samājaसमाज
ਸੰ. ਸੰਗ੍ਯਾ- ਸਮ੍-ਅਜ. ਇਕੱਠ। ੨. ਸਭਾ। ੩. ਸਭਾ ਦਾ ਕਮਰਾ। ੪. ਹਾਥੀ. ਇਹ "ਸਾਮਜ" ਦਾ ਰੂਪਾਂਤਰ ਹੈ. ਦੇਖੋ, ਸਾਮਜ.
सं. संग्या- सम्-अज. इकॱठ। २. सभा। ३. सभा दा कमरा। ४. हाथी. इह "सामज" दा रूपांतर है. देखो, सामज.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਇੱਕ ਥਾਂ ਸ੍ਥਿਤ ਹੋਏ ਲੋਕ. ਹਜੂਮ. ਜੋੜ ਮੇਲ. ਮੇਲਾ....
ਵਿ- ਸਰਵ ਹੀ. ਸਾਰੀ. ਤਮਾਮ. "ਜਾਣਹਿ ਬਿਰਥਾ ਸਭਾ ਮਨ ਕੀ." (ਆਸਾ ਮਃ ੫) "ਆਪਿ ਤਰਿਆ ਸਭਾ ਸ੍ਰਿਸਟਿ ਛਡਾਵੈ." (ਵਾਰ ਰਾਮ ੨. ਮਃ ੫) ੨. ਸੰ. ਸੰਗ੍ਯਾ- ਜੋ ਸ (ਸਾਥ) ਭਾ (ਪ੍ਰਕਾਸ਼ੇ). ਮਜਲਿਸ. ਮੰਡਲੀ. ੩. ਸਭਾ ਦਾ ਅਸਥਾਨ. ਦਰਬਾਰ ਦਾ ਘਰ. "ਗੁਰਸਭਾ ਏਵ ਨ ਪਾਈਐ." (ਵਾਰ ਸ੍ਰੀ ਮਃ ੩) ੪. ਰਾਜਾ ਦਾ ਦਰਬਾਰੀ ਕਮਰਾ....
L. Camera. ਯੂ. Kamara. ਸੰਗ੍ਯਾ- ਕੋਠੜੀ. ਕੋਠਾ....
ਸੰ. ਹਸ੍ਤਿ. ਹਸ੍ਤ (ਸੁੰਡ) ਵਾਲਾ. "ਕਹਾ ਭਇਓ ਦਰਿ ਬਾਂਧੇ ਹਾਥੀ?" (ਧਨਾ ਨਾਮਦੇਵ) ਰਾਜਪੂਤਾਨੇ ਦੀ ਡਿੰਗਲ ਭਾਸਾ ਵਿੱਚ ਉਮਰ ਦੇ ਲਿਹਾਜ ਨਾਲ ਹਾਥੀ ਦੇ ਇਹ ਨਾਮ ਹਨ-#ਪੰਜ ਵਰ੍ਹੇ ਦਾ "ਬਾਲ."#ਦਸ ਵਰ੍ਹੇ ਦਾ "ਬੋਤ."#ਵੀਹ ਵਰ੍ਹੇ ਦਾ "ਬਿੱਕ."#ਤੀਹ ਵਰ੍ਹੇ ਦਾ "ਕਲਭ."#੨. ਭੁਜਾ (ਬਾਂਹ) ਜੋ ਹੱਥ ਨੂੰ ਧਾਰਨ ਕਰਦੀ ਹੈ. "ਗੁਰੁ ਹਾਥੀ ਦੈ ਨਿਕਲਾਵੈਗੋ." (ਕਾਨ ਅਃ ਮਃ ੪) "ਸੰਸਾਰ ਸਾਗਰ ਤੇ ਕਢੁ, ਦੇ ਹਾਥੀ." (ਵਡ ਮਃ ੫)...
ਸਾਮਵੇਦ ਦੇ ਗਾਉਣ ਤੋਂ ਉਪਜਿਆ, ਹਾਥੀ. ਪੁਰਾਣਾਂ ਵਿੱਚ ਜਿਕਰ ਹੈ ਕਿ ਬ੍ਰਹ੍ਮਾ ਨੇ ਇੱਕ ਵੇਰ ਸਾਮਦੇਵ ਗਾਇਆ, ਜਿਸਤੋਂ ਹਾਥੀ ਪੈਦਾ ਹੋ ਗਿਆ....
ਹੋਰ ਰੂਪ ਦੂਜੀ ਸ਼ਕਲ....