samāhāसमाहा
ਸੰ. समाह्रत- ਸਮਾਹ੍ਰਿਤ. ਵਿ- ਜਮਾ ਕੀਤਾ. ਸੰਗ੍ਰਹੀਤ. ਇਕੱਠਾ ਕੀਤਾ. ਮੁਹੱਈਆ ਕੀਤਾ. "ਜੀਅ ਜੰਤ ਸਭਿ ਪਾਛੇ ਕਰਿਆ ਪ੍ਰਿਥਮੇ ਰਿਜਕੁ ਸਮਾਹਾ." (ਸਾਰਾ ਅਃ ਮਃ ੫) "ਬ੍ਰਹਮਗਿਆਨੀ ਕੈ ਗਰੀਬੀ ਸਮਾਹਾ." (ਸੁਖਮਨੀ) ੨. ਸਮਾਇਆ. ਲੀਨ ਹੋਇਆ. "ਜਪਿ ਨਾਨਕ ਭਗਤ ਸਮਾਹਾ." (ਸੋਰ ਮਃ ੪) ੩. ਦੇਖੋ, ਸਮਾਹਿਤ. "ਆਪੇ ਗੁਣ ਗਾਵਾਇਦਾ ਪਿਆਰ ਆਪੇ ਸਬਦਿ ਸਮਾਹਾ." (ਸੋਰ ਮਃ ੪)
सं. समाह्रत- समाह्रित. वि- जमा कीता. संग्रहीत. इकॱठा कीता. मुहॱईआ कीता. "जीअ जंत सभि पाछे करिआ प्रिथमे रिजकु समाहा." (सारा अः मः ५) "ब्रहमगिआनी कै गरीबी समाहा." (सुखमनी) २. समाइआ. लीन होइआ. "जपि नानक भगत समाहा." (सोर मः ४) ३. देखो, समाहित. "आपे गुण गावाइदा पिआर आपे सबदि समाहा." (सोर मः ४)
ਅ਼. [جماع] ਜਮਅ਼. ਸੰਗ੍ਯਾ- ਜੋੜ. ਮੀਜ਼ਾਨ। ੨. ਸੰਗ੍ਰਹਿ। ੩. ਜਮਾ ਸ਼ਬਦ ਖ਼ਾਤਿਰਜਮਾ (ਤਸੱਲੀ) ਲਈ ਭੀ ਵਰਤਿਆ ਹੈ. "ਇਸ ਬਿਧਿ ਤਾਂਕੀ ਜਮਾ ਕਰਾਈ." (ਗੁਵਿ ੧੦)...
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਵਿ- ਸੰਗ੍ਰਹ ਕੀਤਾ ਹੋਇਆ. ਜਮਾ ਕੀਤਾ....
ਸੰਗ੍ਯਾ- ਪ੍ਰਾਣੀ ਜੀਵਨ. "ਮੈ ਤਉ ਮੋਲਿ ਮਹਗੀ ਲਈ ਜੀਅ ਸਟੈ." (ਧਨਾ ਰਵਿਦਾਸ) ੨. ਮਨ. ਚਿੱਤ. "ਜੀਅ ਸੰਗਿ ਪ੍ਰਭੁ ਅਪਨਾ ਧਰਤਾ." (ਆਸਾ ਮਃ ੫) ੩. ਜਲ. "ਬਾਬੀਹਾ ਬੇਨਤੀ ਕਰੇ ਕਰਿ ਕਿਰਪਾ ਦੇਹੁ ਜੀਅਦਾਨ." (ਵਾਰ ਮਲਾ ਮਃ ੩) ਇਸ ਥਾਂ "ਜੀਅ" ਦੋ ਅਰਥ ਰਖਦਾ ਹੈ, ਜਲ ਅਤੇ ਜੀਵਨ। ੪. ਜ਼ਿੰਦਗੀ। ੫. ਪ੍ਰਾਣੀ. ਜੀਵ. "ਜੇਤੇ ਜੀਅ ਜੀਵਹਿ ਲੈ ਸਾਹਾ." (ਵਾਰ ਮਾਝ ਮਃ ੧) ੬. ਜੀਵਾਤਮਾ। ੭. ਦੇਖੋ, ਜਿਅ....
