savāiāसवाइआ
ਵਿ- ਸਪਾਦ. ਭਾਵ- ਅਧਿਕ. ਜਾਦਾ "ਦਿਨੁ ਦਿਨੁ ਚੜੈ ਸਵਾਇਆ." (ਗਉ ਥਿਤੀ ਮਃ ੫) ੨. ਖ਼ਾ- ਥੋੜਾ. ਤਨਿਕ. ਅਲਪ. ਜਿਵੇਂ- "ਸਵਾਇਆ ਗੱਫਾ ਦੇਣਾ." (ਲੋਕੋ)
वि- सपाद. भाव- अधिक. जादा "दिनु दिनु चड़ै सवाइआ." (गउ थिती मः ५) २. ख़ा- थोड़ा. तनिक. अलप. जिवें- "सवाइआ गॱफा देणा." (लोको)
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਵਿ- ਬਹੁਤ "ਅਧਿਕ ਸੁਆਦ ਰੋਗ ਅਧਿਕਾਈ." (ਮਲਾ ਮਃ ੧) ੨. ਸ਼ੇਸ. ਬਾਕੀ। ੩. ਸੰਗ੍ਯਾ- ਪੰਜਾਬੀ ਵਿੱਚ ਇਕ ਮਾਤ੍ਰਾ, ਜੋ ਦੂਜ ਦੇ ਚੰਦ ਜੇਹੀ ਹੁੰਦੀ ਹੈ, ਅਤੇ ਦੁੱਤ (ਦ੍ਵਿਤ੍ਵ) ਦਾ ਕੰਮ ਦਿੰਦੀ ਹੈ. ਜਿਵੇਂ "ਅੱਲਾ" ਅਧਿਕ ਨਾਲ "ਲ" ਦੋ ਹੋ ਗਏ। ੪. ਇੱਕ ਅਰਥਾਲੰਕਾਰ, ਜਿਸ ਦਾ ਲੱਛਣ ਇਹ ਹੈ ਕਿ ਆਧੇਯ ਦੇ ਮੁਕਾਬਲੇ ਆਧਾਰ ਦੀ ਅਧਿਕਤਾ ਵਰਣਨ ਕਰਨੀ. "ਜਹਿਂ ਅਧੇਯ ਤੇ ਅਧਿਕ ਅਧਾਰ." (ਗਰਬਗੰਜਨੀ)#"ਰੋਮ ਰੋਮ ਵਿੱਚ ਰੱਖਿਓਨ#ਕਰ ਬ੍ਰਹਮੰਡ ਕਰੋੜ ਸੁਮਾਰਾ." (ਭਾਗੁ)#ਇਸ ਥਾਂ ਆਧੇਯ ਬ੍ਰਹਮੰਡ ਨਾਲੋਂ ਰੋਮ ਆਧਾਰ ਦੀ ਅਧਿਕਤਾ ਕਹੀ....
ਫ਼ਾ. [زادہ] ਜ਼ਾਦਹ. ਵਿ- ਜਾਤ. ਜਣਿਆ- ਹੋਇਆ. ਜਿਵੇਂ- ਅਮੀਰਜ਼ਾਦਾ। ੨. ਅ਼. [زیادہ] ਜ਼੍ਯਾਦਹ. ਬਹੁਤ ਅਧਿਕ। ੩. ਦੇਖੋ, ਜਾਦਹ....
ਦੇਖੋ, ਦਿਨ. "ਦਿਨੁ ਰੈਨਿ ਸਿਮਰਤ ਸਦਾ ਨਾਨਕ." (ਸਾਰ ਮਃ ੫)...
ਵਿ- ਸਪਾਦ. ਭਾਵ- ਅਧਿਕ. ਜਾਦਾ "ਦਿਨੁ ਦਿਨੁ ਚੜੈ ਸਵਾਇਆ." (ਗਉ ਥਿਤੀ ਮਃ ੫) ੨. ਖ਼ਾ- ਥੋੜਾ. ਤਨਿਕ. ਅਲਪ. ਜਿਵੇਂ- "ਸਵਾਇਆ ਗੱਫਾ ਦੇਣਾ." (ਲੋਕੋ)...
