samāīसमाई
ਸੰਗ੍ਯਾ- ਸ਼ਾਂਤਿ. ਸਹਿਨਸ਼ੀਲਤਾ. ਸ਼ਾਮਯ।. ੨ ਵ੍ਯਾਪ੍ਤਿ. "ਘਟਿ ਘਟਿ ਰਹਿਆ ਸਮਾਈ." (ਮਲਾ ਅਃ ਮਃ ੧) ੩. ਲਯਤਾ. ਲੀਨਤਾ. "ਉਪਜੈ ਨਿਪਜੈ ਨਿਪਜਿ ਸਮਾਈ." (ਗਉ ਕਬੀਰ) ਸਮਾਉਂਦਾ (ਲੈ ਹੁੰਦਾ) ਹੈ। ੪. ਫ਼ਾ. [شنوائی] ਸ਼ਨਵਾਈ. ਸੁਣਵਾਈ. ਸੁਣਨ ਦੀ ਕ੍ਰਿਯਾ. "ਮੋਹਿ ਅਨਾਥ ਕੀ ਕਰਹੁ ਸਮਾਈ." (ਗਉ ਮਃ ੫) ੬. ਦੇਖੋ, ਸਰਣਿ ਸਮਾਈ। ੭. ਦੇਖੋ, ਸਮਾਇ ੭. ਅਤੇ ੮. "ਡਰੇ ਸੇਖ ਜੈਸੇ ਸਮਾਈ ਸਮਾਏ." (ਚਰਿਤ੍ਰ ੩੩੫) ਮੈਦਾਨ ਜੰਗ ਵਿੱਚ ਸ਼ੇਖ ਐਸੇ ਡਾਰੇ (ਲਿਟਾਏ) ਮਾਨੋ ਰਾਗ ਸੁਣਨ ਵਾਲੇ ਮਸ੍ਤ ਹੋਏ ਪਏ ਹਨ.
संग्या- शांति. सहिनशीलता. शामय।. २ व्याप्ति. "घटि घटि रहिआ समाई." (मला अः मः १) ३. लयता. लीनता. "उपजै निपजै निपजि समाई." (गउ कबीर) समाउंदा (लै हुंदा) है। ४. फ़ा. [شنوائی] शनवाई. सुणवाई. सुणन दी क्रिया. "मोहि अनाथ की करहु समाई." (गउ मः ५) ६. देखो, सरणि समाई। ७. देखो, समाइ ७. अते ८. "डरे सेख जैसे समाई समाए." (चरित्र ३३५) मैदान जंग विॱच शेख ऐसे डारे (लिटाए) मानो राग सुणन वाले मस्त होए पए हन.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਸੀਤਲਤਾ। ੨. ਮਨ ਦਾ ਠਹਿਰਾਉ। ੩. ਵਿਸ਼੍ਰਾਮ। ੪. ਅਮਨ. ਚੈਨ. "ਸ਼ਾਂਤਿ ਪਾਈ ਗੁਰਿ ਸਤਿਗੁਰਿ ਪੂਰੇ." (ਬਿਲਾ ਮਃ ੫).¹ ੫. ਦੇਖੋ, ਸ਼ਾਂਤ ੭....
ਦਿਲ ਵਿੱਚ. ਮਨ ਅੰਦਰ. "ਤਿਤੁ ਘਟਿ ਦੀਵਾ ਨਿਹਚਲੁ ਹੋਇ." (ਰਾਮ ਮਃ ੧) "ਘਟਿ ਬ੍ਰਹਮੁ ਨ ਚੀਨਾ." (ਗੂਜ ਤ੍ਰਿਲੋਚਨ) ੨. ਘੜੇ ਅੰਦਰ. "ਘਟਿ ਮਹਿ ਸਿੰਧੁ ਕੀਓ ਪਰਗਾਸ." (ਰਾਮ ਮਃ ੫) ਤੁੱਛ ਜੀਵ ਵਿੱਚ ਸਮੁੰਦਰ (ਆਤਮਾ) ਦਾ ਪ੍ਰਕਾਸ਼ ਹੋਇਆ ਹੈ। ੩. ਸ਼ਰੀਰ ਵਿੱਚ. "ਜਿਚਰੁ ਘਟਿ ਅੰਤਰਿ ਹੈ ਸਾਸਾ." (ਸੋਰ ਮਃ ੩)...