ਬਕਰੀ ਭੇਡ ਆਦਿ ਪਸ਼ੂਆਂ ਦੀ ਲੰਮੀ ਉਂਨ. ਝੰਡ....
ਸਰਵ. ਤਮਾਮ। ੨. ਸਰਵ ਹੀ. ਸਾਰੇ. "ਸਭਿ ਗੁਣ ਤੇਰੇ ਮੈ ਨਾਹੀ ਕੋਇ." (ਜਪੁ)...
ਕ੍ਰਿ. ਵਿ- ਪੀਛੇ. ਪਿੱਛੇ. "ਸਰਣਿ ਪ੍ਰਭੂ ਤਿਸੁ ਪਾਛੇ ਪਈਆ." (ਬਿਲਾ ਅਃ ਮਃ ੪) "ਅਗਲੇ ਮੁਏ ਸਿ ਪਾਛੈ ਪਰੇ." (ਗਉ ਮਃ ੫) ੨. ਭੂਤ ਕਾਲ ਮੇਂ. ਦੇਖੋ, ਆਗੈ ੩....
ਕ੍ਰਿ. ਵਿ- ਪਹਿਲੋਂ. "ਪ੍ਰਿਥਮੇ ਵਸਿਆ ਸਤ ਕਾ ਖੇੜਾ." (ਰਾਮ ਮਃ ੫) "ਖੰਡਾ ਪ੍ਰਿਥਮੈ ਸਾਜਿਕੈ." (ਚੰਡੀ ੩)...
ਸੰ. समाह्रत- ਸਮਾਹ੍ਰਿਤ. ਵਿ- ਜਮਾ ਕੀਤਾ. ਸੰਗ੍ਰਹੀਤ. ਇਕੱਠਾ ਕੀਤਾ. ਮੁਹੱਈਆ ਕੀਤਾ. "ਜੀਅ ਜੰਤ ਸਭਿ ਪਾਛੇ ਕਰਿਆ ਪ੍ਰਿਥਮੇ ਰਿਜਕੁ ਸਮਾਹਾ." (ਸਾਰਾ ਅਃ ਮਃ ੫) "ਬ੍ਰਹਮਗਿਆਨੀ ਕੈ ਗਰੀਬੀ ਸਮਾਹਾ." (ਸੁਖਮਨੀ) ੨. ਸਮਾਇਆ. ਲੀਨ ਹੋਇਆ. "ਜਪਿ ਨਾਨਕ ਭਗਤ ਸਮਾਹਾ." (ਸੋਰ ਮਃ ੪) ੩. ਦੇਖੋ, ਸਮਾਹਿਤ. "ਆਪੇ ਗੁਣ ਗਾਵਾਇਦਾ ਪਿਆਰ ਆਪੇ ਸਬਦਿ ਸਮਾਹਾ." (ਸੋਰ ਮਃ ੪)...
ਵਿ- ਪੂਰਾ. ਸਰਵ। ੨. ਦੇਖੋ, ਸਾਰ। ੩. ਸਾਲਾ. ਵਹੁਟੀ ਦਾ ਭਾਈ. ਦੇਖੋ, ਸਾਰੋ....
ਬ੍ਰਹ੍ਮਗ੍ਯਾਨੀ (ज्ञानिन्). ਬ੍ਰਹਮ ਦੇ ਜਾਣਨ ਵਾਲਾ. "ਬ੍ਰਹਮਗਿਆਨੀ ਸਦਾ ਸਮਦਰਸੀ." (ਸੁਖਮਨੀ)...
ਸੰਗ੍ਯਾ- ਗਰੀਬਪਨ. ਕੰਗਾਲਤਾ। ੨. ਨੰਮ੍ਰਤਾ. ਹਲੀਮੀ. "ਗਰੀਬੀ ਗਦਾ ਹਮਾਰੀ." (ਸੋਰ ਮਃ ੫)...
