samadharasīसमदरसी
ਸੰ. समदर्शिन्. ਵਿ- ਸਮਦ੍ਰਸ੍ਟਾ. ਇਕਸਾਰ ਸਭ ਨੂੰ ਦੇਖਣ ਵਾਲਾ. "ਸੋ ਸਮਦਰਸੀ ਤਤੁ ਕਾ ਬੇਤਾ." (ਸੁਖਮਨੀ) ੨. ਦੇਖੋ, ਦਰਸਨ.
सं. समदर्शिन्. वि- समद्रस्टा. इकसार सभ नूं देखण वाला. "सो समदरसी ततु का बेता." (सुखमनी) २. देखो, दरसन.
ਇੱਕ ਸਮਾਨ. ਦੇਖੋ, ਇਕਸਟ. "ਸਤ੍ਰੁ ਮਿਤ੍ਰ ਦੋਊ ਇਕਸਾਰ." (ਅਕਾਲ)...
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. समदर्शिन्. ਵਿ- ਸਮਦ੍ਰਸ੍ਟਾ. ਇਕਸਾਰ ਸਭ ਨੂੰ ਦੇਖਣ ਵਾਲਾ. "ਸੋ ਸਮਦਰਸੀ ਤਤੁ ਕਾ ਬੇਤਾ." (ਸੁਖਮਨੀ) ੨. ਦੇਖੋ, ਦਰਸਨ....
ਸੰ. तत्त्व- ਤਤ੍ਵ. ਸੰਗ੍ਯਾ- ਜਗਤ ਦਾ ਮੂਲ ਕਾਰਣ ਪ੍ਰਿਥਿਵੀ ਆਦਿਕ ਭੂਤ. ਅਨਾਸਿਰ. "ਪੰਚ ਤਤੁ ਮਿਲਿ ਕਾਇਆ ਕੀਨੀ." (ਗੌਡ ਕਬੀਰ) ੨. ਪਾਰਬ੍ਰਹਮ. ਕਰਤਾਰ. "ਗੁਰਮੁਖਿ ਤਤੁ ਵੀਚਾਰੁ." (ਸ੍ਰੀ ਅਃ ਮਃ ੧) ੩. ਸਾਰ. ਸਾਰਾਂਸ਼. "ਤਤੁ ਗਿਆਨ ਤਿਸੁ ਮਨਿ ਪ੍ਰਗਟਾਇਆ." (ਸੁਖਮਨੀ) ੪. ਮੱਖਣ ਨਵਨੀਤ. "ਜਲ ਮਥੈ ਤਤੁ ਲੋੜੈ ਅੰਧ ਅਗਿਆਨਾ." (ਮਾਰੂ ਅਃ ਮਃ ੧) "ਸਹਜਿ ਬਿਲੋਵਹੁ ਜੈਸੇ ਤਤੁ ਨ ਜਾਈ." (ਆਸਾ ਕਬੀਰ) ੫. ਅਸਲੀਅਤ. ਯਥਾਰ੍ਥਤਾ। ੬. ਕ੍ਰਿ. ਵਿ- ਤਤਕਾਲ. ਫ਼ੌਰਨ. "ਜੋ ਪਿਰੁ ਕਹੈ ਸੋ ਧਨ ਤਤੁ ਮਾਨੈ." (ਮਾਰੂ ਸੋਲਹੇ ਮਃ ੫)...
ਸੰ. वेतृ- ਵੇਤ੍ਰਿ. ਵਿ- ਜਾਣਨ ਵਾਲਾ. ਗਿਆਤਾ. "ਬ੍ਰਹਮਗਿਆਨੀ ਬ੍ਰਹਮ ਕਾ ਬੇਤਾ." (ਸੁਖਮਨੀ) "ਬ੍ਰਹਮ ਕੇ ਬੇਤੇ ਸਬਦੁ ਪਛਾਣਹਿ." (ਸ੍ਰੀ ਅਃ ਮਃ ੩)...
ਮਨ ਨੂੰ ਆਨੰਦ ਦੇਣ ਵਾਲੀ ਇੱਕ ਬਾਣੀ, ਜੋ ਗਉੜੀ ਰਾਗ ਵਿੱਚ ਸ਼੍ਰੀ ਗੁਰੂ ਅਰਜਨ ਸਾਹਿਬ ਦੀ ਰਚਨਾ ਹੈ, ਜਿਸ ਦੀਆਂ ੨੪ ਅਸਟਪਦੀਆਂ ਹਨ.#ਜਨਮ ਮਰਨ ਕਾ ਦੂਖ ਨਿਵਾਰੈ,#ਦੁਲਭ ਦੇਹ ਤਤਕਾਲ ਉਧਾਰੈ,#ਦੂਖ ਰੋਗ ਬਿਨਸੇ ਭੈ ਭਰਮ,#ਸਾਧ ਨਾਮ ਨਿਰਮਲ ਤਾਕੇ ਕਰਮ,#ਸਭ ਤੇ ਊਚ ਤਾਕੀ ਸੋਭਾ ਬਨੀ,#ਨਾਨਕ ਇਹ ਗੁਣਿ ਨਾਮੁ ਸੁਖਮਨੀ. (ਸੁਖਮਨੀ)...