ਸੰਗ੍ਯਾ- ਸ਼ਾਂਤਿ. ਸਹਿਨਸ਼ੀਲਤਾ. ਸ਼ਾਮਯ।. ੨ ਵ੍ਯਾਪ੍ਤਿ. "ਘਟਿ ਘਟਿ ਰਹਿਆ ਸਮਾਈ." (ਮਲਾ ਅਃ ਮਃ ੧) ੩. ਲਯਤਾ. ਲੀਨਤਾ. "ਉਪਜੈ ਨਿਪਜੈ ਨਿਪਜਿ ਸਮਾਈ." (ਗਉ ਕਬੀਰ) ਸਮਾਉਂਦਾ (ਲੈ ਹੁੰਦਾ) ਹੈ। ੪. ਫ਼ਾ. [شنوائی] ਸ਼ਨਵਾਈ. ਸੁਣਵਾਈ. ਸੁਣਨ ਦੀ ਕ੍ਰਿਯਾ. "ਮੋਹਿ ਅਨਾਥ ਕੀ ਕਰਹੁ ਸਮਾਈ." (ਗਉ ਮਃ ੫) ੬. ਦੇਖੋ, ਸਰਣਿ ਸਮਾਈ। ੭. ਦੇਖੋ, ਸਮਾਇ ੭. ਅਤੇ ੮. "ਡਰੇ ਸੇਖ ਜੈਸੇ ਸਮਾਈ ਸਮਾਏ." (ਚਰਿਤ੍ਰ ੩੩੫) ਮੈਦਾਨ ਜੰਗ ਵਿੱਚ ਸ਼ੇਖ ਐਸੇ ਡਾਰੇ (ਲਿਟਾਏ) ਮਾਨੋ ਰਾਗ ਸੁਣਨ ਵਾਲੇ ਮਸ੍ਤ ਹੋਏ ਪਏ ਹਨ....
ਸੰਗ੍ਯਾ- ਕੰਡੇਦਾਰ ਝਾੜ। ੨. ਫੋੜਾ। ੩. ਸੰ. ਚਮੜਾ। ੪. ਬਿੱਛੂ ਦਾ ਕੰਡਾ....
ਸੰਗ੍ਯਾ- ਲੀਨਤਾ. ਲਯ ਹੋਣ ਦਾ ਭਾਵ. "ਤਹਿ ਆਨਦ ਮੇ ਲਯਤਾ ਪਾਇ." (ਗੁਪ੍ਰਸੂ)...
ਦੇਖੋ, ਉਪਜਨ। ੨. ਵ੍ਰਿੱਧੀ ਪ੍ਰਾਪਤ ਕਰਦਾ ਹੈ. ਕਾਮਯਾਬ ਹੁੰਦਾ ਹੈ। ੩. ਫ਼ਤੇ ਪਾਉਂਦਾ ਹੈ. ਜਿੱਤਦਾ ਹੈ. "ਖੋਜੀ ਉਪਜੈ ਬਾਦੀ ਬਿਨਸੈ." (ਮਲਾ ਮਃ ੧) ਖੋਜੀ ਜਿੱਤਦਾ ਹੈ ਵਾਦੀ ਹਾਰਦਾ ਹੈ....
ਪੈਦਾਹੋਕੇ. ਦੇਖੋ, ਨਿਪਜਣਾ ੨....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਹੁਤੋ. ਹੋਤਾ. ਹੋਣ ਦਾ ਭੂਤਕਾਲ....
ਸੰ. ਸ਼੍ਰਵਣ. ਸੁਣਨਾ. "ਵੇਖਣਿ ਸੁਣਣਿ ਨ ਅੰਤੁ." (ਜਪੁ)...