ਮਨ ਨੂੰ ਆਨੰਦ ਦੇਣ ਵਾਲੀ ਇੱਕ ਬਾਣੀ, ਜੋ ਗਉੜੀ ਰਾਗ ਵਿੱਚ ਸ਼੍ਰੀ ਗੁਰੂ ਅਰਜਨ ਸਾਹਿਬ ਦੀ ਰਚਨਾ ਹੈ, ਜਿਸ ਦੀਆਂ ੨੪ ਅਸਟਪਦੀਆਂ ਹਨ.#ਜਨਮ ਮਰਨ ਕਾ ਦੂਖ ਨਿਵਾਰੈ,#ਦੁਲਭ ਦੇਹ ਤਤਕਾਲ ਉਧਾਰੈ,#ਦੂਖ ਰੋਗ ਬਿਨਸੇ ਭੈ ਭਰਮ,#ਸਾਧ ਨਾਮ ਨਿਰਮਲ ਤਾਕੇ ਕਰਮ,#ਸਭ ਤੇ ਊਚ ਤਾਕੀ ਸੋਭਾ ਬਨੀ,#ਨਾਨਕ ਇਹ ਗੁਣਿ ਨਾਮੁ ਸੁਖਮਨੀ. (ਸੁਖਮਨੀ)...
ਵਿ- ਮਿਲਿਆ. ਅਭੇਦ ਹੋਇਆ। ੨. ਮਾਇਆ ਸਹਿਤ....
ਲੀਤਾ. ਲਇਆ. "ਤਊ ਨ ਹਰਿਰਸ ਲੀਨ." (ਸਃ ਮਃ ੯) ੨. ਸੰ. ਵਿ- ਲਯ. ਮਿਲਿਆ ਹੋਇਆ. "ਨਿਮਖ ਨ ਲੀਨ ਭਇਓ ਚਰਨਨ ਸਿਉ." (ਗਉ ਮਃ ੯) ੩. ਲਗਿਆ ਹੋਇਆ। ੪. ਡੁੱਬਿਆ ਹੋਇਆ. ਮਗਨ। ੫. ਗਲਿਆ ਹੋਇਆ। ੬. ਲੁਕਿਆ ਹੋਇਆ। ੭. ਸੰਗੀਤ ਅਨੁਸਾਰ ਹੱਥਾਂ ਨਾਲ ਨ੍ਰਿਤ੍ਯ ਸਮੇਂ ਭਾਵ ਦੱਸਕੇ, ਹੱਥ ਦਾ ਛਾਤੀ ਪੁਰ ਆਕੇ ਟਿਕਣਾ "ਲੀਨ" ਹੈ....
ਜਪਕੇ. ਜਪ ਕਰਕੇ. "ਜਪਿ ਪੂਰਨ ਹੋਏ ਕਾਮਾ." (ਸੋਰ ਮਃ ੫) ੨. ਜਪਨ ਕਰ. ਜਾਪ ਕਰ. "ਜਪਿ ਜਨ, ਸਦਾ ਸਦਾ ਦਿਨ ਰੈਣੀ." (ਸੁਖਮਨੀ) ੩. ਸੰ. ਜਪ੍ਯ. ਵਿ- ਜਪਨੇ ਯੋਗ੍ਯ. "ਜਪਿ ਜਗਦੀਸੁ ਜਪਉ ਮਨ ਮਾਹਾ." (ਜੈਤ ਮਃ ੪)...
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...