ਤਿਥਿ. ਦੇਖੋ, ਥਿਤਿ ੨. "ਥਿਤੀ ਵਾਰ ਸਭਿ ਸਬਦਿ ਸੁਹਾਏ." (ਬਿਲਾ ਮਃ ੩. ਵਾਰ ੭) ੨. ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਖ਼ਾਸ ਬਾਣੀ ਜੋ ਤਿਥਿ ਪਰਥਾਇ ਹੈ. ਦੇਖੋ, ਰਾਗ ਗਉੜੀ ਅਤੇ ਬਿਲਾਵਲ....
ਵਿ- ਘੱਟ. ਕਮ. ਤੁੱਛ. ਨ੍ਯੂਨ. "ਕਚਾ ਰੰਗ ਕਸੁੰਭ ਕਾ ਥੋੜੜਿਆ ਦਿਨ ਚਾਰਿ." (ਸੂਹੀ ਅਃ ਮਃ ੧) "ਕਿਆ ਥੋੜੜੀ ਬਾਤ ਗੁਮਾਨੁ?" (ਸ੍ਰੀ ਮਃ ੫)...
ਵਿ- ਤਨੁਮਾਤ੍ਰ. ਥੋੜਾਜੇਹਾ. ਬਹੁਤ ਕਮ....
ਸੰ. ਅਲਪ. ਵਿ- ਥੋੜਾ. ਕਮ. ਤੁੱਛ. "ਅਲਪ ਸੁਖ ਅਵਿਤ ਚੰਚਲ." (ਸਹਸ ਮਃ ੫) ੨. ਅਲਿਪਤ. ਅਲੇਪ. ਨਿਰਲੇਪ. "ਅਲਪ ਮਾਇਆ ਜਲ ਕਮਲ ਰਹਤਹ." (ਸਹਸ ਮਃ ੫) "ਰਹਿਤ ਬਿਕਾਰ ਅਲਪ ਮਾਇਆ ਤੇ" (ਸਾਰ ਮਃ ੫) ੩. ਕਾਵ੍ਯ ਦਾ ਇੱਕ ਅਰਥਾਲੰਕਾਰ, ਜਿਸ ਦਾ ਲੱਛਣ ਹੈ ਕਿ ਆਧੇਯ ਨਾਲੋਂ ਆਧਾਰ ਕਮ ਅਥਵਾ ਸੂਖਮ ਵਰਣਨ ਕਰਨਾ.#"ਅਲਪ" ਦਾ ਉਦਾਹਰਣ-#"ਨੌਮੇ ਸਤਿਗੁਰੁ ਦੇ ਪ੍ਰਗਟਣ ਦੀ,#ਸਿੱਖਾਂ ਜਦ ਸੁਧ ਪਾਈ।#ਭਯੋ ਰੁਮਾਂਚ ਟੁੱਟੀਆਂ ਤਣੀਆਂ,#ਨੈਨਾਂ ਛਹਿਬਰ ਲਾਈ."#ਆਨੰਦ ਆਧੇਯ ਨਾਲੋਂ ਸਿੱਖਾਂ ਦਾ ਤਨ ਆਧਾਰ ਛੋਟਾ ਹੈ, ਕਿਉਂਕਿ ਉਸ ਵਿੱਚ ਸਮਾ ਨਹੀਂ ਸਕਿਆ.#"ਕੰਕਨ ਕਰੀ ਹੈ ਛਾਪ ਸੋਊ ਹੈ ਢਰ ਢਲਾਤ." (ਹਨੂ) ਛਾਪ ਆਧੇਯ ਨਾਲੋਂ ਸੀਤਾ ਦੀ ਭੁਜਾ ਆਧਾਰ ਨੂੰ ਸੂਖਮ ਵਰਣਨ ਕੀਤਾ....
ਦੇਖੋ, ਗਫਾ....
ਕ੍ਰਿ- ਦਾਨ ਕਰਨਾ. ਬਖਸ਼ਣਾ....