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਮੁਝੇ. ਮੈਨੂੰ. "ਮੋਹਿ ਸੰਤਹ ਟਹਲ ਦੀਜੈ ਗੁਣਤਾਸਿ." (ਆਸਾ ਮਃ ੫) ੨. ਮੈ. ਅਹੰ. "ਮੋਹਿ ਅਨਾਥ ਤੁਮਰੀ ਸਰਨਾਈ." (ਬਿਲਾ ਮਃ ੫) ੩. ਮੈਨੇ. "ਗੁਰ ਕੈ ਬਚਨਿ ਮੋਹਿ ਪਰਮ ਗਤਿ ਪਾਈ." (ਗਉ ਅਃ ਮਃ ੫) ੪. ਮੁਹੱਬਤ ਮੇਂ. ਸਨੇਹ ਵਿੱਚ. "ਮਾਇਆ ਮੋਹਿ ਮਨੁ ਰੰਗਿਆ, ਮੁਹਿ ਸੁਧਿ ਨ ਕਾਈ." (ਵਡ ਛੰਤ ਮਃ ੩) ੫. ਮੁਝ ਮੇਂ. ਮੇਰੇ ਵਿੱਚ. "ਮੋਹਿ ਅਵਗਨ ਪ੍ਰਭੁ ਸਦਾ ਦਇਆਲਾ." (ਮਲਾ ਮਃ ੫) ੬. ਮੈਥੋਂ. ਮੇਰੇ ਸੇ. "ਐਸੇ ਬਿਪ੍ਰ ਫਜੂਲ ਕੋ ਮੋਹਿ ਨ ਰਾਖ੍ਯੋ ਜਾਇ." (ਚਰਿਤ੍ਰ ੯੧) ੭. ਦੇਖੋ, ਮੋਹ ਅਤੇ ਮੋਹੁ....
ਵਿ- ਜਿਸ ਦਾ ਕੋਈ ਨਾਥ (ਸ੍ਵਾਮੀ) ਨਹੀਂ। ੨. ਦੀਨ. ਮੁਹਤਾਜ. ਯਤੀਮ. ਮਹਿੱਟਰ....
ਕਰੋ. "ਕਰਹੁ ਅਨੁਗ੍ਰਹੁ ਪਾਰਬ੍ਰਹਮ." (ਆਸਾ ਮਃ ੫) ੨. ਕਰਵਾਓ. ਕਰਾਓ. "ਹਰਿ ਜੀਉ! ਤਿਨ ਕਾ ਦਰਸਨ ਨਾ ਕਰਹੁ." (ਵਾਰ ਸੋਰ ਮਃ ੪)...
ਦੇਖੋ, ਸਰਣ। ੨. ਸੰ. ਸਰਣਿ. ਮਾਰਗ. ਰਸਤਾ. ਡੰਡੀ. ਸੜਕ. ਇਹ ਸ਼ਬਦ ਸ਼ਰਣਿ ਭੀ ਸਹੀ ਹੈ. ੩. ਸੰ. शरनय ਸਰਨ੍ਯ. ਸ਼ਰਣ ਆਏ ਦੀ ਰਖ੍ਯਾ ਕਰਨ ਲਾਇਕ। ੪. ਪ੍ਰਿਥਿਵੀ. ਜ਼ਮੀਨ....