ਸੰ. ਭਕ੍ਤ. ਵਿ- ਵੰਡਿਆ ਹੋਇਆ. ਵਿਭਕ੍ਤ। ੨. ਸੰਗ੍ਯਾ- ਅੰਨ. ਭੋਜਨ। ੩. ਭਕ੍ਤਿ ਵਾਲਾ ਸੇਵਕ. ਉਪਾਸਕ. "ਭਗਤ ਅਰਾਧਹਿ ਏਕਰੰਗਿ." (ਬਿਲਾ ਮਃ ੫) "ਹਰਿ ਕਾ ਭਾਣਾ ਮੰਨੈ, ਸੋ ਭਗਤ ਹੋਇ." (ਮਃ ੩. ਵਾਰ ਰਾਮ)#ਦਯਾ ਦਿਲ ਰਾਖੈ ਸਬਹੀ ਸੋਂ ਮ੍ਰਿਦੁ ਭਾਖੈ ਨਿਤ#ਕਾਮ ਕ੍ਰੋਧ ਲੋਭ ਮੋਹ ਹੌਮੈ ਕੋ ਦਬਾਵੈ ਜੂ,#ਕਾਹੂੰ ਮੇ ਨ ਤੇਖੈ ਸਭ ਹੀ ਮੇ ਏਕ ਬ੍ਰਹ੍ਮ ਦੇਖੈ#ਲਘੁ ਲੇਖੈ ਆਪ, ਕਰ ਨੇਮ ਤਨ ਤਾਵੈ ਜੂ,#"ਦੇਵੀਦੱਤ" ਜਾਨੈ ਏਕ ਹਰਿ ਹੀ ਕੋ ਮੀਤ, ਔਰ#ਜਗਤ ਕੀ ਰੀਤਿ ਮੇ ਨ ਪ੍ਰੀਤਿ ਸਰਸਾਵੈ ਜੂ,#ਦੁਖਿਤ ਹਨਐ ਆਪ, ਦੁੱਖ ਔਰ ਕੇ ਮਿਟਾਵੈ, ਏਸੋ#ਸ਼ਾਂਤਪਦ ਪਾਵੈ, ਤਬ ਭਗਤ ਕਹਾਵੈ ਜੂ.#ਗੁਰੂ ਹਰਿਗੋਬਿੰਦਸਾਹਿਬ ਨੇ ਚਾਰ ਪ੍ਰਕਾਰ ਦੇ ਭਗਤ ਵਰਣਨ ਕੀਤੇ ਹਨ-#(ੳ) ਕਾਮਨਾਵਾਨ, ਜੋ ਧਨ ਸੰਤਾਨ ਆਦਿ ਦੀ ਇੱਛਾ ਨਾਲ ਉਪਾਸਨਾ ਕਰਦੇ ਹਨ.#(ਅ) ਆਰਤ, ਜੋ ਰੋਜ ਦੁੱਖ ਆਦਿ ਦੇ ਮਿਟਾਉਣ ਲਈ ਭਕ੍ਤਿ ਕਰਦੇ ਹਨ.#(ੲ) ਉਪਾਸਕ, ਜੋ ਇਸ੍ਤੀ ਵਾਂਙ ਕਰਤਾਰ ਨੂੰ ਭਰਤਾ ਮੰਨਕੇ ਸੇਵਨ ਕਰਦੇ ਹਨ.#(ਸ) ਗਿਆਨੀ, ਜੋ ਸਰਵਰੂਪ ਆਤਮਾ ਨੂੰ ਦੇਖਕੇ ਉਪਾਸਦੇ ਹਨ। ੪. ਇੱਕ ਕਾਸ਼੍ਤਕਾਰ ਜਾਤਿ, ਜੋ ਜਿਲਾ ਸ਼ਾਹਪੁਰ ਵਿੱਚ ਹੈ। ੫. ਦੇਖੋ, ਭਗਤਬਾਣੀ....
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....
ਸੰ. ਵਿ- ਸਮਾਧਿ ਵਿੱਚ ਇਸਥਿਤ. ਏਕਾਗ੍ਰ ਮਨ. "ਸਹਿਜ ਸਮਾਧਿ ਸਮਾਹਿਓ." (ਕਾਨ ਮਃ ੫) ੨. ਸਿੱਧ ਹੋਇਆ. ਤਿਆਰ ਹੋਇਆ। ੩. ਸ਼ੁੱਧ। ੪. ਮਿਲਿਆ ਹੋਇਆ. "ਘਟਿ ਘਟਿ ਰਹਿਓ ਸਮਾਹਿਓ." (ਸੋਰ ਮਃ ੫) "ਨਾਨਕ ਸਰਬ ਸਮਾਹਿਆ ਜੀਉ." (ਮਾਝ ਮਃ ੫)...
