sarīkha, sarīkhāसरीख, सरीखा
ਵਿ- ਸਦ੍ਰਿਸ਼. ਤੁੱਲ- ਈਕ੍ਸ਼੍ਣ ਕੀਤਾ (ਦੇਖਿਆ). ਜੇਹਾ. ਸਮਾਨ.
वि- सद्रिश. तुॱल- ईक्श्ण कीता (देखिआ). जेहा.समान.
ਸੰ. सदृश ਵਿ- ਸਦ੍ਰਿਕ੍ਸ਼੍. ਜੋ ਸਮਾਨ ਦਿਖਾਈ ਦੇਵੇ. ਜੇਹਾ. ਤੁੱਲ. ਸਮਾਨ. "ਕੂਰ ਕੁਪੱਤਾ ਸਦ੍ਰਿਸ ਕੁੱਤਾ." (ਗੁਪ੍ਰਸੂ)...
ਸੰ. ਸੰਗ੍ਯਾ- ਦਰਸ਼ਨ. ਦੇਖਣਾ। ੨. ਵਿਚਾਰ. ਜਾਂਚ। ੩. ਨੇਤ੍ਰ. ਅੱਖ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਵਿ- ਜੈਸਾ. ਯਾਦ੍ਰਿਸ਼. "ਜੇਹਾ ਆਇਆ ਤੇਹਾ ਜਾਸੀ." (ਮਾਝ ਅਃ ਮਃ ੩) ਸਿੰਧੀ. ਜੇਹੋ....
ਸੰ. ਵਿ- ਤੁਲ੍ਯ. ਬਰਾਬਰ. ਜੇਹਾ। ੨. ਸਮਾਇਆ. ਮਿਲਿਆ. "ਜੋਤੀ ਜੋਤਿ ਸਮਾਨ." (ਬਿਲਾ ਮਃ ੫) ੩. ਦੇਖੋ, ਸਵੈਯੇ ਦਾ ਰੂਪ ੬। ੪. ਨਾਭਿ ਵਿੱਚ ਰਹਿਣ ਵਾਲੀ ਪ੍ਰਾਣ ਵਾਯੂ। ੫. ਆਦਰ. ਸੰਮਾਨ. "ਰਾਜ ਦੁਆਰੈ ਸੋਭ ਸਮਾਨੈ." (ਗਉ ਅਃ ਮਃ ੧) ੬. ਸ- ਮਾਨ. ਉਸ ਨੂੰ ਮੰਨ. ਉਸ ਨੂੰ ਜਾਣ. "ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨ." (ਕੇਦਾ ਰਵਿਦਾਸ) ੭. ਸਾਮਾਨ ਦਾ ਸੰਖੇਪ....