sarūpaसरूप
ਵਿ- ਸ (ਓਹੀ) ਰੂਪ. ਓਹੀ ਸ਼ਕਲ. ਸਮਾਨ ਰੂਪ। ੨. ਸੁਰੂਪ. ਸੁੰਦਰ ਰੂਪ. "ਚਤੁਰ ਸਰੂਪ ਸਿਆਣਾ ਸੋਈ." (ਮਾਰੂ ਸੋਲਹੇ ਮਃ ੫) ੩. ਸ੍ਵਰੂਪ. ਸੰਗ੍ਯਾ- ਨਿਜਰੂਪ. ਆਪਣਾ ਆਪ.
वि- स (ओही) रूप. ओही शकल. समान रूप। २. सुरूप. सुंदर रूप. "चतुर सरूप सिआणा सोई." (मारू सोलहे मः ५) ३. स्वरूप. संग्या- निजरूप. आपणा आप.
ਸਰਵ. ਈ ਅਤੇ ਓ ਅਵ੍ਯਯ ਸਹਿਤ ਇਹ "ਓਹ" ਦਾ ਰੂਪ ਹੈ. ਵਹੀ ਉਹੀ. "ਓਹਿ ਅੰਦਰਹੁ ਬਾਹਰਹੁ ਨਿਰਮਲੇ." (ਵਾਰ ਮਾਝ ਮਃ ੧) "ਹੋਆ ਓਹੀ ਅਲ ਜਗ ਮਹਿ." (ਵਾਰ ਮਾਰੂ ੨. ਮਃ ੫) "ਦਾਨ ਦੇਇ ਪ੍ਰਭੁ ਓਹੈ." (ਗੂਜ ਮਃ ੪) "ਓਹੋ ਸੁਖ ਓਹਾ ਵਡਿਆਈ." (ਆਸਾ ਮਃ ੫) ੨. ਓਹੋ! ਵਯ. ਸ਼ੋਕ ਅਤੇ ਅਚਰਜ ਬੋਧਕ ਸ਼ਬਦ ਭੀ ਹੈ....
ਸੰ. रूप्. ਧਾ- ਆਕਾਰ ਬਣਾਉਣਾ, ਰਚਨਾ ਕਰਨਾ, ਸਮਝਾਕੇ ਕਹਿਣਾ ਬਹਸ ਕਰਨਾ। ੨. ਸੰਗ੍ਯਾ- ਨੇਤ੍ਰ ਕਰਕੇ ਗ੍ਰਹਣ ਕਰਨ ਯੋਗ੍ਯ ਗੁਣ. ਪੁਰਾਣੇ ਕਵੀਆਂ ਨੇ ਸੱਤ ਰੂਪ ਮੰਨੇ ਹਨ- ਚਿੱਟਾ, ਨੀਲਾ, ਪੀਲਾ ਲਾਲ, ਹਰਾ, ਭੂਰਾ ਅਤੇ ਚਿਤਕਬਰਾ। ੩. ਸ਼ਕਲ. ਸੂਰਤ। ੪. ਖੂਬਸੂਰਤੀ. "ਰੂਪਹੀਨ ਬੁਧਿ ਬਲਹੀਨੀ." (ਗਉ ਮਃ ੫) ੫. ਵੇਸ. ਲਿਬਾਸ. "ਆਗੈ ਜਾਤਿ ਰੂਪ ਨ ਜਾਇ." (ਆਸਾ ਮਃ ੩) ੬. ਸੁਭਾਉ। ੭. ਸ਼ਬਦ। ੮. ਦ੍ਰਿਸ਼੍ਯ ਕਾਵ੍ਯ. ਨਾਟਕ। ੯. ਵਿ- ਮਯ. ਅਭਿੰਨ. ਇਹ ਦੂਜੇ ਸ਼ਬਦ ਦੇ ਅੰਤ ਆਕੇ ਅਭੇਦਤਾ ਦਾ ਬੋਧ ਕਰਾਉਂਦਾ ਹੈ, ਜਿਵੇਂ- ਅਨਦਰੂਪ ਪ੍ਰਗਟਿਓ ਸਭ ਥਾਨਿ." (ਰਾਮ ਮਃ ੫) ਆਨੰਦ ਜਿਸ ਤੋਂ ਭਿੰਨ ਨਹੀਂ ਹੈ....