ਸੰ. गुण ਸੰਗ੍ਯਾ- ਵਿਸ਼ੇਸਣ. ਸਿਫ਼ਤ. "ਗੁਣ ਏਹੋ ਹੋਰੁ ਨਾਹੀ ਕੋਇ." (ਆਸਾ ਮਃ ੧) ਕਰਤਾਰ ਦੀ ਇਹੀ ਸਿਫ਼ਤ ਹੈ ਕਿ ਉਸ ਤੁੱਲ ਹੋਰ ਨਹੀਂ। ੨. ਸ਼ੀਲ. ਸਦਵ੍ਰਿੱਤਿ ਨੇਕ. ਐ਼ਮਾਲ. "ਵਿਣੁ ਗੁਣ ਕੀਤੇ ਭਗਤਿ ਨ ਹੋਇ." (ਜਪੁ) "ਬਿਨੁ ਗੁਣ ਜਨਮੁ ਵਿਣਾਸੁ." (ਸ੍ਰੀ ਅਃ ਮਃ ੧)#੩. ਮਾਇਆ ਦੇ ਸਤ ਰਜ ਤਮ ਗੁਣ. "ਰਜ ਗੁਣ ਤਮ ਗੁਣ ਸਤ ਗੁਣ ਕਹੀਐ ਏਹ ਤੇਰੀ ਸਭ ਮਾਇਆ." (ਕੇਦਾ ਕਬੀਰ) ੪. ਸੁਭਾਉ. ਪ੍ਰਕ੍ਰਿਤਿ. "ਐਸੋ ਗੁਣ ਮੇਰੋ ਪ੍ਰਭੁ ਜੀ ਕੀਨ." (ਟੋਡੀ ਮਃ ੫) ੫. ਰੱਸੀ. ਤਾਗਾ. ਡੋਰਾ. "ਗੁਣ ਕੈ ਹਾਰ ੫. ਪਰੋਵੈ. (ਤੁਖਾ ਛੰਤ ਮਃ ੧) ਗੁਣਰੂਪ ਗੁਣ (ਤਾਗੇ) ਨਾਲ ਹਾਰ ਪਰੋਵੈ. "ਕਵਣੁ ਸੁ ਅਖਰੁ ਕਵਣ ਗੁਣ?" (ਸ. ਫਰੀਦ) ੬. ਕਮਾਣ ਦਾ ਚਿੱਲਾ. "ਕੋਟਿ ਦੋਇ ਧਾਰੀ ਧਨੁਖ ਗੁਣ ਬਿਨ ਗਹਿਤ ਨ ਕੋਇ." (ਵ੍ਰਿੰਦ) ੭. ਦੀਵੇ ਦੀ ਬੱਤੀ। ੮. ਨੀਤਿ ਦੇ ਛੀ ਅੰਗ. ਦੇਖੋ, ਖਟ ਅੰਗ। ੯. ਨ੍ਯਾਯਮਤ ਦੇ ਚੌਬੀਸ ਗੁਣ. ਦੇਖੋ, ਖਟਸ਼ਾਸਤ੍ਰ। ੧੦. ਕਾਵ੍ਯ ਦੇ- ਓਜ, ਪ੍ਰਤਾਪ, ਮਾਧੁਰਯ, ਤਿੰਨ ਗੁਣ। ੧੧. ਵਿਦ੍ਯਾ. ਹੁਨਰ ਆਦਿ ਔਸਾਫ਼. "ਤੇ ਨਰ ਅਸਲਿ ਖਰ, ਜਿ ਬਿਨੁ ਗੁਣ ਗਰਬੁ ਕਰੰਤਿ." (ਵਾਰ ਸਾਰ ਮਃ ੧) ੧੨. ਤਾਸੀਰ. ਅਸਰ। ੧੩. ਇੰਦ੍ਰੀਆਂ ਦੇ ਵਿਸੇਸ਼ਬਦ, ਸਪਰਸ਼, ਰੂਪ, ਰਸ, ਗੰਧ। ੧੪. ਰਤਨ. "ਸਰੀਰਿ ਸਰੋਵਰਿ ਗੁਣ ਪਰਗਟਿ ਕੀਏ." (ਆਸਾ ਮਃ ੪) ੧੫. ਫਲ. ਲਾਭ. "ਜਿਨੀ ਕੰਮੀ ਨਾਹ ਗੁਣ, ਤੇ ਕੰਮੜੇ ਵਿਸਾਰ." (ਸ. ਫਰੀਦ) ੧੬. ਤਿੰਨ ਸੰਖ੍ਯਾ ਬੋਧਕ, ਕਿਉਂਕਿ ਮਾਇਆ ਦੇ ਗੁਣ ਤਿੰਨ ਹਨ। ੧੭. ਕਰਮ. ਕ੍ਰਿਯਾ। ੧੮. ਇਨਸਾਫ਼. ਨਿਆਉਂ. ਨ੍ਯਾਯ. "ਅਦਲੁ ਕਰੇ ਗੁਣਕਾਰੀ." (ਰਾਮ ਅਃ ਮਃ ੧) ਦੇਖੋ, ਗੁਨ। ੧੯. ਦੇਖੋ, ਗੁਣਨ. "ਉਨ ਤੇ ਦੁਗੁਣ ਦਿੜੀ ਉਨ ਮਾਏ." (ਗਉ ਮਃ ੫) ੨੦. ਫੁੱਲ. ਪੁਸ੍ਪ. "ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ." (ਕਲਿ ਅਃ ਮਃ ੪) ਬ੍ਰਹਮ੍ਬਿਰਛ ਦੀ ਸ਼ਾਖਾ ਨਾਮ ਹੈ, ਸ਼ੁਭਗੁਣ ਗੁਣ (ਫੁੱਲ) ਹਨ, ਉਨ੍ਹਾਂ ਨੂੰ ਚੁਣਕੇ ਪੂਜਾ ਕਰੋ। ੨੧. ਵ੍ਯਾਕਰਣ ਤਿੰਨ ਅਨੁਸਾਰ ਗੁਣ- ਅ, ਏ, ਓ....
ਗਾਇਨ ਕਰਾਉਂਦਾ ਹੈ. "ਆਪੇ ਗੁਣ ਗਾਵਾਇਦਾ." (ਸੋਰ ਮਃ ੪)...
ਸੰਗ੍ਯਾ- ਪ੍ਰੇਮ. ਮੁਹੱਬਤ. ਪ੍ਯਾਰ. ਪ੍ਰਿਯਤਾ....
ਸੰਗ੍ਯਾ- ਸਮੁੰਦਰ. ਤਰੰਗਾਂ ਨਾਲ ਜਿਸ ਵਿੱਚ ਸ਼ਬਦ ਉਤਪੰਨ ਹੁੰਦਾ ਹੈ. "ਮਾਧਾਣਾ ਪਰਬਤੁ ਕਰਿ ਨੇਤ੍ਰਿ ਬਾਸਕੁ ਸਬਦਿ ਰਿੜਕਿਓਨੁ." (ਵਾਰ ਰਾਮ ੩) ੨. ਆਕਾਸ਼, ਜੋ ਸਬਦ ਗੁਣ ਵਾਲਾ ਹੈ। ੩. ਕ੍ਰਿ. ਵਿ- ਸ਼ਬਦ ਕਰਕੇ. ਸ਼ਬਦ ਦ੍ਵਾਰਾ. "ਸਬਦਿ ਮਿਲਾਏ ਗੁਰਮਤੀ." (ਮਾਰੂ ਸੋਲਹੇ ਮਃ ੧) ੪. ਸ਼ਬਦ ਮੇ. ਨਾਮ ਮੇਂ. ਉਪਦੇਸ਼ ਵਿੱਚ. "ਸਬਦਿ ਰਤੀ ਸੋਹਾਗਣੀ." (ਵਾਰ ਸ੍ਰੀ ਮਃ ੩) ੫. ਦੇਖੋ, ਸਬਦੀ....