savitāसविता
ਸੰ. सवितृ ਸਵਿਤ੍ਰਿ. ਸੰਗ੍ਯਾ- ਪੈਦਾ ਕਰਨ ਵਾਲਾ ਕਰਤਾਰ। ੨. ਪਿਤਾ। ੩. ਸੂਰਜ. "ਸਵਿਤਾ ਅਸ੍ਤ ਨਿਸਾ ਹੁਇ ਆਈ." (ਨਾਪ੍ਰ)
सं. सवितृसवित्रि. संग्या- पैदा करन वाला करतार। २. पिता। ३. सूरज. "सविता अस्त निसा हुइ आई." (नाप्र)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [پیدا] ਵਿ- ਉਤਪੰਨ. ਜਨਮਿਆ ਹੋਇਆ। ੨. ਹਾਸਿਲ. ਪ੍ਰਾਪਤ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਸੰਗ੍ਯਾ- ਜੋ ਰਖ੍ਯਾ ਕਰੇ, ਬਾਪ. ਪਿਤ੍ਰਿ. ਜਨਕ. "ਪਿਤਾ ਕਾ ਜਨਮ ਕਿਆ ਜਾਨੈ ਪੂਤ?" (ਸੁਖਮਨੀ)...
ਸੰ. सूर्य्य ਸੂਰ੍ਯ. ਸੰਗ੍ਯਾ- ਦਿਵਾਕਰ. ਦਿਨਮਣਿ. "ਸੂਰਜ ਕਿਰਣਿ ਮਿਲੇ." (ਬਿਲਾ ਛੰਤ ਮਃ ੫) ੨. ਬਾਰਾਂ ਗਿਣਤੀ ਦਾ ਬੋਧਕ ਕਿਉਂਕਿ ਪੁਰਾਣਾਂ ਵਿੱਚ ਬਾਰਾਂ ਸੂਰਜ ਮੰਨੇ ਹਨ. ਦੇਖੋ, ਬਾਰਾਂ ਸੂਰਜ....
ਸੰ. सवितृ ਸਵਿਤ੍ਰਿ. ਸੰਗ੍ਯਾ- ਪੈਦਾ ਕਰਨ ਵਾਲਾ ਕਰਤਾਰ। ੨. ਪਿਤਾ। ੩. ਸੂਰਜ. "ਸਵਿਤਾ ਅਸ੍ਤ ਨਿਸਾ ਹੁਇ ਆਈ." (ਨਾਪ੍ਰ)...
ਸੰ. अस्त्. ਧਾ- ਸ਼ੋਭਾ ਰਹਿਤ ਹੋਣਾ. ਲੁਕਣਾ. ਗ੍ਰਸਿਤ ਹੋਣਾ। ੨. ਸੰ. अस्त. ਵਿ- ਛਿਪਿਆ ਹੋਇਆ. ਲੁਕਿਆ. ਅੰਤਰਧਾਨ ਹੋਇਆ। ੩. ਨਸ੍ਟ. ਨਾਸ਼ ਹੋਇਆ। ੪. ਸੰਗ੍ਯਾ- ਉਹ ਪਹਾੜ, ਜਿਸ ਦੀ ਓਟ ਵਿੱਚ ਸੂਰਜ ਛਿਪਦਾ ਹੈ। ੫. ਫ਼ਾ. [است] ਹੈ. ਅਸ੍ਤਿ। ੬. ਸੰ. ਅਸ੍ਥਿ. ਹੱਡੀ. "ਬਿਸਟਾ ਅਸ੍ਤ ਕ੍ਰਿਮਿ ਉਦਰੁ ਭਰਿਓ ਹੈ." (ਸਵੈਯੇ ਸ੍ਰੀ ਮੁਖਵਾਕ ਮਃ ੫)...
ਸੰਗ੍ਯਾ- ਤਸੱਲੀ, ਸੰਤੋਖ, "ਤੁਮਰੀ ਨਿਸਾ ਹੋਇ ਹੈ ਤਬ ਹੀ," (ਨਾਪ੍ਰ) ੨. ਸੰ. ਨਿਸ਼ਾ, ਰਾਤ੍ਰਿ, "ਨਿਸਾ ਨਿਸਿਨਾਥ ਜਾਨੈ," (ਰਾਮਾਵ) ੨. ਅ਼. [نِساہ] ਇਸਤ੍ਰੀਆਂ, ਨਾਰੀਆਂ....