ਸੰ. ਵਿ- ਕਲਾ ਸਹਿਤ. ਹੁਨਰ ਜਾਣਨ ਵਾਲਾ। ੨. ਸਗਲ. ਸਾਰਾ. ਸੰਪੂਰਣ. ਤਮਾਮ. "ਸਕਲ ਸੈਨ ਇਕ ਠਾਂ ਭਈ." (ਗੁਪ੍ਰਸੂ) ੩. ਸੰ. शकल- ਸ਼ਕਲ. ਸੰਗ੍ਯਾ- ਟੁਕੜਾ. ਖੰਡ. "ਨਖ ਸਸਿ ਸਕਲ ਸੇ ਉਪਮਾ ਨ ਲਟੀ ਸੀ." (ਨਾਪ੍ਰ) ੪. ਛਿਲਕਾ. ਵਲਕਲ। ੫. ਤਰਾਜੂ ਦਾ ਪਲੜਾ. ਦੇਖੋ, ਅੰ. Scales । ੬. ਅ਼. [شکل] ਸੂਰਤ. ਮੂਰਤਿ। ੭. ਨੁਹਾਰ. ਮੁੜ੍ਹੰਗਾ....
ਸੰ. ਵਿ- ਤੁਲ੍ਯ. ਬਰਾਬਰ. ਜੇਹਾ। ੨. ਸਮਾਇਆ. ਮਿਲਿਆ. "ਜੋਤੀ ਜੋਤਿ ਸਮਾਨ." (ਬਿਲਾ ਮਃ ੫) ੩. ਦੇਖੋ, ਸਵੈਯੇ ਦਾ ਰੂਪ ੬। ੪. ਨਾਭਿ ਵਿੱਚ ਰਹਿਣ ਵਾਲੀ ਪ੍ਰਾਣ ਵਾਯੂ। ੫. ਆਦਰ. ਸੰਮਾਨ. "ਰਾਜ ਦੁਆਰੈ ਸੋਭ ਸਮਾਨੈ." (ਗਉ ਅਃ ਮਃ ੧) ੬. ਸ- ਮਾਨ. ਉਸ ਨੂੰ ਮੰਨ. ਉਸ ਨੂੰ ਜਾਣ. "ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨ." (ਕੇਦਾ ਰਵਿਦਾਸ) ੭. ਸਾਮਾਨ ਦਾ ਸੰਖੇਪ....
ਸੁੰਦਰ ਰੂਪ. ਸੋਹਣੀ ਸ਼ਕਲ। ੨. ਸ੍ਵਰੂਪ. ਆਪਣਾ ਰੂਪ. ਆਪਣੀ ਸ਼ਕਲ....
ਸੰ. ਵਿ- ਸੋਹਣਾ. ਖੂਬਸੂਰਤ. "ਸੁੰਦਰ ਚਤੁਰ ਤਤ ਕਾ ਬੇਤਾ." (ਸੁਖਮਨੀ) ੨. ਸੰਗ੍ਯਾ- ਕਾਮਦੇਵ। ੩. ਸ਼੍ਰੀ ਗੁਰੂ ਅਮਰਦੇਵ ਜੀ ਦਾ ਪੜੋਤਾ, ਜਿਸ ਦੀ ਰਚਨਾ ਰਾਮਕਲੀ ਰਾਗ ਵਿੱਚ "ਸਦੁ" ਦੇਖੀਦਾ ਹੈ. "ਕਹੈ ਸੁੰਦਰ ਸੁਣਹੁ ਸੰਤਹੁ ਸਭ ਜਗਤ ਪੈਰੀ ਪਾਇ ਜੀਉ." (ਸਦੁ) "ਨੰਦਨੁ ਮੋਹਰੀ ਨਾਮ ਅਨੰਦ। ਤਿਹ ਨੰਦਨ ਸੁੰਦਰ ਮਤਿਵੰਦ।।"