sarasutīसरसुती
ਦੇਖੋ, ਸਰਸ੍ਵਤੀ. "ਗੰਗਾ ਜਮਨਾ ਗੋਦਾਵਰੀ ਸਰਸੁਤੀ, ਤੇ ਕਰਹਿ ਉਦਮ ਧੂਰਿ ਸਾਧੂ ਕੀ ਤਾਈ." (ਮਲਾ ਮਃ ੪)
देखो, सरस्वती. "गंगा जमना गोदावरी सरसुती, ते करहि उदम धूरि साधू की ताई." (मला मः ४)
ਸੰ. ਸੰਗ੍ਯਾ- ਜਲ ਵਾਲੀ ਤਰ ਜਮੀਨ। ੨. ਵੇਦਾਂ ਵਿੱਚ ਸਰਸ੍ਵਤੀ ਇੱਕ ਨਦੀ ਦਾ ਨਾਉਂ ਹੈ ਜੋ ਬ੍ਰਹਮਾਵਰਤ ਦੀ ਹੱਦ ਸੀ, ਜਿਸ ਵਿੱਚ ਆਰਯ ਲੋਕ ਪਹਿਲਾਂ ਵਸਦੇ ਸਨ ਅਤੇ ਇਸ ਨੂੰ ਇਸੇ ਤਰਾਂ ਪਵਿਤ੍ਰ ਜਾਣਦੇ ਸਨ, ਜਿਸ ਤਰਾਂ ਹੁਣ ਉਨ੍ਹਾਂ ਦੀ ਵੰਸ਼ ਗੰਗਾ ਨਦੀ ਨੂੰ ਜਾਣਦੀ ਹੈ. ਹੁਣ ਇਹ ਸਰਮੌਰ ਦੇ ਇਲਾਕੇ ਤੋਂ ਨਿਕਲਕੇ ਕਈ ਥਾਈਂ ਰੇਤੇ ਵਿੱਚ ਲੋਪ ਪ੍ਰਗਟ ਹੁੰਦੀ ਹੋਈ ਪਟਿਆਲੇ ਦੇ ਇਲਾਕੇ ਘੱਗਰ ਵਿੱਚ ਜਾ ਮਿਲਦੀ ਹੈ. ੩. ਪੁਰਾਣਾਂ ਅਨੁਸਾਰ ਬ੍ਰਹਮਾ ਦੀ ਇਸਤ੍ਰੀ. ਵਿਦ੍ਯਾ ਅਤੇ ਬਾਣੀ ਦੀ ਦੇਵੀ. ਇਸ ਦਾ ਰੂਪ ਐਸਾ ਦੱਸਿਆ ਹੈ- "ਚਿੱਟਾ ਰੰਗ, ਅੰਗ ਸਜੀਲੇ, ਮਸਤਕ ਤੇ ਚੰਦ੍ਰਮਾ, ਹੱਥ ਵਿੱਚ ਵੀਣਾ, ਕਮਲ ਫੁੱਲ ਵਿੱਚ ਵਿਰਾਜਮਾਨ."#ਬੰਗਾਲ ਦੇ ਵੈਸਨਵ ਮੰਨਦੇ ਹਨ ਕਿ ਇਹ ਲੱਛਮੀ ਅਤੇ ਗੰਗਾ ਸਮਾਨ ਵਿਸਨੁ ਦੀ ਇਸਤ੍ਰੀ ਸੀ. ਇੱਕ ਵੇਰ ਤਿੰਨੇ ਆਪਸ ਵਿੱਚ ਲੜ ਪਈਆਂ, ਤਾਂ ਸਰਸ੍ਵਤੀ ਨੂੰ ਲੜਾਕੀ ਜਾਣਕੇ ਅਤੇ ਇਹ ਭੀ ਸਮਝਕੇ ਕਿ ਮੈ ਇੱਕ ਤੋਂ ਵੱਧ ਇਸਤ੍ਰੀਆਂ ਸੰਭਾਲ ਨਹੀਂ ਸਕਦਾ, ਵਿਸਨੁ ਨੇ ਸਰਸ੍ਵਤੀ ਬ੍ਰਹਮਾ ਨੂੰ ਅਤੇ ਗੰਗਾ ਸ਼ਿਵ ਨੂੰ ਦੇ ਦਿੱਤੀ ਅਤੇ ਆਪਣੇ ਪਾਸ ਕੇਵਲ ਲੱਛਮੀ ਰੱਖ ਲਈ। ੪. ਬ੍ਰਾਹਮੀ ਬੂਟੀ। ੫. ਮਾਲਕੰਗਨੀ। ੬. ਗਊ. ੭. ਵਿ- ਗ੍ਯਾਨ ਵਾਲੀ....
ਗ ਅੱਖਰ ਦਾ ਉੱਚਾਰਣ। ੨. ਗੱਗਾ ਅੱਖਰ. "ਗਗਾ ਗੋਬਿਦਗੁਣ ਰਵਹੁ." (ਬਾਵਨ)...