ਦੇਖੋ, ਸਮਾਉਣਾ. "ਨਾਨਕ ਸਚਿ ਸਮਾਇ." (ਵਾਰ ਸਾਰ ਮਃ ੩) ੨. ਅ਼ਮਲ. ਅਭ੍ਯਾਸ. "ਨਾਉ ਲੈਨਿ ਅਰੁ ਕਰਨਿ ਸਮਾਇ. (ਸਵਾ ਮਃ ੧) ੩. ਪ੍ਰਾਪਤੀ. "ਹਰਿਰਸੁ ਸਾਧੂ ਹਾਟਿ ਸਮਾਇ." (ਆਸਾ ਮਃ ੫) ੪. ਲਯ. ਵਿਨਾਸ਼. ਸ਼ਮਨ. "ਮਲ ਹਉਮੈ ਜਾਇ ਸਮਾਇ." (ਸ੍ਰੀ ਮਃ ੩) ੫. ਵਿ- ਸ- ਮਾਇ. ਮਾਇਆ ਸਹਿਤ. "ਦੁਖ ਮਹਿ ਸਵੈ ਸਮਾਇ." (ਸ੍ਰੀ ਮਃ ੩) ੬. ਸ- ਮਯਾ. ਕ੍ਰਿਪਾ ਸਹਿਤ. "ਦੇਦਾ ਰਿਜਕ ਸਮਾਇ." (ਵਾਰ ਸਾਰ ਮਃ ੩) ੭. ਅ਼. [سماع] ਸਮਾਅ਼. ਗਾਉਣਾ ਸੁਣਨਾ। ੮. ਵਜਦ. ਮਸ੍ਤੀ ਦੀ ਹਾਲਤ. ਸਮਾਧਿ. "ਤਉ ਦਰਸਨ ਕੀ ਕਰਉ ਸਮਾਇ." (ਤਿਲੰ ਮਃ ੧) "ਜਨੁ ਕਰੀ ਸਮਾਇ ਪਠਾਣੀ ਸੁਣਕੈ ਰਾਗ ਨੂੰ." (ਚੰਡੀ ੩) ੯. ਅ਼. [سماعت] ਸਮਾਅ਼ਤ. ਸੁਣਨਾ. ਸ਼੍ਰਵਣ. "ਕੰਨੀ ਸੁਰਤਿ ਸਮਾਇ." (ਵਾਰ ਮਾਝ ਮਃ ੧) ੧੦. ਸੰ. ਸ੍ਮਯ. ਅਭਿਮਾਨ. ਅਹੰਕਾਰ. "ਕੋਈ ਭੀਖਕ ਭੀਖਿਆ ਖਾਇ। ਕੋਈ ਰਾਜਾ ਰਹਿਆ ਸਮਾਇ." (ਆਸਾ ਮਃ ੧) ੧੧. ਦੇਖੋ, ਸਮਾਯ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਡਾਰੇ. "ਤਿਨ ਕੇ ਫੋਰ ਮੂੰਡ ਕਲ ਡਰੇ." (ਚਰਿਤ੍ਰ ੪੦੫) ਉਨ੍ਹਾਂ ਦੇ ਸਿਰ ਕਾਲ ਨੇ ਭੰਨਸੁੱਟੇ....
ਅ਼. [شیخ] ਸ਼ੇਖ਼. ਸੰਗ੍ਯਾ- ਬੁੱਢਾ। ੨. ਬਜ਼ੁਰਗ। ੩. ਵਿਦ੍ਵਾਨ। ੪. ਮੁਸਲਮਾਨਾਂ ਦੀ ਇੱਕ ਖਾਸ ਜਾਤੀ. "ਕਹੁੰ ਸੇਖ ਬ੍ਰਹਮ ਸੂਰੂਪ." (ਅਕਾਲ)¹੫. ਸੰ. ਸ਼ੇਸ. ਸ਼ੇਸ ਨਾਗ. "ਮੁਨਿ ਜਨ ਮੇਖ ਨ ਲਹਹਿ ਭੇਵ." (ਬਸੰ ਮਃ ੫) ੬. ਸੰ. ਸ਼ੈਖ. ਜਾਤੀ ਤੋਂ ਪਤਿਤ ਹੋਏ ਬ੍ਰਾਹਮਣ ਦੀ ਔਲਾਦ। ੭. ਸ਼ਿਖਾ (ਚੋਟੀ) ਲਈ ਭੀ ਇਹ ਸ਼ਬਦ ਵਰਤਿਆ ਹੈ. ਦੇਖੋ, ਪੂਆਰੇ....
ਜਿਸ ਪ੍ਰਕਾਰ. ਜਿਸ ਤਰਾਂ। ੨. ਜੇਹਾ. ਜੈਸਾ. ਦੇਖੋ, ਜੈਸਾ. "ਜੈਸੇ ਜਲ ਮਹਿ ਕਮਲ ਨਿਰਾਲਮੁ." (ਸਿਧਗੋਸਟਿ) "ਜੈਸੋ ਗੁਰਿ ਉਪਦੇਸਿਆ." (ਗਉ ਮਃ ੫)...
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....
