samadhhāसमधा
ਸੰ. समिध ਸਮਿਧ੍. ਸੰਗ੍ਯਾ- ਹੌਮ ਲਈ ਵਰਤਣ ਯੋਗ ਕਾਠ। ੨. ਸੰ समिध. ਕਾਠ. ਲੱਕੜ. "ਮਨ ਤਨ ਸਮਧਾ ਜੇ ਕਰੀ ਅਨੁ ਦਿਨ ਅਗਨਿ ਜਲਾਇ." (ਸ੍ਰੀ ਮਃ ੧) ੩. ਅਗਨਿ। ੪. ਸੰ. समृद्घ ਸਮ੍ਰਿੱਧ. ਵਿ- ਵਿਸ਼ੇਸ ਰਿੱਧਿ ਵਾਲਾ. ਬਹੁਤ ਸੰਪਦਾ ਵਾਲਾ. "ਸੋ ਘਰੁ ਲਧਾ ਸਹਜਿ ਸਮਧਾ." (ਵਡ ਛੰਤ ਮਃ ੫) "ਏਤੜਿਆ ਵਿਚਹੁ ਸੋ ਜਨ ਸਮਧਾ." (ਵਾਰ ਗੂਜ ੧. ਮਃ ੩) "ਨਾਮਿ ਰਤੇ ਸੇਈ ਜਨ ਸਮਧੇ." (ਵਾਰ ਬਿਲਾ ਮਃ ੩) ੫. ਬਹੁਤ ਵੱਡਾ.
सं. समिध समिध्. संग्या- हौम लई वरतण योग काठ। २. सं समिध. काठ. लॱकड़. "मन तन समधा जे करी अनु दिन अगनि जलाइ." (स्री मः १) ३. अगनि। ४. सं. समृद्घ सम्रिॱध. वि- विशेस रिॱधि वाला. बहुत संपदा वाला. "सो घरु लधा सहजि समधा." (वड छंत मः ५) "एतड़िआ विचहु सो जन समधा." (वार गूज १. मः ३) "नामि रते सेई जन समधे." (वार बिला मः ३) ५. बहुत वॱडा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਯੁਜ੍ ਧਾ. ਸੰਗ੍ਯਾ- ਸੰਯੋਗ. ਜੜ. ਮਿਲਾਪ। ੨. ਉਪਾਯ. ਜਤਨ। ੩. ਚਿੱਤ ਦੀ ਵ੍ਰਿੱਤਿ ਦਾ ਰੋਕਣਾ. योगश्चित्त्वृत्ति् निरोधः (ਪਾਤੰਜਲ ਦਰਸ਼ਨ. ਪਾਦ ੧. ਸੂਤ੍ਰ ੨¹) ਦੇਖੋ, ਸਹਜ ਜੋਗ ਅਤੇ ਜੋਗ। ੪. ਪਤੰਜਲਿ ਰਿਖਿ ਦਾ ਦੱਸਿਆ ਅੱਠ ਅੰਗ ਰੂਪ ਯੋਗਸਾਧਨ, ਜੋ ਮੁਕਤਿ ਦਾ ਕਾਰਣ ਹੈ।² ੫. ਯੁਕ੍ਤਿ. ਦਲੀਲ। ੬. ਜੀਵਾਤਮਾ ਅਤੇ ਪਰਮਾਤਮਾ ਦਾ ਇੱਕ ਹੋਣਾ। ੭. ਜੋ ਵਸਤੂ ਨਹੀਂ ਮਿਲੀ, ਉਸ ਦੀ ਪ੍ਰਾਪਤੀ ਦੀ ਚਿੰਤਾ। ੮. ਦੇਹ (ਸ਼ਰੀਰ) ਦੀ ਇਸਥਿਤੀ। ੯. ਨੁਸਖ਼ਾ। ੧੦. ਗ੍ਰਹਾਂ ਦਾ ਮੇਲ....
ਸੰ. ਕਾਸ੍ਠ. "ਕਾਠ ਕੀ ਪੁਤਰੀ ਕਹਾ ਕਰੈ ਬਪੁਰੀ?" (ਗਉ ਮਃ ੫)...