ਸੰ. ਦਰ੍ਸ਼ਨ. ਸੰਗ੍ਯਾ- ਦੇਖਣ ਦਾ ਸਾਧਨ, ਨੇਤ੍ਰ। ੨. ਦੀਦਾਰ. "ਦਰਸਨ ਕਉ ਲੋਚੈ ਸਭੁ- ਕੋਈ." (ਸੂਹੀ ਮਃ ੫) ਕਾਵ੍ਯਗ੍ਰੰਥਾਂ ਵਿੱਚ ਦਰਸ਼ਨ ਚਾਰ ਪ੍ਰਕਾਰ ਦਾ ਲਿਖਿਆ ਹੈ-#(ੳ) ਸ਼੍ਰਵਣ ਦਰਸ਼ਨ. ਪ੍ਰੀਤਮ ਦਾ ਗੁਣ ਰੂਪ ਸੁਣਕੇ ਉਸ ਦਾ ਰਿਦੇ ਵਿੱਚ ਸਾਕ੍ਸ਼ਾਤ ਕਰਨਾ. "ਸੁਣਿਐ ਲਾਗੈ ਸਹਜਿਧਿਆਨੁ." (ਜਪੁ) "ਸੁਣਿ ਸੁਣਿ ਜੀਵਾ ਸੋਇ ਤੁਮਾਰੀ। ਤੂੰ ਪ੍ਰੀਤਮ ਠਾਕੁਰ ਅਤਿ ਭਾਰੀ." (ਮਾਝ ਮਃ ੫)#(ਅ) ਚਿਤ੍ਰ ਦਰਸ਼ਨ. ਪ੍ਰੀਤਮ ਦੀ ਮੂਰਤਿ ਦਾ ਦੀਦਾਰ. "ਗੁਰ ਕੀ ਮੂਰਤਿ ਮਨ ਮਹਿ ਧਿਆਨੁ." (ਗੌਂਡ ਮਃ ੫) "ਮੋਹਨ ਮੀਤ ਕੋ ਚਿਤ੍ਰ ਲਖੇ ਭਈ ਚਿਤ੍ਰ ਹੀ ਸੀ, ਤੋ ਵਿਚਿਤ੍ਰ ਕਹਾਂ ਹੈ?" (ਪਦਮਾਕਰ)#(ੲ) ਸ੍ਵਪਨ ਦਰਸ਼ਨ. ਪ੍ਯਾਰੇ ਨੂੰ ਸੁਪਨੇ ਵਿੱਚ ਦੇਖਣਾ. "ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ." (ਗਉ ਛੰਤ ਮਃ ੫)#(ਸ) ਪ੍ਰਤ੍ਯਕ੍ਸ਼੍ ਦਰਸ਼ਨ. ਪ੍ਰੇਮੀ ਦਾ ਸਾਕ੍ਸ਼ਾਤ ਦੀਦਾਰ ਕਰਨਾ. "ਅਦਿਸਟ ਅਗੋਚਰ ਅਲਖ ਨਿਰੰਜਨ ਸੋ ਦੇਖਿਆ ਗੁਰਮੁਖਿ ਆਖੀ." (ਵਾਰ ਸ੍ਰੀ ਮਃ ੪) ੩. ਸ਼ੀਸ਼ਾ. ਦਰਪਣ। ੪. ਧਰਮ ਦਿਖਾਉਣ ਵਾਲਾ ਗ੍ਰੰਥ. ਦੇਖੋ, ਖਟ ਸ਼ਾਸਤ੍ਰ. "ਖਟ ਦਰਸਨ ਵਰਤੈ ਵਰਤਾਰਾ। ਗੁਰ ਕਾ ਦਰਸਨ ਅਗਮ ਅਪਾਰਾ." (ਆਸਾ ਮਃ ੩) "ਦਰਸਨ ਛੋਡਿ ਭਏ ਸਮਦਰਸੀ." (ਮਾਰੂ ਕਬੀਰ) ਖਟ ਦਰਸ਼ਨਾਂ ਦਾ ਪਕ੍ਸ਼੍ ਤ੍ਯਾਗਕੇ ਸਭ ਦਰਸ਼ਨਾਂ ਵਿੱਚ ਸਮਾਨਤਾ ਰੱਖਣ ਵਾਲੇ ਹੋਗਏ। ੫. ਛੀ ਸੰਖ੍ਯਾ ਬੋਧਕ, ਕ੍ਯੋਂਕਿ ਦਰਸ਼ਨ ਛੀ ਹਨ। ੬. ਧਰਮ. ਮਜਹਬ. "ਇਕਨਾ ਦਰਸਨ ਕੀ ਪਰਤੀਤਿ ਨ ਆਈਆ." (ਵਾਰ ਵਡ ਮਃ ੩)...