. "ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ ਨਾਮ ਕੇ ਦਾਸਾ." (ਪ੍ਰਭਾ ਮਃ ੧) ਅਗਨਿ, ਬਿੰਬ (ਜਲ) ਅਤੇ ਪਵਣ ਦੀ ਰਚਨਾ ਜਗਤ ਹੈ ਅਤੇ ਤਿੰਨ ਨਾਮ- ਤਾਮਸ, ਸਾਤ੍ਵਕ ਅਤੇ ਰਾਜਸ ਦੇ ਜੀਵ ਹਨ। ੨. ਸੰਗ੍ਯਾ- ਰਚਨਾ. ਬਨਾਵਟ. "ਬਰ ਖਸਿ ਬਾਣੀ ਬੁਦਬੁਦਾ ਹੇਰ." (ਬਸੰ ਅਃ ਮਃ ੧) ਵਰਖਾ ਵਿੱਚ ਜਿਵੇਂ ਬੁਲਬੁਲੇ ਦੀ ਰਚਨਾ। ੩. ਬਾਣਾ ਕਰਕੇ. ਤੀਰਾਂ ਨਾਲ. "ਹਰਿ ਪ੍ਰੇਮ ਬਾਣੀ ਮਨ ਮਾਰਿਆ ਅਣੀਆਲੇ ਅਣੀਆ." (ਆਸਾ ਛੰਤ ਮਃ ੪) ੪. ਸੰਗ੍ਯਾ- ਵੰਨੀ. ਵਰ੍ਣ. ਰੰਗ. "ਰੂੜੀ ਬਾਣੀ ਜੇ ਰਪੈ, ਨਾ ਇਹੁ ਰੰਗ ਲਹੈ ਨ ਜਾਇ." (ਆਸਾ ਅਃ ਮਃ ੩) ਇੱਥੇ ਬਾਣੀ ਸ਼ਬਦ, ਗੁਰਬਾਣੀ ਅਤੇ ਰੰਗ ਦੋ ਅਰਥ ਰਖਦਾ ਹੈ। ੫. ਸੰ. ਵਾਣੀ. ਕਥਨ. ਵ੍ਯਾਖ੍ਯਾ. "ਗੁਰਬਾਣੀ ਇਸੁ ਜਗ ਮਹਿ ਚਾਨਣੁ." (ਸ੍ਰੀ ਅਃ ਮਃ ੩) ੬. ਸਰਸ੍ਵਤੀ। ੭. ਪਦਰਚਨਾ. ਤਸਨੀਫ. "ਬਾਣੀ ਤੇ ਗਾਵਹੁ ਗੁਰੂ ਕੇਰੀ, ਬਾਣੀਆ. ਸਿਰਿ ਬਾਣੀ." (ਅਨੰਦੁ) ੮. ਮਰਾ. ਬਾਣੀਆ ਵਣਿਕ। ੯. ਕਮੀ. ਘਾਟਾ। ੧੦. ਕ੍ਸ਼ੋਭ. ਚਟਪਟੀ. "ਅੰਤਰਿ. ਸਹਸਾ ਬਾਹਰਿ ਮਾਇਆ, ਨੈਣੀ ਲਾਗਸਿ ਬਾਣੀ." (ਰਾਮ ਮਃ ੧)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਅ਼. [درج] ਵਿ- ਲਿਖਿਆ ਹੋਇਆ. ਕਾਗਜ ਉੱਪਰ ਚੜ੍ਹਿਆ। ੨. [درز] ਦਰਜ਼. ਸੰਗ੍ਯਾ- ਤੇੜ. ਦਰਾਰ....
ਸੰ. ਅਵਸਰ. ਸੰਗ੍ਯਾ- ਸਮਾ. ਵੇਲਾ. ਮੌਕਾ. "ਅਉਸਰ ਬੀਤਿਓ ਜਾਤ ਹੈ." (ਤਿਲੰ ਮਃ ੯) "ਫਿਰਿ ਇਆ ਅਉਸਰੁ ਚਰੈ ਨ ਹਾਥਾ." (ਬਾਵਨ) ੨. ਜਿਗ੍ਯਾਸੂ ਦੀ ਤਸੱਲੀ ਲਈ ਕਹਿਆ ਹੋਇਆ ਜ਼ਰੂਰੀ ਵਾਕ। ੩. ਪ੍ਰਸ੍ਤਾਵ. ਪ੍ਰਸੰਗ। ੪. ਭਾਵ- ਮਨੁੱਖ ਜਨਮ ਦਾ ਸਮਾ ਅਤੇ ਮੁਕਤਿ ਪਾਉਣ ਦਾ ਮੌਕਾ. "ਅਉਸਰ ਕਰਹੁ ਹਮਾਰਾ ਪੂਰਾ ਜੀਉ." (ਮਾਝ ਮਃ ੫)...