ਸੰ. समिध ਸਮਿਧ੍. ਸੰਗ੍ਯਾ- ਹੌਮ ਲਈ ਵਰਤਣ ਯੋਗ ਕਾਠ। ੨. ਸੰ समिध. ਕਾਠ. ਲੱਕੜ. "ਮਨ ਤਨ ਸਮਧਾ ਜੇ ਕਰੀ ਅਨੁ ਦਿਨ ਅਗਨਿ ਜਲਾਇ." (ਸ੍ਰੀ ਮਃ ੧) ੩. ਅਗਨਿ। ੪. ਸੰ. समृद्घ ਸਮ੍ਰਿੱਧ. ਵਿ- ਵਿਸ਼ੇਸ ਰਿੱਧਿ ਵਾਲਾ. ਬਹੁਤ ਸੰਪਦਾ ਵਾਲਾ. "ਸੋ ਘਰੁ ਲਧਾ ਸਹਜਿ ਸਮਧਾ." (ਵਡ ਛੰਤ ਮਃ ੫) "ਏਤੜਿਆ ਵਿਚਹੁ ਸੋ ਜਨ ਸਮਧਾ." (ਵਾਰ ਗੂਜ ੧. ਮਃ ੩) "ਨਾਮਿ ਰਤੇ ਸੇਈ ਜਨ ਸਮਧੇ." (ਵਾਰ ਬਿਲਾ ਮਃ ੩) ੫. ਬਹੁਤ ਵੱਡਾ....
ਹਾਥੀ. ਦੇਖੋ, ਕਰਿ ੩.। ੨. ਸੰਗ੍ਯਾ- ਬਾਂਹ. ਭੁਜਾ, ਜੋ ਕਰ (ਹੱਥ) ਨੂੰ ਧਾਰਨ ਕਰਦੀ ਹੈ. "ਤੁਮ ਰਾਖਹੁ ਧਾਰਿ ਕਰੀ." (ਗੂਜ ਮਃ ੫) ੩. ਕਰੀਰ ਦਾ ਸੰਖੇਪ। ੪. ਕਰੀਂ. ਕਰਾਂ. "ਕੰਚਨ ਕੇ ਕੋਟ ਦਤੁ ਕਰੀ." (ਸ੍ਰੀ ਅਃ ਮਃ ੧) ੫. ਕੀਤੀ. ਕਰਨ ਦਾ ਭੂਤ ਕਾਲ "ਜਾਕਉ ਕ੍ਰਿਪਾ ਕਰੀ ਪ੍ਰਭਿ ਮੇਰੈ." (ਸੋਰ ਮਃ ੫)...
ਸੰਗ੍ਯਾ- ਅੰਨ. ਅਨਾਜ. "ਅਨੁ ਧਨੁ ਬਹੁਤਾ ਊਪਜੈ." (ਸਵਾ ਮਃ ੩) ੨. ਸੰ. ਉਪ. ਇਹ ਜਦ ਸ਼ਬਦਾਂ ਦੇ ਮੁੱਢ ਲਗਦਾ ਹੈ, ਤਦ ਪਿੱਛੇ, ਤੁੱਲ, ਸਾਥ, ਹਰਇੱਕ (ਪ੍ਰਤ੍ਯੇਕ), ਬਾਰੰਬਾਰ ਆਦਿ ਅਰਥ ਜਣਾਉਂਦਾ ਹੈ, ਜਿਵੇਂ- ਅਨੁਗਾਮੀ ਅਨੁਦਿਨ ਅਨੁਰੂਪ ਆਦਿ। ੩. ਦੇਖੋ, ਅਣੁ....
ਸੰ. ਸੰਗ੍ਯਾ- ਸੂਰ੍ਯ ਚੜ੍ਹਨ ਤੋਂ ਲੈ ਕੇ ਛਿਪਣ ਤੀਕ ਦਾ ਵੇਲਾ. "ਦਿਨ ਤੇ ਸਰਪਰ ਪਉਸੀ ਰਾਤਿ." (ਆਸਾ ਮਃ ੫) ੨. ਅੱਠ ਪਹਿਰ (੨੪ ਘੰਟੇ) ਦਾ ਸਮਾਂ।¹ ੩. ਸੰ. ਦਾਨ ਦੇਣਾ. "ਪੰਥ ਬਤਾਵੈ ਪ੍ਰਭ ਕਾ, ਕਹੁ ਤਿਨ ਕਉ ਕਿਆ ਦਿਨਥੇ?" (ਕਲਿ ਮਃ ੪) ਦੇਖੋ, ਦਿਨਥੇ....
