sahanasīlaसहनसील
ਸੰ. सहनशील ਵਿ- ਸਹਾਰਨ ਦਾ ਹੈ ਜਿਸ ਦਾ ਸੁਭਾਉ. ਬਰਦਾਸ਼੍ਤ ਕਰਨ ਵਾਲਾ। ੨. ਖਿਮਾ (ਕ੍ਸ਼੍ਮਾ) ਵਾਲਾ. "ਸਹਨਸੀਲ ਪਵਨ ਅਰੁ ਪਾਣੀ." (ਮਾਰੂ ਮਃ ੫)
सं. सहनशील वि- सहारन दा है जिस दा सुभाउ. बरदाश्त करन वाला। २. खिमा (क्श्मा) वाला. "सहनसील पवन अरुपाणी." (मारू मः ५)
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਸ੍ਵਭਾਵ. ਸੰਗ੍ਯਾ- ਆਪਣਾ ਧਰਮ. ਪ੍ਰਕ੍ਰਿਤਿ। ੨. ਮਿਜਾਜ। ੩. ਵਾਦੀ. ਬਾਣ। ੪. ਸੁ- ਭਾਵ. ਉੱਤਮ ਖਿਆਲ....
ਫ਼ਾ. [برداشت] ਸੰਗ੍ਯਾ- ਸਹਾਰਨ ਦੀ ਕ੍ਰਿਯਾ. ਸਹਨਸ਼ੀਲਤਾ। ੨. ਸਬਰ. ਸੰਤੋਖ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. ਕ੍ਸ਼ਮਾ. ਸੰਗ੍ਯਾ- ਦੁਖ ਸੁਖ ਸਹਾਰਨ ਵਾਲੀ ਚਿੱਤ ਦੀ ਵ੍ਰਿੱਤਿ. ਸਮਾਈ. ਬੁਰਦਬਾਰੀ. "ਖਿਮਾ ਵਿਹੂਣੇ ਖਪਿਗਏ." (ਓਅੰਕਾਰ) ੨. ਪ੍ਰਿਥਿਵੀ. ਭੂਮਿ. ਜਮੀਨ....
ਸੰ. सहनशील ਵਿ- ਸਹਾਰਨ ਦਾ ਹੈ ਜਿਸ ਦਾ ਸੁਭਾਉ. ਬਰਦਾਸ਼੍ਤ ਕਰਨ ਵਾਲਾ। ੨. ਖਿਮਾ (ਕ੍ਸ਼੍ਮਾ) ਵਾਲਾ. "ਸਹਨਸੀਲ ਪਵਨ ਅਰੁ ਪਾਣੀ." (ਮਾਰੂ ਮਃ ੫)...
ਸੰ. ਸੰਗ੍ਯਾ- ਹਵਾ. ਵਾਯੁ. ਜੋ ਪਵਿਤ੍ਰ ਕਰਦੀ ਹੈ. "ਪਵਨ ਬੁਲਾਰੇ ਮਾਇਆ ਦੇਇ." (ਬਿਲਾ ਮਃ ੫) ਦੇਖੋ, ਮਾਰੁਤ। ੨. ਸ੍ਵਾਸ। ੩. ਜਲ. "ਅਗਨਿ ਨ ਦਹੈ, ਪਵਨ ਨਹੀ ਮਗਨੈ." (ਗਉ ਕਬੀਰ) ੪. ਮਿੱਟੀ ਦੇ ਭਾਂਡੇ ਪਕਾਉਣ ਦਾ ਆਵਾ....
ਵ੍ਯ- ਔਰ. ਅਤੇ. ਦੋ ਸ਼ਬਦਾਂ ਨੂੰ ਜੋੜਨ ਵਾਲਾ ਸ਼ਬਦ. "ਮਾਇਆ ਫਾਸ ਬੰਧ ਨਹੀ ਫਾਰੈ ਅਰੁ ਮਨੁ ਸੁੰਨਿ ਨ ਲੂਕੇ." (ਆਸਾ ਕਬੀਰ)...
ਸੰ. ਪਾਨੀਯ. ਸੰਗ੍ਯਾ- ਜਲ. "ਪਾਣੀ ਅੰਦਿਰ ਲੀਕ ਜਿਉ." (ਵਾਰ ਆਸਾ ਮਃ ੨) ੨. ਦੇਖੋ, ਪਾਣਿ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...