ਫ਼ਾ. [میدان] ਸੰਗ੍ਯਾ- ਜ਼ਮੀਨ ਦੀ ਸਾਫ ਪੱਧਰ ਸਤ਼ਹ਼. "ਮਨ ਮੈਦਾਨ ਕਰਿ, ਟੋਏ ਟਿਬੇ ਲਾਹ." (ਸ. ਫਰੀਦ)...
ਸੰ. यज्ञ ਯਗ੍ਯ. ਸੰਗ੍ਯਾ- ਪੂਜਨ। ੨. ਪ੍ਰਾਰਥਨਾ. ਅਰਦਾਸ। ੩. ਕੁਰਬਾਨੀ. ਬਲਿਦਾਨ. "ਕੀਜੀਐ ਅਬ ਜੱਗ ਕੋ ਆਰੰਭ." (ਗ੍ਯਾਨ)...
ਅ਼. [شیخ] ਸ਼ੇਖ਼. ਸੰਗ੍ਯਾ- ਬੁੱਢਾ। ੨. ਬਜ਼ੁਰਗ। ੩. ਵਿਦ੍ਵਾਨ। ੪. ਮੁਸਲਮਾਨਾਂ ਦੀ ਇੱਕ ਖਾਸ ਜਾਤੀ. "ਕਹੁੰ ਸੇਖ ਬ੍ਰਹਮ ਸੂਰੂਪ." (ਅਕਾਲ)¹੫. ਸੰ. ਸ਼ੇਸ. ਸ਼ੇਸ ਨਾਗ. "ਮੁਨਿ ਜਨ ਮੇਖ ਨ ਲਹਹਿ ਭੇਵ." (ਬਸੰ ਮਃ ੫) ੬. ਸੰ. ਸ਼ੈਖ. ਜਾਤੀ ਤੋਂ ਪਤਿਤ ਹੋਏ ਬ੍ਰਾਹਮਣ ਦੀ ਔਲਾਦ। ੭. ਸ਼ਿਖਾ (ਚੋਟੀ) ਲਈ ਭੀ ਇਹ ਸ਼ਬਦ ਵਰਤਿਆ ਹੈ. ਦੇਖੋ, ਪੂਆਰੇ....
ਅਜੇਹੇ. ਏਹੇ ਜੇਹੇ. "ਐਸੇ ਸੰਤ ਨ ਮੋਕਉ ਭਾਵਹਿ." (ਆਸਾ ਕਬੀਰ) ੨. ਇਸ ਪ੍ਰਕਾਰ. ਇਸ ਤਰਾਂ. "ਰਾਮ ਜਪਹੁ ਜੀਅ ਐਸੇ ਐਸੇ." (ਗਉ ਕਬੀਰ)...
ਦੇਖੋ, ਮਾਨ. "ਕਿਆ ਕੀਚੈ ਕੂੜਾ ਮਾਨੋ." (ਸੂਹੀ ਛੰਤ ਮਃ ੫) ੨. ਮੰਨੋ. ਜਾਣੋ. ਤਸਲੀਮ ਕਰੋ. "ਮਾਨੋ ਸਭ ਸੁਖ ਨਉ ਨਿਧਿ ਤਾਂਕੈ." (ਬਿਲਾ ਕਬੀਰ) ੩. ਮਨ. ਅੰਤਹਕਰਣ. "ਅਵਿਗਤ ਸਿਉ ਮਾਨਿਆ ਮਾਨੋ." (ਮਾਰੂ ਮਃ ੫) ੪. ਕ੍ਰਿ. ਵਿ- ਜਾਣੀਓ. ਗੋਯਾ. ਜਨੁ. "ਮਾਨੋ ਮਹਾ ਪ੍ਰਿਥੁ ਲੈਕੈ ਕਮਾਨ, ਸੁ ਭੂਧਰ ਭੂਮਿ ਤੇ ਨ੍ਯਾਰੇ ਕਰੇ ਹੈਂ." (ਚੰਡੀ ੧)...
