sapatāha, sapatāhakaसपताह, सपताहक
ਸੰ. सप्ताह. ਸੰਗ੍ਯਾ- ਸਪ੍ਤ-ਅਹਨ੍. ਸਤਵਾਰਾ. ਸਾਤਾ. ਹਫਤਾ। ੨. ਸੱਤ ਦਿਨਾਂ ਵਿੱਚ ਹੋਣ ਵਾਲਾ ਕਰਮ. ਜੈਸੇ- ਸਪਤਾਹ ਪਾਠ.
सं. सप्ताह. संग्या- सप्त-अहन्. सतवारा. साता. हफता। २. सॱत दिनां विॱच होण वाला करम. जैसे- सपताह पाठ.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਸਤ, ਸੱਤ ਅਤੇ ਸਪਤ....
ਸੰਗ੍ਯਾ- ਸੱਤ ਦਿਨ (ਵਾਰ) ਦਾ ਸਮਾ. ਹਫ਼ਤਾ....
ਸੰਗ੍ਯਾ- ਸੱਤ ਦਾ ਸਮੁਦਾਯ। ੨. ਸਤਵਾਰਾ. ਹਫਤਾ। ੩. ਸੱਤ ਗਿਣਤੀ ਪ੍ਰਗਟ ਕਰਨ ਵਾਲਾ ਅੰਗ ੭. "ਸਾਤਾ ਲਿਖ੍ਯੋ ਗਯੋ ਤਿਸ ਕਾਲ." (ਗੁਪ੍ਰਸੂ)...
ਫ਼ਾ. [ہفتہ] ਸੰ. ਸਪ੍ਤਾਹ. ਸਤਵਾਰਾ....
ਦੇਖੋ, ਸਤ, ਸਤਿ ਅਤੇ ਸਤ੍ਯ। ੨. ਸਪ੍ਤ. ਸਾਤ। ੩. ਸ਼ਸਤ੍ਰਨਾਮਮਾਲਾ ਵਿੱਚ ਸੂਤ ਦੀ ਥਾਂ ਲਿਖਾਰੀ ਨੇ ਕਈ ਥਾਂ ਸੱਤ ਲਿਖ ਦਿੱਤਾ ਹੈ, ਯਥਾ- "ਸਭ ਅਰਜਨ ਕੇ ਨਾਮ ਲੈ ਸੱਤ ਸ਼ਬਦ ਪੁਨਦੇਹੁ." (੧੪੫) ਚਾਹੀਏ ਅਰਜਨ ਸੂਤ. ਅਰਜੁਨ ਦਾ ਰਥਵਾਹੀ ਕ੍ਰਿਸਨਦੇਵ. ਦੇਖੋ, ਸੱਤਰਿ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. ਕ੍ਰਮ. ਸੰਗ੍ਯਾ- ਡਿੰਗ. ਕ਼ਦਮ. ਡਗ. ਡੇਢ ਗਜ ਪ੍ਰਮਾਣ. ਤਿੰਨ ਹੱਥ ਦੀ ਲੰਬਾਈ. "ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ." (ਚਉਬੋਲੇ ਮਃ ੫) ੨. ਸੰ. ਕਰ੍ਮ. ਕੰਮ. ਕਾਮ. ਜੋ ਕਰਨ ਵਿੱਚ ਆਵੇ ਸੋ ਕਰਮ. "ਕਰਮ ਕਰਤ ਹੋਵੈ ਨਿਹਕਰਮ." (ਸੁਖਮਨੀ)#ਵਿਦ੍ਵਾਨਾਂ ਨੇ ਕਰਮ ਦੇ ਤਿੰਨ ਭੇਦ ਥਾਪੇ ਹਨ-#(ੳ) ਕ੍ਰਿਯਮਾਣ, ਜੋ ਹੁਣ ਕੀਤੇ ਜਾ ਰਹੇ ਹਨ.