samāyसमए
ਸੰ. समये- ਸਮਯੇ. ਸਮੇਂ (ਵੇਲੇ) ਵਿੱਚ. ਕਾਲ ਮੇ. "ਸਰੀਰ ਸ੍ਵਸਥ ਖੀਣ ਸਮਏ." (ਸਹਸ ਮਃ ੫)
सं. समये- समये. समें (वेले) विॱच. काल मे. "सरीर स्वसथ खीण समए." (सहस मः ५)
ਸੰਗ੍ਯਾ- ਸਮਾਂ. ਵੇਲਾ. "ਹਰਿ ਸਿਮਰਤ ਕਾਟੈ ਸੋ ਕਾਲ." (ਬਿਲਾ ਮਃ ੫) ਦੇਖੋ, ਕਾਲਪ੍ਰਮਾਣ। ੨. ਮ੍ਰਿਤ੍ਯੁ. ਮੌਤ. "ਕਾਲ ਕੈ ਫਾਸਿ ਸਕਤ ਸਰੁ ਸਾਂਧਿਆ." (ਆਸਾ ਮਃ ੫) ੩. ਯਮ। ੪. ਦੁਰਭਿੱਖ. ਦੁਕਾਲ. ਕਹਿਤ. "ਕਾਲ ਗਵਾਇਆ ਕਰਤੈ ਆਪਿ." (ਮਲਾ ਮਃ ੫) ੫. ਮਹਾਕਾਲ. ਜੋ ਸਾਰੀ ਵਿਸ਼੍ਵ ਨੂੰ ਲੈ ਕਰਦਾ ਹੈ. "ਕਾਲ ਕ੍ਰਿਪਾਲੁ ਹਿਯੈ ਨ ਚਿਤਾਰ੍ਯੋ." (੩੩ ਸਵੈਯੇ) ੬. ਕਾਲਸ ਦਾ ਸੰਖੇਪ. ਸਿਆਹੀ. "ਕਾਲ ਮਤਿ ਲਾਗੀ." (ਸ੍ਰੀ ਬੇਣੀ) ੭. ਵਿ- ਕਾਲਾ. ਸਿਆਹ. "ਨਿੰਦਕ ਕੇ ਮੁਖ ਹੋਏ ਕਾਲ." (ਬਿਲਾ ਮਃ ੫) ੮. ਸੰਗ੍ਯਾ- ਜਨਮਸਮਾਂ. ਜਨਮ. "ਕਾਲ ਬਿਕਾਲ ਸਬਦਿ ਭਏ ਨਾਸ." (ਬਿਲਾ ਅਃ ਮਃ ੧) ਜਨਮ ਮਰਣ ਗੁਰਉਪਦੇਸ਼ ਕਰਕੇ ਨਾਸ਼ ਹੋ ਗਏ। ੯. ਕਲ੍ਹ. ਆਉਣ ਵਾਲਾ ਦਿਨ. "ਜੋ ਉਪਜਿਓ ਸੋ ਬਿਨਸ ਹੈ ਪਰੋ ਆਜੁ ਕੇ ਕਾਲ." (ਸ. ਮਃ ੯) ਪਰਸੋਂ ਅੱਜ ਜਾਂ ਕਲ੍ਹ। ੧੦. ਲੋਹਾ। ੧੧. ਸ਼ਨਿਗ੍ਰਹਿ. ਛਨਿੱਛਰ। ੧੨. ਸ਼ਿਵ। ੧੩. ਕੋਕਿਲਾ. ਕੋਇਲ। ੧੪. ਵ੍ਯਾਕਰਣ ਅਨੁਸਾਰ ਕ੍ਰਿਯਾ ਦੇ ਵਾਪਰਨ ਦਾ ਸਮਾਂ. Tense. ਵਰਤਮਾਨ- ਮੈਂ ਪੜ੍ਹਦਾ ਹਾਂ, ਭੂਤ- ਮੈਂ ਪੜ੍ਹਿਆ, ਭਵਿਸ਼੍ਯ- ਮੈਂ ਪੜ੍ਹਾਂਗਾ....