(ਦੇਖੋ, ਰੰਜ੍ ਧਾ) ਸੰ. ਸੰਗ੍ਯਾ- ਰਜਨ (ਰੰਗਣਾ) ਅਤੇ ਰੰਗ। ੨. ਵਰਣਨ. ਕਥਨ। ੩. ਪ੍ਰੀਤਿ. ਅਨੁਰਾਗ ਪ੍ਰੇਮ। ੪. ਕ੍ਰੋਧ. ਗੁੱਸਾ। ੫. ਰਾਜਾ। ੬. ਚੰਦ੍ਰਮਾ। ੭. ਸੂਰਜ। ੮. ਕਵਚ ਸੰਜੋਆ. "ਕਹੂੰ ਟੋਪ ਟੂਟੇ ਕਹੂੰ ਰਾਗ ਭਾਰੀ." (ਚਰਿਤ੍ਰ ੧੨੦) ੯. ਲੋਹੇ ਦੀਆਂ ਕੜੀਆਂ ਦਾ ਬੁਣਿਆ ਹੋਇਆ ਹੱਥ ਦਾ ਰੱਛਕ ਦਸਤਾਨਾ. "ਚਿਲਤਹ ਰਾਗ ਸੰਜੇਵਾ ਡਾਰੇ." (ਪਾਰਸਾਵ) ੧੦. ਸ਼ਿੰਗਾਰ. ਸਜਾਵਟ। ੧੧. ਸੰਗੀਤ ਵਿਦ੍ਯਾ ਅਨੁਸਾਰ ਸਰਪਬੰਧ. ਜਿਸ ਦੇ ਸੁਣਨ ਤੋਂ ਮਨ ਵਿੱਚ ਰਾਗ (ਪ੍ਰੇਮ) ਉਪਜੇ.¹ ਰਾਗ ਦਾ ਮੂਲ ਸੜਜ, ਰਿਸਭ, ਗਾਂਧਾਰ, ਮਧ੍ਯਮ ਪੰਚਮ, ਧੈਵਤ ਅਤੇ ਨਿਸਾਦ. ਇਹ ਸੱਤ ਸੁਰ ਹਨ. "ਰਾਗ ਨਾਦ ਸਬਦਿ ਸੋਹਣੇ." (ਮਃ ੩. ਵਾਰ ਬਿਲਾ)#ਮਤਭੇਦ ਅਤੇ ਦੇਸ਼ਭੇਦ ਕਰਕੇ ਰਾਗਾਂ ਦੇ ਅਨੰਤ ਭੇਦ ਅਤੇ ਰੂਪ ਹਨ.² ਕਿਤਨਿਆਂ ਦੇ ਭੈਰਵ, ਮੱਲਾਰ, ਸ੍ਰੀਰਾਗ, ਵਸੰਤ, ਹਿੰਦੋਲ ਅਤੇ ਦੀਪਕ ਛੀ ਪ੍ਰਧਾਨ ਰਾਗ ਮੰਨੇ ਹਨ. ਕਈ ਗ੍ਰੰਥ ਲਿਖਦੇ ਹਨ ਕਿ ਮਾਲਵ, ਮੱਲਾਰ, ਸ਼੍ਰੀਰਾਗ, ਵਸੰਤ, ਹਿੰਦੋਲ ਅਤੇ ਕਰਣਾਟ ਛੀ ਮੁੱਖਰਾਗ ਹਨ. ਭਰਤ ਦੇ ਮਤ ਅਨੁਸਾਰ ਮੁੱਖ ਰਾਗ ਭੈਰਵ, ਕੌਸ਼ਿਕ, ਹਿੰਦੋਲ, ਦੀਪਕ, ਸ਼੍ਰੀਰਾਗ ਅਤੇ ਮੇਘ ਹਨ. ਹਨੁਮੰਤ ਮਤ ਅਨੁਸਾਰ ਇਨ੍ਹਾਂ ਦਾ ਕ੍ਰਮ ਹੈ- ਸ਼੍ਰੀਰਾਗ ਭੈਰਵ, ਮੇਘ, ਦੀਪਕ, ਮਾਲਕੇਸ ਅਤੇ ਹਿੰਦੋਲ.