¹ (ਗੁਪ੍ਰਸੂ) ੪. ਦਾਦੂ ਜੀ ਦਾ ਚੇਲਾ ਇੱਕ ਮਹਾਤਮਾ ਸਾਧੂ, ਜਿਸ ਦਾ ਜਨਮ ਸੰਮਤ ੧੬੫੩ ਵਿੱਚ ਦ੍ਯੋਸਾ ਪਿੰਡ (ਰਾਜ ਜੈਪੁਰ) ਵਿੱਚ ਹੋਇਆ ਅਤੇ ਸੰਮਤ ੧੭੪੬ ਵਿੱਚ ਸੀਂਗਾਨੇਰ ਦੇ ਮਕਾਮ, ਜੋ ਜੈਪੁਰ ਤੋਂ ਚਾਰ ਕੋਹ ਦੱਖਣ ਹੈ, ਦੇਹਾਂਤ ਹੋਇਆ. ਇਸ ਮਹਾਤਮਾ ਦੇ ਰਚੇ ਹੋਏ ਗ੍ਰੰਥ ਸੁੰਦਰ ਵਿਲਾਸ, ਗ੍ਯਾਨਸਮੁਦ੍ਰ ਅਤੇ ਸਾਖੀ ਆਦਿਕ ਅਨੇਕ ਹਨ. ਦੇਖੋ, ਸੁੰਦਰ ਜੀ ਦੀ ਕਵਿਤਾ-#ਕਾਮਿਨੀ ਕੀ ਦੇਹ ਅਤਿ ਕਹਿਯੇ ਸਘਨ ਵਨ#ਉਹਾਂ ਸੁਤੌ ਜਾਇ ਕੋਊ ਭੂਲਕੈ ਪਰਤ ਹੈ,#ਕੁੰਜਰ ਹੈ ਗਤਿ ਕਟਿ ਕੇਹਰਿ ਕੀ ਭਯ ਯਾਮੇ#ਬੇਨੀ ਕਾਰੀ ਨਾਗਨਿ ਸੀ ਫਣ ਕੋ ਧਰਤ ਹੈ,#ਕੁਚ ਹੈਂ ਪਹਾਰ ਜਹਾਂ ਕਾਮਚੋਰ ਬੈਠੋ, ਤਹਾਂ-#ਸਾਧ ਕੈ ਕਟਾਛ ਬਾਣ ਪ੍ਰਾਣ ਕੋ ਹਰਤ ਹੈ,#ਸੁੰਦਰ ਕਹਤ ਏਕ ਔਰ ਅਤਿ ਭਯ ਤਾਮੇ#ਰਾਖਸੀ ਵਦਨ ਖਾਵ ਖਾਵਹੀ ਕਰਤ ਹੈ.#ਸਾਚੋ ਉਪਦੇਸ਼ ਦੇਤ ਭਲੀ ਭਲੀ ਸੀਖ ਦੇਤ,#ਸਮਤਾ ਸੁਬੁੱਧਿ ਦੇਤ ਕੁਮਤਿ ਹਰਤ ਹੈਂ,#ਮਾਰਗ ਦਿਖਾਇ ਦੇਤ ਭਾਵਹੂੰ ਭਗਤਿ ਦੇਤ,#ਪ੍ਰੇਮ ਕੀ ਪ੍ਰਤੀਤ ਦੇਤ ਅਭਰਾ ਭਰਤ ਹੈਂ,#ਗ੍ਯਾਨ ਦੇਤ ਧ੍ਯਾਨ ਦੇਤ ਆਤਮਵਿਚਾਰ ਦੇਤ,#ਬ੍ਰਹ੍ਮ ਕੋ ਬਤਾਇ ਦੇਤ ਬ੍ਰਹ੍ਮ ਮੇ ਚਰਤ ਹੈਂ,#ਸੁੰਦਰ ਕਹਤ ਜਗ ਸੰਤ ਕਛੁ ਦੇਤ ਨਾਹੀ,#ਸੰਤ ਜਨ ਨਿਸਿ ਦਿਨ ਦੇਬੋਈ ਕਰਤ ਹੈਂ.#੫. ਇੱਕ ਮਾਛੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ. ਇਹ ਸੇਵਾ ਕਰਨ ਵਿੱਚ ਵਡਾ ਨਿਪੁਣ ਸੀ। ੬. ਬੁਰਹਾਨਪੁਰ ਨਿਵਾਸੀ ਇੱਕ ਸੱਜਨ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ। ੭. ਆਗਰਾ ਨਿਵਾਸੀ ਚੱਢਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ. ੮. ਦੇਖੋ, ਤ੍ਰਿਭੰਗੀ ਦਾ ਰੂਪ ੪. (ਸ), ੯. ਇੱਕ ਬ੍ਰਾਹਮਣ ਕਵਿ ਗਵਾਲਿਯਰ ਦੇ ਰਹਿਣ ਵਾਲਾ, ਜੋ ਸ਼ਾਹਜਹਾਂ ਦੇ ਦਰਬਾਰ ਦਾ ਕਵੀ ਸੀ. ੧੦. ਦੇਖੋ, ਸੁੰਦਰਸ਼ਾਹ....
ਸੰ. ਵਿ- ਚਾਲਾਕ। ੨. ਸਾਵਧਾਨ ਆਲਸ. ਰਹਿਤ. "ਜਾਨਹੁ ਚਤੁਰ ਸੁਜਾਨ." (ਸ. ਮਃ ੯) ੩. ਨਿਪੁਣ. ਦਾਨਾ. ਸਿਆਣਾ. ਕਿਸੇ ਗੁਣ ਵਿੱਚ ਤਾਕ। ੪. ਸੰ. ਚਤੁਰ੍. ਚਾਰ. "ਚਤੁਰ ਦਿਸਾ ਕੀਨੋ ਬਲ ਅਪਨਾ." (ਧਨਾ ਮਃ ੫)...
ਵਿ- ਸ (ਓਹੀ) ਰੂਪ. ਓਹੀ ਸ਼ਕਲ. ਸਮਾਨ ਰੂਪ। ੨. ਸੁਰੂਪ. ਸੁੰਦਰ ਰੂਪ. "ਚਤੁਰ ਸਰੂਪ ਸਿਆਣਾ ਸੋਈ." (ਮਾਰੂ ਸੋਲਹੇ ਮਃ ੫) ੩. ਸ੍ਵਰੂਪ. ਸੰਗ੍ਯਾ- ਨਿਜਰੂਪ. ਆਪਣਾ ਆਪ....
ਵਿ- ਸੁਗ੍ਯਾਨੀ. ਸੁਜਾਨ. ਦੇਖੋ, ਅ਼. [شیان] ਸ਼ਯਾਨ. ਲੰਮੀ ਨਜ਼ਰ ਵਾਲਾ. ਦੀਰਘਦ੍ਰਸ੍ਟਾ। ੨. ਚਾਲਾਕ। ੩. ਕ੍ਰਿਪਣ. ਕੰਜੂਸ। ੪. ਸੰਗ੍ਯਾ- ਜਿਲਾ ਕਰਨਾਲ ਤਸੀਲ ਥਾਣਾ ਪਹੋਏ ਦਾ ਇੱਕ ਪਿੰਡ, ਜੋ ਪਹੋਏ ਤੋਂ ਦਸ ਕੋਹ ਪੱਛਮ ਹੈ. ਇਸ ਥਾਂ ਕਲਗੀਧਰ ਜੀ ਸ਼ਾਹਭੀਖ ਠਸਕਾ ਨਿਵਾਸੀ ਦਰਵੇਸ਼ ਨੂੰ ਮਿਲੇ ਹਨ.¹ ਗੁਰੁਦ੍ਵਾਰੇ ਵਿੱਚ ਦਸ਼ਮੇਸ਼ ਦੇ ਤੀਰਾਂ ਦੀਆਂ ਵਜਨਦਾਰ ਮੁਖੀਆਂ ਦਰਸ਼ਨ ਕਰਨ ਯੋਗ ਹਨ. ਸ਼੍ਰੀ ਗੁਰੂ ਤੇਗਬਹਾਦੁਰ ਸਾਹਿਬ ਨੇ ਭੀ ਪਹਿਲਾਂ ਇਸ ਥਾਂ ਨੂੰ ਚਰਣਾਂ ਨਾਲ ਪਵਿਤ੍ਰ ਕੀਤਾ ਸੀ....
ਸਰਵ- ਵਹੀ. ਉਹੀ. "ਸੋਈ ਸੋਈ ਸਦਾ ਸਚੁ." (ਜਪੁ) ੨. ਵਿ- ਸੁੱਤੀ. "ਸੋਈ ਸੋਈ ਜਾਗੀ." (ਸੋਰ ਕਬੀਰ) ਉਹੀ ਸੁੱਤੀ ਜਾਗੀ ਹੈ। ੩. ਸੰਗ੍ਯਾ- ਇੱਕ ਜੱਟ ਗੋਤ੍ਰ, ਜੋ ਰਾਜਾ ਕੰਗ ਦੀ ਵੰਸ਼ ਦੱਸੀਦਾ ਹੈ, ਅਰ ਸਿਆਲਕੋਟ ਤਥਾ ਗੁੱਜਰਾਂਵਾਲੇ ਦੇ ਜਿਲੇ ਬਹੁਤ ਹੈ. ਇਸ ਨੂੰ "ਸੋਹੀ" ਭੀ ਸਦਦੇ ਹਨ. "ਹੇਮੂ ਸੋਈ ਗੁਰੁਮਤਿ ਪਾਈ." (ਭਾਗੁ)...
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੋਲਹਾ ਦਾ ਬਹੁ ਵਚਨ....
ਦੇਖੋ, ਸਰੂਪ ਅਤੇ ਸੁਰੂਪ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਅਪਨਾ. "ਆਪਣਾ ਚੋਜ ਕਰਿ ਵੇਖੈ ਆਪੇ." (ਵਾਰ ਬਿਹਾ ਮਃ ੪)...