ਦੇਖੋ ਅਗਨ। ੨. ਅੱਗ. ਆਤਿਸ਼. (ਦੇਖੋ, L. lgnis) ਨਿਰੁਕਤ ਵਿੱਚ ਅਰਥ ਕੀਤਾ ਹੈ ਕਿ ਅਗ੍ਰਨੀਃ ਅਰਥਾਤ ਜੋ ਜੱਗ ਵਿੱਚ ਸਭ ਤੋਂ ਪਹਿਲਾਂ ਲਿਆਂਦੀ ਜਾਵੇ, ਸੋ ਅਗਨਿ ਹੈ. ਦੇਖੋ, ਤਿੰਨ ਅਗਨੀਆਂ। ੩. ਤ੍ਰਿਸਨਾ. "ਕਲਿਯੁਗ ਰਥੁ ਅਗਨਿ ਕਾ ਕੂੜ ਅਗੈ ਰਥਵਾਹੁ." (ਵਾਰ ਆਸਾ ਮਃ ੧)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਸੰ. समृद्घ ਵਿ- (सम्- ऋद्घ) ਰਿੱਧ ਵਾਲਾ. ਵਡੀ ਵਿਭੂਤੀ ਵਾਲਾ. "ਸਮ੍ਰਿੱਧ ਬੈਨ ਰਾਖੀਐ." (ਬ੍ਰਹਮਾਵ)...
ਦੇਖੋ, ਰਿਧਿ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਦੇਖੋ, ਸੰਪਤ....
ਸੰਗ੍ਯਾ- ਗ੍ਰਿਹ. ਨਿਵਾਸ ਦਾ ਥਾਂ. "ਘਰ ਮਹਿ ਸੂਖ ਬਾਹਰਿ ਫੁਨਿ ਸੂਖਾ." (ਆਸਾ ਮਃ ੫) ੨. ਦੇਹ. ਸ਼ਰੀਰ. "ਘਰ ਮਹਿ ਪੰਚ ਵਰਤਦੇ." (ਆਸਾ ਅਃ ਮਃ ੩) ਸ਼ਰੀਰ ਵਿੱਚ ਪੰਜ ਕਾਮ ਆਦਿ ਵਿਕਾਰ ਵਰਤ ਰਹੇ ਹਨ। ੩. ਸ਼ਾਸਤ੍ਰ. ਉਹ ਸ਼ਾਸਤ੍ਰ, ਜਿਸ ਵਿੱਚ ਕਿਸੇ ਮਤ ਦੇ ਨਿਯਮ ਹਨ, ਦਰ੍ਸ਼ਨ. "ਛਿਅ ਘਰ ਛਿਅ ਗੁਰ ਛਿਅ ਉਪਦੇਸ." (ਸੋਹਿਲਾ) ਦੇਖੋ, ਖਟਸ਼ਾਸਤ੍ਰ ਅਤੇ ਛਿਅ ਉਪਦੇਸ। ੪. ਰੁਤਬਾ. ਪਦਵੀ. "ਸੋ ਘਰੁ ਗੁਰਿ ਨਾਨਕ ਕਉ ਦੀਆ." (ਗਉ ਮਃ ੫) ਉਹ ਰੁਤਬਾ ਗੁਰੂ (ਕਰਤਾਰ) ਨੇ ਗੁਰੂ ਨਾਨਕ ਨੂੰ ਦਿੱਤਾ ਹੈ। ੫. ਗੁਰਮਤ ਸੰਗੀਤ ਅਨੁਸਾਰ ਘਰ ਦੇ ਦੋ ਅਰਥ ਹਨ ਇੱਕ ਤਾਲ, ਦੂਜਾ ਸ੍ਵਰ ਹੈ ਅਤੇ ਮੂਰਛਨਾ ਦੇ ਭੇਦ ਕਰਕੇ ਇੱਕ ਹੀ ਰਾਗ ਦੇ ਸਰਗਮਪ੍ਰਸ੍ਤਾਰ ਅਨੁਸਾਰ ਗਾਉਣ ਦੇ ਪ੍ਰਕਾਰ. ਸ੍ਰੀ ਗੁਰੂ ਗ੍ਰੰਥਸਾਹਿਬ ਵਿੱਚ ੧. ਤੋਂ ੧੭. ਤੀਕ ਘਰ ਲਿਖੇ ਹਨ. ਇਸ ਤੋਂ ਗਵੈਯੇ ਨੂੰ ਸੂਚਨਾ ਹੈ ਕਿ ਇਸ ਸ਼ਬਦ ਨੂੰ ਇਸ ਰਾਗ ਦੇ ਇਤਨਵੇਂ ਨੰਬਰ ਦੇ ਸ੍ਵਰਪ੍ਰਸ੍ਤਾਰ ਅਨੁਸਾਰ ਗਾਓ। ੬. ਮਨ. ਦਿਲ. ਅੰਤਹਕਰਣ. "ਘਰ ਭੀਤਰਿ ਘਰੁ ਗੁਰੂ ਦਿਖਾਇਆ." (ਸੋਰ ਅਃ ਮਃ ੧) ੭. ਘਰ ਵਾਲੀ. ਵਹੁਟੀ. ਜੋਰੂ. "ਘਰ ਕਾ ਮਾਸੁ ਚੰਗੇਰਾ." (ਮਃ ੧. ਵਾਰ ਮਲਾਰ) ੮. ਸ਼ਰੀਰ ਦੇ ਪ੍ਰਧਾਨ ਅੰਗ ਅਤੇ ਨਾੜਾਂ. "ਬਹਤਰਿ ਘਰ ਇਕੁ ਪੁਰਖੁ ਸਮਾਇਆ." (ਸੂਹੀ ਕਬੀਰ) ੯. ਛੰਦ ਦਾ ਚਰਣ. ਤੁਕ. "ਦਸ ਦੁਇ ਲਘੁ ਵਸ ਘਰ ਘਰ." (ਰੂਪਦੀਪ) "ਬਾਰਾਂ ਲਘੁ ਪ੍ਰਤਿਚਰਣ ਹੋਣ। ੧੦. ਕੁਲ. ਵੰਸ਼. ਖ਼ਾਨਦਾਨ. "ਉਹ ਆਦਮੀ ਵਡੇ ਘਰ ਦਾ ਹੈ." (ਲੋਕੋ) ੧੧. ਜਨਮਕੁੰਡਲੀ ਦਾ ਖ਼ਾਨਾ. "ਉਸ ਦੇ ਤੀਜੇ ਘਰ ਬਹੁਤ ਚੰਗੇ ਗ੍ਰਹ ਪਏ ਹਨ." (ਲੋਕੋ) ੧੨. ਦੇਖੋ, ਘੜਨਾ. "ਕੇਤਕ ਆਨਹਿ ਤਾਲ ਨਜੀਕੇ." ਕੋ ਘਰ ਘਰ ਲਾਵਤ ਹੈਂ ਨੀਕੇ." (ਗੁਪ੍ਰਸੂ) ਘੜ ਘੜਕੇ ਲਾਂਉਂਦੇ ਹਨ....
ਵਿ- ਲਬ੍ਧ. ਲੱਭਿਆ. ਪਾਇਆ. ਪ੍ਰਾਪਤ ਕੀਤੀ. ਲੱਭੀ. "ਹਰਿ ਸਜਣੁ ਲਧੜਾ#ਨਾਲਿ." (ਗਉ ਮਃ ੪. ਕਰਹਲੇ) "ਨਾਨਕ ਲਧੜੀਆ ਤਿਨਾਹ" (ਵਾਰ ਮਾਰੂ ੨. ਮਃ ੫) "ਗੁਰ ਮਿਲਿ ਲਧਾ ਜੀ ਰਾਮ ਪਿਆਰਾ." (ਵਡ ਛੰਤ ਮਃ ੫)...