#ਵਿਦ੍ਵਾਨਾਂ ਦੇ ਰਾਗਾਂ ਦੇ ਮੁੱਖ ਭੇਦ ਤਿੰਨ ਮੰਨੇ ਹਨ- ਔੜਵ (ਪੰਜ ਸੁਰ ਦੇ), ਸਾੜਵ (ਛੀ ਸੁਰ ਦੇ), ਅਤੇ ਸੰਪੂਰਣ (ਸੱਤ ਸੁਰ ਦੇ)³#ਸੰਗੀਤਸ਼ਾਸਤ੍ਰ ਨੇ ਰਾਗਾਂ ਦੇ ਤਿੰਨ ਭੇਦ- ਸ਼ੁੱਧ, ਛਾਯਾਲਿੰਗਿਤ ਅਤੇ ਸੰਕੀਰਣ ਭੀ ਥਾਪੇ ਹਨ.#(ੳ) ਮੁੱਢ ਤੋਂ ਥਾਪੇ ਹੋਏ ਸੁਰ ਜਿਨ੍ਹਾਂ ਰਾਗਾਂ ਨੂੰ ਲਗਦੇ ਹਨ ਅਰ ਜਿਨ੍ਹਾਂ ਦੀ ਸ਼ਕਲ ਵਿੱਚ ਕੁਝ ਏਰਫੇਰ ਨਹੀਂ ਹੋਇਆ, ਉਹ ਸ਼ੁੱਧ ਹਨ.#(ਅ) ਦੂਸਰੇ ਰਾਗਾਂ ਦੇ ਸਰੂਪ ਦੀ ਕੁਝ ਝਲਕ ਜਿਨ੍ਹਾਂ ਰਾਗਾਂ ਵਿੱਚ ਪਾਈ ਜਾਂਦੀ ਹੈ, ਉਹ ਛਾਯਾਲਿੰਗਿਤ ਹਨ.#(ੲ) ਰਾਗਾਂ ਦੇ ਬਹੁਤ ਸੁਰ ਅਰ ਛਾਯਾਲਿੰਗਿਤ ਰਾਗਾਂ ਦੇ ਆਪੋਵਿੱਚੀ ਮਿਲਣ ਤੋਂ ਜੋ ਭੇਦ ਬਣ ਗਏ ਹਨ, ਉਹ ਸੰਕੀਰਣ ਆਖੀਦੇ ਹਨ.#ਕਈ ਸੰਗੀਤ ਗ੍ਰੰਥਾਂ ਵਿੱਚ ਦੋ ਹੀ ਭੇਦ ਲਿਖੇ ਹਨ, ਇੱਕ ਮਾਰ੍ਗੀਯ, ਦੂਜੇ ਦੇਸ਼ੀਯ, ਰਿਖੀਆਂ ਦੇ ਦੱਸੇ ਹੋਏ ਮਾਰ੍ਗ ਅਨੁਸਾਰ ਜੋ ਗਾਏ ਜਾਂਦੇ ਹਨ, ਉਹ ਮਾਰਗੀ ਹਨ, ਦੇਸ਼ਚਾਲ ਅਤੇ ਮਤਭੇਦ ਕਰਕੇ ਜੋ ਬਣ ਗਏ ਹਨ, ਉਹ ਦੇਸ਼ੀ ਹਨ.#ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ੩੧ ਰਾਗ ਲਿਖੇ ਹਨ- ਸ਼੍ਰੀਰਾਗ, ਮਾਝ, ਗੌੜੀ, ਆਸਾ. ਗੂਜਰੀ. ਦੇਵਗੰਧਾਰੀ, ਬਿਹਾਗੜਾ, ਵਡਹੰਸ, ਸੋਰਠਿ, ਧਨਾਸਰੀ, ਜੈਤਸਰੀ, ਟੋਡੀ, ਬੈਰਾੜੀ, ਤਿਲੰਗ, ਸੂਹੀ, ਬਿਲਾਵਲ, ਗੌਂਡ, ਰਾਮਕਲੀ, ਨਟ, ਮਾਲੀਗੌੜਾ, ਮਾਰੂ, ਤੁਖਾਰੀ, ਕੇਦਾਰਾ, ਭੈਰਉ, ਬਸੰਤ, ਸਾਰਗ, ਮਲਾਰ, ਕਾਨੜਾ, ਕਲਿਆਨ, ਪ੍ਰਭਾਤੀ ਅਤੇ ਜੈਜਾਵੰਤੀ,#ਅਸੀਂ ਇਸ ਗ੍ਰੰਥ ਵਿੱਚ ਇਨ੍ਹਾਂ ਰਾਗਾਂ ਦਾ ਅੱਖਰ ਕ੍ਰਮ ਅਨੁਸਾਰ ਨਿਰਣਾ ਕਰਕੇ ਸਰੂਪ ਲਿਖਿਆ ਹੈ. ਦੇਖੋ, ਅੱਖਰਕ੍ਰਮ ਅਨੁਸਾਰ ਰਾਗਾਂ ਦੇ ਨਾਮ.⁴#ਗੁਰਮਤ ਵਿੱਚ ਰਾਗ ਨਾਲ ਮਿਲਿਆ ਕਰਤਾਰ ਦਾ ਕੀਰਤਨ ਧਰਮ ਦਾ ਅੰਗ ਹੈ. "ਗੁਣ ਗੋਵਿੰਦ ਗਾਵਹੁ ਸਭਿ ਹਰਿਜਨ, ਰਾਗਰਤਨ ਰਸਨਾ ਆਲਾਪ." (ਬਿਲਾ ਮਃ ੫) ਦੇਖੋ, ਚਾਰ ਚੌਕੀਆਂ.#ਇਸਲਾਮਮਤ ਵਿੱਚ ਰਾਗ ਸ਼ਰਾ ਦੇ ਵਿਰੁੱਧ ਹੈ. "ਨਾਫੀ" ਲਿਖਦਾ ਹੈ ਕਿ ਮੈਂ ਇੱਕ ਵਾਰ ਇਮਾਮ ਉਮਰ ਦੇ ਨਾਲ ਜਾ ਰਿਹਾ ਸੀ ਕਿ ਰਾਗ ਦੀ ਆਵਾਜ਼ ਆਈ, ਉਨ੍ਹਾਂ ਨੇ ਝੱਟ ਕੰਨਾਂ ਵਿੱਚ ਉਂਗਲਾਂ ਦੇ ਲਈਆਂ ਪੁੱਛਣ ਪੁਰ ਮੈਨੂੰ ਦੱਸਿਆ ਕਿ ਮੈਂ ਇੱਕ ਵੇਰ ਹਜ਼ਰਤ ਮੁਹ਼ੰਮਦ ਨਾਲ ਜਾ ਰਿਹਾ ਸੀ ਤਾਂ ਇਸੇ ਤਰਾਂ ਰਾਗ ਦੀ ਆਵਾਜ਼ ਆਉਣ ਪੁਰ ਉਨ੍ਹਾਂ ਨੇ ਕੰਨ ਬੰਦ ਕਰ ਲਏ ਸਨ. ਦੇਖੋ, ਮਿਸ਼ਕਾਤ.#ਯਹੂਦੀਆਂ ਅਤੇ ਈਸਾਈਆਂ ਵਿੱਚ ਰਾਗ ਦਾ ਨਿਸੇਧ ਨਹੀਂ, ਸਗੋਂ ਕੀਰਤਨ ਅਤੇ ਨ੍ਰਿਤ੍ਯ ਭਗਤੀ ਦਾ ਅੰਗ ਹੈ. ਦੇਖੋ ਜ਼ੱਬੂਰ (The Psalms of David)#ਰਾਗ ਦੇ ਸੰਬੰਧ ਵਿੱਚ ਦੇਖੋ, ਸ੍ਵਰ, ਸ਼੍ਰੁਤਿ, ਠਾਟ ਅਤੇ ਮੁਰਗਨਾ ਸ਼ਬਦ। ੧੨. ਫ਼ਾ. [راغ] ਰਾਗ਼. ਪਹਾੜ ਦਾ ਦਾਮਨ। ੧੩. ਆਨੰਦਦਾਇਕ ਸਬਜ਼ ਭੂਮਿ....
ਦੇਖੋ, ਮਸਤ....