ਸੰ. ਯਮੁਨਾ. ਭਾਰਤ ਦੀ ਇੱਕ ਪ੍ਰਸਿੱਧ ਨਦੀ, ਜਿਸ ਦੀ ਗਿਣਤੀ ਤ੍ਰਿਵੇਣੀ ਵਿੱਚ ਹੈ. ਪੁਰਾਣਾਂ ਨੇ ਇਸ ਨੂੰ ਸੂਰਜ ਦੀ ਪੁਤ੍ਰੀ ਦੱਸਿਆ ਹੈ. ਇਹ ਟੇਹਰੀ ਦੇ ਇ਼ਲਾਕੇ ਹਿਮਾਲਯ ਤੋਂ ੧੦੮੫੦ ਫੁਟ ਦੀ ਬਲੰਦੀ ਤੋਂ ਨਿਕਲਕੇ ੮੬੦ ਮੀਲ ਵਹਿਁਦੀ ਹੋਈ ਪ੍ਰਯਾਗ ਪਾਸ ਗੰਗਾ ਵਿੱਚ ਮਿਲਦੀ ਹੈ. ਹਿੰਦੂਆਂ ਦਾ ਵਿਸ਼੍ਵਾਸ ਹੈ ਕਿ ਯਮੁਨਾ ਵਿੱਚ ਇਸ਼ਨਾਨ ਕਰਨ ਤੋਂ ਯਮ ਦੰਡ ਨਹੀਂ ਦਿੰਦਾ. "ਰਸਨਾ ਰਾਮ ਨਾਮ ਹਿਤ ਜਾਕੈ, ਕਹਾ ਕਰੈ ਜਮਨਾ?" (ਆਸਾ ਕਬੀਰ)...
ਗੋ (ਸ੍ਵਰਗ)ਦੇਣ ਵਾਲੀ ਦੱਖਣ ਦੀ ਇੱਕ ਨਦੀ, ਜੋ ਪੂਰਵੀ ਘਾਟਾਂ ਤੋਂ ਤ੍ਰਿਅੰਬਕ (ਤ੍ਰ੍ਯੰਬਕ) ਪਾਸੋਂ ਨਿਕਲਕੇ ੮੯੮ ਮੀਲ ਵਹਿੰਦੀ ਹੋਈ ਬੰਗਾਲ ਦੀ ਖਾਡੀ ਵਿੱਚ ਡਿਗਦੀ ਹੈ. ਅਬਿਚਲਨਗਰ (ਹਜੂਰ ਸਾਹਿਬ) ਇਸੇ ਨਦੀ ਦੇ ਕਿਨਾਰੇ ਹੈ. "ਗੰਗਾ ਜਉ ਗੋਦਾਵਰਿ ਜਾਈਐ." (ਰਾਮ ਨਾਮਦੇਵ) "ਸੁਰ ਸੁਰੀ ਸਰਸ੍ਵਤੀ ਜਮੁਨਾ ਗੌਦਾਵਰੀ." (ਭਾਗੁ ਕ)#ਬ੍ਰਹਮਵੈਵਰਤ ਪੁਰਾਣ ਵਿੱਚ ਇੱਕ ਅਣੋਖੀ ਕਥਾ ਲਿਖੀ ਹੈ ਕਿ ਇੱਕ ਬ੍ਰਾਹਮਣੀ ਤੀਰਥ ਕਰਦੀ ਫਿਰਦੀ ਇੱਕ ਜੰਗਲ ਵਿੱਚ ਕਿਸੇ ਕਾਮੀ ਨੂੰ ਮਿਲ ਗਈ. ਬ੍ਰਾਹਮਣੀ ਦੀ ਇੱਛਾ ਵਿਰੁੱਧ ਕਾਮ ਦੇ ਸੇਵਕ ਨੇ ਜੋਰਾਵਰੀ ਭੋਗ ਕੀਤਾ. ਬ੍ਰਾਹਮਣੀ ਨੇ ਉਸ ਵੇਲੇ ਉਸ ਪਰਪੁਰਖ ਦੇ ਵੀਰਯ ਨੂੰ ਤ੍ਯਾਗ ਦਿੱਤਾ, ਜਿਸ ਤੋਂ ਵਡਾ ਸੁੰਦਰ ਬਾਲਕ ਤੁਰਤ ਹੀ ਪੈਦਾ ਹੋ ਗਿਆ. ਬ੍ਰਾਹਮਣੀ ਪੁਤ੍ਰ ਸਮੇਤ ਰੋਂਦੀ ਹੋਈ ਆਪਣੇ ਪਤੀ ਪਾਸ ਆਈ ਅਤੇ ਸਾਰੀ ਕਥਾ ਸੁਣਾਈ. ਪਤੀ ਨੇ ਇਸਤ੍ਰੀ ਦਾ ਤ੍ਯਾਗ ਕਰ ਦਿੱਤਾ, ਇਸ ਪੁਰ ਬ੍ਰਾਹਮਣੀ ਨੇ ਤਪ ਅਤੇ ਯੋਗਾਭ੍ਯਾਸ ਕਰਨਾ ਆਰੰਭ ਕੀਤਾ ਅਤੇ ਪੁੰਨ ਦੇ ਪ੍ਰਭਾਵ ਗੋਦਾਵਰੀ ਨਦੀ ਰੂਪ ਹੋਕੇ ਸੰਸਾਰ ਪੁਰ ਵਹਿਣ ਲੱਗੀ.