ਕ੍ਰਿ. ਵਿ- ਗ੍ਯਾਨ ਕਰਕੇ। ੨. ਸ੍ਵਾਭਾਵਿਕ। ੩. . ਕੁਦਰਤੀ ਤੌਰ ਪੁਰ। ੪. ਸਹਜ (ਬ੍ਰਹਮ) ਵਿੱਚ. "ਲਾਗੈ ਸਹਜਿ ਧਿਆਨੁ." (ਜਪੁ) ੪. ਸੁਸ਼ੀਲਤਾ (ਸਾਦਾਚਾਰ) ਦਾ. "ਸਹਜਿ ਸੀਗਾਰ ਕਾਮਣਿ ਕਰਿ ਆਵੈ." (ਸੂਹੀ ਅਃ ਮਃ ੧) ੫. ਸ਼ਨੇ ਸ਼ਨੇ. ਹੌਲੀ ਹੌਲੀ. "ਸਹਜਿ ਪਕੈ ਸੋ ਮੀਠਾ." (ਤੁਖਾ ਬਾਰਹਮਾਹਾ) ੬. ਧੀਰਜ ਅਤੇ ਸ਼ਾਂਤਿ ਨਾਲ. "ਸਹਜਿ ਸਹਜਿ ਗੁਣ ਰਮੈ ਕਬੀਰਾ." (ਗਉ ਕਬੀਰ) "ਬਾਬੀਹਾ ਤੂੰ ਸਹਿਜ ਬੋਲ." (ਸਵਾ ਮਃ ੩)...
ਸੰਗ੍ਯਾ- ਛਾਤ. ਛਾਯਾ. ਸਕ਼ਫ਼ ਇਸ ਦਾ ਮੂਲ ਛਾਦਿਤ ਹੈ। ੨. ਛਤ੍ਰ. ਆਤਪਤ੍ਰ। ੩. ਦੇਖੋ, ਛੱਤ ਬਨੂੜ....
ਬੀਚ ਸੇ. ਅੰਦਰੋਂ. "ਵਿਚਹੁ ਆਪੁ ਗਵਾਇਕੈ." (ਮਃ ੩. ਵਾਰ ਸ਼੍ਰੀ)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਦੇਖੋ, ਨਾਮੀ ੩. "ਜੋ ਇਸੁ ਮਾਰੇ ਸੁ ਨਾਮਿ ਸਮਾਹਿ." (ਗਉ ਅਃ ਮਃ ੫) ਵਾਹਗੁਰੂ ਵਿੱਚ ਸਮਾਉਂਦਾ ਹੈ। ੨. ਨਾਮ ਕਰਕੇ. ਨਾਮ ਸੇ. "ਨਾਮਿ ਜਿਸੈ ਕੈ ਊਜਲੀ ਤਿਸੁ ਦਾਸੀ ਗਨੀਆ." (ਆਸਾ ਮਃ ੫) ੩. ਨਾਮ ਵਿੱਚ. "ਨਾਮਿ ਰਤਾ ਸੋਈ ਨਿਰਬਾਣੁ." (ਆਸਾ ਮਃ ੫)...
ਪ੍ਰੇਮ ਵਾਲੇ, ਦੇਖੋ. ਰਤ. "ਰਤੇ ਸੇਈ ਜਿ ਮੁਖੁ ਨ ਮੋੜੰਨਿ." (ਸਵਾ ਮਃ ੫)...
ਸਰਵ- ਉਹੀ. ਵਹੀ. ਓਹੀ. "ਸੇਈ ਸਾਹ ਭਗਵੰਤ ਸੇ." (ਬਾਵਨ) ੨. ਸੇਵਨ ਕੀਤੀ। ੩. ਸੇਵਨ ਕਰਦਾ ਹੈ. "ਕਾਮ ਦਾਮ ਚਿਤ ਪਰਵਸਿ ਸੇਈ." (ਗਉ ਅਃ ਮਃ ੧)...
ਦੇਖੋ, ਸਮਧਾ....
ਸੰਗ੍ਯਾ- ਖੁੱਡ. ਦਰਾਰ. ਦੇਖੋ, ਬਿਲ. "ਅੰਧ ਬਿਲਾ ਤੇ ਕਾਢਹੁ ਕਰਤੇ." (ਦੇਵ ਮਃ ੫) ੨. ਅ਼. [بِلا] ਵ੍ਯ- ਬਿਨਾ. ਬਗੈਰ. ਰਹਿਤ। ੩. ਦੇਖੋ, ਬਿੱਲਾ....
ਸੰਗ੍ਯਾ- ਛਾਂਦਾ. ਵਰਤਾਰਾ. ਹਿੱਸਾ. ਸੰ. ਵੰਡੁਕ ਦੇਖੋ, ਵੰਡ ਧਾ। ੨. ਸੰ. वणडा. ਛਿਨਾਲ ਔਰਤ....