ਸੰ. ਸ਼ਰੀਰ. ਵਿ- ਜੋ ਪਲ ਪਲ ਵਿੱਚ ਸ਼੍ਰਿ- शृ (ਖੀਨ) ਹੋਵੇ.¹ "ਨਿਰਮਲ ਦੇਹ ਸਰੀਰ." (ਸ੍ਰੀ ਅਃ ਮਃ ੧) ੨. ਸੰਗ੍ਯਾ- ਦੇਹ. ਜਿਸਮ. "ਸਰੀਰ ਸ੍ਵਸ੍ਥ ਖੀਣ ਸਮਏ ਸਿਮਰੰਤਿ ਨਾਨਕ." (ਸਹਸ ਮਃ ੫) ੩. ਫ਼ਾ. [شریر] ਸ਼ਰੀਰ ਵਿ- ਨੇਕ. ਭਲਾ। ੪. ਸੁੰਦਰ। ੫. ਅ਼. ਖੋਟਾ. ਪਾਮਰ। ੬. ਸੰਗ੍ਯਾ- ਸਮੁੰਦਰ ਦਾ ਕਿਨਾਰਾ....
ਸੰ. ਵਿ- ਸ੍ਵ- ਸ੍ਥ. ਆਪਣੇ ਆਪ ਵਿੱਚ ਇਸਥਿਤ. ਆਪਣੀ ਅਸਲ ਹਾਲਤ ਅੰਦਰ ਕਾਇਮ। ੨. ਅਰੋਗ। ੩. ਸ੍ਵਾਸ੍ਥ੍ਯ. ਅਰੋਗਤਾ. "ਸਰੀਰ ਸ੍ਵਸ੍ਥ ਖੀਣ ਸਮਏ." (ਸਹਸ ਮਃ ੫)...
ਸੰ. ਕ੍ਸ਼ੀਣ. ਵਿ- ਪਤਲਾ. ਦੁਬਲਾ। ੨. ਘਟਿਆ ਹੋਇਆ. ਕਮਜ਼ੋਰ. "ਬਿਰਧੁ ਭਇਆ ਤਨੁ ਖੀਣ." (ਸ੍ਰੀ ਮਃ ੧. ਪਹਿਰੇ) ੩. ਨਸ੍ਟ. "ਖੀਣ ਪਦਾਰਥ ਘਰ ਕੇ ਹੋਏ." (ਗੁਪ੍ਰਸੂ) "ਕਹਿ ਕਬੀਰ ਕਿਲਬਿਖ ਗਏ ਖੀਣਾ." (ਪ੍ਰਭਾ)...
ਸੰ. समये- ਸਮਯੇ. ਸਮੇਂ (ਵੇਲੇ) ਵਿੱਚ. ਕਾਲ ਮੇ. "ਸਰੀਰ ਸ੍ਵਸਥ ਖੀਣ ਸਮਏ." (ਸਹਸ ਮਃ ੫)...
ਸ਼ਤ. ਸੌ. "ਸੰਮਤ ਸਤ੍ਰਹਿ ਸਹਸ ਪਚਾਵਨ." (ਰਾਮਾਵ) ਵਿਕ੍ਰਮੀ ੧੭੫੫.¹ "ਸੰਮਤ ਸਤ੍ਰਹ ਸਹਸ ਭਣਿੱਜੈ। ਅਰਧ ਸਹਸ ਫੁਨ ਤੀਨ ਕਹਿੱਜੈ." (ਚਰਿਤ੍ਰ ੪੦੫) ੨. ਸੰ. सहस्त्र ਸਹਸ੍ਰ. ਹਜ਼ਾਰ. ਦਸ ਸੌ। ੩. ਭਾਵ- ਅਨੰਤ. ਬੇਸ਼ੁਮਾਰ. ਦੇਖੋ, ਸਹਸ੍ਰ. "ਸਹਸ ਸਿਆਣਪਾ ਲਖ ਹੋਹਿ." (ਜਪੁ) "ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ." (ਸੋਹਿਲਾ) ੪. ਸੰ. सहस् ਬਲਵਾਨ। ੫. ਵਿਜਈ. ਜਿੱਤਣ ਵਾਲਾ. ੬. ਸੰਗ੍ਯਾ- ਜਿੱਤ. ਫਤੇ। ੭. ਬਲ। ੮. ਸੰ. सहर्ष ਸਹਰ੍ਸ. ਵਿ- ਆਨੰਦ ਸਹਿਤ. ਆਨੰਦੀ. ਖ਼ੁਸ਼। ੯. ਫ਼ਾ. [ثہش] ਉਸ ਦਾ ਬਾਦਸ਼ਾਹ....