#ਬ੍ਰਹਮਾਂਡ ਉਪਪੁਰਾਣ ਵਿੱਚ ਲਿਖਿਆ ਹੈ ਕਿ ਗੋਤਮਰਿਖੀ, ਇੱਕ ਮੋਈ ਹੋਈ ਗਊ ਦੇ ਜਿੰਦਾ ਕਰਨ ਲਈ ਸ਼ਿਵ ਦੀਆਂ ਜਟਾਂ ਵਿੱਚੋਂ ਜੋ ਗੰਗਾ ਦੀ ਧਾਰਾ ਲਿਆਇਆ, ਉਸੇ ਤੋਂ ਗੋਦਾਵਰੀ ਨਦੀ ਹੋਈ ਅਤੇ ਇਸੇ ਲਈ ਇਸ ਦਾ ਦੂਜਾ ਨਾਉਂ ਗੌਤਮੀ ਹੋਇਆ....
ਦੇਖੋ, ਸਰਸ੍ਵਤੀ. "ਗੰਗਾ ਜਮਨਾ ਗੋਦਾਵਰੀ ਸਰਸੁਤੀ, ਤੇ ਕਰਹਿ ਉਦਮ ਧੂਰਿ ਸਾਧੂ ਕੀ ਤਾਈ." (ਮਲਾ ਮਃ ੪)...
ਦੇਖੋ, ਉੱਦਮ. "ਉਦਮ ਕਰੇਦਿਆ ਜੀਉ ਤੂੰ" (ਵਾਰ ਗੂਜ ੨. ਮਃ ੫)...
ਸੰਗ੍ਯਾ- ਧੂਲਿ. ਰਜ. "ਧੂਰਿ ਸੰਤਨ ਕੀ ਮਸਤਕਿ ਲਾਇ." (ਰਾਮ ਅਃ ੫) ੨. ਮਲੀਨਤਾ. "ਬਹੁਤ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੩. ਪ੍ਰਿਥਿਵੀ. (ਸਨਾਮਾ)...
ਦੇਖੋ, ਸਾਧੁ. "ਸਾਧੂ ਸੰਗਿ ਉਧਾਰੁ ਭਏ ਨਿਕਾਣਿਆ." (ਮਃ ੫. ਵਾਰ ਮਲਾ) ੨. ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਜਵਾਈ, ਬੀਬੀ ਬੀਰੋ ਜੀ ਦਾ ਪਤਿ. ਦੇਖੋ, ਬੀਰੋ ਬੀਬੀ। ੩. ਸਾਦੇ ਦਾ ਪੁਤ੍ਰ ਅਤੇ ਭਾਈ ਰੂਪਚੰਦ ਜੀ ਦਾ ਪਿਤਾ....
ਸੰਗ੍ਯਾ- ਤਾਏ ਦੀ ਵਹੁਟੀ। ੨. ਵ੍ਯ- ਤੀਕ. ਤੋੜੀ. ਤਕ. "ਭਰਿਆ ਗਲ ਤਾਈ." (ਗਉ ਛੰਤ ਮਃ ੩) ੩. ਲਈ. ਵਾਸਤੇ. ਨਿਮਿੱਤ. "ਕੀਓ ਸੀਗਾਰੁ ਮਿਲਨ ਕੈ ਤਾਈ." (ਬਿਲਾ ਅਃ ਮਃ ੪) ੪. ਵਿ- ਤਅ਼ੱਲੁਕ਼. ਅਧੀਨ. "ਜੀਵਣੁ ਮਰਣਾ ਸਭੁ ਤੁਧੈ ਤਾਈ." (ਮਾਝ ਅਃ ਮਃ ੩) ੫. ਤਾਉ (ਆਂਚ) ਵਿੱਚ. "ਦਝਹਿ ਮਨਮੁਖ ਤਾਈ ਹੇ." (ਮਾਰੂ ਸੋਲਹੇ ਮਃ ੧)...
ਸੰਗ੍ਯਾ- ਕੰਡੇਦਾਰ ਝਾੜ। ੨. ਫੋੜਾ। ੩. ਸੰ. ਚਮੜਾ। ੪. ਬਿੱਛੂ ਦਾ ਕੰਡਾ....