#(ਅ) ਪ੍ਰਾਰਬਧ, ਜਿਨ੍ਹਾਂ ਅਨੁਸਾਰ ਇਹ ਵਰਤਮਾਨ ਦੇਹ ਪ੍ਰਾਪਤ ਹੋਈ ਹੈ.#(ੲ) ਸੰਚਿਤ, ਉਹ ਜੋ ਜਨਮਾਂ ਦੇ ਬਾਕੀ ਚਲੇ ਆਉਂਦੇ ਹਨ, ਜਿਨ੍ਹਾਂ ਦਾ ਭੋਗ ਅਜੇ ਨਹੀਂ ਭੋਗਿਆ। ੩. ਵਿ कर्भिन ਕਰਮੀ. ਕਰਮ ਕਰਨ ਵਾਲਾ. "ਕਉਣ ਕਰਮ ਕਉਣ ਨਿਹਕਰਮਾ?" (ਮਾਝ ਮਃ ੫) ੪. ਗੁਰੂ ਗ੍ਰੰਥ ਸਾਹਿਬ ਵਿੱਚ ਇੱਕ ਥਾਂ ਕਰ ਮੇਂ (ਹੱਥ ਵਿੱਚ) ਦੀ ਥਾਂ ਭੀ ਕਰਮ ਸ਼ਬਦ ਆਇਆ ਹੈ. ਦੇਖੋ, ਮੁਖਖੀਰੰ ੫. ਅ਼ਮਲ. ਕਰਣੀ. "ਮਨਸਾ ਕਰਿ ਸਿਮਰੰਤੁ ਤੁਝੈ x x x ਬਾਚਾ ਕਰਿ ਸਿਮਰੰਤੁ ਤੁਝੈ x x x ਕਰਮ ਕਰਿ ਤੁਅ ਦਰਸ ਪਰਸ." (ਸਵੈਯੇ ਮਃ ੪. ਕੇ)#੬. ਅ਼. [کرم] ਉਦਾਰਤਾ। ੭. ਕ੍ਰਿਪਾ. ਮਿਹਰਬਾਨੀ. "ਨਾਨਕ ਰਾਖਿਲੇਹੁ ਆਪਨ ਕਰਿ ਕਰਮ." (ਸੁਖਮਨੀ) "ਆਵਣ ਜਾਣ ਰਖੇ ਕਰਿ ਕਰਮ." (ਗਉ ਮਃ ੫) "ਨਾਨਕ ਨਾਮ ਮਿਲੈ ਵਡਿਆਈ ਏਦੂ ਊਪਰਿ ਕਰਮ ਨਹੀਂ." (ਰਾਮ ਅਃ ਮਃ ੧)...
ਜਿਸ ਪ੍ਰਕਾਰ. ਜਿਸ ਤਰਾਂ। ੨. ਜੇਹਾ. ਜੈਸਾ. ਦੇਖੋ, ਜੈਸਾ. "ਜੈਸੇ ਜਲ ਮਹਿ ਕਮਲ ਨਿਰਾਲਮੁ." (ਸਿਧਗੋਸਟਿ) "ਜੈਸੋ ਗੁਰਿ ਉਪਦੇਸਿਆ." (ਗਉ ਮਃ ੫)...
ਸੰ. सप्ताह. ਸੰਗ੍ਯਾ- ਸਪ੍ਤ-ਅਹਨ੍. ਸਤਵਾਰਾ. ਸਾਤਾ. ਹਫਤਾ। ੨. ਸੱਤ ਦਿਨਾਂ ਵਿੱਚ ਹੋਣ ਵਾਲਾ ਕਰਮ. ਜੈਸੇ- ਸਪਤਾਹ ਪਾਠ....
ਸੰ. ਸੰਗ੍ਯਾ- ਪੜ੍ਹਨ ਦੀ ਕ੍ਰਿਯਾ. ਪਠਨ. ਪੜ੍ਹਾਈ। ੨. ਸਬਕ਼ ਸੰਥਾ. "ਪਾਠ ਪੜਿਓ ਅਰੁ ਬੇਦ ਬੀਚਾਰਿਓ." (ਸੋਰ ਅਃ ਮਃ ੫) ੩. ਪੁਸਤ੍ਤਕ ਦਾ ਭਾਗ. ਅਧ੍ਯਾਯ। ੪. ਕਿਸੇ ਪੁਸ੍ਤਕ ਅਤਵਾ ਸਤੋਤ੍ਰ ਨੂੰ ਨਿਤ੍ਯ ਪੜ੍ਹਨ ਦੀ ਕ੍ਰਿਯਾ....