ਸੰ. लज्जा. ਲੱਜਾ. ਸੰਗ੍ਯਾ- ਸ਼ਰਮ. ਹਯਾ. "ਨਚ ਮਾਤ ਪਿਤਾ ਤਵ ਲਜ੍ਯਾ." (ਸਹਸ ਮਃ ੫)...
ਸੇਹਵਾਨ (ਇਲਾਕਾ ਸਿੰਧ) ਦਾ ਵਸਨੀਕ ਕਸਾਈ ਸੀ. ਇਸ ਨੂੰ ਆਤਮਗ੍ਯਾਨੀਆਂ ਦੀ ਸੰਗਤਿ ਦ੍ਵਾਰਾ ਕਰਤਾਰ ਦੇ ਪ੍ਰੇਮ ਅਤੇ ਭਗਤੀ ਦੀ ਪ੍ਰਾਪਤੀ ਹੋਈ. ਇਹ ਨਾਮਦੇਵ ਜੀ ਦਾ ਸਮਕਾਲੀ ਸੀ. ਸਧਨੇ ਦਾ ਦੇਹਰਾ ਸਰਹਿੰਦ ਪਾਸ ਵਿਦ੍ਯਮਾਨ ਹੈ. ਇਸ ਭਗਤ ਦੀ ਬਾਣੀ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਦਰਜ ਹੈ. "ਅਉਸਰ ਲਜਾ ਰਾਖਿਲੇਹੁ ਸਧਨਾ ਜਨੁ ਤੋਰਾ." (ਬਿਲਾ) ੨. ਕ੍ਰਿ- ਸਿੱਧ ਹੋਣਾ. ਪੂਰਾ ਹੋਣਾ. ਕੰਮ ਚੱਲਣਾ। ੩. ਅਭਯਾਸ ਦਾ ਪੱਕਿਆਂ ਹੋਣਾ....
ਸੰ. जन ਧਾ ਉਤਪੰਨ ਕਰਨਾ, ਜਣਨਾ, ਪੈਦਾ ਕਰਨਾ। ੨. ਵਿ- ਉਤਪੰਨ. ਪੈਦਾ ਹੋਇਆ। ੩. ਸੰਗ੍ਯਾ- ਲੋਕ. "ਓਇ ਪੁਰਖ ਪ੍ਰਾਣੀ ਧੰਨਿ ਜਨ ਹਹਿ." (ਵਾਰ ਗਉ ੧. ਮਃ ੪) ੪. ਸਮੂਹ. ਸਮੁਦਾਯ. "ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ." (ਅਨੰਦੁ) ੫. ਭਗਤ. ਸਾਧੁ. "ਦੁਸਟਾ ਸੇਤੀ ਪਿਰਹੜੀ ਜਨ ਸਿਉ ਵਾਦੁ ਕਰੰਨਿ." (ਵਾਰ ਬਿਲਾ ਮਃ ੩) ੬. ਦਾਸ. ਸੇਵਕ."ਪ੍ਰਭੁ ਤੇ ਜਨੁ ਜਾਨੀਜੈ ਜਨ ਤੇ ਸੁਆਮੀ." (ਸ੍ਰੀ ਰਵਿਦਾਸ) ੭. ਪੁਰਖ. ਪ੍ਰਾਣੀ. "ਸੰਤ ਸਰਨਿ ਜੋ ਜਨੁ ਪਰੈ ਸੋ ਜਨੁ ਉਧਰਨਹਾਰ." (ਸੁਖਮਨੀ) ੮. ਪੁਰਾਣਾਂ ਅਨੁਸਾਰ ਉੱਪਰਲੇ ਸੱਤ ਲੋਕਾਂ ਵਿੱਚੋਂ ਪੰਜਵਾਂ ਲੋਕ, ਜਿਸ ਵਿੱਚ ਬ੍ਰਹਮਾ ਦੇ ਪੁਤ੍ਰ ਸਨਕਾਦਿ ਅਤੇ ਮਹਾਨ ਯੋਗੀ ਰਹਿੰਦੇ ਹਨ। ੯. ਫ਼ਾ. [زن] ਜ਼ਨ. ਭਾਰਯਾ. ਜੋਰੂ. ਵਹੁਟੀ. "ਜਨ ਪਿਸਰ ਪਦਰ ਬਿਰਾਦਰਾ." (ਤਿਲੰ ਮਃ ੧) ੧੦. ਇਸਤ੍ਰੀ. ਨਾਰੀ. "ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ." (ਵਾਰ ਰਾਮ ੩) ੧੧. ਮਾਰ. ਪ੍ਰਹਾਰ. ਇਹ ਅਮਰ ਹੈ ਜ਼ਦਨ ਦਾ. "ਮਜ਼ਨ ਤੇਗ਼ ਬਰ ਖ਼ੂਨ ਕਸ ਬੇਦਰੇਗ਼." (ਜਫਰ) ੧੨. ਪ੍ਰਤ੍ਯ- ਮਾਰਣ ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜਿਵੇਂ- ਤੇਗ਼ਜ਼ਨ। ੧੩. ਜੌਨ (ਚਾਂਦਨੀ ਦੇ ਅਰਥ ਵਿੱਚ ਭੀ ਜਨ ਸ਼ਬਦ ਆਇਆ ਹੈ. ) "ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ ਤਾਰਨਿ ਮਨੁਖ੍ਯ ਜਨ ਕੀਅਉ ਪ੍ਰਗਾਸ." (ਸਵੈਯੇ ਮਃ ੪. ਕੇ) ਪਹਿਲੇ ਗੁਰੂ ਨਾਨਕ ਚੰਦ੍ਰਮਾਰੂਪ ਹੋਏ, ਤਾਰਾਰੂਪ ਮਨੁੱਖਾਂ ਵਿੱਚ ਆਪਣੀ ਜਨ (ਜੌਨ) ਦਾ ਪ੍ਰਕਾਸ਼ ਕੀਤਾ. ਇਸ ਥਾਂ ਤਾਰਨ ਸ਼ਬਦ ਸ਼ਲੇਸ ਹੈ. ਤਾਰਾਗਣ (ਨਕ੍ਸ਼੍ਤ੍ਰ) ਅਤੇ ਤਾਰਣ (ਉੱਧਾਰਣ). ੧੪. ਜਾਣਨ ਲਈ ਭੀ ਜਨ ਸ਼ਬਦ ਆਇਆ ਹੈ, ਯਥਾ- "ਆਦਿ ਅੰਤ ਜਿਨ ਜਨਲਯੋ." (ਗੁਰੁਸੋਭਾ) ਜਿਸ ਨੇ ਜਾਣ ਲੀਤਾ। ੧੫. ਦੇਖੋ, ਜੱਨ....
ਸਰਵ- ਤੇਰਾ. ਤਵ. "ਸਧਨਾ ਜਨ ਤੋਰਾ." (ਬਿਲਾ ਸਧਨਾ) ੨. ਸੰਗ੍ਯਾ- ਚਾਲਾ. ਹੁਕੂਮਤ ਦਾ ਪ੍ਰਬੰਧ. "ਅਪਨੋ ਤੋਰਾ ਕਰਹਿ ਬਿਸਾਲ." (ਗੁਪ੍ਰਸੂ) ੩. ਬੰਦੂਕ਼ ਦੇ ਪਲੀਤੇ ਨੂੰ ਅੱਗ ਲਾਉਣ ਦਾ ਮੋਟਾ ਡੋਰਾ. ਤੋੜਾ. "ਤਹਿਂ ਕੋ ਤਾਕ ਝੁਖਾਯੋ ਤੋਰਾ." (ਗੁਪ੍ਰਸੂ) ੪. ਤੋੜਿਆ. ਦੇਖੋ, ਤੋਰਨਾ। ੫. ਦੇਖੋ, ਤੋੜਾ....
ਸੰਗ੍ਯਾ- ਖੁੱਡ. ਦਰਾਰ. ਦੇਖੋ, ਬਿਲ. "ਅੰਧ ਬਿਲਾ ਤੇ ਕਾਢਹੁ ਕਰਤੇ." (ਦੇਵ ਮਃ ੫) ੨. ਅ਼. [بِلا] ਵ੍ਯ- ਬਿਨਾ. ਬਗੈਰ. ਰਹਿਤ। ੩. ਦੇਖੋ, ਬਿੱਲਾ....
ਦੇਖੋ, ਸਿੰਧੁ....
ਕ੍ਰਿ- ਭੂ. ਭਵਨ. ਹੋਣਾ। ੨. ਹੋਣ ਯੋਗ ਕਰਮ. "ਹੋਣਾ ਸਾ ਸੋਈ ਫੁਨਿ ਹੋਸੀ." (ਗਉ ਮਃ ੫)...
ਵਿ- ਪੂਰਣ. "ਪੂਰਾ ਸਤਿਗੁਰੁ ਜੇ ਮਿਲੈ." (ਸ੍ਰੀ ਮਃ ੫) ੨. ਸੰਗ੍ਯਾ- ਜਲ ਦਾ ਕੀੜਾ. ਕੂਰਾ। ੩. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....
ਸੰ. ਕਰ੍ਮ. ਕਾਂਮ. "ਹਰਿ ਕੰਮ ਕਰਾਵਨ ਆਇਆ." (ਸੂਹੀ ਛੰਤ ਮਃ ੫)...